Saturday, August 15
Shadow

Author: admin

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ ਸੀ ਵਿੰਗ ਪੰਜਾਬ ਨਾਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ ਸੀ ਵਿੰਗ ਪੰਜਾਬ ਨਾਲ ਮੀਟਿੰਗ

Punjab
ਅੰਮ੍ਰਿਤਸਰ 20 ਜੁਲਾਈ 2024 (               ) ਬੀਤੀ ਸ਼ਾਮ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਨਿਵਾਸ ਤੇ ਆਮ ਆਦਮੀ ਪਾਰਟੀ ( ਐਸ ਸੀ ਵਿੰਗ ) ਦੇ ਸੂਬਾ ਪ੍ਰਧਾਨ ਅਤੇ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿੱਚ ਐਸ ਸੀ ਵਿੰਗ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਹੋਈ ਜਿਸ ਵਿੱਚ ਵਿੰਗ ਵਲੋਂ ਜਿੱਥੇ ਪਾਰਟੀ ਵਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਦੀ ਵਧਾਈ ਦਿੱਤੀ ਉੱਥੇ ਹੀ ਪੰਜਾਬ ਵਿੱਚ ਦਲਿਤ ਸਮਾਜ ਸਬੰਧੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਅਤੇ ਦਲਿਤ ਸਮਾਜ ਨੂੰ ਆ ਰਹੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸ ਸੀ ਵਿੰਗ ਦੇ ਉਪ ਪ੍ਰਧਾਨ ਸਰੀਰ ਰਵਿੰਦਰ ਹੰਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦਲਿਤ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਤ ਗੰਭੀਰ ਹਨ ਅਤੇ ਉਹਨਾਂ ਵਲੋਂ ਇਹ ਭਰੋਸਾ ਦਿਵਾਇਆ ਗਿਆ ਕਿ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ ।  ਇਸ ਮੌਕੇ ਐਸ ਸੀ ਵਿੰਗ ਦੇ ਸੂਬਾ ਉੱਪ ਪ੍ਰਧਾਨ  ਰਵਿੰਦਰ ਹੰਸ , ਅਮਰੀਕ ਸਿੰਘ ਬੰਗੜ , ਬਲਜਿੰਦ...
ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਸ਼ਹਿਰ ਅੰਦਰ ਕੀਤੀ ਗਈ ਚੈਕਿੰਗ

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਸ਼ਹਿਰ ਅੰਦਰ ਕੀਤੀ ਗਈ ਚੈਕਿੰਗ

National
ਫ਼ਰੀਦਕੋਟ 20 ਜੁਲਾਈ,2024  ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ  ਵਿਨੀਤ  ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ ਅਤੇ ਪੁਲਿਸ ਵਿਭਾਗ ਤੋਂ ਪਰਮਿੰਦਰ ਸਿੰਘ ਏ.ਐਸ.ਆਈ ਵੱਲੋਂ ਜਿਲ੍ਹੇ ਅੰਦਰ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 02 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਟੀਮ ਵੱਲੋਂ ਉਹਨਾਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮਾਤਾ ਪਿਤਾ ਦੀ ਕਾਉਂਸਲਿੰਗ ਕੀਤੀ ਗਈ। ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣਾ ਕਾਨੂੰਨੀ ਜੁਰਮ ਹੈ। ਉਹਨਾਂ  ਇਹ ਵੀ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾ ਜੋ ਉਹ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸ...
ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25 ਅਧੀਨ ਸਬਸਿਡੀ ਤੇ ਖੇਤੀ ਮਸ਼ੀਨਰੀ ਦੇਣ  ਲਈ ਲਾਭਪਾਤਰੀਆਂ ਦੀ ਕੀਤੀ ਚੋਣ : ਡਿਪਟੀ ਕਮਿਸ਼ਨਰ

ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25 ਅਧੀਨ ਸਬਸਿਡੀ ਤੇ ਖੇਤੀ ਮਸ਼ੀਨਰੀ ਦੇਣ ਲਈ ਲਾਭਪਾਤਰੀਆਂ ਦੀ ਕੀਤੀ ਚੋਣ : ਡਿਪਟੀ ਕਮਿਸ਼ਨਰ

Politics, Punjab
ਫਰੀਦਕੋਟ 20 ਜੁਲਾਈ 2024 (     )  ਜ਼ਿਲਾ ਫਰੀਦਕੋਟ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਅੱਗੇ ਤੋਰਦਿਆਂ ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25 ਤਹਿਤ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਕੰਪਿੂਟਰਾਈਜ਼ਡ ਵਿਧੀ ਨਾਲ ਲਾਭ ਪਾਤਰੀਆਂ ਦੀ ਜ਼ਿਲਾ ਪੱਧਰੀ ਕਮੇਟੀ ਵੱਲੋਂ ਚੋਣ ਕੀਤੀ ਗਈ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤੀ। ਇਸ ਮੌਕੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।             ਲਾਭਪਾਤਰੀਆਂ ਦੀ ਚੋਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25  ਸਕੀਮ ਤਹਿਤ ਆਨ ਲਾਈਨ ਪੋਰਟਲ ਤੇ ਅਰਜੀਆਂ ਦੀ ਮੰਗ ਕੀਤੀ ਗਈ ਸੀ ਅਤੇ 771 ਕਿਸਾਨਾਂ ਵੱਲੋਂ ਬਿਨੈਪੱਤਰ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ ਦੇਣ ਸਮੇਂ 5000/- ਰੁਪਏ ਦੀ ਟੋਕਨ ਮਨੀ ਜਮ੍ਹਾਂ ਕਰਵਾਉਣ ਵਾਲੇ ਕਿਸਾਨਾਂ ਨੂੰ ਹੀ ਡਰਾਅ ਲਈ ਵਿਚਾਰਿਆ ਗਿਆ ਹੈ ਅਤੇ ...
ਸਕੂਲਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ

ਸਕੂਲਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ

Politics, Punjab
ਮਾਨਸਾ, 20 ਜੁਲਾਈ:      ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਜਿਲ੍ਹੇ ਦੇ ਸਕੂਲਾਂ ਵਿੱਚ ਪੌਦਾਕਰਣ ਦਿਵਸ ਮਨਾਇਆ ਗਿਆ।     ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿਮ ਤਹਿਤ ਸਕੂਲਾਂ ਵਿਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਸਹੁੰ ਚੁਕਾਈ ਗਈ।  ਇਸ ਮੁਹਿੰਮ ਵਿੱਚ ਪਿੰਡ ਵਾਸੀਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਵਿਦਿਆਰਥੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਸਮੂਹ ਸਕੂਲ ਮੁਖੀਆਂ, ਅਧਿਆਪਕਾ ਅਤੇ ਵਿਦਿਆਰਥੀਆਂ ਵੱਲੋਂ ਸਕੂਲਾਂ ਵਿੱਚ ਪੌਦੇ ਲਗਾਏ ਗਏ। ਸਾਰੇ ਸਕੂਲੀ ਅਧਿਆਪਕਾਂ ਦੁਆਰਾ ਪੌਦੇ ਲਗਾਉਣ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ।     ਪਿੰਡ ਵਾਸੀਆਂ ਨੂੰ  ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਜੇਕਰ ਰੁੱਖ ਹੋਣਗੇ ਤਾਂ ਹੀ ਸਾਨੂੰ ਸਹੀ ਮਾਤਰਾ ਵਿੱਚ ਆਕਸੀਜਨ ਮਿਲੇਗੀ। ਇਸ ਮਸ਼ੀਨੀ ਯੁੱਗ ਵਿੱਚ ਰੁੱਖਾਂ ਦੀ ਕਟਾਈ ਲਗਾਤਾਰ ਹੋ ਰਹੀ ਹੈ, ਜਿਸ ਨਾਲ ਗਰਮੀ ਵਿੱਚ ਲਗਾਤਾਰ ਵਾਧਾ ਹੋ...
ਭਰਤੀ ਸ਼ਾਖਾ ਵੱਲੋਂ ਸਰੀਰਕ ਟੈਸਟ ਤੋਂ ਪਹਿਲਾਂ ਚੈੱਕ ਹੋਣਗੇ ਨੌਜਵਾਨਾਂ ਦੇ ਦਸਤਾਵੇਜ਼

ਭਰਤੀ ਸ਼ਾਖਾ ਵੱਲੋਂ ਸਰੀਰਕ ਟੈਸਟ ਤੋਂ ਪਹਿਲਾਂ ਚੈੱਕ ਹੋਣਗੇ ਨੌਜਵਾਨਾਂ ਦੇ ਦਸਤਾਵੇਜ਼

Politics, Punjab, Trending
ਫਾਜ਼ਿਲਕਾ 20 ਜੁਲਾਈ         ਭਾਰਤੀ ਸੈਨਾ ਭਰਤੀ ਸਾਲ 2024-25 ਦੇ ਲਈ ਹੋਈ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਦੇ ਸਰੀਰਕ ਟੈਸਟ ਅਕਤੂਬਰ ਮਹੀਨੇ 'ਚ ਹੋਣ ਜਾ ਰਹੇ ਹਨ। ਇਸ ਵਾਰ ਭਾਰਤੀ ਸੈਨਾ ਵੱਲੋਂ ਨਵੀਂ ਪਹਿਲ ਕਰਦੇ ਹੋਏ ਸਰੀਰਕ ਟੈਸਟ ਕਰਨ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਦੇ ਦਸਤਾਵੇਜ਼ ਚੈਕ ਕੀਤੇ ਜਾਣਗੇ। ਉਮੀਦਵਾਰਾਂ ਦੀ ਸੂਚੀ www.joinindianarmy.nic.in ਵੈੱਬਸਾਈਟ ਤੇ ਅਪਲੋਡ ਕੀਤੀ ਗਈ ਹੈ।         ਸੈਨਾ ਦੀ ਭਰਤੀ ਦਫਤਰ ਫਿਰੋਜ਼ਪੁਰ ਦੇ ਨਿਰਦੇਸ਼ਕ ਕਰਨਲ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਵਾਰ ਸਰੀਰਕ ਟੈਸਟ ਤੋਂ ਪਹਿਲਾ ਦਸਤਾਵੇਜ਼ ਚੈੱਕ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਏਆਰਓ ਫਿਰੋਜ਼ਪੁਰ ਦਫਤਰ ਵਿੱਚ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ ਜਿੱਥੇ ਉਮੀਦਾਵਰ ਰੈਲੀ ਤੋਂ ਪਹਿਲਾ ਆਪਣੇ ਦਸਤਾਵੇਜ਼ ਚੈੱਕ ਕਰਵਾ ਸਕਦੇ ਹਨ ਤਾਂ ਕਿ ਭਰਤੀ ਰੈਲੀ ਦੌਰਾਨ ਕੋਈ ਮੁਸ਼ਕਿਲ ਨਾ ਪੇਸ਼ ਆਏ ਅਤੇ ਸਮੇਂ ਦੀ ਬੱਚਤ ਹੋ ਸਕੇ।         ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰੀਖਿਆ ਪਾਸ ਕਰ ਚੁੱਕੇ ਫਾਜ਼ਿਲਕਾ ਦੇ ਨੌਜਵਾਨ ਆਰਮੀ ਭਰਤੀ ਦਫਤਰ, ਫਿਰੋਜ਼ਪੁਰ 'ਚ ਪਹੁੰਚ ਕੇ ਆਪਣੇ ਦਸਤਾਵੇਜ਼ ਚ...
ਕ੍ਰਾਂਤੀਕਾਰੀ ਬਟੁਕੇਸ਼ਵਰ ਦੱਤ ਦੀ 60ਵੀਂ ਬਰਸੀ ਮੌਕੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ

ਕ੍ਰਾਂਤੀਕਾਰੀ ਬਟੁਕੇਸ਼ਵਰ ਦੱਤ ਦੀ 60ਵੀਂ ਬਰਸੀ ਮੌਕੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ

Politics, Punjab
ਫਿਰੋਜ਼ਪੁਰ 20 ਜੁਲਾਈ 2024.             ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ੍ਰੀ ਬੀ.ਕੇ. ਦੱਤ ਨੂੰ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਸ੍ਰੀ ਬੀ.ਕੇ.ਦੱਤ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪਰਿਵਾਰਕ ਮੈਂਬਰਾਂ ਨੇ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।         ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਆਜ਼ਾਦ ਕਰਾਉਣ ਲਈ ਅਨੇਕਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਜਿਸ ਦੇ ਫਲ ਸਰੂਪ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਦਿਖਾਏ ਗਏ ਮਾਰਗ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾ...
ਮਾਨਯੋਗ ਜਸਟਿਸ ਮਨੀਸ਼ਾ ਬੱਤਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ ਸੈਸ਼ਨ ਡਵੀਜ਼ਨ  ਸ੍ਰੀ ਮੁਕਤਸਰ ਸਾਹਿਬ ਦਾ  ਦੌਰਾ

ਮਾਨਯੋਗ ਜਸਟਿਸ ਮਨੀਸ਼ਾ ਬੱਤਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ ਸੈਸ਼ਨ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

Politics, Punjab
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਮਿਸ. ਮਨੀਸ਼ਾ ਬੱਤਰਾ ਨੇ ਆਪਣੇ ਪਰਿਵਾਰ ਨਾਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਸ੍ਰੀ ਗੁਰੂਦਆਰਾ ਸਾਹਿਬ ਵਿਖੇ ਮੱਥਾ ਟੇਕਿਆ, ਗੁਰੂਦਆਰਾ ਸਾਹਿਬ ਦੇ ਮੀਤ ਮੈਨੇਜਰ ਸੁਖਦੇਵ ਸਿੰਘ ਸੰਧੂ ਅਤੇ ਹੈਡ ਗ੍ਰੰਥੀ ਜਗਬੀਰ ਸਿੰਘ ਨੇ ਮਾਨਯੋਗ ਜਸਟਿਸ ਨੂੰ ਸ੍ਰੀ ਗੁਰੂਦਆਰਾ ਸਾਹਿਬ ਬਾਰੇ ਜਾਣਕਾਰੀ ਦਿੱਤੀ ਗਈ ਉਸ ਉਪਰੁੰਤ ਉਹਨਾਂ ਨੂੰ  ਸਿਰੋਪਾ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਦੇ ਨਾਲ ਜ਼ਿਲ੍ਹਾਂ ਅਤੇ ਸ਼ੈਸ਼ਨ ਜੱਜ, ਸ੍ਰੀ ਰਾਜ ਕੁਮਾਰ,  ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਵੀ ਹਾਜਰ ਸਨ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ  30  2024 ਤੱਕ  ਵਾਤਾਵਰਨ ਬਚਾਉਣ ਲਈ ਚਲਾਈ   ਮੁਹਿੰਮ ਤਹਿਤ ਉਹਨਾਂ ਵਲੋਂ ਜ਼ਿਲ੍ਹਾਂ ਕੋਰਟ ਕੰਪਲੈਕਸ ਵਿਖੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੰਦਿਆਂ ਪੌਦਾ ਵੀ ਲਗਾਇਆ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾਂ ਅਤੇ ਸ਼ੈਸ਼ਨ ਜੱਜ ਮਿਸ. ਅਮੀਤਾ ਸਿੰਘ, ਮਿਸ. ਗਿਰਿਸ਼, ਸਿਵਿਲ ਜੱਜ (ਸੀਨਿਅਰ ਡਵੀਜ਼ਨ) ਮਿਸ....
ਨਰਮਾ ਕਾਸ਼ਤਕਾਰ ਕਿਸਾਨ ਸਮੇਂ ਸਮੇਂ ਤੇ ਆਪਣੀ ਫਸਲ ਦਾ ਸਰਵੇਖਣ ਕਰਨ ਤੇ ਲੋੜ ਅਨੁਸਾਰ ਸਿਫਾਰਿਸ਼ਸ਼ੁਦਾ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ- ਸੰਦੀਪ ਕੁਮਾਰ ਰਿਣਵਾ

ਨਰਮਾ ਕਾਸ਼ਤਕਾਰ ਕਿਸਾਨ ਸਮੇਂ ਸਮੇਂ ਤੇ ਆਪਣੀ ਫਸਲ ਦਾ ਸਰਵੇਖਣ ਕਰਨ ਤੇ ਲੋੜ ਅਨੁਸਾਰ ਸਿਫਾਰਿਸ਼ਸ਼ੁਦਾ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ- ਸੰਦੀਪ ਕੁਮਾਰ ਰਿਣਵਾ

Politics, Punjab
ਫਾਜ਼ਿਲਕਾ 20 ਜੁਲਾਈ 2024 ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸੰਦੀਪ ਕੁਮਾਰ ਰਿਣਵਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਬੱਦਲਵਾਹੀ ਤੇ ਹਵਾ ਵਿੱਚ ਨਮੀ ਦੀ ਜ਼ਿਆਦਾ ਮਾਤਰਾ ਅਤੇ ਬਰਸਾਤਾਂ ਨਾ ਹੋਣ ਕਾਰਨ ਨਰਮੇ ਦੀ ਫਸਲ ਨੂੰ ਔੜ ਲੱਗੀ ਹੋਈ ਹੈ, ਜਿਸ ਕਾਰਨ ਕਈ ਥਾਵਾਂ ਉੱਤੇ ਚਿੱਟੀ ਮੱਖੀ ਦਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ। ਇਸ ਤਰ੍ਹਾਂ ਦਾ ਮੌਸਮ ਚਿੱਟੀ ਮੱਖੀ ਦੇ ਵਾਧੇ ਫੈਲਾਅ ਲਈ ਅਨੁਕੂਲ ਹੈ। ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ ਦੇ ਬਾਲਗ ਅਤੇ ਬੱਚੇ ਨਰਮੇ ਦੇ ਪੱਤਿਆਂ ਦਾ ਰਸ ਚੂਸਦੇ ਹਨ ਅਤੇ ਪੱਤਿਆਂ ਉੱਤੇ ਚਿਪਚਿਪਾ ਪਦਾਰਥ  ਛੱਡਦੇ ਹਨ ਇਸ ਨਾਲ ਪੱਤਿਆਂ ਅਤੇ ਖਿੜੇ ਹੋਏ ਨਰਮੇ ਉੱਪਰ ਉੱਲੀ ਪੈਦਾ ਹੋ ਜਾਂਦੀ ਹੈ ਤੇ ਇਹ ਕਾਲੇ ਰੰਗ ਦੇ ਹੋ ਜਾਂਦੇ ਹਨ, ਚਿੱਟੀ ਮੱਖੀ ਨਰਮੇ ਵਿੱਚ ਲੀਫ ਕਰਲ ਬਿਮਾਰੀ ਫੈਲਾਉਂਦੀ ਹੈ।   ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਰਮਾ ਕਾਸਤਕਾਰ ਕਿਸਾਨਾਂ ਨੂੰ ਅਪੀਲ ਕੀਤੀ ਪਾਣੀ ਦੀ ਉਪਲਬਧਤਾ ਅਨੁਸਾਰ ਨਰਮੇ ਦੀ ਫਸਲ ਨੂੰ ਔੜ ਤੋਂ ਬਚਾਉਣ ਲਈ ਪਾਣੀ ਲਗਾਇਆ ਜਾਵੇ। ਸਮੇਂ ਸਮੇਂ ਸਿਰ ਆਪਣੀ ਫਸਲ ਦਾ ਸਰਵੇਖਣ ਕਰਨ ਉਪਰੰਤ ਲੋੜ ਅਨੁਸਾਰ ਸਿਫਾਰਿਸ਼ਸ਼ੁਦਾ ਕੀੜੇਮਾਰ ਦਵਾਈਆਂ ਦੀ ਵ...
ਸਿਹਤ ਵਿਭਾਗ ਦੀ ਟੀਮ ਨੇ ਆਦਰਸ਼ ਨਗਰ ਫਾਜ਼ਿਲਕਾ ਤੋਂ ਭਰੇ ਪੀਣ ਵਾਲੇ ਪਾਣੀ ਦੇ ਸੈਂਪਲ

ਸਿਹਤ ਵਿਭਾਗ ਦੀ ਟੀਮ ਨੇ ਆਦਰਸ਼ ਨਗਰ ਫਾਜ਼ਿਲਕਾ ਤੋਂ ਭਰੇ ਪੀਣ ਵਾਲੇ ਪਾਣੀ ਦੇ ਸੈਂਪਲ

Politics, Punjab
ਫਾਜ਼ਿਲਕਾ 20 ਜੁਲਾਈ 2024….           ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਦੀ ਅਗਵਾਈ ਹੇਠ ਸਿਹਤ ਵਿਭਾਗ ਫਾਜ਼ਿਲਕਾ ਦੀ ਟੀਮ ਵੱਲੋਂ ਆਦਰਸ਼ ਨਗਰ ਫਾਜ਼ਿਲਕਾ ਦੀ ਗਲੀ ਨੰ:5 ਤੇ 6 ਵਿੱਚੋਂ ਪੀਣ ਵਾਲੇ ਪਾਣੀ ਦੇ 10 ਸੈਂਪਲ ਭਰੇ ਗਏ।           ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਨੇ ਦੱਸਿਆ ਕਿ ਵਾਟਰ ਸਪਲਾਈ ਟੈਂਕ ਦੇ ਪੰਪ ਤੋਂ ਲੋਕਾਂ ਦੇ ਘਰਾਂ ਵਿੱਚ ਆ ਰਹੇ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਨੂੰ ਚੈੱਕ ਕਰਨ ਲਈ ਇਹ ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਆਦਰਸ਼ ਨਗਰ ਵਿਖੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਹਨ ਤੇ ਇਹ ਸੈਂਪਲ ਟੈਸਟਿੰਗ ਲਈ ਲੈਬਾਰਟਰੀ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਪਾਣੀ ਕਾਰਨ ਲੋਕਾਂ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਹੈ। ਖਰਾਬ ਪਾਣੀ ਪੀਣ ਨਾਲ ਲੋਕ ਉਲਟੀਆਂ, ਦਸਤ, ਹੈਜ਼ਾ, ਹੈਪੇਟਾਈਟਸ ਆਦਿ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ। ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ।           ਇਸ ਟੀਮ ਵਿਚ ਮਾਇਕਰੋਬਾਇਲੋਜਿ...
ਪੰਜਾਬ  ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ

Punjab
ਚੰਡੀਗੜ੍ਹ, 19 ਜੁਲਾਈ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਚੰਡੀਗੜ੍ਹ ਵਿਖੇ ਅਜੋਕੇ ਦੌਰ ਵਿੱਚ ਔਰਤਾਂ ਨੂੰ ਦਰਪੇਸ਼  ਸਮਾਜਿਕ ਬੁਰਾਈਆਂ  ਸਬੰਧੀ ਮਸਲਿਆਂ ’ਤੇ ਵਿਚਾਰ -ਚਰਚਾ ਕਰਨ ਹਿੱਤ ਮੀਡੀਆ ਕਰਮੀਆਂ ਨਾਲ ਗੱਲਬਾਤ ਕੀਤੀ । ਸ੍ਰੀਮਤੀ ਗਿੱਲ ਨੇ  ਔਰਤਾਂ ਦੀ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਪ੍ਰਭਾਵ ਨੂੰ ਨੱਥ ਪਾਉਣ ਵਿੱਚ ਮੀਡੀਆ ਵੱਲੋਂ ਨਿਭਾਏ ਜਾ ਸਕਦੇ ਵਡਮੁੱਲੇ ਯੋਗਦਾਨ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸ੍ਰੀਮਤੀ ਗਿੱਲ ਨੇ ਮੀਡੀਆ ਵੱਲੋਂ ਔਰਤਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਕੀਤੀਆਂ ਜਾਣ ਵਾਲੀਆਂ ਕਈ ਅਹਿਮ ਪਹਿਲਕਦਮੀਆਂ ਬਾਰੇ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਮੀਡੀਆ ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ ਅਤੇ ਲਿੰਗ ਨਾ-ਬਰਾਬਰੀ ਵਰਗੇ ਗੰਭੀਰ ਮਸਲਿਆਂ ਨੂੰ ਉਜਾਗਰ ਕਰਕੇ ਲੋਕਾਂ ਨੂੰ ਜਾਗਰੂਕ ਕਰ ਸਕਦਾ ਹੈ ਤਾਂ ਜੋ ਔਰਤਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਮੀਡੀਆ ਰਿਪੋਰਟਾਂ ਔਰਤਾਂ ਦੇ ਹਿੱਤਾਂ ਦੀ ਰਾਖੀ ਅਤੇ  ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਸ਼੍ਰੀਮਤ...