Saturday, August 15
Shadow

Author: admin

ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ

ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ

Punjab
ਮਾਨਸਾ, 24 ਜੁਲਾਈ: ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ, ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕੋਰਟ ਕੰਪਲੈਕਸ ਬੁਢਲਾਡਾ ਵਿਖੇ ਸਥਿਤ ਫਰੰਟ ਆਫਿਸ ਦਾ ਮੁਆਇਨਾ ਕੀਤਾ ਅਤੇ ਪੈਰਾ ਲੀਗਲ ਵਲੰਟੀਅਰਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਫਰੰਟ ਆਫਿਸ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਹੱਈਆ ਕਰਵਾਉਣ। ਉਨ੍ਹਾਂ ਸ੍ਰੀ ਮਨੂ ਮਿੱਤੂ, ਸਬ-ਡਵੀਜ਼ਨਲ ਜੂਡੀਸ਼ੀਅਲ ਮੈਜੀਸਟ੍ਰੇਟ, ਬੁਢਲਾਡਾ ਅਤੇ ਲੀਗਲ ਏਡ ਦੇ ਪੈਨਲ ਦੇ ਵਕੀਲ ਸਾਹਿਬਾਨਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਵਕੀਲ ਸਾਹਿਬਾਨਾਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਟੋਲ ਫਰੀ ਨੰਬਰ 15100 ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਉਹ...
ਨਰਮੇ ਦੀ ਫਸਲ ਦੀ ਸਾਂਭ ਸੰਭਾਲ ਬਾਰੇ ਖੇਤੀ ਮਾਹਿਰਾਂ ਵਲੋਂ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ

ਨਰਮੇ ਦੀ ਫਸਲ ਦੀ ਸਾਂਭ ਸੰਭਾਲ ਬਾਰੇ ਖੇਤੀ ਮਾਹਿਰਾਂ ਵਲੋਂ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ

Politics, Punjab
ਮਾਨਸਾ, 24 ਜੁਲਾਈ: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਅਤੇ ਕੇਂਦਰੀ ਕਪਾਹ ਖੋਜ ਸੰਸਥਾਨ ਦੇ ਖੇਤਰੀ ਖ਼ੋਜ ਕੇਂਦਰ, ਸਿਰਸਾ ਦੇ ਖੇਤੀ ਮਾਹਿਰਾਂ ਵੱਲੋਂ ਬਲਾਕ ਸਰਦੂਲਗੜ੍ਹ ਦੇ ਪਿੰਡ ਖੈਰਾ ਖੁਰਦ ਵਿਖੇ ਨਰਮੇ ਦੀ ਫਸਲ ਦੀ ਸਾਂਭ ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਵੱਖ ਵੱਖ ਪਿੰਡਾਂ ਦੇ 105 ਕਿਸਾਨਾਂ ਨੇ ਭਾਗ ਲਿਆ। ਵਿਗਿਆਨੀ, ਕੇਂਦਰੀ ਕਪਾਹ ਖੋਜ ਸੰਸਥਾਨ, ਡਾ. ਅਮਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਨਾ ਹੋਣ ਕਾਰਨ ਨਰਮੇ ਦੀ ਫ਼ਸਲ ਵਿੱਚ ਔੜ ਵਰਗੇ ਹਾਲਤ ਬਣ ਰਹੇ ਹਨ, ਇਸ ਲਈ ਕਿਸਾਨ ਵੀਰਾਂ ਨੂੰ ਪਾਣੀ ਲਗਾਉਣ ਮਗਰੋਂ ਸਿਫਾਰਿਸ਼ ਅਨੁਸਾਰ ਯੂਰੀਆ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਫ਼ਸਲ ਦਾ ਚੰਗਾ ਵਾਧਾ ਹੋ ਸਕੇ। ਉਨ੍ਹਾਂ ਦੱਸਿਆ ਕਿ ਫੁੱਲਾਂ ਦੇ ਸ਼ੁਰੂ ਹੋਣ ਤੋਂ ਲੈ ਕੇ ਇੱਕ ਹਫ਼ਤੇ ਦੇ ਵਕਫੇ ’ਤੇ 04 ਵਾਰ 2 ਫ਼ੀਸਦੀ ਪੋਟਾਸ਼ਿਆਮ ਨਾਇਟ੍ਰੇਟ (13:0:45) ਦਾ ਛਿੜਕਾਅ ਕੀਤਾ ਜਾਵੇ ਅਤੇ ਖੇਤਾਂ ਵਿੱਚ ਨਦੀਨ ਨਾ ਹੋਣ ਦਿੱਤੇ ਜਾਣ। ਸਹਾਇਕ ਪ੍ਰੋਫੈਸਰ, ਕੀਟ ਵਿਗਿਆਨ, ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ, ਡਾ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Punjab
ਫਾਜਿਲਕਾ 24 ਜੁਲਾਈ ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਗਸਤ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਕਮਾਂ ਮੁਤਾਬਕ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਰਦ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ। ਪਾਬੰਦੀਆਂ ਅਨੁਸਾਰ   ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਣਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪਤੰਗਾ ਆਦਿ ਦੀ ਵਰਤੋ ਲਈ ਚਾਇਨਾ ਡੋਰ ਵੇਚਣ, ਸਟੋਰ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।...
ਹਰ ਵਾਰ ਦੀ ਤਰ੍ਹਾਂ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ-ਡਿਪਟੀ ਕਮਿਸ਼ਨਰ

ਹਰ ਵਾਰ ਦੀ ਤਰ੍ਹਾਂ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ-ਡਿਪਟੀ ਕਮਿਸ਼ਨਰ

Politics, Punjab
ਮਾਨਸਾ, 24 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਇਸ ਸਾਲ ਵੀ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦਾ ਮੰਤਵ ਆਜ਼ਾਦੀ ਦੇ ਜਸ਼ਨ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ’ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਯੋਧਿਆਂ ਅਤੇ ਆਜ਼ਾਦੀ ਘੁਲਾਈਆਂ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਮਾਂ ਰਹਿੰਦਿਆਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕ...
ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਚ ਵਿਸ਼ੇਸ ਲੋਕ ਸੁਵਿਧਾ ਕੈਂਪ

ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਚ ਵਿਸ਼ੇਸ ਲੋਕ ਸੁਵਿਧਾ ਕੈਂਪ

Politics, Punjab
ਮਲੋਟ 24 ਜੁਲਾਈ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਬੇੜਾ ਕਰਨ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਖੇ ਵਿਸ਼ੇਸ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ l ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਇਸ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਇਸ ਮੁਹਿੰਮ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਹੋ ਸਕੇ । ਉਹਨਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਾ ਲਗਾਣੇ ਪੈਣ ਅਤੇ ਇਸ ਮੁਹਿੰਮ ਤਹਿਤ ਉਹਨਾਂ ਦਾ ਕੀਮਤੀ ਸਮਾਂ ਵੀ ਬਰਬਾਦ ਨਾ ਹੋਣ ਦੇ ਨਾਲ ਨਾਲ ਉਹਨਾਂ ਦੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਕੈਂਪ ਵਿਚ ਪਿੰਡ ਵਾਸੀਆਂ ਨੇ ਸਮੁਲਿਅਤ ਕਰਕੇ ਆਪਣੇ ਸਰਕਾਰੀ ਕੰਮ ਕਰਵਾਏ, ਕੈਂਪ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ...
ਨਗਰ ਕੌਂਸਲ ਵੱਲੋਂ ਸਪੈਸ਼ਲ ਮੁਹਿੰਮ ਤਹਿਤ ਕਰਵਾਈ ਗਈ ਪਲਾਸਟਿਕ / ਡਰਾਈ ਵੇਸਟ ਪਿਕਿੰਗ

ਨਗਰ ਕੌਂਸਲ ਵੱਲੋਂ ਸਪੈਸ਼ਲ ਮੁਹਿੰਮ ਤਹਿਤ ਕਰਵਾਈ ਗਈ ਪਲਾਸਟਿਕ / ਡਰਾਈ ਵੇਸਟ ਪਿਕਿੰਗ

Crime, National
ਫ਼ਿਰੋਜ਼ਪੁਰ, 24 ਜੁਲਾਈ 2024: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੈਨੀਟੇਸ਼ਨ ਵਰਕਰਾਂ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਨਾਲ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਸੈਨੀਟੇਸ਼ਨ ਟੀਮ ਵੱਲੋਂ ਗੋਲਬਾਗ, ਦਿੱਲੀ ਗੇਟ ਅਤੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪਲਾਸਟਿਕ ਅਤੇ ਡਰਾਈ ਵੇਸਟ (ਸੁੱਕਾ ਕੂੜਾ) ਪਿਕਿੰਗ ਡਰਾਈਵ ਚਲਾਈ ਗਈ। ਇਸ ਮੁਹਿੰਮ ਵਿੱਚ ਲੋਕਾਂ ਦੁਆਰਾ ਜਾਣੇ-ਅਣਜਾਣੇ ਵਿੱਚ ਸੜਕ ਦੇ ਕਿਨਾਰਿਆ ‘ਤੇ ਸੁੱਟੇ ਗਏ ਸੁੱਕੇ ਕੂੜੇ/ ਪਲਾਸਟਿਕ ਨੂੰ ਇੱਕਠਾ ਕਰਵਾਇਆ ਗਿਆ। ਇਸ ਦੇ ਇਲਾਵਾ ਸ਼ਹਿਰ ਵਿੱਚ ਕੰਮ ਕਰਦੇ ਫਾਰਮਲ ਅਤੇ ਇਨਫਾਰਮਲ ਵੇਸਟ ਕੂਲੇਕਟਰਾਂ ਅਤੇ ਰੈਗਪਿੱਕਰਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਿਲ ਕੀਤਾ ਗਿਆ ਅਤੇ ਨਿਰਦੇਸ਼ ਦਿੱਤੇ ਗਏ ਕਿ ਸ਼ਹਿਰ ਵਿੱਚ ਕਿਸੇ ਵੀ ਜਗ੍ਹਾ ਕੋਈ ਪਲਾਸਟਿਕ ਜਾਂ ਸੁੱਕਾ ਕੂੜਾ ਮਿਲਦਾ ਹੈ ਤਾਂ ਉਸ ਨੂੰ ਨਗਰ ਕੌਂਸਲ ਫਿਰੋਜ਼ਪੁਰ ਦੇ ਐਮ.ਆਰ.ਐਫ. ਨੰ :1 ਜਾਂ 2 ’ਤੇ ਪਹੁੰਚਾਇਆ ਜਾਵੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਪੂਨਮ ਭਟਨਾਗਰ ਨੇ ਦੱਸਿਆ ਕਿ 23 ਅਤੇ 24 ਜੁਲਾਈ 2024 ਤੱਕ 1 ਟਨ ਦੇ ਕਰੀਬ ਪਲਾਸਟਿਕ ਕੂਲੇਕਟ ਕਰਵਾਇਆ ਜਾ ਚੁੱਕਿਆ ਹੈ। ਇਸ ਮੁਹਿੰਮ ...
ਸੀ-ਪਾਈਟ ਕੈਂਪ ਵਿਖੇ 101 ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਦਿੱਤਾ ਸੰਦੇਸ਼

ਸੀ-ਪਾਈਟ ਕੈਂਪ ਵਿਖੇ 101 ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਦਿੱਤਾ ਸੰਦੇਸ਼

Politics, Punjab
ਫ਼ਿਰੋਜ਼ਪੁਰ, 24 ਜੁਲਾਈ 2024: ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਦੀ ਅਗਵਾਈ ਵਿੱਚ ਫ਼ੌਜ ਦੀ ਭਰਤੀ ਲਈ ਕੈਂਪ ਵਿਚ ਟ੍ਰੇਨਿੰਗ ਕਰ ਰਹੇ ਨੌਜਵਾਨਾਂ ਵੱਲੋਂ ਵੱਖ-ਵੱਖ ਕਿਸਮ ਦੇ 101 ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਕੈਪਟਨ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਵਾਤਾਵਰਨ ਨੂੰ ਬਚਾਉਣ ਲਈ ਹਰ ਮਨੁੱਖ ਰੁੱਖ ਜ਼ਰੂਰ ਲਗਾਵੇ ਅਤੇ ਉਸ ਦੀ ਸੰਭਾਲ ਵੀ ਕਰੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮਿਲ ਸਕੇ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਹਵਾ, ਪਾਣੀ ਅਤੇ ਧਰਤੀ ਤਾਂ ਹੀ ਪ੍ਰਦੂਸ਼ਣ ਮੁਕਤ ਹੋ ਸਕਦੀ ਹੈ ਜੇਕਰ ਅਸੀਂ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਿਆਵਾਲ ਭਰਪੂਰ ਰੱਖਾਂਗੇ। ਉਨ੍ਹਾਂ ਕਿਹਾ ਕਿ ਅੱਜ 'ਹਰ ਮਨੁੱਖ ਲਾਵੇ ਇੱਕ ਰੁੱਖ' ਮੁਹਿੰਮ ਤਹਿਤ ਕੈਂਪ ਵਿਚ ਟ੍ਰੇਨਿੰਗ ਕਰ ਰਹੇ ਨੌਜਵਾਨਾਂ ਵੱਲੋਂ 101 ਵੱਖ-ਵੱਖ ਕਿਸਮ ਦੇ ਰਿਵਾਇਤੀ ਪੌਦੇ ਲਗਾਏ ਗਏ ਹਨ ਅਤੇ ...
ਪੰਜਾਬ ਦੇ ਰਾਜਪਾਲ ਦੀ ਆਮਦ ਸਬੰਧੀ ਡੀ.ਆਈ.ਜੀ., ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਰਾਜਪਾਲ ਦੀ ਆਮਦ ਸਬੰਧੀ ਡੀ.ਆਈ.ਜੀ., ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Politics, Punjab
ਫਿਰੋਜ਼ਪੁਰ, 24 ਜੁਲਾਈ 2024: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ੍ਰੀ ਅਜੈ ਮਲੂਜਾ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਡੀ.ਆਈ. ਜੀ. ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨਾਲ ਸੁਰੱਖਿਆ ਅਤੇ ਜ਼ਰੂਰੀ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ ਗਈ। ਉਨ੍ਹਾਂ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਾਨਯੋਗ ਰਾਜਪਾਲ ਦੀ ਆਮਦ ‘ਤੇ ਲਗਾਈ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ 25 ਜੁਲਾਈ 2024 (ਵੀਰਵਾਰ) ਨੂੰ ਫਿਰੋਜ਼ਪੁਰ ਦੇ ਪਿੰਡ ਬਾਰੇ ਕੇ ਵਿਖੇ ਆ ਰਹੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਬਾਰਡਰ ਵਿਲੇਜ਼ ਡਿਫੈਂਸ ਕ...
ਖੇਤਾਂ ਵਿੱਚ ਲੱਗੇ ਟਿਊਬਵੈਲਾਂ ਤੇ ਲਗਵਾਏ ਜਾ ਰਹੇ ਹਨ ਬੂਟੇ: ਮੁੱਖ ਖੇਤੀਬਾੜੀ ਅਫ਼ਸਰ

ਖੇਤਾਂ ਵਿੱਚ ਲੱਗੇ ਟਿਊਬਵੈਲਾਂ ਤੇ ਲਗਵਾਏ ਜਾ ਰਹੇ ਹਨ ਬੂਟੇ: ਮੁੱਖ ਖੇਤੀਬਾੜੀ ਅਫ਼ਸਰ

Punjab
ਸ੍ਰੀ ਮੁਕਤਸਰ ਸਾਹਿਬ 24 ਜੁਲਾਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਅਤੇ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਜੀਆਂ ਦੀ ਯੋਗ ਅਗਵਾਈ ਅਨੁਸਾਰ ਚਲਾਈ ਗਈ ਮੁਹਿੰਮ ਤਹਿਤ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਹਵਾ ਲਈ ਖੇਤਾਂ ਵਿੱਚ ਲੱਗੇ ਟਿਊਬਵੈਲਾਂ ਦੇ ਆਸ ਪਾਸ ਬੂਟੇ ਲਗਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਵਣ ਵਿਭਾਗ ਵੱਲੋਂ ਬੂਟੇ ਮੁਫਤ ਦਿੱਤੇ ਜਾ ਰਹੇ ਹਨ। ਸ਼੍ਰੀ ਗੁਰਨਾਮ ਸਿੰਘ, ਮੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਦੱਸਿਆ ਕਿ ਪ੍ਰਦੂਸਿ਼ਤ ਹੋ ਰਹੇ ਵਾਤਾਵਰਨ ਕਾਰਨ ਮਨੱੁਖਤਾ ਨੂੰ ਬਚਾਉਣ ਲਈ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਿਊਬਵੈਲਾਂ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਇਨ੍ਹਾਂ ਦੀ ਦੇਖ ਭਾਲ ਕਰਨ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਬੂਟੇ ਮਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾ...
ਜ਼ਿਲ੍ਹੇ ਵਿੱਚ ਡਾਇਰੀਆ, ਹੈਜ਼ਾ ਤੇ ਡੇਂਗੂ ਕੇਸਾਂ ਦੀ ਸਥਿਤੀ ਕਾਬੂ ਹੇਠ, ਜ਼ਿਲ੍ਹਾ ਪ੍ਰਸ਼ਾਸਨ ਰੋਕਥਾਮ ਲਈ ਸਰਗਰਮ: ਸੋਨਮ ਚੌਧਰੀ

ਜ਼ਿਲ੍ਹੇ ਵਿੱਚ ਡਾਇਰੀਆ, ਹੈਜ਼ਾ ਤੇ ਡੇਂਗੂ ਕੇਸਾਂ ਦੀ ਸਥਿਤੀ ਕਾਬੂ ਹੇਠ, ਜ਼ਿਲ੍ਹਾ ਪ੍ਰਸ਼ਾਸਨ ਰੋਕਥਾਮ ਲਈ ਸਰਗਰਮ: ਸੋਨਮ ਚੌਧਰੀ

Politics, Punjab
ਐਸ.ਏ.ਐਸ. ਨਗਰ, 24 ਜੁਲਾਈ: ਜ਼ਿਲ੍ਹੇ ਵਿੱਚ ਸਾਹਮਣੇ ਆ ਰਹੇ ਡਾਇਰੀਆ, ਹੈਜ਼ੇ ਤੇ ਡੇਂਗੂ ਦੇ ਕੇਸਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤੇ ਸਥਿਤੀ ਕਾਬੂ ਹੇਠ ਹੈ। ਜ਼ਿਲ੍ਹੇ ਵਿੱਚ ਡਾਇਰੀਆ ਦੀ ਰੋਕਥਾਮ ਲਈ 15 ਰੈਪਿਡ ਰਿਸਪਾਂਸ (ਆਰ.ਆਰ.) ਟੀਮਾਂ ਸਰਗਰਮ ਹਨ ਜੋ ਹਾਟ ਸਪਾਟ ਏਰੀਆ, ਡੋਰ ਟੂ ਡੋਰ ਸਰਵੇਖਣ ਅਤੇ ਪ੍ਰਭਾਵਿਤ ਖੇਤਰਾਂ ਚ ਲੋੜੀਂਦੀਆਂ ਦਵਾਈਆਂ ਅਤੇ ਜਾਗਰੂਕਤਾ ਲਈ ਜੁਟੀਆਂ ਹੋਈਆਂ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾਇਰੀਆ, ਹੈਜ਼ਾ ਤੇ ਡੇਂਗੂ ਤੋਂ ਬਚਾਅ ਅਤੇ ਕੀਤੇ ਜਾ ਰਹੇ ਰੋਕਥਾਮ ਉਪਾਵਾਂ ਦਾ ਜਾਇਜ਼ਾ ਲੈਣ ਸਬੰਧੀ ਸੱਦੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਖੀ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੌਟ ਸਪੋਟਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਵਾਰਡ ਨੰਬਰ 18 ਰੌਣੀ ਮੁਹੱਲਾ, ਡੇਰਾਬੱਸੀ, ਸੈਣੀ ਨਗਰ ਡੇਰਾਬੱਸੀ, ਪਿੰਡ ਧੀਰੇਮ...