Saturday, August 15
Shadow

Author: admin

ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖੋਰੀ ਵਾਲਾ ਬਜਟ ਪੇਸ਼ ਕੀਤਾ; ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ ‘ਤੇ ਕੇਂਦਰਤ: ਅਮਨ ਅਰੋੜਾ

ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖੋਰੀ ਵਾਲਾ ਬਜਟ ਪੇਸ਼ ਕੀਤਾ; ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ ‘ਤੇ ਕੇਂਦਰਤ: ਅਮਨ ਅਰੋੜਾ

Punjab
ਚੰਡੀਗੜ੍ਹ, 23 ਜੁਲਾਈ: ਕੇਂਦਰੀ ਬਜਟ ਨੂੰ ਪੰਜਾਬ ਅਤੇ ਦੇਸ਼ ਦੇ ਅੰਨਦਾਤੇ ਪ੍ਰਤੀ ਬਦਲਾਖੋਰੀ ਵਾਲਾ ਕਰਾਰ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਇਸ ਬਜਟ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਬਦਲਾਖੋਰੀ ਵਾਲਾ ਚਿਹਰਾ ਬੇਨਕਾਬ ਕਰ ਦਿੱਤਾ ਹੈ ਕਿਉਂ ਜੋ ਉਹ ਸੂਬੇ ਦੀਆਂ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਜਿੱਤਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਮੋਦੀ ਸਰਕਾਰ ਦਾ ਵਿਸ਼ੇਸ਼ ਧਿਆਨ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਣਾ ਹੈ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣੇ ਜਾਂਦੇ ਪੰਜਾਬ ਨੇ ਦੇਸ਼ ਨੂੰ ਖੁਰਾਕ ਸੁਰੱਖਿਆ ਦੇ ਮਾਮਲੇ ਵਿੱਚ ਆਤਮ-ਨਿਰਭਰ ਬਣਾਇਆ ਪਰ ਇਸ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਸਰਹੱਦੀ ਸੂਬੇ ਨੂੰ ਅੱਖੋਂ ਪਰੋਖੇ ਕਰਦਿਆਂ ਖੇਤੀਬਾੜੀ, ਪੇਂਡੂ ਅਤੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਕੋਈ ਵੀ ਉਪ...
26 ਜੁਲਾਈ ਨੂੰ ਹਲਕਾ ਦੱਖਣੀ ਦੇ ਅਧੀਨ ਪੈਂਦੇ ਸਕੱਤਰੀ ਬਾਗ ਵਿੱਖੇ ਲੱਗੇਗਾ ਕੈਂਪ – ਵਿਧਾਇਕ ਨਿੱਝਰ

26 ਜੁਲਾਈ ਨੂੰ ਹਲਕਾ ਦੱਖਣੀ ਦੇ ਅਧੀਨ ਪੈਂਦੇ ਸਕੱਤਰੀ ਬਾਗ ਵਿੱਖੇ ਲੱਗੇਗਾ ਕੈਂਪ – ਵਿਧਾਇਕ ਨਿੱਝਰ

Punjab
ਅੰਮ੍ਰਿਤਸਰ, 23 ਜੁਲਾਈ 2024-- ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਦੀਆਂ ਹਰੇਕ ਵਿਧਾਨ ਸਭਾ ਹਲਕੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਦੱਖਣੀ ਦੇ ਵਿਧਾਇਕ ਸ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ 26 ਜੁਲਾਈ ਨੂੰ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਕੱਤਰੀ ਬਾਗ ਵਿੱਖੇ ਕੈਂਪ ਲਗਾਇਆ ਜਾ ਰਿਹਾ ਹੈ। ਉਨਾਂ ਨੇ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਸ਼ਾਮਲ ਹੋ ਕੇ ...
ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

Punjab
ਅੰਮ੍ਰਿਤਸਰ, 23 ਜੁਲਾਈ: ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਪੂੰਜੀ ਦੇ ਪਲਾਇਨ (ਫਲਾਈਟ ਕੈਪੀਟਲ) ਨੂੰ ਨੱਥ ਪਾਈ ਜਾ ਸਕੇ।   ਅੱਜ ਇੱਥੇ 16ਵੇਂ ਵਿੱਤੀ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਅੱਗੇ ਆਪਣਾ ਕੇਸ ਰੱਖਦਿਆਂ ਵਧੀਕ ਮੁੱਖ ਸਕੱਤਰ (ਉਦਯੋਗ ਅਤੇ ਵਣਜ) ਤੇਜਵੀਰ ਸਿੰਘ ਨੇ ਪੰਜਾਬ ਦੇ ਅਨੁਕੂਲ ਉਦਯੋਗਿਕ ਮਾਹੌਲ ਦਾ ਹਵਾਲਾ ਦਿੰਦਿਆਂ ਉਦਯੋਗਿਕ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਤੋਂ ਲੋੜੀਂਦੇ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੱਤਾ।   ਦੱਸਣਯੋਗ ਹੈ ਕਿ ਪੇਸ਼ ਕੀਤੇ ਗਏ ਕੇਸ ਵਿੱਚ ਅਟਾਰੀ-ਵਾਹਗਾ ਬਾਰਡਰ 'ਤੇ ਵਪਾਰਕ ਪਾਬੰਦੀ ਕਾਰਨ ਹੋਏ ਆਰਥਿਕ ਨੁਕਸਾਨ ਨੂੰ ਘਟਾਉਣ ਲਈ ਯਕਮੁਸ਼ਤ ਮੁਆਵਜ਼ੇ ਦੀ ਮੰਗ ਰੱਖਣ ਦੇ ਨਾਲ-ਨਾਲ ਲਾਂਘੇ ਦੇ ਮੁੜ ਖੁੱਲ੍ਹਣ ਤੱਕ ਸਾਲਾਨਾ ਮੁਆਵਜ਼ੇ ਦੀ ਮੰਗ ਵੀ ਕੀਤ...
ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਸਿੰਘ ਜੌੜਾਮਾਜਰਾ

ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਸਿੰਘ ਜੌੜਾਮਾਜਰਾ

Punjab
ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਠੋਸ ਉਪਰਾਲੇ ਕਰ ਰਹੀ ਹੈ। ਮਾਨ ਸਰਕਾਰ ਪੰਜਾਬ ਅੰਦਰ ਨੌਕਰੀਆਂ ਦੇ ਬੇਸ਼ੁਮਾਰ ਮੌਕੇ ਪੈਦਾ ਕਰਨ ਸਣੇ ਸੂਬੇ ਦੇ ਨੌਜਵਾਨਾਂ ਲਈ ਫ਼ੌਜ ਵਿੱਚ ਉਚੇ ਅਹੁਦੇ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਨੂੰ ਵਧਾਉਣ ਲਈ ਰੱਖਿਆ ਅਕੈਡਮੀਆਂ 'ਚ ਤਿਆਰੀ ਕਰਨ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ। ਇਸੇ ਲੜੀ ਤਹਿਤ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜੁਲਾਈ 2025 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ 1 ਦਸੰਬਰ 2024 (ਐਤਵਾਰ) ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੋਵੇਂ ਹੀ ਆਰ.ਆਈ.ਐਮ.ਸੀ, ਦੇਹਰਾਦੂਨ ਵਿੱਚ ਦਾਖ਼ਲੇ ਲਈ ਅਪਲਾਈ...
ਨਸ਼ਿਆਂ ਖਿਲਾਫ ਫਾਜ਼ਿਲਕਾ ਜਿਲੇ ਵਿੱਚ ਸਾਰੇ 434 ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਾਏ

ਨਸ਼ਿਆਂ ਖਿਲਾਫ ਫਾਜ਼ਿਲਕਾ ਜਿਲੇ ਵਿੱਚ ਸਾਰੇ 434 ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਾਏ

Punjab
ਫਾਜ਼ਿਲਕਾ 23 ਜੁਲਾਈ ਫਾਜ਼ਿਲਕਾ ਜਿਲੇ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਆਰੰਭੀ ਮੁਹਿੰਮ ਲੋਕ ਲਹਿਰ ਬਣਦੀ ਜਾ ਰਹੀ ਹੈ। ਜ਼ਿਲ੍ਹੇ ਦੇ ਸਾਰੇ 434 ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਾ ਕੇ ਨਸ਼ਿਆਂ ਖਿਲਾਫ ਪ੍ਰਸ਼ਾਸਨ ਦਾ ਸਾਥ ਦੇਣ ਦਾ ਅਹਿਦ ਲਿਆ ਹੈ ਉੱਥੇ ਹੀ ਜਿਲੇ ਦੇ 429 ਪਿੰਡਾਂ ਵਿੱਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿਲੇ ਵਿੱਚ ਜਨ ਜਾਗਰੂਕਤਾ ਲਈ ਜਿੱਥੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਪੁਲਿਸ ਵਿਭਾਗ ਨੂੰ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਸਰਕਾਰ ਵੱਲੋਂ ਦਿੱਤੇ ਗਏ ਹਨ। ਨਾਲ ਦੀ ਨਾਲ ਨਸ਼ਾ ਛੱਡਣ ਵਾਲਿਆਂ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਉਸੇ ਲੜੀ ਵਿੱਚ ਹੁਣ ਲੋਕਾਂ ਤੋਂ ਵੀ ਪ੍ਰਸ਼ਾਸਨ ਨੂੰ ਵੱਡਾ ਸਹਿਯੋਗ ਮਿਲ ਰਿਹਾ ਹੈ। ਡਿਪਟੀ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੰਜ ਬਲਾਕਾਂ ਦੇ 434 ਪਿੰਡਾਂ ਦੇ ਲ...
ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

Punjab
ਅੰਮ੍ਰਿਤਸਰ/ਚੰਡੀਗੜ੍ਹ, 23 ਜੁਲਾਈ: ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਪੂੰਜੀ ਦੇ ਪਲਾਇਨ (ਫਲਾਈਟ ਕੈਪੀਟਲ) ਨੂੰ ਨੱਥ ਪਾਈ ਜਾ ਸਕੇ। ਅੱਜ ਇੱਥੇ 16ਵੇਂ ਵਿੱਤੀ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਅੱਗੇ ਆਪਣਾ ਕੇਸ ਰੱਖਦਿਆਂ ਵਧੀਕ ਮੁੱਖ ਸਕੱਤਰ (ਉਦਯੋਗ ਅਤੇ ਵਣਜ) ਤੇਜਵੀਰ ਸਿੰਘ ਨੇ ਪੰਜਾਬ ਦੇ ਅਨੁਕੂਲ ਉਦਯੋਗਿਕ ਮਾਹੌਲ ਦਾ ਹਵਾਲਾ ਦਿੰਦਿਆਂ ਉਦਯੋਗਿਕ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਤੋਂ ਲੋੜੀਂਦੇ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਪੇਸ਼ ਕੀਤੇ ਗਏ ਕੇਸ ਵਿੱਚ ਅਟਾਰੀ-ਵਾਹਗਾ ਬਾਰਡਰ 'ਤੇ ਵਪਾਰਕ ਪਾਬੰਦੀ ਕਾਰਨ ਹੋਏ ਆਰਥਿਕ ਨੁਕਸਾਨ ਨੂੰ ਘਟਾਉਣ ਲਈ ਯਕਮੁਸ਼ਤ ਮੁਆਵਜ਼ੇ ਦੀ ਮੰਗ ਰੱਖਣ ਦੇ ਨਾਲ-ਨਾਲ ਲਾਂਘੇ ਦੇ ਮੁੜ ਖੁੱਲ੍ਹਣ ਤੱਕ ਸਾਲਾਨਾ ਮੁਆਵਜ਼ੇ ਦੀ ਮੰਗ ਵੀ ਕੀਤੀ ਗਈ। ਇਸ ਤੋ...
ਰੈਡ ਕਰਾਸ ਸੁਸਾਇਟੀ ਦਿਵਿਆਂਗਜਨਾਂ ਲਈ ਆਪਣਾ ਹੁਨਰ ਵਿਕਾਸ ਕੇਂਦਰ ਚਲਾਏਗੀ

ਰੈਡ ਕਰਾਸ ਸੁਸਾਇਟੀ ਦਿਵਿਆਂਗਜਨਾਂ ਲਈ ਆਪਣਾ ਹੁਨਰ ਵਿਕਾਸ ਕੇਂਦਰ ਚਲਾਏਗੀ

Punjab
ਲੁਧਿਆਣਾ, 23 ਜੁਲਾਈ (000) - ਦਿਵਿਆਂਗਜਨਾਂ ਨੂੰ ਹੁਨਰ ਸਿਖਲਾਈ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਵਿਕਰੀ ਰਾਹੀਂ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਦੀ ਇੱਕ ਨਵੀਂ ਪਹਿਲਕਦਮੀ ਤਹਿਤ ਰੈਡ ਕਰਾਸ ਸੁਸਾਇਟੀ ਆਉਣ ਵਾਲੇ ਸਮੇਂ ਵਿੱਚ ਆਪਣਾ ਹੁਨਰ ਵਿਕਾਸ ਕੇਂਦਰ ਚਲਾਏਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜੋ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਲੁਧਿਆਣਾ ਦੇ ਚੇਅਰਮੈਨ ਵੀ ਹਨ, ਨੇ ਇਮਾਰਤ ਦਾ ਜਾਇਜ਼ਾ ਲਿਆ ਅਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇ 10 ਦਿਨਾਂ ਵਿੱਚ ਇਮਾਰਤ ਦੀ ਮੁਰੰਮਤ ਸਬੰਧੀ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸਾਹਨੀ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਹੋਰਾਂ ਨੇ ਦੱਸਿਆ ਕਿ  ਦਿਵਿਆਂਗਜਨਾਂ ਨੂੰ ਆਰਥਿਕ ਤੌਰ 'ਤੇ ਸਮਰੱਥ ਬਣਾਉਣ ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਦਾ ਉਦੇਸ਼ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਦਾ ਟੀਚਾ ਇਹਨਾਂ ਵਿਅਕਤੀਆਂ ਨੂੰ ਆਮਦਨੀ ਦੇ ਮੌਕੇ ਪ੍ਰਦਾਨ ਕਰਕੇ ਅਤੇ ਉਹਨਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰ...
ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ

ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ

Punjab
ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਦੇਸ਼ ਭਰ ’ਚ ਖੇਤੀਬਾੜੀ ਦੀ ਸਹਾਇਤਾ ਅਤੇ ਪੁਨਰ ਸੁਰਜੀਤੀ ਜਿਹੀਆਂ ਅਤਿ ਜ਼ਰੂਰੀ ਲੋੜਾਂ ਪ੍ਰਤੀ ਅਜਿਹੇ ਗ਼ੈਰ-ਜ਼ਿੰਮੇਵਾਰਾਨਾ ਤੇ ਨਿਰਾਸ਼ਾਜਨਕ ਰੁੱਖ ’ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ, ਸ. ਸੰਧਵਾਂ ਨੇ ਕਿਹਾ ਕਿ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤਾ ਗਿਆ ਬਜਟ ਮਹਿਜ਼ ਰਸਮੀ ਕਾਰਵਾਈ ਹੈ ਅਤੇ ਇਹ ਦਸਤਾਵੇਜ਼ ਕਿਸੇ ਵੀ ਪੱਖ ਤੋਂ ਸਾਕਾਰਾਤਮਕ ਉਪਾਵਾਂ ਦਾ ਧਾਰਕ ਨਹੀਂ ਦਿਸਦਾ। ਸੀਨੀਅਰ ਆਗੂ ਨੇ ਸਵਾਲ ਚੁੱਕਦਿਆਂ ਕਿਹਾ ਕਿ ਦੂਜੇ ਰਾਜਾਂ ਨੂੰ ਵਿੱਤੀ ਪੈਕੇਜ ਦੇਣ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਲੋੜਾਂ ਅਤੇ ਆਸਾਂ ਨੂੰ ਇਸ ਤਰ੍ਹਾਂ ਦਰਕਿਨਾਰ ਕਿਉਂ ਕਰ ਦਿੱਤਾ ਹੈ ? ਸ. ਸੰਧਵਾਂ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਲਈ ਆਪਣਾ ਖੂਨ ਡੋਲ੍ਹਿਆ ਹੈ ਅਤੇ ਉਨ੍ਹਾ...
ਜਿ਼ਲ੍ਹੇ ਵਿੱਚ ਨਸਿ਼ਆਂ ਵਿਰੁੱਧ ਜੋਨ ਪੱਧਰੀ ਨਾਟਕ ਮੁਕਾਬਲਿਆਂ ਦਾ ਆਯੋਜਨ

ਜਿ਼ਲ੍ਹੇ ਵਿੱਚ ਨਸਿ਼ਆਂ ਵਿਰੁੱਧ ਜੋਨ ਪੱਧਰੀ ਨਾਟਕ ਮੁਕਾਬਲਿਆਂ ਦਾ ਆਯੋਜਨ

Punjab
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ ਪੰਜਾਬ ਸਰਕਾਰ ਵੱਲੋਂ ਨਸਿ਼ਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਉਪ ਜਿਲਾ ਸਿੱਖਿਆ ਅਫਸਰ ਸ੍ਰੀ ਕਪਿਲ ਸ਼ਰਮਾ ਦੀ ਅਗਵਾਈ ਵਿੱਚ ਅੱਜ ਜੋਨ ਪੱਧਰ ਤੇ ਸਕੂਲਾਂ ਵਿੱਚ ਨਾਟਕਾਂ ਦਾ ਆਯੋਜਨ ਕੀਤਾ ਗਿਆ । ਜਿਕਰਯੋਗ ਹੈ ਕਿ ਇਹ ਨਾਟਕ ਡਾ ਸੰਜੀਵ ਕੁਮਾਰ ਜੀ (ਪੀ ਸੀ ਐਸ) ਐਸ ਡੀ ਐਮ ਮਲੋਟ ਦੁਆਰਾ ਲਿਖਿਆ ਗਿਆ ਹੈ। ਜਿ਼ਲ੍ਹੇ ਦੇ 10 ਜੋਨਾਂ ਦੇ ਸਸਸਸ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਗਿੱਦੜਬਾਹਾ, ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ, ਸਸਸਸ ਲੰਬੀ, ਸਸਸਸ (ਕੁੜੀਆਂ) ਮਲੋਟ, ਸਸਸ ਕਾਨਿਆਂਵਾਲੀ, ਸਸਸ ਚੱਕ ਸ਼ੇਰੇਵਾਲਾ, ਸਸਸਸ ਦੋਦਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ  ਵਿਖੇ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ।ਇਹਨਾਂ ਜੋਨ ਪੱਧਰੀ ਨਾਟਕ ਮੁਕਾਬਲਿਆਂ ਵਿੱਚ ਜਿ਼ਲ੍ਹੇ ਦੇ ਨਾਲ ਸਬੰਧਿਤ 200 ਸਕੁਲਾਂ ਦੇ ਲੱਗਭਗ 2000 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ  ਡਾ. ਸੰਜੀਵ ਕੁਮਾਰ, ਪ...
ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਮੁਹਿੰਮ ਤਹਿਤ ਸੀ ਪਾਈਟ ਟਰੇਨਿੰਗ ਅਦਾਰਾ ਬੋੜਾਵਾਲ ਵਿਖੇ ਪੌਦੇ ਲਗਾਏ

ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਮੁਹਿੰਮ ਤਹਿਤ ਸੀ ਪਾਈਟ ਟਰੇਨਿੰਗ ਅਦਾਰਾ ਬੋੜਾਵਾਲ ਵਿਖੇ ਪੌਦੇ ਲਗਾਏ

Punjab
ਮਾਨਸਾ, 23 ਜੁਲਾਈ: ਸੀ-ਪਾਈਟ ਕੈਂਪ ਬੋੜਾਵਾਲ ਦੇ ਸਾਰੇ ਟਰੇਨੀਜ਼ ਯੁਵਕ, ਸਟਾਫ ਮੈਂਬਰਜ਼ ਅਤੇ ਸਿਖਲਾਈ ਅਧਿਕਾਰੀਆਂ ਵੱਲੋਂ ‘ਰੁੱਖ ਲਗਾਓ ਵਾਤਾਵਰਨ ਬਚਾਓ’ ਦਾ ਸੁਨੇਹਾ ਦਿੰਦਿਆਂ ਕੈਂਪ ਅੰਦਰ ਅਤੇ ਆਲੇ ਦੁਆਲੇ ’ਚ ਪੌਦੇ ਲਗਾਏ ਗਏ। ਇਸ ਮੌਕੇ ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਯੁਵਕਾਂ ਨੂੰ ਪੇੜ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਸਬੰਧੀ ਜਾਗਰੂਕ ਕਰਦਿਆਂ ਦੱਸਿਆ ਕਿ ਰੁੱਖਾਂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ, ਖੁਸ਼ਹਾਲ ਤੇ ਚੰਗਾ ਵਾਤਾਵਰਣ ਪੇੜ-ਪੌਦਿਆਂ ਦੀ ਹੀ ਦੇਣ ਹੈ। ਅੱਜ ਦੇ ਮਾਹੌਲ ਵਿੱਚ ਸਾਫ ਸੁਥਰੇ ਵਾਤਾਵਰਣ ਅਤੇ ਮੌਸਮ ਵਿੱਚ ਸਥਿਰਤਾ ਰੱਖਣ ਲਈ ਪੇੜ ਪੌਦੇ ਲਗਾਉਣੇ ਜਰੂਰੀ ਹਨ। ਸਿਖਲਾਈ ਅਧਿਕਾਰੀ ਨੇ ਕੈਂਪ ਵਿਖੇ ਅਗਨੀਵੀਰ ਦੀ ਭਰਤੀ ਲਈ ਸਰੀਰਿਕ ਸਿਖਲਾਈ ਲੈ ਰਹੇ ਯੁਵਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਇਸ ਤੋਂ ਆਪਣੇ ਆਪ ਨੂੰ ਬਚਾਏ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜ਼ਿਲ੍ਹਾ ਮਾਨਸਾ ਅਤੇ ਬਰਨਾਲਾ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੋ ਯੁਵਕ ਪੰਜਾਬ ਪੁਲਿਸ, ਐੱਸ.ਐੱਸ.ਸੀ (ਜੀ.ਡੀ), ਆਰਮੀ ਅਗਨੀਵੀਰ ਅਤੇ ਹੋਰ ਪੇਪਰਾ ਦੀ ਤਿਆਰੀ ਅਤੇ ਸਰੀਰਿਕ ਸਿਖਲ...