ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ
ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ( ) - ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਅੱਜ ਹੋਈ ਜਨਰਲ ਹਾਊਸ ਮੀਟਿੰਗ ਦੌਰਾਨ ਵਾਰਡ ਨੰਬਰ 1 ਤੋਂ ਚੁਣੇ ਗਏ ਕੌਂਸਲਰ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਰਡ ਨੰਬਰ 15 ਤੋਂ ਚੁਣੇ ਗਏ ਕੌਂਸਲਰ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣ ਲਿਆ ਗਿਆ।
15 ਵਾਰਡਾਂ ਵਾਲੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ ਨੇ ਕੀਤੀ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਨਵ-ਚੁਣੇ ਕੌਂਸਲਰਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਕੁੱਲ 15 ਵਾਰਡਾਂ ਵਿੱਚੋਂ ਹਾਲ ਹੀ ਵਿੱਚ ਹੋਈਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ 13 ਵਾਰਡ...








