Saturday, August 15
Shadow

Author: admin

ਜ਼ਿਲ੍ਹਾ ਜੇਲ੍ਹ ਵਿਖੇ ਮਾਮੂਲੀ ਮਾਮਲਿਆਂ ’ਚ ਸ਼ਾਮਿਲ ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਕੈਂਪ ਕੋਰਟ ਲਗਾਈ

ਜ਼ਿਲ੍ਹਾ ਜੇਲ੍ਹ ਵਿਖੇ ਮਾਮੂਲੀ ਮਾਮਲਿਆਂ ’ਚ ਸ਼ਾਮਿਲ ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਕੈਂਪ ਕੋਰਟ ਲਗਾਈ

Politics, Punjab
ਮਾਨਸਾ, 22 ਜੁਲਾਈ: ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਮਾਮੂਲੀ ਮਾਮਲਿਆਂ ਵਿੱਚ ਸ਼ਾਮਿਲ ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਇੱਕ ਕੈਂਪ ਕੋਰਟ ਲਗਾਈ ਗਈ, ਜਿਸ ਦੌਰਾਨ ਤਿੰਨ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਜੱਜ ਅਮਿਤ ਕੁਮਾਰ ਗਰਗ ਨੇ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਮਾਮੂਲੀ ਮਾਮਲੇ ਜਿਵੇਂ ਕਿ ਐਕਸਾਈਜ਼ ਐਕਟ, ਚੋਰੀ ਦੇ ਮਾਮਲੇ ਸ਼ਾਮਲ ਹੁੰਦੇ ਹਨ ਜਿੰਨ੍ਹਾਂ ਦਾ ਨਿਪਟਾਰਾ ਕਰਨ ਦਾ ਅਧਿਕਾਰ ਚੀਫ ਜੁਡੀਸ਼ੀਅਲ ਮੈਜਿਸਟਰੇਟ ਕੋਲ ਹੁੰਦਾ ਹੈ, ਜੋ ਜੇਲ੍ਹ ਵਿੱਚ ਹੀ ਕੈਂਪ ਕੋਰਟ ਲਗਾ ਕੇ ਨਿਪਟਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਕੈਂਪ ਕੋਰਟਜ਼ ਲਗਾ ਕੇ ਬਕਾਇਆ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇਗਾ। ਇਸ ਮੌਕੇ ਸਹਾਇਕ ਜੇਲ੍ਹ ਸੁਪਰਡੈਂਟ ਸੁਖਪਾਲ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।...
ਜ਼ਿਲ੍ਹਾ ਹਸਪਤਾਲ ’ਚ ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਹੋਇਆ

ਜ਼ਿਲ੍ਹਾ ਹਸਪਤਾਲ ’ਚ ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਹੋਇਆ

International, National, Politics, Punjab, Technology, Trending
ਐਸ.ਏ.ਐਸ. ਨਗਰ, 22 ਜੁਲਾਈ: ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦੂਰਬੀਨ ਰਾਹੀਂ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਅਹਿਮ ਆਪਰੇਸ਼ਨ ਦਾ ਸਿਹਰਾ ਆਰਥੋ ਮਾਹਰ ਡਾ. ਨਵਜੋਤ ਕਾਰਦਾ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ। ਉਨ੍ਹਾਂ ਦਸਿਆ ਕਿ 21 ਸਾਲਾ ਮਰੀਜ਼ ਦਾ ਗੋਡੇ ਦੀ ਲਗਾਮ ਬਦਲਣ (ਆਰਥਰੋਸਕੋਪਿਕ ਏਸੀਐਲ-ਰੀਕਨਸਟਰਕਸ਼ਨ ਆਫ਼ ਨੀ) ਦਾ ਆਪਰੇਸ਼ਨ ਕੀਤਾ ਗਿਆ ਹੈ, ਜਿਸ ’ਤੇ ਮਰੀਜ਼ ਦਾ ਕੋਈ ਪੈਸਾ ਨਹੀਂ ਲੱਗਾ ਜਦ ਕਿ ਪ੍ਰਾਈਵੇਟ ਹਸਪਤਾਲ ਵਿਚ ਇਹ ਆਪਰੇਸ਼ਨ ਕਰਵਾਉਣ ’ਤੇ 1 ਲੱਖ ਰੁਪਏ ਤੱਕ ਦਾ ਖ਼ਰਚਾ ਹੋ ਜਾਂਦਾ ਹੈ। ਡਾ. ਕਾਰਦਾ ਨੇ ਦੱਸਿਆ ਕਿ ਆਪਰੇਸ਼ਨ ਲਗਭਗ 2 ਘੰਟੇ ਚੱਲਿਆ, ਜਿਸ ਦੌਰਾਨ ਐਨਸਥੀਸੀਆ ਮਾਹਰ ਡਾ. ਗੁਨਤਾਸ ਸਰ੍ਹਾਂ ਦਾ ਪੂਰਾ ਸਹਿਯੋਗ ਰਿਹਾ। ਉਨ੍ਹਾਂ ਦੱਸਿਆ ਕਿ ਲਗਭਗ ਦੋ ਸਾਲ ਪਹਿਲਾਂ ਮਰੀਜ਼ ਦੇ ਗੋਡੇ ਉਤੇ ਸੱਟ ਲੱਗੀ ਸੀ, ਜਿਸ ਕਾਰਨ ਉਸ ਨੂੰ ਤੁਰਨ-ਫਿਰਨ ਵਿਚ ਦਿੱਕਤ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਪੂਰਾ...
ਰੋਜ਼ਗਾਰ ਮੇਲੇ ਵਿਚ 11 ਨਾਮੀ ਕੰਪਨੀਆਂ ਵੱਲੋਂ 215 ਪ੍ਰਾਰਥੀਆਂ ਦੀ ਚੋਣ

ਰੋਜ਼ਗਾਰ ਮੇਲੇ ਵਿਚ 11 ਨਾਮੀ ਕੰਪਨੀਆਂ ਵੱਲੋਂ 215 ਪ੍ਰਾਰਥੀਆਂ ਦੀ ਚੋਣ

Politics, Punjab
ਮਾਨਸਾ, 22 ਜੁਲਾਈ: ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮਾਨਸਾ ਵੱਲੋਂ ਆਸਰਾ ਫਾਊਡੇਸ਼ਨ ਬਰੇਟਾ, ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਮਾਨਸਾ ਅਤੇ ਮਾਤਾ ਗੁਜ਼ਰੀ ਜੀ ਭਲਾਈ ਕੇਦਰ ਬੁਢਲਾਡਾ ਦੇ ਸਹਿਯੋਗ ਨਾਲ ਅਰਿਹੰਤ ਕਾਲਜ ਆਫ ਐਜੂਕੇਸ਼ਨ, ਬਰੇਟਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ 363 ਬੇਰੋਜ਼ਗਾਰ ਪ੍ਰਾਰਥੀਆਂ ਨੇ ਭਾਗ ਲਿਆ। 11 ਨਾਮੀ ਪ੍ਰਾਈਵੇਟ ਕੰਪਨੀਆਂ ਵੱਲੋਂ ਇੰਟਰਵਿਊ ਅਤੇ ਯੋਗਤਾ ਦੇ ਆਧਾਰ ’ਤੇ 215 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਪਲੇਸਮੈਂਟ ਕੈਂਪਾਂ ਅਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿੱਥੇ ਵੱਖ ਵੱਖ ਨਾਮੀ ਕੰਪਨੀਆਂ ਵੱਲੋਂ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਬਿਊਰੋ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਅਤੇ ਰੋਜ਼ਗਾਰ ਮੇਲਿਆਂ ਦਾ ਲਾਹਾ ਲੈ ਕੇ ਰੋਜ਼ਗਾਰ ਪ੍ਰਾਪਤ ਕਰਨ।...
ਸਟਾਪ ਡਾਇਰੀਆ ਮੁਹਿੰਮ ਤਹਿਤ ਆਸ਼ਾ ਵਰਕਰਾਂ ਘਰ-ਘਰ ਜਾ ਕੇ ਵੰਡ ਰਹੀ ਓਆਰਐਸ

ਸਟਾਪ ਡਾਇਰੀਆ ਮੁਹਿੰਮ ਤਹਿਤ ਆਸ਼ਾ ਵਰਕਰਾਂ ਘਰ-ਘਰ ਜਾ ਕੇ ਵੰਡ ਰਹੀ ਓਆਰਐਸ

International, National, Politics, Punjab, Sports
ਫਾਜ਼ਿਲਕਾ 22 ਜੁਲਾਈ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੀ ਅਗਵਾਈ ਹੇਠ ਐਸ.ਐਮ.ਓ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ 'ਚ ਬਲਾਕ ਖੂਈਖੇੜਾ ਵਿੱਚ 1 ਜੁਲਾਈ ਤੋਂ 31 ਅਗਸਤ ਤੱਕ ਚੱਲ ਰਹੀ ਸਟਾਪ ਡਾਇਰੀਆ ਮੁਹਿੰਮ ਤਹਿਤ ਬਲਾਕ ਦੀਆਂ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਓ.ਆਰ.ਐੱਸ. ਦੇ ਪੈਕੇਟ ਵੰਡੇ ਜਾ ਰਹੇ ਹਨ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਇਹ ਮੁਹਿੰਮ 2 ਮਹੀਨੇ ਤੱਕ ਚੱਲੇਗੀ। ਜਿਸ ਵਿੱਚ ਆਸ਼ਾ ਵਰਕਰਾਂ ਨੇ ਆਪਣੇ ਇਲਾਕੇ ਵਿੱਚ ਘਰ-ਘਰ ਜਾ ਕੇ ਛੋਟੇ ਬੱਚਿਆਂ ਦਾ ਸਰਵੇਖਣ ਕੀਤਾ ਅਤੇ ਇਨ੍ਹਾਂ ਘਰਾਂ ਵਿੱਚ ਛੇ ਮਹੀਨੇ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇੱਕ-ਇੱਕ ਪੈਕੇਟ ਓ.ਐਸ.ਐਮ. ਅਤੇ ਇਸ ਤੋਂ ਇਲਾਵਾ ਜਿਹੜੇ ਬੱਚੇ ਡਾਇਰੀਆ ਤੋਂ ਪੀੜਤ ਹਨ, ਉਨ੍ਹਾਂ ਨੂੰ ਜ਼ਿੰਕ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਦੌਰਾਨ ਜ਼ਿਆਦਾ ਉਲਟੀਆਂ ਅਤੇ ਦਸਤ ਲੱਗਣ ਵਾਲੇ ਬੱਚਿਆਂ ਨੂੰ ਨੇੜਲੇ ਸਿਹਤ ਕੇਂਦਰ ਵਿਖੇ ਰੈਫਰ ਕੀਤਾ ਜਾ ਰਿਹਾ ਹੈ, ਜਿੱਥੇ ਮੈਡੀਕਲ ਅਫ਼ਸਰ ਵੱਲੋਂ ...
ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਮਾਰਕਫੈਡ ਵੱਲੋਂ   ਗਿਜਾਈ ਵਸਤੂਆਂ ਦੀ ਵੰਡ ਤੋਂ ਪਹਿਲਾਂ ਕੀਤੀ ਕੁਆਲਿਟੀ ਚੈੱਕ

ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਮਾਰਕਫੈਡ ਵੱਲੋਂ ਗਿਜਾਈ ਵਸਤੂਆਂ ਦੀ ਵੰਡ ਤੋਂ ਪਹਿਲਾਂ ਕੀਤੀ ਕੁਆਲਿਟੀ ਚੈੱਕ

National, Politics, Punjab
ਐਸ.ਏ.ਐਸ. ਨਗਰ, 22 ਜੁਲਾਈ: ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ 22 ਜੁਲਾਈ ਨੂੰ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਗਿਜਾਈ ਵਸਤੂਆਂ ਦੀ ਸਪਲਾਈ ਦੀ ਵੰਡ ਕਰਨ ਤੋਂ ਪਹਿਲਾਂ ਬਲਾਕ ਪੱਧਰ ਤੇ ਆਂਗਣਵਾੜੀ ਸੈਂਟਰ ਸੋਹਾਣਾ 6 ਵਿਖੇ ਸ਼੍ਰੀਮਤੀ ਗੁਰਸਿਮਰਨ ਕੌਰ ਬਾਲ ਵਿਕਾਸ ਪ੍ਰੋਜ਼ੈਕਟ ਅਫਸਰ, ਐਸ.ਏ.ਐਸ ਨਗਰ, ਬਲਾਕ ਖਰੜ-2 ਦੀ ਪ੍ਰਧਾਨਗੀ ਹੇਠ ਸਰਕਲ ਸੁਪਰਵਾਈਜ਼ਰਾਂ, ਬਲਾਕ ਕੋਆਰਡੀਨੇਟਰ ਅਤੇ ਆਂਗਣਵਾੜੀ ਵਰਕਰਾਂ, ਯੂਨੀਅਨ ਦੀ ਬਲਾਕ ਪ੍ਰਧਾਨ ਦੀ ਮੌਜੂਦਗੀ ਵਿੱਚ ਮਾਰਕਫੈਡ ਤੋਂ ਪ੍ਰਾਪਤ ਪ੍ਰੀਮਿਕਸ ਖਿਚੜੀ ਅਤੇ ਪ੍ਰੀਮਿਕਸ ਮਿੱਠਾ ਦਲੀਆ ਪਕਾਉਣ ਉਪਰੰਤ ਮਾਰਕਫੈੱਡ ਵਲੋਂ ਸਪਲਾਈ ਕੀਤੇ ਸਮਾਨ ਦੀ ਕੁਆਲਿਟੀ ਚੈੱਕ ਕੀਤੀ ਗਈ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਕਿ ਇਹ ਫੀਡ ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟਰ ਲਾਭਪਾਤਰੀਆਂ ਲਈ ਸਹੀ ਅਤੇ ਖਾਣ ਯੋਗ ਹੈ।...
ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਵਿੱਚ ਕੈਂਪ ਕੋਰਟ ਲਗਾ ਕੇ ਤਿੰਨ ਹਵਾਲਾਤੀ ਕੀਤੇ ਰਿਹਾਅ

ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਵਿੱਚ ਕੈਂਪ ਕੋਰਟ ਲਗਾ ਕੇ ਤਿੰਨ ਹਵਾਲਾਤੀ ਕੀਤੇ ਰਿਹਾਅ

Politics, Punjab
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੁਕਮਾਂ ਤੇ ਡਾ. ਗਗਨਦੀਪ ਕੌਰ, ਸਕੱਤਰ ਜਿ਼ਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਜਿ਼ਲ੍ਹਾ ਜ਼ੇਲ, ਸ੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਕੋਰਟ ਲਗਾਈ ਗਈ,  ਜਿਸ ਦੌਰਾਨ 2 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ, ਕੁੱਲ 3 ਕੈਦੀਆਂ ਨੂੰ ਰਿਹਾਅ ਕੀਤਾ। ਇਸ ਮੌਕੇ ਸਕੱਤਰ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ ਤਸੱਲੀ ਪ੍ਰਗਟ ਕੀਤੀ । ਇਸ ਤੋਂ ਮੌਕੇ  ਜੇਲ੍ਹ ਸੁਪਰਡੈਂਟ ਸਮੇਤ ਸਟਾਫ ਮੈਂਬਰ ਵੀ ਹਾਜ਼ਰ ਸਨ। ਉਨਾਂ ਨੇ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ ਨਾਲਸਾ ਟੋਲ ਫਰੀ ਨੰਬਰ 15100 ਸੰਪਰਕ ਕੀਤਾ ਜਾ ਸਕਦਾ ਹੈ।...
ਆਪਣੇ ਦਿਮਾਗ ਦੀ ਸਿਹਤ ਨੂੰ ਕਾਇਮ ਰੱਖਣ ਲਈ ਸੰਤੁਲਿਤ ਭੋਜਨ ਖਾਓ, ਸੈਰ, ਯੋਗਾ ਅਤੇ ਮੈਡੀਟੇਸ਼ਨ ਕਰੋ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ  ਫਾਜ਼ਿਲਕਾ 22 ਜੁਲਾਈ

ਆਪਣੇ ਦਿਮਾਗ ਦੀ ਸਿਹਤ ਨੂੰ ਕਾਇਮ ਰੱਖਣ ਲਈ ਸੰਤੁਲਿਤ ਭੋਜਨ ਖਾਓ, ਸੈਰ, ਯੋਗਾ ਅਤੇ ਮੈਡੀਟੇਸ਼ਨ ਕਰੋ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ 22 ਜੁਲਾਈ

National, Politics, Punjab, Trending
ਫਾਜ਼ਿਲਕਾ 22 ਜੁਲਾਈ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜ਼ਨ ਨੇ ਕਿਹਾ ਕਿ ਹਰੇਕ ਸਾਲ 22 ਜੁਲਾਈ ਨੂੰ ਵਿਸ਼ਵ ਭਰ ਵਿੱਚ ਵਿਸ਼ਵ ਦਿਮਾਗ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਮਨਾਉਣ ਦਾ ਮਕਸਦ ਦਿਮਾਗ ਦੀ ਚੰਗੀ ਸਿਹਤ ਲਈ ਅਤੇ ਦਿਮਾਗੀ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਸਰੀਰਕ ਪੱਖੋਂ ਤੰਦਰੁਸਤ ਹੋਣਾ ਹੀ ਤੰਦਰੁਸਤੀ ਨਹੀਂ ਹੈ ਸਗੋਂ ਮਾਨਸਿਕ ਅਤੇ ਦਿਮਾਗੀ ਤੌਰ ਤੇ ਵੀ ਤੰਦਰੁਸ ਹੋਣਾ ਹੀ ਤੰਦਰੁਸਤੀ ਹੈ। ਅਸੀਂ ਰੋਜ਼ਾਨਾ ਦੀ ਜੀਵਨ ਸ਼ੈਲੀ ਵਿੱਚ ਕੰਮਾਂ ਵਿੱਚ ਇੰਨੇ ਰੁਝ ਗਏ ਹਾਂ ਕਿ ਆਪਣੀ ਸਿਹਤ ਵੱਲ ਧਿਆਨ ਨਹੀਂ ਦੇ ਰਹੇ। ਜਿਸ ਕਰਕੇ ਸਾਡੀ ਸਿਹਤ ਵਿੱਚ ਵਿਗਾੜ ਪੈਦਾ ਹੋ ਰਹੇ ਹਨ ਅਤੇ ਬਹੁਤੇ ਲੋਕ ਦਿਮਾਗੀ ਤੌਰ ਤੇ ਵੀ ਤੰਦਰੁਸਤ ਨਹੀਂ ਹਨ। ਦਿਮਾਗ ਤੁਹਾਡਾ ਸਭ ਤੋਂ ਮਹੱਤਵਪੂਰਨ ਅੰਗ ਹੈ, ਜੋ ਹਰ ਅਮਲ ਅਤੇ ਸੋਚ ਵਿੱਚ ਭੂਮਿਕਾ ਨਿਭਾਉਂਦਾ ਹੈ। ਤੁਹਾਡੇ ਬਾਕੀ ਦੇ ਸਰੀਰ ਵਾਂਗ ਇਸ ਨੂੰ ਦੇਖਭਾਲ ਦੀ ਲੋੜ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਅਲਜ਼ਾਈਮਰ ਦੀ ਬਿਮਾਰੀ ਅਤੇ ਡਿਮੈਂਸ਼ੀਏ ਉਦੋਂ ਵਿਕਸਤ ਹੁੰਦੇ ਹਨ ਜਦੋਂ ਬੀਮਾਰੀ ਲਈ ਖਤਰੇ ਇਕੱਠੇ ਹੋ ਕੇ ਉਸ...
ਜਿਲ੍ਹਾ ਪ੍ਰਸ਼ਾਸ਼ਨ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਨਾਲ ਸਬੰਧਤ ਕੱਲ ਕਰਵਾਏ ਜਾਣਗੇ ਨਾਟਕ ਮੁਕਾਬਲੇ

ਜਿਲ੍ਹਾ ਪ੍ਰਸ਼ਾਸ਼ਨ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਨਾਲ ਸਬੰਧਤ ਕੱਲ ਕਰਵਾਏ ਜਾਣਗੇ ਨਾਟਕ ਮੁਕਾਬਲੇ

National, Politics, Punjab
ਮੁਕਤਸਰ ਸਾਹਿਬ, 22 ਜੁਲਾਈ ਮਾਣਯੋਗ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਜੀਆਂ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਾਰੇ ਹੀ ਸੀਨੀਅਰ ਸੰਕੈਡਰੀ ਸਕੂਲਾਂ ਵੱਲੋਂ ਨਸ਼ਿਆ ਦੇ ਖਾਤਮੇ ਲਈ ਸਸਸਸ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਗਿੱਦੜਬਾਹਾ, ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ, ਸਸਸਸ ਲੰਬੀ, ਸਸਸਸ (ਕੁੜੀਆਂ) ਮਲੋਟ, ਸਸਸ ਕਾਨਿਆਂਵਾਲੀ, ਸਸਸ ਚੱਕ ਸ਼ੇਰੇਵਾਲਾ, ਸਸਸਸ ਦੋਦਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ  ਵਿਖੇ ਨਾਟਕਾਂ ਦੀ ਪੇਸ਼ਕਾਰੀ ਕਰਨਗੇ। ਇਨ੍ਹਾਂ ਨਾਟਕਾਂ ਦਾ ਉਦੇਸ਼ ਨਾਟਕ ਵਿੱਚ ਭਾਗ ਲੈਣ ਵਾਲੇ ਲਗਭਗ 1500 ਵਿਦਿਆਰਥੀਆਂ ਅਤੇ ਇਸ ਤੋਂ ਕਈ ਗੁਣਾ ਜ਼ਿਆਦਾ ਦਰਸ਼ਕ ਨਸ਼ਿਆ ਵਿਰੁੱਧ ਜਾਗੂਰਕ ਹੋਣਗੇ। ਇਨ੍ਹਾਂ ਨਾਟਕਾਂ ਦੇ ਮੁਕਾਬਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ  ਹੋ ਚੁੱਕੀਆਂ ਹਨ। ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਸੰਜੀਵ ਕੁਮਾਰ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ, ਮਲੋਟ ਨੂੰ ਉਕਤ ਨਾਟਕਾਂ ਲਈ ਜਿਲ੍ਹਾ ਪੱਧਰ ਤੇ ਨੋਡਲ ਅਫਸਰ ਲਗਾ...
ਪਾਣੀ ਅਤੇ ਮੱਛਰ ਤੋਂ ਪੈਦਾ ਹੋਣ ਵਾਲੀਆ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਤੇ ਨਗਰ ਕੌਸਲ ਫਾਜਿਲਕਾ ਦੀ ਸਾਂਝੀ ਮੀਟਿੰਗ

ਪਾਣੀ ਅਤੇ ਮੱਛਰ ਤੋਂ ਪੈਦਾ ਹੋਣ ਵਾਲੀਆ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਤੇ ਨਗਰ ਕੌਸਲ ਫਾਜਿਲਕਾ ਦੀ ਸਾਂਝੀ ਮੀਟਿੰਗ

Politics, Punjab
 ਫਾਜਿਲਕਾ 22 ਜੁਲਾਈ ਅੱਜ ਜਿਲਾ ਹਸਪਤਾਲ ਫਾਜਿਲਕਾ ਵਿਖੇ ਸਿਵਲ ਸਰਜਨ ਫਾਜਿਲਕਾ ਡਾ.ਚੰਦਰ ਸ਼ੇਖਰ ਦੀ ਪ੍ਰਧਾਨਗੀ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ.ਰੋਹਿਤ ਗੋਇਲ ਦੀ ਅਗਵਾਈ ਵਿਚ ਪਾਣੀ ਅਤੇ ਮੱਛਰ ਤੋਂ ਹੋਣ ਵਾਲੀਆ ਬਿਮਾਰੀਆ ਦੀ ਰੋਕਥਾਮ ਲਈ ਸਾਂਝੀ ਸਹਿਯੋਗੀ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿਚ ਨਗਰ ਕੌਂਸਲ ਦੇ ਸੁਪਰਡੈਂਟ ਸ੍ਰੀ ਨਰੇਸ਼ ਖੇੜਾ ਹਾਜਰ ਹੋਏ ਮੀਟਿੰਗ ਵਿਚ ਸਿਵਲ ਸਰਜਨ ਵਲੋਂ ਸ਼ਹਿਰ ਫਾਜਿਲਕਾ ਦੇ ਅਦਰਸ਼ ਨਗਰ ਵਿਚ ਪਿਛਲੇ ਦਿਨਾ ਦੌਰਾਨ ਪੀਣ ਵਾਲੇ ਦੂਸ਼ਿਤ ਪਾਣੀ ਦੇ ਲਏ ਸੈਪਲਾਂ ਬਾਰੇ ਚਰਚਾ ਹੋਈ ਅਤੇ ਮੱਛਰ ਦੀ ਰੋਕਥਾਮ ਸਮੇਤ ਸਿਹਤ ਵਿਭਾਗ ਵਲੋ ਸ਼ਹਿਰ ਫਾਜਿਲਕਾ ਵਿਚ ਚਲ ਰਹੀਆਂ ਐਂਟੀ ਲਾਰਵਾ ਗਤੀਵਿਧੀਆ ਦੀ ਸਮੀਖਿਆ ਕੀਤੀ ਗਈ ਡੇਂਗੂ ਬੁਖਾਰ ਤੋ ਬਚਾਅ ਅਤੇ ਮੱਛਰ ਦੀ ਰੋਕਥਾਮ ਲਈ ਦੋਨਾਂ ਵਿਭਾਗਾਂ ਵਲੋ ਸਾਂਝਾ ਐਕਸ਼ਨ ਪਲਾਨ ਤਿਆਰ ਕੀਤਾ ਇਸ ਮੌਕੇ ਸਿਵਲ ਸਰਜਨ ਫਾਜਿਲਕਾ ਵਲੋ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੱਛਰ ਦੀ ਰੋਕਥਾਮ ਲਈ ਅਤੇ ਲਾਰਵੇ ਦੀ ਖਾਤਮੇ ਲਈ ਵਿਭਾਗਾਂ ਦਾ ਸਹਿਯੋਗ ਕਰਨ ਹਰ ਸ਼ੁਕਰਵਾਰ ਘਰਾਂ ਵਿਚ ਕੂਲਰ, ਫਰਿੱਜ ਦੀ ਟ੍ਰੇਅ ,ਟਾਇਰਾਂ ਅਤੇ ਹੋਰ ਸਰੋਤਾਂ ਵਿਚ ਇਕਠਾ ਹੋਇਆ ਫਾਲਤੂ ਪਾਣੀ ਕੱ...
ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਵਾਤਾਵਰਣ ਦੇ ਸੁਪਰਹੀਰੋ ਬਣਨ ਦਾ ਸੱਦਾ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਵਾਤਾਵਰਣ ਦੇ ਸੁਪਰਹੀਰੋ ਬਣਨ ਦਾ ਸੱਦਾ

Politics, Punjab
ਲੁਧਿਆਣਾ, 22 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਸੁਨਹਿਰੇ ਭਵਿੱਖ ਲਈ ਬੂਟੇ ਲਗਾ ਕੇ, ਪਾਣੀ ਦੀ ਬੱਚਤ, ਪਲਾਸਟਿਕ ਤੋਂ ਬਚਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਧਰਤੀ ਮਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਕਲੀਨ ਏਅਰ ਪੰਜਾਬ ਵੱਲੋਂ ਕਰਵਾਏ ਗਏ 'ਯੂਥ ਚੈਂਪੀਅਨ ਫਾਰ ਕਲੀਨ ਏਅਰ' ਪ੍ਰੋਗਰਾਮ ਦੋਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਨੌਜਵਾਨ ਵਾਤਾਵਰਣ ਪ੍ਰਤੀ ਵੱਡਿਆਂ ਦੇ ਰਵੱਈਏ ਨੂੰ ਪ੍ਰਭਾਵਿਤ ਕਰ ਸਕਦੇ ਹਨ ਅਤੇ ਧਰਤੀ ਨੂੰ ਬਚਾਉਣ ਵਿੱਚ ਮੁੱਖ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਸਰਕਾਰ ਜਾਂ ਪ੍ਰਸ਼ਾਸਨ ਦੇ ਨਾਲ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨੌਜਵਾਨਾਂ ਦਾ ਦੂਜਿਆਂ ਦੇ ਵਿਵਹਾਰ ਅਤੇ ਰਵੱਈਏ ਨੂੰ ਬਦਲਣ ਦੇ ਨਾਲ-ਨਾਲ ਆਪਣੇ ਪਰਿਵਾਰ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵਧੇਰੇ ਜ਼ਿੰਮੇਵਾਰ ਬਣਨ ਲਈ ਪ੍ਰਭਾਵਿਤ ਕਰਨ 'ਤੇ ਸਿੱਧਾ ਅਸਰ ਪ...