ਰਾਸ਼ਟਰੀ ਬਾਲ ਅਧਿਕਾਰੀ ਸੁਰੱਖਿਆ ਕਮਿਸ਼ਨ ਵਲੋਂ ਸ਼ਿਕਾਇਤ ਨਿਵਾਰਣ ਕੈਂਪ
ਅੰਮ੍ਰਿਤਸਰ 24 ਜੁਲਾਈ 2024—
ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਡਾ.ਦਿਵਿਆ ਗੁਪਤਾ ਨੇ ਕਿਹਾ ਕਿ ਕਮਿਸ਼ਨ ਬਾਲ ਅਧਿਕਾਰਾਂ ਪ੍ਰਤੀ ਪੂਰੀ ਤਰ੍ਹਾਂ ਸਜਗ ਹੈ ਅਤੇ ਬਾਲ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਕਮਿਊਨਿਟੀ ਸੈਂਟਰ ਰਣਜੀਤ ਐਵੀਨਿਊ ਵਿਖੇ 0-18 ਸਾਲ ਤੱਕ ਦੇ ਹੇਠਾਂ ਦੇ ਬੱਚਿਆਂ ਲਈ ਲਾਏ ਗਏ ਵਿਸ਼ੇਸ਼ ਬੈਂਚ ਦੌਰਾਨ ਜ਼ਿਲ੍ਹੇ ਨਾਲ ਸਬੰਧਿਤ ਬਾਲ ਅਧਿਕਾਰਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਅਤੇ ਬੱਚਿਆਂ ਨੂੰ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸਮੀਖਿਆ ਕਰਦਿਆਂ ਸੁਣਵਾਈ ਉਪਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਇਸ ਮੌਕੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਮਰਮੈਨ ਕੰਵਰਦੀਪ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਉਥੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬਾਲ ਅਧਿਕਾਰਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਵਿਸ਼ੇਸ਼ ਕੈਂਪ ਲਗਾਏ ਜਾਣ ਅਤੇ ਮੌਕੇ ਤੇ ਹੀ ਉਨਾਂ ਨੂੰ ਸਾਰੀਆਂ ਸਹੂਲਤ...








