ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ
ਚੰਡੀਗੜ੍ਹ, 20 ਜੁਲਾਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਜਗ੍ਹਾਂ ਹੋਰ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸ ਮਕਸਦ ਵਾਸਤੇ ਵਿੱਤੀ ਸਾਲ 2024-25 ਲਈ 289.87 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।
ਝੋਨੇ ਦੇ ਬਦਲ ਲਈ ਸੋਧੇ ਹੋਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਬਾਰੇ ਵੇਰਵੇ ਨਸ਼ਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਕੋਈ ਵੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ 'ਤੇ ਇਸ ਪ੍ਰੋਗਰਾਮ ਦਾ ਲਾਭ ਲੈ ਸਕੇਗਾ ਅਤੇ ਪ੍ਰੋਤਸਾਹਨ ਰਾ...








