Shadow

Author: admin

ਜ਼ਿਲ੍ਹਾ ਤੇ ਸੈਸ਼ਨ ਜੱਜ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

Punjab
ਮਾਨਸਾ, 25 ਜੁਲਾਈ: ਸ੍ਰੀ ਐਚ.ਐਸ.ਗਰੇਵਾਲ, ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਸ੍ਰੀ ਅਮਿਤ ਕੁਮਾਰ ਗਰਗ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਮਿਸ. ਗੁਰਜੀਤ ਕੌਰ ਢਿੱਲੋ, ਸੀ.ਜੇ.ਐੱਮ, ਮਾਨਸਾ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ, ਸ੍ਰੀ ਐਚ.ਐਸ. ਗਰੇਵਾਲ ਵੱਲੋਂ ਕੈਦੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਉਕਤ ਪਰੇਸ਼ਾਨੀਆਂ ਦਾ ਹੱਲ ਕਰਨ ਬਾਰੇ ਕਿਹਾ ਅਤੇ ਕੁੱਝ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਜੱਜ ਸਾਹਿਬ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗ...
ਸਿਹਤ ਵਿਭਾਗ ਵੱਲੋਂ ਅਨਾਊਂਸਮੈਂਟ ਰਾਹੀਂ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਸਿਹਤ ਵਿਭਾਗ ਵੱਲੋਂ ਅਨਾਊਂਸਮੈਂਟ ਰਾਹੀਂ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

Punjab
ਮਾਨਸਾ, 25 ਜੁਲਾਈ: ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਮੁਨਿਆਦੀ ਕਰਵਾ ਕੇ ਡੇਂਗੂ ਦੇ ਲੱਛਣ ਅਤੇ ਰੋਕਥਾਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ  ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ’ਤੇ ਡੇਂਗੂ ਬਾਰੇ ਜਾਗਰੂਕ ਕਰਨ ਹਿੱਤ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ਜੀਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਹ ਮੱਛਰ ਦਿਨ ਦੀ ਰੌਸ਼ਨੀ ਵੇਲੇ ਕੱਟਦਾ ਹੈ, ਘਰਾਂ ਵਿੱਚ ਕਿਤੇ ਵੀ ਖੜ੍ਹੇ ਪਾਣੀ ਉੱਤੇ ਮੱਛਰ ਪਨਪਦਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀਆ ਡੇਂਗੂ ਦਿਵਸ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨਾ ਹੈ। ਬਰਸਾਤ ਦਾ ਮੌਸਮ ਸ਼ੁਰੂ ਹੋਣ ਦੇ ਮੌਕੇ ’ਤੇ ਡੇਂਗੂ ਬੁਖਾਰ ਦਾ ਫੈਲਾਅ ਵੱਧ ਜਾਂਦਾ ਹੈ, ਇਸ ਲਈ ਸਾਨੂੰ ਬਰਸਾਤੀ ਮੌਸਮ ਵਿੱਚ ਆਪਣੇ ਆਲੇ ਦੁਆਲੇ ਅਤੇ ਘਰਾਂ ਵਿਚ ਕਿਤੇ ਵੀ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ, ਖ਼ਾਸਕਰ ਘਰਾਂ ਵਿੱਚ ਪਏ ਗਮ੍ਹਲੇ, ਖਾਲੀ ਬਰਤਨ, ਟਾਇਰ, ਛੱਤਾਂ ’ਤੇ ਪਏ ਟਾਇਰ ਜਾਂ ਖਾਲੀ ਬਰਤਨ ਆਦਿ ਵਿੱਚ ਪਾਣੀ ਨਾ ਜਮ੍ਹਾਂ ਹੋਣ ਦਿੱਤਾ ...
ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ-ਡਿਪਟੀ  ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ-ਡਿਪਟੀ ਕਮਿਸ਼ਨਰ

Punjab
ਫਾਜਿਲਕਾ 25 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ਉਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ....
ਭਾਰਤੀ ਨਿਆਂ ਸੰਹਿਤਾ ਤੇ ਸਵੱਛ ਭਾਰਤ ਦੀ ਥੀਮ ‘ਤੇ ਲੇਖ ਤੇ ਪੋਸਟਰ ਮੇਕਿੰਗ  ਮੁਕਾਬਲਿਆਂ ਦਾ ਆਯੋਜਨ

ਭਾਰਤੀ ਨਿਆਂ ਸੰਹਿਤਾ ਤੇ ਸਵੱਛ ਭਾਰਤ ਦੀ ਥੀਮ ‘ਤੇ ਲੇਖ ਤੇ ਪੋਸਟਰ ਮੇਕਿੰਗ ਮੁਕਾਬਲਿਆਂ ਦਾ ਆਯੋਜਨ

Punjab
ਫਿਰੋਜ਼ਪੁਰ, 25 ਜੁਲਾਈ 2024 ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਾਸ ਐਂਡ ਬਰਾਊਨ ਵਰਲਡ ਸਕੂਲ ਵਿੱਚ ਭਾਰਤੀ ਨਿਆਂ ਸੰਹਿਤਾ ਸਣੇ ਸਵੱਛ ਭਾਰਤ  ਦੀ ਥੀਮ ਉੱਤੇ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਦੱਸ ਦਈਏ ਕਿ ਦੇਸ਼ ਭਰ ਵਿੱਚ ਮੰਤਰਾਲੇ ਵੱਲੋਂ ਇਨ੍ਹਾਂ ਵਿਸ਼ਿਆਂ 'ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਦੇਸ਼ਭਰ ਵਿੱਚ 1 ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਗਏ ਹਨ, ਜਿਨ੍ਹਾਂ ਨੇ ਆਈਪੀਸੀ 1860, ਸੀ.ਆਰ.ਪੀ.ਸੀ. 1973 ਅਤੇ ਭਾਰਤੀ ਪ੍ਰਮਾਣ ਐਕਟ 1872 ਦੀ ਥਾਂ ਲਈ ਹੈ। ਇਨ੍ਹਾਂ ਕਾਨੂੰਨਾਂ ਦੇ ਜ਼ਰੀਏ ਆਧੁਨਿਕ ਤਕਨੀਕ ਦਾ ਭਰਪੂਰ ਇਸਤੇਮਾਲ ਅਤੇ ਇਲੈਕਟ੍ਰਾਨਿਕ ਪ੍ਰਮਾਣਾਂ ਨੂੰ ਕਾਨੂੰਨ ਦਾ ਹਿੱਸਾ ਬਣਾਉਣ ਨਾਲ ਮੁਕਦਮੇ ਦੇ ਛੇਤੀ ਨਿਪਟਾਰੇ ਦਾ ਰਸਤਾ ਸੌਖਾ ਹੋਇਆ ਹੈ। ਉਥੇ ਹੀ ਇਸ ਮੌਕੇ ਡਿਪਟੀ ਡੀਈਓ ਨੇ ਕਿਹਾ ਕਿ ਮੰਤਰਾਲੇ ਵੱਲੋਂ ਇਸ ਥੀਮ ਉੱਤੇ ਪ੍...
ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ

ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ

International, National, Politics, Punjab, Trending
ਜਲੰਧਰ, 25 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ ਮਹੱਤਵਪੂਰਨ ਯੋਗਦਾਨ ਦੇ ਬਾਵਜੂਦ ਪੰਜਾਬ ਨੂੰ ਫੰਡ ਨਾ ਦੇਣ ਉਪਰੰਤ ਲਿਆ ਗਿਆ ਹੈ। ਉਨ੍ਹਾਂ ਕੇਂਦਰੀ ਬਜਟ ਨੂੰ 'ਕੁਰਸੀ ਬਚਾਓ ਬਜਟ' ਕਰਾਰ ਦਿੰਦਿਆਂ ਕੇਂਦਰ ਸਰਕਾਰ 'ਤੇ ਗੈਰ-ਭਾਜਪਾ ਸ਼ਾਸਤ ਸੂਬਿਆਂ ਵਿਰੁੱਧ ਸਿਆਸੀ ਖਾਰ ਖਾਣ ਦਾ ਦੋਸ਼ ਲਾਇਆ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਹੋਣ ਦੇ ਬਾਵਜੂਦ ਬਜਟ ਵਿੱਚ ਨਜ਼ਰਅੰਦਾਜ਼ ਕੀਤਾ ਗਿਆ ਅਤੇ ਵਿੱਤ ਮੰਤਰੀ ਵੱਲੋਂ 80 ਕਰੋੜ ਲੋਕਾਂ ਨੂੰ ਰਾਸ਼ਨ ਦੇਣ ਸਬੰਧੀ ਐਲਾਨ ਵਿੱਚ ਪੰਜਾਬ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਵਿੱਚ 532 ਕਿਲੋਮੀਟਰ ਲੰਮੀ ਅੰਤਰਰਾਸ਼ਟਰੀ ਸਰਹੱਦ ਲੱਗਦੀ ਹੈ ਅ...
ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

Politics, Punjab
ਚੰਡੀਗੜ੍ਹ, 25 ਜੁਲਾਈ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋੋਧਾਂ  ਅਨੁਸਾਰ ਕੀਤੀਆਂ ਜਾਣਗੀਆਂ ਬਦਲੀਆਂ। ਇਸ ਤੋਂ ਇਲਾਵਾ ਕੰਪਿੳਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ ਲਈ  2019 ਅਤੇ 2020 ਵਿੱਚ ਜਾਰੀ ਹਦਾਇਤਾਂ ਅਨੁਸਾਰ ਬਦਲੀਆਂ ਕੀਤੀਆਂ ਜਾਣਗੀਆਂ। ਬੁਲਾਰੇ ਨੇ ਦੱਸਿਆ ਕਿ 5 ਅਗਸਤ 2024 ਤੱਕ ਆਪਣੀ ਆਨਲਾਈਨ ਅਰਜ਼ੀ ਨੂੰ ਸੋਧ ਸਕਦੇ ਹਨ।...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

Politics, Punjab
ਜੰਡਿਆਲਾ ਗੁਰੂ , 25  ਜੁਲਾਈ 2024--- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ , ਜਿਸ ਵਿੱਚ ਨਗਰ ਕੌਂਸਲ ਜੰਡਿਆਲਾ ਦੇ ਕੌਂਸਲਰ ਅਤੇ ਪ੍ਰਧਾਨ ਵੀ ਸ਼ਾਮਿਲ ਹੋਏ। ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਨਗਰ ਕੌਂਸਲ ਜੰਡਿਆਲਾ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੇ ਵੇਰਵੇ ਲੈਂਦੇ ਕਿਹਾ ਕਿ ਬਰਸਾਤ ਦੇ ਸੀਜਨ ਦੌਰਾਨ ਜਿਨਾਂ ਸਥਾਨਾਂ ਉੱਤੇ ਪਾਣੀ ਖੜਨ ਦੀ ਸਮੱਸਿਆ ਆ ਰਹੀ ਹੈ, ਉਸ ਦੀ ਨਿਸ਼ਾਨਦੇਹੀ ਕਰਕੇ ਪੱਕਾ ਹੱਲ ਕੱਢਿਆ ਜਾਵੇ।  ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਸੀਵਰੇਜ ਅਤੇ ਸਾਫ ਸਫਾਈ ਦੇ ਕੰਮਾਂ ਦੀ ਵੀ ਬਰੀਕੀ ਨਾਲ ਸਮੀਖਿਆ ਕੀਤੀ। ਇਸ ਤੋਂ ਇਲਾਵਾ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਬਾਰੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਸਪਸ਼ਟ ਕੀਤਾ ਕਿ ਪਿੰਡਾਂ ਵਿੱਚ ਕਰਵਾਏ ਜਾ ਰਹੇ ਕੰਮਾਂ ਦੌਰਾਨ ਕਿਸੇ ਧੜੇ ਜਾਂ ਪਾਰਟੀ ਨੂੰ ਅਣਗੌਲਿਆ ਨਾ ਕੀਤਾ ਜਾਵੇ ਬਲਕਿ ਪਿੰਡਾਂ ਦੀ ਲੋੜ ਅਨੁਸਾਰ ਹਰ ਕੰਮ ਯੋਜਨਾਬੱਧ ਢੰਗ ਨਾਲ ਕੀਤਾ...
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ

ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ

Politics, Punjab
ਤਿਰੂਵਨੰਤਪੁਰਮ (ਕੇਰਲ)/ਚੰਡੀਗੜ੍ਹ, 25 ਜੁਲਾਈ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਐਲਾਨ ਉਨ੍ਹਾਂ ਨੇ ਆਪਣੇ ਕੇਰਲਾ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਵੱਲੋਂ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀਆਂ ਸਫਲ ਪਹਿਲਕਦਮੀਆਂ ਦਾ ਅਧਿਐਨ ਕੀਤਾ ਗਿਆ। ਸ. ਧਾਲੀਵਾਲ ਨੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਅਤੇ ਮਜ਼ਦੂਰਾਂ ਦੇ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਨਾਗਰਿਕਾਂ ਨੂੰ ਗੈਰ-ਕਾਨੂੰਨੀ ਪ੍ਰਵਾਸ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਹੀ ਰਣਨੀਤੀਆਂ ਅਪਣਾਏਗਾ। ਪੰਜਾਬ ਸਰਕਾਰ ਪਰਵਾਸ ਨੂੰ ਨਿਯਮਤ ਕਰਨ ਅਤੇ ਪੰਜਾਬੀ ਐਨ.ਆਰ.ਆਈਜ਼ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਨੋਰਕਾ ਵਾਂਗ ਇੱਕ ਸਮਰਪਿਤ ਏਜੰਸੀ ਦੀ ਸਥਾਪਨਾ ਕਰੇਗੀ। ਏਜੰਸੀ ਗੈਰ-ਕਾਨੂੰਨੀ ...
ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ

Politics, Punjab
ਚੰਡੀਗੜ੍ਹ, 25 ਜੁਲਾਈ: ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਪਿਛਲੇ ਸੀਜ਼ਨ ਤੋਂ ਲੰਬਿਤ ਪਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਿਛਲੇ ਸਾਲ ਤੋਂ ਲਗਪਗ 5034 ਸੀ.ਆਰ.ਐਮ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਬਕਾਇਆ ਪਈ ਹੈ, ਜਿਸ ਕਾਰਨ ਲਾਭਪਾਤਰੀ ਕਿਸਾਨਾਂ ਨੂੰ ਲਗਭਗ 58 ਕਰੋੜ ਰੁਪਏ ਦੀ ਸਬਸਿਡੀ ਨਹੀਂ ਵੰਡੀ ਜਾ ਸਕੀ। ਉਨ੍ਹਾਂ ਨੇ ਲਾਭਪਾਤਰੀ ਕਿਸਾਨਾਂ, ਕਿਸਾਨ ਸਮੂਹਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ, ਜਿਨ੍ਹਾਂ ਦੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਅਜੇ ਬਕਾਇਆ ਹੈ, ਨੂੰ ਅਪੀਲ ਕੀਤੀ ਹੈ ਕਿ ਉਹ ਸਬਸਿਡੀ ਦਾ ਲਾਭ ਲੈਣ ਵਾਸਤੇ ਸਬੰਧਤ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਕੇ ਨਿਰਧਾਰਿਤ ਸਮੇਂ ਅਤੇ ਸਥਾਨ 'ਤੇ ਆਪਣੀਆਂ ਮਸ਼ੀਨਾਂ ਨੂੰ ਲਿਜਾ ਕੇ ਜਲਦ ਤੋਂ ਜਲ...
ਨਰਮੇਂ ਦੀ ਫਸਲ ’ਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ

ਨਰਮੇਂ ਦੀ ਫਸਲ ’ਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ

Politics, Punjab
ਬਠਿੰਡਾ, 25 ਜੁਲਾਈ : ਨਰਮਾ ਪੱਟੀ ਵਾਲੇ ਜਿਲ੍ਹਿਆਂ ਵਿੱਚ ਆਈ.ਸੀ.ਏ.ਆਰ.-ਸੀ.ਆਈ.ਸੀ.ਆਰ. ਸਿਰਸਾ ਵੱਲੋਂ ਲਗਾਏ ਜਾ ਰਹੇ ਕਿਸਾਨ ਜਾਗਰੂਕਤਾ ਕੈਂਪਾਂ ਦੀ ਲੜ੍ਹੀ ਤਹਿਤ ਪਿੰਡ ਜੱਸੀ ਪੌ ਵਾਲੀ ਵਿਖੇ ਰਿਜਨਲ ਰੀਸਰਚ ਸਟੇਸ਼ਨ ਬਠਿੰਡਾ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਜਸਜਿੰਦਰ ਕੌਰ, ਐਂਟੋਮੋਲੋਜਿਸ਼ਟ, ਰਿਸਰਚ ਸਟੇਸ਼ਨ ਬਠਿੰਡਾ ਨੇ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਨਰਮੇਂ ਦੀ ਫਸਲ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਨਰਮੇਂ ਵਿੱਚ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਕੋਲਾਸਟੋ 200 ਗਰਾਮ ਜਾਂ ਸਫੀਨਾ 400 ਮਿਲੀਲਿਟਰ ਜਾਂ ਓਸ਼ੀਨ 60 ਗਰਾਮ ਦਵਾਈ ਪ੍ਰਤੀ ਏਕੜ ਦੇ ਹਿਸਾਬ ਨਾਲ ਜਾਂ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫਾਰਿਸ਼ ਕੋਈ ਵੀ ਕੀਟਨਾਸ਼ਕ ਦਵਾਈ ਸਪਰੇ ਕਰ ਸਕਦੇ ਹਨ। ਡਾ. ਅਮਨਪ੍ਰੀਤ ਸਿੰਘ ਸਾਇੰਸਦਾਨ ਸੀ.ਆਈ.ਸੀ.ਆਰ., ਸਿਰਸਾ ਨੇ ਕਿਸਾਨਾਂ ਨੂੰ ਨਰਮੇਂ ਦੀ ਸੁਚੱਜੀ ਕਾਸ਼ਤ ਬਾਰੇ ਜਾਣਕਾਰੀ ਦਿੰਦੇ ਹੋਏ ਨਰਮੇਂ ਦੀ ਖੇਤੀ ਨੂੰ ਸਫਲ ਬਣਾਉਣ ਲਈ ਨੁਕਤੇ ਸਾਂਝੇ ਕੀਤੇ, ਉਨ੍ਹਾਂ ਕਿਸਾ...