Saturday, August 15
Shadow

Author: admin

ਫਾਜ਼ਿਲਕਾ ਬਦਲ ਰਿਹਾ ਹੈ, ਨਸ਼ੇ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਜੁੜਨ ਲੱਗੇ ਲੋਕ

ਫਾਜ਼ਿਲਕਾ ਬਦਲ ਰਿਹਾ ਹੈ, ਨਸ਼ੇ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਜੁੜਨ ਲੱਗੇ ਲੋਕ

Punjab
ਫਾਜ਼ਿਲਕਾ, 21 ਜੁਲਾਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਖਿਲਾਫ ਆਰੰਭੇ ਅਭਿਆਨ ਨਾਲ ਫਾਜ਼ਿਲਕਾ ਬਦਲਣ ਲੱਗਿਆ ਹੈ। ਨਸ਼ਿਆਂ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਲੋਕ ਭਾਗੀਦਾਰੀ ਜੁੜਨ ਲੱਗੀ ਹੈ। ਜ਼ਿਲ੍ਹੇ ਵਿਚ 228 ਪਿੰਡਾਂ ਦੇ ਲੋਕਾਂ ਨੇ ਨਸ਼ਿਆਂ ਖਿਲਾਫ ਅਭਿਆਨ ਵਿਚ ਸਰਕਾਰ ਦਾ ਸਾਥ ਦੇਣ ਲਈ ਪੰਚਾਇਤੀ ਮਤੇ ਪਾਏ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਬੋਹਰ ਬਲਾਕ ਵਿਚ 85, ਅਰਨੀਵਾਲਾ ਵਿਚ 42, ਫਾਜ਼ਿਲਕਾ ਵਿਚ 25, ਜਲਾਲਾਬਾਦ ਵਿਚ 36 ਅਤੇ ਖੂਈਆਂ ਸਰਵਰ ਵਿਚ 40 ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਕਾ ਕੇ ਨਸ਼ਿਆਂ ਖਿਲਾਫ ਲੜਨ ਦਾ ਅਹਿਦ ਲਿਆ ਹੈ। ਇੰਨ੍ਹਾਂ ਮਤਿਆਂ ਅਨੁਸਾਰ ਇੰਨ੍ਹਾਂ ਪਿੰਡਾਂ ਦੇ ਲੋਕਾਂ ਨੇ ਪ੍ਰਣ ਲਿਆ ਹੈ ਕਿ ਉਹ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣਗੇ ਅਤੇ ਅਜਿਹੇ ਕਿਸੇ ਮਾੜੇ ਅਨਸਰ ਦਾ ਸਾਥ ਨਹੀਂ ਦੇਣਗੇ। ਪਿੰਡ ਵਿਚ ਜੋ ਲੋਕ ਨਸ਼ੇ ਤੋਂ ਪੀੜਤ ਹਨ ਉਨ੍ਹਾਂ ਦਾ ਇਲਾਜ ਕਰਨ ਲਈ ਉਨ੍ਹਾਂ ਨੂੰ ਹਸਤਪਾਲ ਤੱਕ ਲੈ ਕੇ ਆਉਣਗੇ। ਡਿਪਟੀ ਕਮਿਸ਼ਨਰ...
ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੈਬਨਿਟ  ਮੰਤਰੀ ਨੇ  ਕੀਤੀ!

ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਨੇ ਕੀਤੀ!

Punjab
ਮਲੋਟ 21 ਜੁਲਾਈ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਦਫਤਰਾਂ ਚੋਂ ਲੋਕਾਂ ਦੀ ਖੱਜਲ ਖੁਆਰੀ ਨੂੰ ਖਤਮ ਕਰਨ  ਦੇ ਮੰਤਵ ਨਾਲ ਆਰੰਭੀ ਸਕੀਮ ਸਰਕਾਰ ਤੁਹਾਡੇ ਦੁਆਰ ਤਹਿਤ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਪੰਜਾਬ ਨੇ ਵਿਧਾਨ  ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੀਤੀ। ਇਸ ਕੈੰਪ ਵਿੱਚ ਕੈਬਿਨਟ ਮੰਤਰੀ ਨੇ ਇਸ ਲੋਕ ਸੁਵਿਧਾ ਕੈਂਪ ਵਿੱਚ  ਲੋਕਾਂ ਦੀਆਂ ਬਿਜਲੀ, ਪੀਣ ਵਾਲੇ ਪਾਣੀ, ਸ਼ਗਨ ਸਕੀਮ, ਰਾਸ਼ਨ ਕਾਰਡ, ਲਾਭ  ਪਾਤਰੀ ਕਾਪੀਆਂ, ਬਿਜਲੀ ਦੇ ਬਿੱਲ ਨਾਲ ਸੰਬੰਧਿਤ ਨਿੱਜੀ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਰਵਾ ਕੇ ਮੌਕੇ ਤੇ ਹੀ ਸਮੱਸਿਆਵਾਂ ਦਾ ਹੱਲ ਕੀਤਾ। ਇਸ ਮੌਕੇ ਕੈਂਪ ਵਿੱਚ ਪਿੰਡ ਵਾਸੀਆਂ ਵੱਲੋਂ ਪਿੰਡ ਦੀਆਂ ਸਾਂਝੀਆਂ ਸਮੱਸਿਆਵਾਂ ਜਿਵੇਂ ਪਿੰਡ ਦੇ ਛੱਪੜ ਦੇ ਪਾਣੀ ਦੀ ਸਮੱਸਿਆ, ਪਿੰਡ ਵਿੱਚ ਬਿਜਲੀ ਦੇ ਗਰਿਡ ਬਣਾਉਣ ਲਈ ਮਨਜ਼ੂਰੀ, ਪਿੰਡ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਝੂਲੇ ਅਤੇ ਹੋਰ ਖੇਡਣ ਦਾ ਸਮਾਨ ਮੁਹੱਈਆ ...
ਝੋਨੇ ਦੀ ਫ਼ਸਲ ਨੂੰ ਕੀੜਿਆਂ ,ਬਿਮਾਰੀਆਂ ਤੋਂ ਬਚਾਉਣ ਲਈ ਸਿਫਾਰਸ਼ਾਂ ਅਨੁਸਾਰ ਖਾਦਾਂ  ਵਰਤਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫਸਰ

ਝੋਨੇ ਦੀ ਫ਼ਸਲ ਨੂੰ ਕੀੜਿਆਂ ,ਬਿਮਾਰੀਆਂ ਤੋਂ ਬਚਾਉਣ ਲਈ ਸਿਫਾਰਸ਼ਾਂ ਅਨੁਸਾਰ ਖਾਦਾਂ ਵਰਤਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫਸਰ

Punjab
ਫਰੀਦਕੋਟ  21 ਜੁਲਾਈ 2024 (     ) ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਲਵਾਈ ਖਤਮ ਹੋ ਗਈ ਹੈ ਅਤੇ ਬਾਸਮਤੀ ਦੀ ਲਵਾਈ ਅਗਲੇ ਕੁਝ ਦਿਨਾਂ ਦੌਰਾਨ ਮੁਕੰਮਲ ਹੋ ਜਾਵੇਗੀ, ਹੁਣ ਕਿਸਾਨਾਂ ਵੱਲੋਂ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਘੱਟ ਬਰਸਾਤ ਹੋਣ ਅਤੇ ਹੁੰਮਸ ਭਰੀ ਗਰਮੀ ਕਾਰਨ ਝੋਨੇ ਦੀ ਫ਼ਸਲ ਦਾ ਵਾਧਾ ਅਤੇ ਫੁਟਾਰਾ ਸਹੀ ਤਰਾਂ ਨਹੀਂ ਹੋ ਰਿਹਾ,ਜਿਸ ਕਾਰਨ ਕਿਸਾਨ ਜ਼ਰੂਰਤ ਤੋਂ ਜ਼ਿਆਦਾ ਖਾਦਾਂ ਖਾਸ ਕਰਕੇ ਯੂਰੀਆ ਵਰਤ ਰਹੇ ਹਨ । ਉਨ੍ਹਾਂ ਦੱਸਿਆ ਕਿ ਮਿੱਟੀ ਦੇ ਨਮੂਨੇ ਪਰਖ ਕਰਨ ਤੇ ਇਹ ਵੀ ਪਤਾ ਲੱਗਾ ਹੈ ਕਿ ਮਿੱਟੀ ਵਿਚ ਜੈਵਿਕ ਮਾਦੇ ਦੀ ਮਾਤਰਾ ਘੱਟ ਹੈ ਜਿਸ ਕਾਰਨ ਪ੍ਰਤੀ ਏਕੜ 110 ਕਿਲੋ ਯੂਰੀਆ ਖਾਦ ਦੀ ਵਰਤੋਂ ਤਿੰਨ ਬਰਾਬਰ ਕਿਸ਼ਤਾਂ ਵਿਚ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੂਜੀ ਅਤੇ ਤੀਜੀ ਕਿਸ਼ਤ ਓਦੋਂ ਪਾਓ ਜਦੋਂ ਖੇਤ ਵਿਚ ਪਾਣੀ ਨਾ ਹੋਵੇ ਅਤੇ ਯੂਰੀਆ ਪਾਉਣ ਤੋਂ ਤਿੰਨ ਦਿਨਾਂ ਬਾਅਦ ਪਾਣੀ ਲਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮਿੱਟੀ ਵਿਚ ਜੈਵਿਕ ਮਾਦੇ ਵਿਚ ਵਾਧਾ ਕਰਨ ਲਈ ...
ਆਂਗਣਵਾੜੀ ਸੈਂਟਰਾਂ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਜਾਂਚੀ ਗਈ

ਆਂਗਣਵਾੜੀ ਸੈਂਟਰਾਂ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਜਾਂਚੀ ਗਈ

Punjab
ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੁਲਾਈ, 2024: ਅੱਜ ਜਿਲ੍ਹਾ ਪ੍ਰੋਗਰਾਮ ਅਫਸਰ, ਐਸ.ਏ.ਐਸ ਨਗਰ ਗਗਨਦੀਪ ਸਿੰਘ, ਵਲੋਂ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਿਖੇ ਸ਼੍ਰੀਮਤੀ ਸ਼ੇਨਾ ਅਗਰਵਾਲ, ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ  ਹੋਏ  ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ। ਇਸ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਿਖੇ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਆਂਗਣਵਾੜੀ ਸੈਂਟਰਾਂ ਵਿਚ  ਦਿੱਤੇ ਜਾਂਦੇ ਪ੍ਰੀ-ਮਿਕਸ ਖਿਛੜੀ, ਨਮਕੀਨ ਅਤੇ ਮਿੱਠਾ ਦਲੀਆ ਪਕਾਉਣ ਉਪਰੰਤ ਮਾਰਕਫੈੱਡ ਵਲੋਂ ਸਪਲਾਈ ਕੀਤੇ ਸਮਾਨ ਦੀ ਗੁਣਵੱਤਾ ਦੀ ਜਾਂਚ ਕੀਤੀ ਗਈ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਕਿ ਇਹ ਫੀਡ ਆਂਗਣਵਾੜੀ ਸੈਂਟਰਾਂ ਰਜਿਸਟਰ ਲਾਭਪਾਤਰੀਆਂ ਲਈ ਸਹੀ ਅਤੇ ਖਾਣਯੋਗ  ਹੈ। ਇਸ ਮੌਕੇ ਸ਼੍ਰੀਮਤੀ ਸੁਮਨ ਬਾਲਾ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਲੋਂ ਮਾਰਕਫੈੱਡ ਤੋਂ ਪ੍ਰਾਪਤ ਫੀਡ ਨੂੰ ਸਹੀ ਢੰਗ ਨਾਲ ਪਕਾਉਣ ਲਈ ਮਾਰਕਫ...
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਮੁੱਖ ਮੰਤਰੀ ਨਾਲ ਬੈਠਕ

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਮੁੱਖ ਮੰਤਰੀ ਨਾਲ ਬੈਠਕ

Punjab
ਜਲਾਲਾਬਾਦ 21 ਜੁਲਾਈ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਆਪਣੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਮੁੱਦੇ ਉਹਨਾਂ ਦੇ ਸਾਹਮਣੇ ਰੱਖੇ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਇਸ ਮੀਟਿੰਗ ਦੌਰਾਨ ਉਨਾਂ ਨੇ ਸਰਹੱਦੀ ਖੇਤਰ ਵਿੱਚ ਸਿੱਖਿਆ ਢਾਂਚੇ ਨੂੰ ਹੋਰ ਮਜਬੂਤ ਕਰਨ ਦੀ ਜਿੱਥੇ ਮੰਗ ਰੱਖੀ ਉੱਥੇ ਨਾਲ ਦੀ ਨਾਲ ਉਹਨਾਂ ਨੇ ਇਸ ਇਲਾਕੇ ਵਿੱਚ ਵੱਧ ਤੋਂ ਵੱਧ ਨਹਿਰੀ ਪਾਣੀ ਮੁਹਈਆ ਕਰਵਾਉਣ ਦੀ ਮੰਗ ਵੀ ਮੁੱਖ ਮੰਤਰੀ ਸਾਹਮਣੇ ਰੱਖੀ। ਉਹਨਾਂ ਨੇ ਆਖਿਆ ਕਿ ਧਰਤੀ ਹੇਠਲੇ ਪਾਣੀ ਦੀ ਲਗਾਤਾਰ ਵਰਤੋਂ ਨਾਲ ਧਰਤੀ ਹੇਠਲਾ ਪਾਣੀ ਨੀਵਾਂ ਜਾ ਰਿਹਾ ਹੈ। ਇਸ ਲਈ ਜਰੂਰੀ ਹੈ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਦਿੱਤਾ ਜਾਵੇ । ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੀ ਛਿਮਾਹੀ ਨਹਿਰਾਂ ਨੂੰ ਬਾਰਾਮਸੀ ਕਰਨ ਦਾ ਫੈਸਲਾ ਕੀਤਾ ਗਿਆ ਸੀ ਅਤੇ ਹੁਣ ਅਸੀਂ ਮੁੱਖ ਮੰਤਰੀ ਸਾਹਮਣੇ ਮੰਗ ਰੱਖੀ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਪਾਣੀ ਕਿਸਾਨਾਂ ਨੂੰ ਮੁਹਈਆ ਕਰਵਾਇਆ ਜਾਵੇ। ਵਿਧਾਇਕ ਨੇ ਇਸ ਮੌਕੇ ਦੱ...
ਮੁੱਖ ਖੇਤੀਬਾੜੀ ਅਫ਼ਸਰ ਨੇ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਾ ਲਿਆ ਜਾਇਜ਼ਾ

ਮੁੱਖ ਖੇਤੀਬਾੜੀ ਅਫ਼ਸਰ ਨੇ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਾ ਲਿਆ ਜਾਇਜ਼ਾ

Punjab
ਫਰੀਦਕੋਟ 21 ਜੁਲਾਈ 2024 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਵੇਖਣ ਟੀਮਾਂ ਵੱਲੋ ਗੁਲਾਬੀ ਸੁੰਡੀ  ਅਤੇ ਚਿੱਟੀ ਮੱਖੀ ਦੇ ਕੀਤੇ ਜਾ ਰਹੇ ਸਰਵੇਖਣ ਦੌਰਾਨ ਨਰਮੇ ਦੀ ਫਸਲ ਉੱਪਰ  ਚਿੱਟੀ ਮੱਖੀ ਦਾ ਹਮਲਾ ਦੇਖਿਆ ਗਿਆ ਹੈ ਜਿਸ ਦੀ ਰੋਕਥਾਮ ਲਈ ਸਮੇਂ ਸਿਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਦੀ ਜ਼ਰੂਰਤ ਹੈ । ਪਿੰਡ ਬਾਜਾਖਾਨਾ ਵਿਚ ਨਰਮੇ ਦੀ ਫਸਲ ਦਾ ਜਾਇਜ਼ਾ ਲੈਂਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਨਰਮੇ ਦੀ ਫਸਲ ਉੱਪਰ ਕੀੜਿਆਂ ਦੇ ਸਰਵੇ ਅਤੇ ਸਰਵੇਖਣ ਲਈ 12 ਟੀਮਾਂ ਸਰਕਲ ਪੱਧਰ ,ਦੋ ਬਲਾਕ ਪੱਧਰ ਅਤੇ ਇੱਕ ਜ਼ਿਲਾ ਪੱਧਰ ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਹਰ ਮੰਗਲਵਾਰ ਅਤੇ ਵੀਰਵਾਰ ਨੂੰ ਸਵੇਰੇ 8.00 ਵਜੇ ਤੋਂ 10 ਵਜੇ ਤਕ ਸਰਵੇ ਅਤੇ ਸਰਵੇਖਣ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਦੇ ਹਮਲੇ ਦੀ ਨਿਗਰਾਨੀ ਲਈ 500 ਸੈਕਸ ਫਿਰੋਮੋਨ ਟ੍ਰੈਪ ਲਗਾਏ ਗਏ ਹਨ ਜਿਨ੍ਹਾਂ ਵਿਚ ਗੁਲਾਬੀ ਸੁੰਡੀ ਦੇ ਪਤੰਗੇ  ਰਹੇ ਹਨ ਪਰ ਕਿਤੇ ਵੀ ਗੁਲਾਬੀ ਸੁੰਡੀ ਦਾ ਹਮਲਾ ਨਜ਼ਰ ਨਹੀਂ ਆਇਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੀੜਿਆਂ ਦੇ ਹਮਲੇ ਸਬੰਧੀ...
ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਮ.ਐਲ.ਏ ਸੇਖੋਂ ਨੇ ਰੇਲਵੇ ਮੈਨੇਜਰ ਫਿਰੋਜ਼ਪੁਰ ਨਾਲ ਕੀਤੀ ਮੀਟਿੰਗ

ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਮ.ਐਲ.ਏ ਸੇਖੋਂ ਨੇ ਰੇਲਵੇ ਮੈਨੇਜਰ ਫਿਰੋਜ਼ਪੁਰ ਨਾਲ ਕੀਤੀ ਮੀਟਿੰਗ

Punjab
ਫਰੀਦਕੋਟ 21 ਜੁਲਾਈ, 2024 ਸ.ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ ਹਲਕਾ ਫਰੀਦਕੋਟ ਨੇ  ਫਰੀਦਕੋਟ ਰੇਲਵੇ ਸਟੇਸ਼ਨ ਅਤੇ ਰੇਲਵੇ ਫਾਟਕਾਂ ਨਾਲ ਸੰਬੰਧਤ ਫਰੀਦਕੋਟ ਦੇ ਲੋਕਾ ਨੂੰ ਦਰਪੇਸ਼ ਆ  ਰਹੀਆਂ ਸਮੱਸਿਆਵਾਂ ਦੇ ਹੱਲ ਲਈ ਰੇਲਵੇ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ ਸ਼੍ਰੀ ਸੰਜੇ ਸਾਹੂ  ਅਤੇ ਸੀਨੀਅਰ ਡਿਵੀਜ਼ਨਲ ਇੰਜੀਨੀਅਰ ਸ਼੍ਰੀ ਭੁਪਿੰਦਰ ਸਲਵਾਨ ( ਹੈੱਡ ਕੁਆਰਟਰ )  ਨਾਲ  ਫਿਰੋਜ਼ਪੁਰ  ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਮੀਟਿੰਗ ਕੀਤੀ ਗਈ ।  ਮੀਟਿੰਗ ਵਿੱਚ ਸ.ਸੇਖੋਂ ਵੱਲੋ ਡਿਵੀਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ ਸ਼੍ਰੀ ਸੰਜੇ ਸਾਹੂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਰੇਲਵੇ ਸਟੇਸ਼ਨ ਫਰੀਦਕੋਟ ਦਾ ਪਲੇਟ ਫਾਰਮ ਨੰਬਰ :2 ਬਹੁਤ ਛੋਟਾ ਹੈ ਜਦੋ ਕਿ ਹੁਣ ਟ੍ਰੇਨ ਦੀ ਲੰਬਾਈ ਪਹਿਲਾ ਨਾਲੋ ਬਹੁਤ ਜ਼ਿਆਦਾ ਹੋ ਗਈ ਹੈ ਜਿਸ ਨਾਲ ਲੋਕਾਂ ਨੂੰ ਟ੍ਰੇਨ ਵਿੱਚ ਚੜਨ ਵਿੱਚ ਬਹੁਤ ਦਿਕੱਤ ਪੇਸ਼ ਆਉਂਦੀ ਹੈ ਅਤੇ ਦੁਰਘਟਨਾਵਾ ਪੇਸ਼ ਆਉਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਿਸ ਤੇ ਡਿਵੀਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ  ਨੇ ਦੱਸਿਆ ਕਿ ਪਲੇਟ ਫਾਰਮ ਨੰਬਰ :2  ਨੂੰ ਵੱਡਾ ਕਰਨ ਦਾ ਪ੍ਰਜੈਕਟ ਮੰਜੂਰ ਹੋ ਚੁੱਕਾ ਹੈ ਜਲਦੀ ਹੀ ਪਲੇਟ ...
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਦਾ ਕੀਤਾ ਅਚਨਚੇਤ ਦੌਰਾ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਦਾ ਕੀਤਾ ਅਚਨਚੇਤ ਦੌਰਾ

Punjab
 ਫ਼ਰੀਦਕੋਟ 21 ਜੁਲਾਈ,2024 ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ  ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ ਖਾਣ ਨਾਲ ਉਹਨਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ।   ਕੈਬਨਿਟ ਮੰਤਰੀ ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਵੰਡੀ ਜਾਂਦੀ ਖੁਰਾਕ ਨੂੰ ਦਫਤਰ ਦੇ ਸਟੋਰ ਵਿੱਚ ਪਏ ਗੱਟਿਆਂ ਨੂੰ ਖੁਲਾ ਕੇ ਮਿੱਠਾ ਦਲੀਆ, ਖਿਚੜੀ, ਮੁਰਮਰੇ ਦੀ ਜਾਂਚ ਕੀਤੀ। ਉਹਨਾਂ ਨੇ ਖਿਚੜੀ ਅਤੇ ਦਲੀਆ ਦਫਤਰ ਵਿਖੇ ਪਕਾ ਕੇ ਚੈੱਕ ਕੀਤਾ। ਉਹਨਾਂ ਤਿਆਰ ਕੀਤੇ ਦਲੀਆ ਅਤੇ ਖਿਚੜੀ ਨੂੰ ਖੁਦ ਖਾ ਕੇ ਚੈਕ ਕਰਨ ਉਪੰਰਤ ਤਸੱਲੀ ਪ੍ਰਗਟ ਕੀਤੀ ।   ਉਹਨਾਂ ਦੱਸਿਆ ਕਿ ਪੰਜਾਬ ਦੇ ਸਮੂਹ ਆਂਗਣਵਾੜੀ ਸੈਂਟਰਾਂ ਲਈ ਵਧੀਆ ਅਤੇ ਮਿਆਰੀ ਖੁਰਾਕ ਵਸਤੂਆਂ ਮਾਰਕਫੈੱਡ, ਪੰਜਾ...
ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Punjab
 ਫ਼ਰੀਦਕੋਟ 21 ਜੁਲਾਈ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ਤੇ ਹੱਲ ਕੀਤਾ । ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਇਹ ਸਰਕਾਰ ਲੋਕਾਂ ਲਈ ਹੀ ਕੰਮ ਕਰ ਰਹੀ ਹੈ । ਉਹਨਾਂ ਕਿਹਾ ਕਿ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ ਜਿੱਥੇ ਅਫਸਰ ਅਤੇ ਦਫਤਰਾਂ ਦੇ ਕਰਮਚਾਰੀ ਆਪ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰ ਰਹੇ ਹਨ । ਇਸ ਮੌਕੇ ਲੋਕਾਂ ਨੂੰ ਸੰਬੋਧਿਤ ਹੁੰਦਿਆਂ ਸਪੀਕਰ ਸੰਧਵਾਂ  ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਭਲਾਈ ਦੀ ਵਚਨਬੱਧਤਾ ਤਹਿਤ ਅਜਿਹੇ ਲੋਕ ਸੁਵਿਧਾ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ ਪੜਾਅਵਾਰ ਆਰੰਭ ਕੀਤਾ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।  ਉਹਨਾਂ ਕਿਹਾ ਕਿ ਇਹ ਕੈਂਪ ਲੋ...
ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

Punjab
ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੀ ਇੱਕ ਵੱਡੀ ਮੱਛੀ ਗੁਰਬਖਸ਼ ਉਰਫ਼ ਲਾਲਾ ਵਾਸੀ ਛੇਹਰਟਾ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 1 ਕਿਲੋ ਆਈਸ (ਮੇਥਾਮਫੇਟਾਮਾਈਨ), 2.45 ਕਿਲੋ ਹੈਰੋਇਨ ਅਤੇ 520 ਗ੍ਰਾਮ ਸੂਡੋਫੈਡਰਾਈਨ (ਪ੍ਰੀਕਰਸਰ ਕੈਮੀਕਲ ) ਸਣੇ ਕਾਬੂ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ  ਕਿ ਨਸ਼ਾ ਤਸਕਰ ਗੁਰਬਖਸ਼ ਉਰਫ਼ ਲਾਲਾ ਸਰਗਰਮੀ ਨਾਲ ਪ੍ਰੀਕਰਸਰ ਕੈਮੀਕਲ ਦੀ ਸਪਲਾਈ ਕਰਦਾ ਸੀ। ਦੱਸਣਯੋਗ ਹੈ ਕਿ ਇਸ ਰਸਾਇਣ(ਸੂਡੋਫੈਡਰਾਈਨ) ਦੀ ਵਰਤੋਂ ਕਰੂਡ ਹੈਰੋਇਨ ਵਿੱਚ ਮਿਲਾਵਟ ਕਰਨ ਲਈ ਕੀਤੀ ਜਾਂਦੀ ਹੈ ਤਾਂ ਜੋ ਇਸ ਦੇ ਅਸਰ ਨੂੰ ਹੋਰ ਵਧਾਇਆ ਜਾ ਸਕੇ ਅਤੇ ਇਸ ਦਾ ਇਸਤੇਮਾਲ ਕ੍ਰਿਸਟਲ ਮੇਥਾਮਫੇਟਾਮਾਈਨ (ਆਈਸੀਈ) ਤਿਆਰ ਕਰਨ ਲਈ  ਵੀ ਕੀ...