Saturday, August 15
Shadow

Author: admin

ਪੀ.ਏ.ਯੂ. ਕਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਪਸਾਰ ਕਰਮੀਆਂ ਲਈ ਇੱਕ ਰੋਜਾ ਸਿਖਲਾਈ ਕੋਰਸ ਲਗਾਇਆ ਗਿਆ

ਪੀ.ਏ.ਯੂ. ਕਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਪਸਾਰ ਕਰਮੀਆਂ ਲਈ ਇੱਕ ਰੋਜਾ ਸਿਖਲਾਈ ਕੋਰਸ ਲਗਾਇਆ ਗਿਆ

National, Politics, Punjab
ਸ੍ਰੀ ਮੁਕਤਸਰ ਸਾਹਿਬ 24 ਜੁਲਾਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬੀਤੇ ਦਿਨੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਵੱਖ—ਵੱਖ ਬਲਾਕਾਂ ਦੇ 15 ਪਸਾਰ ਕਰਮੀਆਂ ਲਈ ਇੱਕ ਰੋਜਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਕੋਰਸ ਦੌਰਾਨ ਡਾ. ਮਨਜੀਤ ਕੌਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆ) ਵੱਲੋਂ ‘ਸਿੰਚਾਈ ਲਈ ਪਾਣੀ ਦੀ ਜਾਂਚ, ਮਾੜੇ ਪਾਣੀਆਂ ਦੀ ਯੋਗ ਵਰਤੋਂ ਅਤੇ ਖੇਤੀ ਵਰਤੋਂ ਲਈ ਪਾਣੀ ਦੀ ਪਰਖ ਕਰਵਾਉਣ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਸਿਖਲਾਈ ਦੌਰਾਨ ਧਰਤੀ ਹੇਠਲੇ ਪਾਣੀ ਦੀ ਜਾਂਚ ਲਈ ਨਮੂਨੇ ਲੈਣ ਦੀ ਸਹੀ ਢੰਗ ਅਤੇ ਪਾਣੀ ਦੀ ਗੁਣਵੱਤਾ ਦੀ ਜਾਂਚ ਲਈ ਵਰਤੇ ਜਾਣ ਵਾਲੇ ਪੈਮਾਨਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਪਸਾਰ ਕਰਮੀਆਂ ਨੂੰ ਝੋਨੇ ਅਤੇ ਨਰਮੇ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਪ੍ਰਬੰਧਨ ਬਾਰੇ ਦੱਸਿਆ। ਡਾ. ਗੁਰਮੇਲ ਸਿੰਘ ਸੰਧ...
ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ,

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ,

International, National, Politics, Punjab
ਚੰਡੀਗੜ੍ਹ, 24 ਜੁਲਾਈ:   ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਸ਼ੰਭੂ ਸਰਹੱਦ 'ਤੇ ਅੱਗੇ ਵਧਣ ਤੋਂ ਰੋਕਣ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਾਸਤੇ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ਸਬੰਧੀ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ,  ਮੈਂ ਹਰਿਆਣਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ ਹਾਲ ਹੀ ਵਿੱਚ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿੱਚ ਸ਼ਾਮਲ ਛੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਹਾਦਰੀ ਦੇ ਪੁਰਸਕਾਰ ਦੇਣ ਦੀ ਸਿਫ਼ਾਰਸ਼ ‘ਤੇ ਡੂੰਘੀ ਚਿੰਤਾ ਅਤੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ, ਹਾਲਾਂ ਕਿ ਮੈਂ ਸਾਡੀ ਪੁਲਿਸ ਫੋਰਸ ਦੀ ਬਹਾਦਰੀ ਅਤੇ...
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

Politics, Punjab
ਚੰਡੀਗੜ੍ਹ, 23 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀਆਂ 5 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 19 ਅਗਸਤ 2024 ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ 5 ਗੈਰ ਸਰਕਾਰੀ ਮੈਂਬਰਾਂ(ਇੱਕ ਔਰਤਾਂ ਲਈ) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਯੋਗਤਾ, ਇਮਾਨਦਾਰੀ, ਅਨੁਸੂਚਿਤ ਜਾਤੀ ਨਾਲ ਸਬੰਧਤ ਜਿਸ ਵੱਲੋਂ ਅਨੁਸੂਚਿਤ ਜਾਤੀ ਦੀ ਭਲਾਈ ਲਈ ਕੰਮ ਕੀਤੇ ਹੋਣ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅ...
ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ  ਨੇ ਕੀਤਾ ਗ੍ਰਿਫਤਾਰ

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

Crime, National, Politics, Punjab, Trending
ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਕਾਸ ਵਰਮਾ, ਉਸਦੇ ਪਿਤਾ ਅਤੇ ਹੋਰਾਂ ‘ਤੇ ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਕੇਸ ਦਰਜ ਹੈ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਉਹ (ਵਿਕਾਸ) ਭਗੌੜਾ ਹੋ ਗਿਆ ਸੀ।  ਮੁਹਾਲੀ ਅਦਾਲਤ ਨੇ ਅੱਜ ਵਿਜੀਲੈਂਸ ਬਿਊਰੋ ਨੂੰ ਉਸ ਦਾ 3 ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਗਿਰੀਸ਼ ਵਰਮਾ ਅਤੇ ਉਸਦੇ ਤਿੰਨ ਸਾਥੀ - ਸੰਜੀਵ ਕੁਮਾਰ ਵਾਸੀ ਖਰੜ, ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ, ਕਲੋਨਾਈਜ਼ਰ ਅਤੇ ਗੌਰਵ ਗੁਪਤਾ ਸਾਬਕਾ ਨਗਰ ਕੌਂਸਲਰ ਕੁਰਾਲੀ  ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਨੇ ਸਾਲ 2022  ਵਿੱਚ ਗਿਰੀਸ਼ ਵਰਮਾ ਅਤੇ ਹੋਰਾਂ ਵਿਰੁੱਧ ਆਮਦਨ ਤੋਂ ਵੱਧ ਸੰਪਤੀ ਰੱਖਣ ਕਰਨ ਲਈ ਐਫ.ਆਈ.ਆਰ...
ਇੱਕ ਦਿਨ ਵਿੱਚ 1.5 ਲੱਖ ਬੂਟੇ ਲਾ ਕੇ ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਸਿਰਜਿਆ ਇਤਿਹਾਸ

ਇੱਕ ਦਿਨ ਵਿੱਚ 1.5 ਲੱਖ ਬੂਟੇ ਲਾ ਕੇ ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਸਿਰਜਿਆ ਇਤਿਹਾਸ

Punjab
ਡੇਰਾਬੱਸੀ/ਐਸ.ਏ.ਐਸ.ਨਗਰ, 23 ਜੁਲਾਈ: ਜ਼ਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ ਹਰਿਆਵਲ ਨੂੰ ਵਧਾਉਣ ਦੇ ਉਦੇਸ਼ ਨਾਲ ਐਸ.ਏ.ਐਸ.ਨਗਰ ਪ੍ਰਸ਼ਾਸਨ ਨੇ ਮੰਗਲਵਾਰ ਨੂੰ 1.5 ਲੱਖ ਬੂਟੇ ਲਾ ਕੇ ਇਤਿਹਾਸ ਸਿਰਜਿਆ ਹੈ। ਇਸ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਲਾਲੜੂ-ਹੰਡੇਸਰਾ ਰੋਡ 'ਤੇ ਸਥਿਤ ਪਿੰਡ ਜੌਹਲਾਂ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਉਦਘਾਟਨੀ ਸਮਾਰੋਹ ਦੌਰਾਨ ਬੂਟਾ ਲਾ ਕੇ ਕੀਤੀ। ਇਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਨਾਲ ਲੈਕੇ ਕਰੀਬ 10 ਹਜ਼ਾਰ ਬੂਟੇ ਲਗਾਏ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਾਤਾਵਰਨ ਦੀ ਸੰਭਾਲ ਵੱਲ ਉਚੇਚਾ ਧਿਆਨ ਦੇ ਰਹੀ ਹੈ। ਅੱਜ ਜਦੋਂ ਸਾਰੀ ਦੁਨੀਆਂ ਵਾਤਾਵਰਨ ਸਬੰਧੀ ਮੁਸ਼ਕਲਾਂ ਨਾਲ ਜੂਝ ਰਹੀ ਹੈ ਤਾਂ ਵਾਤਾਵਰਨ ਸੰਭਾਲ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ। ਜੇ ਵਾਤਾਵਰਨ ਸਾਫ਼ ਹੋਵੇਗਾ ਤਾਂ ਅਸੀਂ ਸਾਫ਼ ਹਵਾ ਵਿੱਚ ਸਾਹ ਲੈ ਸਕਾਂਗੇ ਤੇ ...
ਸਰਕਾਰ ਨੇ ਪਸ਼ੂਆਂ ਨੂੰ ਬਰੂਸੀਲੋਸਿਸ ਬਿਮਾਰੀ ਤੋਂ ਬਚਾਉਣ ਵਾਲੀ ਵੈਕਸੀਨ ਦੀਆਂ ਮੋਗਾ ਭੇਜੀਆਂ 29 ਹਜ਼ਾਰ ਖੁਰਾਕਾਂ

ਸਰਕਾਰ ਨੇ ਪਸ਼ੂਆਂ ਨੂੰ ਬਰੂਸੀਲੋਸਿਸ ਬਿਮਾਰੀ ਤੋਂ ਬਚਾਉਣ ਵਾਲੀ ਵੈਕਸੀਨ ਦੀਆਂ ਮੋਗਾ ਭੇਜੀਆਂ 29 ਹਜ਼ਾਰ ਖੁਰਾਕਾਂ

Punjab
ਮੋਗਾ, 23 ਜੁਲਾਈ: ਸ੍ਰ. ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ ਵਿਭਾਗ ਮੰਤਰੀ ਅਤੇ ਨਿਰਦੇਸ਼ਕ ਪਸ਼ੂ ਪਾਲਣ ਡਾ. ਜੀ.ਐਸ ਬੇਦੀ ਦੀ ਯੋਗ ਅਗਵਾਈ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਪਸ਼ੂਆ ਲਈ ਬਰੂਸੀਲੋਸਿਸ ਬਿਮਾਰੀ ਤੋ ਬਚਾਓ ਵਾਸਤੇ ਵੈਕਸੀਨ ਮੁਹੱਈਆ ਕਰਵਾਈ ਗਈ ਹੈ। ਇਸ ਤਹਿਤ ਜ਼ਿਲ੍ਹਾ ਮੋਗਾ ਵਿੱਚ ਸੈਨਬਰੂ-ਓ ਫਰੀਜ਼ ਡਰਾਈਡ ਵੈਕਸੀਨ ਸਟਰੇਨ-19 ਦੀਆਂ 29,000 ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਹ ਖੁਰਾਕਾਂ 2 ਐਮ.ਐਲ. ਪ੍ਰਤੀ ਪਸ਼ੂ ਦੇ ਹਿਸਾਬ ਨਾਲ ਕੇਵਲ 4 ਤੋ 8 ਮਹੀਨੇ ਦੀਆਂ ਕੱਟੀਆਂ ਅਤੇ ਵੱਛੀਆਂ ਦੇ ਚਮੜੀ ਦੇ ਥੱਲੇ ਬਿਲਕੁਲ ਮੁਫ਼ਤ ਲਗਾਈਆਂ ਜਾਣੀਆਂ ਹਨ। ਡਿਪਟੀ ਡਾਇਰੈਕਟਰ,ਪਸ਼ੂ ਪਾਲਣ ਵਿਭਾਗ ਮੋਗਾ ਡਾ: ਹਰਵੀਨ ਕੌਰ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕਰਕੇ ਇਹ ਵੈਕਸੀਨ ਕੱਟੀਆਂ/ਵੱਛੀਆਂ ਦੇ ਜਰੂਰ ਲਗਵਾ ਲੈਣ। ਇਹ ਸਹੂਲਤ ਸਰਕਾਰ ਵੱਲੋਂ ਮੁਫ਼ਤ ਵਿੱਚ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਇੱਕ ਲਾਗ ਦੀ ਬਿਮਾਰੀ ਹੈ ਜਿਸ ਵਿੱਚ ਪਸ਼ੂ 7 ਮਹੀਨੇ ਤੇ ਫਲ ਸੁੱਟ ਜਾਂਦਾ ਹੈ ਅਤੇ ਕਦੇ ਦੁੱਧ ਨਹੀ ਦਿੰਦਾ। ਇਹ ਬਿਮਾਰੀ ਇੱਕ ਪਸ਼ੂ ਤੋ ਦੂਸਰੇ ਪਸ਼ੂ ਨ...
ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਜਲਦ ਹੋਣਗੀਆਂ ਹੱਲ: ਵਿਧਾਇਕ ਕੁਲਵੰਤ ਸਿੰਘ

ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਜਲਦ ਹੋਣਗੀਆਂ ਹੱਲ: ਵਿਧਾਇਕ ਕੁਲਵੰਤ ਸਿੰਘ

Punjab
ਐੱਸ.ਏ.ਐਸ.ਨਗਰ, 23 ਜੁਲਾਈ: ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ  ਤਹਿਤ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਕੰਬਾਲੀ ਵਿਖੇ ਇਲਾਕੇ ਦੇ ਲੋਕਾਂ ਦੇ ਰੋਜ਼ਾਨਾਂ ਦੇ ਕੰਮਾਂ ਨੂੰ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿੱਚ ਕੰਬਾਲਾ, ਚਿੱਲਾ ਤੇ ਪਾਪੜੀ ਸਮੇਤ ਚਾਰ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪੁੱਜ ਕੇ ਵੱਖ-ਵੱਖ ਅਧਿਕਾਰੀਆਂ ਦੇ ਕੋਲੋਂ ਵੱਖ- ਵੱਖ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਏ। ਇਸ ਮੌਕੇ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਬਿਨਾਂ ਸ਼ੱਕ ਇਹਨਾਂ ਸੁਵਿਧਾ ਕੈਂਪਾਂ ਦਾ ਇਲਾਕੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਫਾਇਦਾ ਹੋ ਰਿਹਾ ਹੈ। ਇਹਨਾਂ ਕੈਂਪਾਂ ਸਦਕਾ ਪਿਛਲੇ ਸਮਿਆਂ ਦੌਰਾਨ ਲੋਕਾਂ ਨੂੰ ਦਫਤਰਾਂ ਵਿੱਚ ਹੁੰਦੀ ਖੱਜਲ-ਖੁਆਰੀ ਤੋਂ ਬਚਾਅ ਹੋਇਆ ਹੈ ਅਤੇ ਉਹਨਾਂ ਦਾ ਸਮਾਂ ਅਜਾਈ ਜਾਣ ਤੋਂ ਬਚਿਆ ਹੈ। ਗਮਾਡਾ ਨਾਲ ਸਬੰਧਤ ਲੋਕਾਂ ਨੂੰ ਦਰਪੇਸ਼ ਵੱਡੀਆਂ ਸਮੱਸਿਆਵਾਂ ਸਬੰਧੀ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ...
ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਹੋ ਰਹੇ ਹਨ ਸਹਾਈ ਸਿੱਧ

ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਹੋ ਰਹੇ ਹਨ ਸਹਾਈ ਸਿੱਧ

Punjab
ਬਠਿੰਡਾ, 23 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਐਸਡੀਐਮ ਮੈਡਮ ਇਨਾਯਤ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਨੂੰ “ਨਿਵੇਕਲੀ ਪਹਿਲਕਦਮੀ” ਦੱਸਦਿਆਂ ਐਸਡੀਐਮ ਇਨਾਯਤ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜ...
ਸਿੱਖਿਆ ਦੇ ਖੇਤਰ ਵਿਚ ਪੰਜਾਬ ਬਣੇਗਾ ਮੋਹਰੀ—ਵਿਧਾਇਕ ਗੋਲਡੀ ਮੁਸਾਫਿਰ

ਸਿੱਖਿਆ ਦੇ ਖੇਤਰ ਵਿਚ ਪੰਜਾਬ ਬਣੇਗਾ ਮੋਹਰੀ—ਵਿਧਾਇਕ ਗੋਲਡੀ ਮੁਸਾਫਿਰ

Punjab
ਫਾਜਿ਼ਲਕਾ 23 ਜੁਲਾਈ 2024.... ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸਿੱਖਿਆ ਖੇਤਰ ਵਿਚ ਪੰਜਾਬ ਮੋਹਰੀ ਬਣੇਗਾ ਅਤੇ ਸਾਡੇ ਬੱਚੇ ਸਿੱਖਿਆ ਸਹਾਰੇ ਅੱਗੇ ਵੱਧਣਗੇ। ਉਹ ਪਿੰਡ ਵਰਿਆਮ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਨਵੇਂ ਕਮਰਿਆਂ ਦੇ ਉਦਘਾਟਨ ਤੋਂ ਬਾਅਦ ਸੰਬੋਧਨ ਕਰ ਰਹੇ ਸਨ। ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਨੂੰ ਮੁੱਖ ਤਰਜੀਹ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦਾ ਵਿਕਾਸ ਸਿੱਖਿਆ ਦੀ ਨੀਂਹ ਤੇ ਹੀ ਸੰਭਵ ਹੁੰਦਾ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਪਿੰਡਾਂ ਦੇ ਵਿਕਾਸ ਲਈ ਕਾਰਜਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਲੋਕਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ, ਸਕੂਲ ਸਟਾਫ, ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗ...
ਖੰਨਾ ਸਬ ਡਵੀਜ਼ਨ ਦੇ ਪਿੰਡ ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਖੰਨਾ ਸਬ ਡਵੀਜ਼ਨ ਦੇ ਪਿੰਡ ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Punjab
ਲੁਧਿਆਣਾ, 23 ਜੁਲਾਈ (000)  ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂੰਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸਬ ਡਵੀਜ਼ਨ ਪੱਧਰ ਤੇ ਪਿੰਡਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਕੈਂਪ ਲਗਾਏ ਜਾ ਰਹੇ ਹਨ । ਇਸੇ ਲੜੀ ਤਹਿਤ ਮੰਗਲਵਾਰ ਨੂੰ ਸਬ ਡਵੀਜ਼ਨ ਖੰਨਾ ਦੇ ਪਿੰਡ ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਲਗਾ ਕੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਹਨਾਂ ਦੇ ਨਾਲ ਐਸ.ਐਸ.ਪੀ ਖੰਨਾ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਅਤੇ ਸਹਾਇਕ ਕਮਿਸ਼ਨਰ (ਜਨਰਲ) ਕ੍ਰਿਤਿਕਾ ਗੋਇਲ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੇ ਸਿ਼ਰਕਤ ਕੀਤੀ। ਇਸ ਕੈਂਪ ਵਿੱਚ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ...