Shadow

Author: admin

ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ

ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ

Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੁਲਾਈ: ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀਮਤੀ ਗੁਰਸਿਮਰਨ ਕੌਰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਦੇ ਆਂਗਣਵਾੜੀ ਸੈਂਟਰ ਬੜਮਾਜਰਾ ਏ,ਬੀ,ਸੀ,ਡੀ, ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ। ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਆਂਗਣਵਾੜੀ ਸੈਂਟਰਾਂ ਵਿਚ ਦਿੱਤੇ ਜਾਂਦੇ ਪ੍ਰੀ-ਮਿਕਸ ਖਿਚੜੀ ਅਤੇ ਪ੍ਰੀ-ਮਿਕਸ ਮਿੱਠਾ ਦਲੀਆ ਪਕਾਉਣ ਉਪਰੰਤ ਮਾਰਕਫੈੱਡ ਵਲੋਂ ਸਪਲਾਈ ਕੀਤੇ ਸਮਾਨ ਦੀ ਗੁਣਵੱਤਾ ਜਾਂਚੀ ਗਈ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਕਿ ਇਹ ਫੀਡ ਆਂਗਣਵਾੜੀ ਸੈਂਟਰਾਂ ਚ ਰਜਿਸਟਰ ਲਾਭਪਾਤਰੀਆਂ ਲਈ ਸਹੀ ਅਤੇ ਖਾਣ-ਯੋਗ ਹੈ।...
ਸਿਵਲ ਸਰਜਨ ਨੇ ਡਾਇਰੀਆ ਪੀੜਤ ਮਰੀਜ਼ਾਂ ਦਾ ਹਾਲ ਜਾਣਿਆ

ਸਿਵਲ ਸਰਜਨ ਨੇ ਡਾਇਰੀਆ ਪੀੜਤ ਮਰੀਜ਼ਾਂ ਦਾ ਹਾਲ ਜਾਣਿਆ

Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੁਲਾਈ : ਜ਼ਿਲ੍ਹੇ ਦੇ ਪਿੰਡ ਕੁੰਭੜਾ ਵਿਚ ਬੁਖ਼ਾਰ, ਦਸਤ ਅਤੇ ਉਲਟੀਆਂ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਰਗਰਮ ਹਨ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਜਾ ਕੇ ਸਬੰਧਤ ਮਰੀਜ਼ਾਂ ਦਾ ਹਾਲ ਜਾਣਿਆ। ਜ਼ਿਕਰਯੋਗ ਹੈ ਕਿ ਕੁੱਝ ਮਰੀਜ਼ ਇਸ ਹਸਪਤਾਲ ਵਿਚ ਦਾਖ਼ਲ ਹਨ ਜਦਕਿ ਬਾਕੀ ਮਰੀਜ਼ ਆਪੋ-ਆਪਣੇ ਘਰੇ ਡਾਕਟਰਾਂ ਦੀ ਨਿਗਰਾਨੀ ਹੇਠ ਸਿਹਤਯਾਬ ਹੋ ਰਹੇ ਹਨ। ਡਾ. ਦਵਿੰਦਰ ਕੁਮਾਰ ਨੇ ਦਸਿਆ ਕਿ ਹਸਪਤਾਲ ਵਿਚ ਦਾਖ਼ਲ ਅਤੇ ਹੋਰ ਸਾਰੇ ਮਰੀਜ਼ਾਂ ਦੀ ਹਾਲਤ ਠੀਕ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ ’ਤੇ ਦਿਨ-ਰਾਤ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦਸਿਆ ਕਿ ਪਿੰਡ ਵਿਚ ਮੈਡੀਕਲ ਕੈਂਪ ਪਹਿਲਾਂ ਹੀ ਲਗਾ ਦਿਤਾ ਗਿਆ ਹੈ ਜਿਹੜਾ 24 ਘੰਟੇ ਚੱਲ ਰਿਹਾ ਹੈ। ਪ੍ਰਭਾਵਿਤ ਲੋਕਾਂ ਨੂੰ ਓ.ਆਰ.ਐਸ. ਦੇ ਪੈਕੇਟ ਅਤੇ ਜ਼ਰੂਰੀ ਦਵਾਈਆਂ ਦਿਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਸਰਵੇ ਵੀ ਕੀਤਾ ਹੈ ਤਾਂਕਿ ਕੋਈ ਮਾਮਲਾ ਸਾਹਮਣੇ ਆਉਣ ਤੋਂ ਪਹਿਲਾਂ ਹੀ ਲੋੜੀਂਦੀ ਮੈਡੀ...
ਖਾਦ ਦੀ ਬਲੈਕ ਜਾਂ ਵਾਧੂ ਸਮਾਨ ਮੜ੍ਹਨ ਵਾਲੇ ਡੀਲਰ ਵਿਰੁੱਧ ਹੋਵੇਗਾ ਪਰਚਾ ਦਰਜ- ਡਾ. ਬਰਾੜ

ਖਾਦ ਦੀ ਬਲੈਕ ਜਾਂ ਵਾਧੂ ਸਮਾਨ ਮੜ੍ਹਨ ਵਾਲੇ ਡੀਲਰ ਵਿਰੁੱਧ ਹੋਵੇਗਾ ਪਰਚਾ ਦਰਜ- ਡਾ. ਬਰਾੜ

Punjab
ਮੋਗਾ 25 ਜੁਲਾਈ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਕਿਸਾਨਾਂ ਨੂੰ ਮਿਆਰੀ ਖਾਦਾਂ ਅਤੇ ਕੀੜੇਮਾਰ ਜ਼ਹਿਰਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਮਿਆਰੀ ਵਸਤਾਂ ਦੇਣ ਲਈ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸੰਦਰਭ ਵਿਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਡਾ. ਜਸਵਿੰਦਰ ਸਿੰਘ ਬਰਾੜ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਪਿੰਡ ਖੋਸਾ ਕੋਟਲਾ ਦੇ ਅਗਾਂਹਵਧੂ ਕਿਸਾਨ  ਪਿਆਰਾ ਸਿੰਘ ਅਤੇ ਹੋਰ ਕਿਸਾਂਨਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਕਿਸਾਨ ਸਾਉਣੀ ਦੀਆਂ ਫ਼ਸਲਾਂ ਵਿਚ ਪੀ.ਏ.ਯੂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਨਿਸ਼ਚਿਤ ਸਮੇਂ ਤੇ ਕਰਨ। ਜ਼ਿਆਦਾ ਮਾਤਰਾ ਵਿਚ ਅਤੇ ਸਮੇਂ ਤੋਂ ਬਾਅਦ ਕੀਤੀ ਗਈ ਯੂਰੀਆ ਖਾਦ ਦੀ ਵਰਤੋਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਨੂੰ ਜਨਮ ਦੇਵੇਗੀ ਜਿਸ ਕਾਰਨ ਕੀੜੇਮਾਰ ਦਵਾਈਆਂ ਦੀ ਖਪਤ ਵਧਣ ਕਰਕੇ ਕਿਸਾਨਾਂ ਤੇ ਆਰਥਿਕ ਬੋਝ ਪਵੇਗਾ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਾਉਣੀ ਸੀਜ਼ਨ ਲਈ...
ਪਲੇਸਮੈਂਟ ਕੈਂਪ 26 ਜੁਲਾਈ ਨੂੰ

ਪਲੇਸਮੈਂਟ ਕੈਂਪ 26 ਜੁਲਾਈ ਨੂੰ

Politics, Punjab
ਬਠਿੰਡਾ, 25 ਜੁਲਾਈ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ 26 ਜੁਲਾਈ 2024 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜਗਾਰ ਅਫਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਏ.ਵੀ.ਸੀ. ਮਹਿੰਦਰਾ ਵੱਲੋਂ ਸੇਲਜ਼ ਕੰਨਸਲਟੈਂਟ, ਅਕਾਊਟੈਂਟ, ਟੀਮ ਲੀਡਰ, ਐਗਜੀਕਿਓਟਿਵ, ਟੈਕਨੀਸ਼ਿਅਨ, ਡਰਾਈਵਰ, ਡੈਂਟਰ ਅਤੇ ਪੇਂਟਰ ਦੀਆਂ ਅਸਾਮੀਆਂ ਲਈ ਸਟਾਫ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੇਲਜ਼ ਕੰਨਸਲਟੈਂਟ ਲਈ ਯੋਗਤਾ ਬਾਰਵੀਂ ਪਾਸ, ਅਕਾਊਟੈਂਟ ਲਈ ਬਾਰਵੀਂ ਜਾਂ ਬੀ.ਕਾਮ, ਟੀਮ ਲੀਡਰ ਲਈ ਬਾਰਵੀਂ ਤੇ ਆਟੋਮੋਬਾਈਲ ਇੰਡਸਟਰੀ ਦਾ ਤਜ਼ਰਬਾ ਹੋਣਾ ਜ਼ਰੂਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਗਜੀਕਿਓਟਿਵ ਲਈ ਦਸਵੀਂ ਜਾਂ ਬਾਰਵੀਂ, ਟੈਕਨੀਸ਼ਿਅਨ ਲਈ ਆਈ.ਟੀ.ਆਈ., ਡਰਾਈਵਰ ਲਈ ਦਸਵੀਂ ਨਾਲ ਡਰਾਈਵਿ...
ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ

ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ

International, National, Politics, Punjab
ਨਵੀਂ ਦਿੱਲੀ/ਚੰਡੀਗੜ, ਜੁਲਾਈ 25 ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ  ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟਰਸ਼ਰੀ ਅਤੇ ਦੂਜੇ ਪੱਧਰ ਦੀਆਂ ਸਿਹਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਤੇ ਪੂਰਾ ਧਿਆਨ ਕੇਂਦਰਿਤ ਕਰ ਰਹੀ ਹੈ। ਸੀ.ਆਈ.ਆਈ ਵੱਲੋਂ ਗੁਰੂਗਰਾਮ ਵਿਖੇ ਕਰਵਾਏ ਗਏ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਦੇ ਛੇਵੇਂ ਐਡੀਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਥਾਪਿਤ 842 ਆਮ ਆਦਮੀ ਕਲੀਨਿਕਾਂ ਵਿਖੇ ਹੁਣ ਤੱਕ 1.79 ਕਰੋੜ ਨਾਗਰਿਕ ਇਲਾਜ ਅਤੇ ਓ.ਪੀ.ਡੀ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਰਸਾਤੀ ਮੌਸਮ ਅਤੇ ਲਾਗ...
ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ  ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ

ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ

Politics, Punjab
ਫਾਜ਼ਿਲਕਾ, 25 ਜੁਲਾਈ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ  ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ। ਇਸ ਮੌਕੇ ਫਾਊਂਡੇਸ਼ਨ ਦੇ ਚੇਅਰ ਪਰਸਨ ਮੈਡਮ ਖੁਸ਼ਬੂ ਸਾਵਨਸੁੱਖਾ ਨੇ ਜਿੱਥੇ ਵਿਦਿਆਰਥੀਆਂ ਨਾਲ ਮਿਲ ਕੇ ਪੌਦੇ ਲਗਾਏ ਗਏ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਦੇ ਕੋਹੜ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਉਨਾਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਉਤਸਾਹਿਤ ਕੀਤਾ । ਮੈਡਮ ਖੁਸ਼ਬੂ ਸਾਵਨ ਸੁੱਖਾ ਨੇ ਵਿਦਿਆਰਥੀਆਂ ਨੂੰ ਆਖਿਆ ਕਿ ਵਿਦਿਆਰਥੀ ਮਿਹਨਤ ਨਾਲ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਆਪਣੇ ਜੀਵਨ ਦਾ ਨਿਸ਼ਾਨਾ ਮਿੱਥ ਕੇ ਉਸਦੀ ਪ੍ਰਾਪਤ ਲਈ ਸਖ਼ਤ ਮਿਹਨਤ ਕਰਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ, ਸਕੂਲ ਦੇ ਬੱਚੇ, ਸਕੂਲ ਸਟਾਫ ਵੀ ਹਾਜਰ ਸਨ ।...
ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ

ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ

Politics, Punjab
ਮਾਨਸਾ, 25 ਜੁਲਾਈ: ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਅਤੇ ਸ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਘਟੀਆ ਬੀਜਾਂ ਦੇ ਸਬੰਧ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਸ੍ਰ. ਹਰਵਿੰਦਰ ਸਿੰਘ ਨੇ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਬੀਜ ਲਾਇਸੰਸ ਰੱਦ ਕਰ ਦਿੱਤੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਨਰਮੇ ਦੇ ਬੀਜਾਂ ਦੇ 11 ਸੈਪਲ ਟੈਸਟ ਲਈ ਬੀਜ ਪਰਖ ਪ੍ਰਯੋਗਸ਼ਾਲਾ ਵਿਖੇ ਭੇਜੇ ਗਏ ਸਨ। ਇਹ ਸੈਂਪਲ ਟੈਸਟਿੰਗ ਦੌਰਾਨ ਫੇਲ ਪਾਏ ਗਏ। ਉਨ੍ਹਾਂ ਦੱਸਿਆ ਕਿ ਸਬੰਧਤ ਫਰਮਾਂ ’ਤੇ ਸੀਡ ਐਕਟ 1966 ਦੀ ਧਾਰਾ 6 ਅਤੇ 7 (ਬੀ) ਸੀਡ ਰੂਲ 1968 ਦੀ ਧਾਰਾ 7, 8, 9, 10 ਅਤੇ 13 ਸੀਡ (ਕੰਟਰੋਲ) ਆਰਡਰ 1983 ਦੀ ਧਾਰਾ 2 (1) ਤਹਿਤ ਸਬੰਧਤ 09 ਫਰਮਾਂ ਦੇ ਲਾਇਸੰਸ ਰੱਦ ਕੀਤੇ ਗਏ ਅਤੇ ਸਬੰਧਤ ਕੰਪਨੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣੀ ਵਿਭਾਗ ਦੀ ਮੁੱਖ ਜਿੰਮੇਵਾਰੀ ਹੈ, ਜਿਸ ਤਹਿਤ ਇਹ ਮੁਹਿੰਮ ਲਗਾਤਾਰ ਜਾਰ...
77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ

77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 24 ਜੁਲਾਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਭਿਖਿਆ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਵਿਭਾਗ ਵੱਲੋਂ ਸੂਬੇ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਗਏ ਹਨ। ਸੂਬੇ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਲਗਾਤਾਰ ਚਲਾਈ ਜਾਵੇਗੀ । ਇਸ ਮੁਹਿੰਮ ਦੌਰਾਨ ਰਾਜ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 77 ਬੱਚੇ ਬਚਾਏ ਗਏ ਹਨ ਜਿਨ੍ਹਾਂ ਵਿੱਚੋਂ 20 ਬੱਚਿਆਂ ਦਾ ਕੋਈ ਆਸਰਾ ਨਾ ਹੋਣ ਕਰਕੇ ਸੂਬੇ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿ...
ਜਿਲ੍ਹੇ ਵਿੱਚ 4 ਲਿੰਕ ਸੜਕਾਂ ਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਹੋਵੇਗੀ ਅੱਪਗ੍ਰੇਡੇਸ਼ਨ-ਵਿਧਾਇਕ ਸੇਖੋਂ

ਜਿਲ੍ਹੇ ਵਿੱਚ 4 ਲਿੰਕ ਸੜਕਾਂ ਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਹੋਵੇਗੀ ਅੱਪਗ੍ਰੇਡੇਸ਼ਨ-ਵਿਧਾਇਕ ਸੇਖੋਂ

Punjab
ਫਰੀਦਕੋਟ 24 ਜੁਲਾਈ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਰੀਦਕੋਟ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਨਾਲ ਸਬੰਧਤ ਸੜਕਾਂ ਦੇ ਟੈਂਡਰ ਪ੍ਰਾਪਤ ਕੀਤੇ ਜਾ ਚੁੱਕੇ ਹਨ ਅਤੇ ਜਲਦੀ ਹੀ ਇਹਨਾਂ ਸੜਕਾਂ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਪਗ੍ਰੇਡੇਸ਼ਨ ਵਾਲੀਆਂ ਇਨ੍ਹਾਂ ਸੜਕਾਂ ਵਿੱਚ ਲਿੰਕ ਰੋਡ ਦੀਪ ਸਿੰਘ ਵਾਲਾ ਤੋਂ ਕੋਠੇ ਕਾਨਿਆਂਵਾਲੀ ਜਿਸ ਦੀ ਕੁੱਲ ਲੰਬਾਈ 5 ਕਿਲੋਮੀਟਰ ਹੈ। ਇਸ ਤੇ 4.80 ਕਰੋੜ ਰੁਪਏ ਖਰਚ ਕੀਤੇ ਜਾਣਗੇ, ਲਿੰਕ ਰੋਡ ਐਮ.ਡੀ.ਆਰ-71 ਜਨੇਰੀਆ ਸਕੂਲ ਤੋਂ ਸੰਗਰਾਹੂਰ ਤੋਂ ਬੁੱਟਰ ਤੋਂ ਅਰਾਈਆਂਵਾਲਾ ਖੁਰਦ ਬਲਾਕ ਬਾਊਂਡਰੀ ਤੱਕ ਜਿਸ ਦੀ ਕੁੱਲ ਲੰਬਾਈ ਤਕਰੀਬਨ 10 ਕਿਲੋਮੀਟਰ ਅਤੇ ਇਸ ਤੇ 9.63 ਕਰੋੜ ਰੁਪਏ ਖਰਚ ਕੀਤੇ ਜਾਣਗੇ, ਲਿੰਕ ਰੋਡ ਅਰਾਈਆਂਵਾਲਾ ਤੋਂ ਬੇਗੂਵਾਲਾ ਜਿਸ ਦੀ ਲੰਬਾਈ ਤਕਰੀਬਨ 6 ਕਿਲੋਮੀਟਰ ਹੈ, ਤੇ 5.65 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਲਿੰਕ ਰੋਡ ਫਰੀਦਕੋਟ ਤੋਂ ਬੀੜ ਭੋਲੂਵਾਲਾ ਤੋਂ ਭੋਲੂਵਾਲਾ ਜਿਸ ਦੀ ਲੰਬਾਈ ਤਕਰੀਬਨ 7 ਕਿਲੋਮੀਟਰ ਹੈ, ਤੇ 5.97 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਸਬੰ...
ਪ੍ਰਵਾਸੀ ਭਾਰਤੀਆਂ ਦੇ ਹਰ ਤਰ੍ਹਾਂ ਦੇ ਦਸਤਾਵੇਜਾਂ ਤੇ ਕਾਊਂਟਰ ਸਾਈਨ ਹੁਣ ਹੋਵੇਗਾ ਆਨਲਾਈਨ – ਡਿਪਟੀ ਕਮਿਸ਼ਨਰ

ਪ੍ਰਵਾਸੀ ਭਾਰਤੀਆਂ ਦੇ ਹਰ ਤਰ੍ਹਾਂ ਦੇ ਦਸਤਾਵੇਜਾਂ ਤੇ ਕਾਊਂਟਰ ਸਾਈਨ ਹੁਣ ਹੋਵੇਗਾ ਆਨਲਾਈਨ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 24 ਜੁਲਾਈ 2024—                 ਪੰਜਾਬ ਸਰਕਾਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਐਨ.ਆਰ.ਆਈ ਦੇ ਹਦਾਇਤਾਂ ਅਨੁਸਾਰ ਪ੍ਰਵਾਸੀ ਭਾਰਤੀਆਂ ਦੇ ਹਰ ਤਰ੍ਹਾਂ ਦੇ ਦਸਤਾਵੇਜਾਂ ਤੇ ਕਾਉਂਟਰ ਸਾਈਨ ਦਾ ਕੰਮ 30 ਅਗਸਤ 2024 ਤੋਂ ਬਾਅਦ ਕੇਵਲ ਆਨਲਾਈਨ ਰਾਹੀਂ ਹੀ ਕੀਤਾ ਜਾਵੇਗਾ।                  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਗਸਤ ਤੋਂ ਬਾਅਦ ਪ੍ਰਵਾਸੀ ਭਾਰਤੀ ਡਿਪਟੀ ਕਮਿਸ਼ਨਰਾਂ ਤੋਂ ਆਪਣੇ ਹਰ ਤਰ੍ਹਾਂ ਦੇ ਦਸਤਾਵੇਜਾਂ ਦੇ ਕਾਊਂਟਰ ਸਾਈਨ ਕਰਵਾਉਣ ਲਈ E-sanad Portal (https://esanad.nic.in) ਰਾਹੀਂ ਹੀ ਅਪਲਾਈ ਕਰ ਸਕਣਗੇ। ਉਨਾਂ ਕਿਹਾ ਕਿ ਕੇਵਲ ਆਨਲਾਈਨ ਪ੍ਰਾਪਤ ਹੋਈਆਂ ਦਰਖਾਸਤਾਂ ਤੇ ਹੀ ਕਾਊਂਟਰ ਸਾਈਨਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਕੋਈ ਵੀ ਦਸਤਾਵੇਜ ਆਫਲਾਈਨ ਪ੍ਰਾਪਤ ਨਹੀਂ ਕੀਤੇ ਜਾਣਗੇ।...