ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ
ਚੰਡੀਗੜ੍ਹ, 22 ਜੁਲਾਈ:
ਵਿੱਤੀ ਸੂਝ-ਬੂਝ ਅਤੇ ਤੱਥਾਂ 'ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ 'ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਮਿਸ਼ਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ ਮੈਥਿਊ, ਡਾ: ਮਨੋਜ ਪਾਂਡਾ ਅਤੇ ਡਾ: ਸੌਮਿਆਕਾਂਤੀ ਘੋਸ਼ ਤੋਂ ਇਲਾਵਾ ਕਮਿਸ਼ਨ ਦੇ ਸਕੱਤਰ ਰਿਤਵਿਕ ਪਾਂਡੇ ਦਾ ਨਿੱਘਾ ਸਵਾਗਤ ਕੀਤਾ ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਅਨਾਜ ਪੱਖੋਂ ਆਤਮਨਿਰਭਰ ਬਣਾਉਣ ਵਿਚ ਪੰਜਾਬ ਦੇ ਵਡਮੁੱਲੇ ਯੋਗਦਾਨ ਸਦਕਾ ਪੈਦਾਵਾਰ, ਪ੍ਰਾਪਤੀ ਅਤੇ ਆਜ਼ਾਦੀ ਦੀ ਰੱਖਿਆ ਲਈ ਸੂਬੇ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਦੁਨੀਆ ਭਰ ਦੇ ਹਰ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ ਅਤੇ ਇਹ ਪੈਕੇਜ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਵਿੱਤ ਕਮਿਸ਼ਨ ...







