ਪੰਜਾਬ ਦੇ ਸਿਹਤ ਮੰਤਰੀ ਨੇ ਜੀਵਾਣੂਆਂ ਅਤੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ, 22 ਜੁਲਾਈ:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਜੀਵਾਣੂਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਵਿੱਚ ਦਸਤ (ਡਾਇਓਰੀਆ), ਹੈਜ਼ਾ ਅਤੇ ਹੈਪੇਟਾਈਟਸ -ਏ ਸ਼ਾਮਲ ਹਨ, ਜਦੋਂ ਕਿ ਜੀਵਾਣੂਆਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਵਿੱਚ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸ਼ਾਮਲ ਹਨ।
ਮੀਟਿੰਗ ਵਿੱਚ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ, ਸਿਵਲ ਸਰਜਨਾਂ, ਸ਼ਹਿਰੀ ਸਥਾਨਕ ਇਕਾਈਆਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ।
ਅਜਿਹੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦੇ ਹੋਏ ਮੰਤਰੀ ਨੇ ਅਧਿਕਾਰੀਆਂ ਨੂੰ ਆਈ.ਐਮ.ਏ ਮੈਂਬਰਾਂ ਦੇ ਨਾਲ ਮਿਲਕੇ ਜ਼ਿਲ੍ਹਾ ਪੱਧਰੀ ਅੰਤਰ-ਵਿਭਾਗੀ ਤਾਲਮੇਲ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਇੱਕ...








