Saturday, August 15
Shadow

Author: admin

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਤਹਿਤ ਫ਼ਾਜ਼ਿਲਕਾ ਜ਼ਿਲੇ ਵਿਖੇ ਸ਼ਹਿਰ ਦੇ ਨਾਲ ਪਿੰਡਾਂ ਵਿੱਚ ਕੀਤਾ ਲੋਕਾਂ ਨੂੰ ਜਾਗਰੂਕਫਾਜ਼ਿਲਕਾ 19 ਜੁਲਾਈ  ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ। ਜਿਸ ਦੇ ਤਹਿਤ ਵਿਭਾਗ ਵਲੋ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਡਾ ਕਵਿਤਾ ਸਿੰਘ ਦੀ ਅਗਵਾਈ ਤਹਿਤ ਫਾਜ਼ਿਲਕਾ ਜ਼ਿਲੇ ਵਿੱਚ ਅਰਬਨ ਦੇ ਨਾਲ-ਨਾਲ ਪਿੰਡਾਂ ਵਿਖੇ ਅੱਜ ਸ਼ੁਕਰਵਾਰ ਨੂੰ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਡੇਂਗੂ ਲਾਰਵਾ ਦੇ ਮੱਛਰਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਕਿ ਇਹ ਸੰਦੇਸ਼ ਘਰ ਘਰ ਪਹੁੰਚ ਸਕੇ ਕੇ ਇਸ ਵਾਰ ਡੇਂਗੂ ਨੂੰ ਰੋਕਣ ਲਈ ਸਾਰਿਆ ਦੀ ਭਾਗੀਦਾਰੀ ਦੀ ਜਰੂਰਤ ਹੈ।  ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਸ਼ਹਿਰ ਅਤੇ ਪੇਂਡੂ ਖੇਤਰਾਂ ਵਿੱਚ ਘਰ ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਦੌਰਾਨ ਬ੍ਰੀਡਿੰਗ ਚੈਕਰ ਘਰਾਂ ਵਿਚ ਲੋਕਾਂ ਨੂੰ ਡੇਂਗੂ ਮੱਛਰ ਦੀ ਪਹਿਚਾਣ ਕਰਵਾ ਰਹੇ ਹਨ ਤਾਕਿ ਘਰ ਜਾਕੇ ਬੱਚੇ ਪਰਿਵਾਰ ਦੇ ਹੋਰ ਮੈਂਬਰ ਨੂੰ ਵੀ ਇਸ ਬਾਰੇ ਜਾਗਰੂਕ ਕਰ ਸਕਣ ਕਿਉਂਕਿ ਵਿਭਾਗ ਦਾ ਉਦੇਸ਼ ਡੇਂਗੂ ਬਿਮਾਰੀ ਬਾਰੇ ਸਾਰਿਆ ਨੂੰ ਜਾਗਰੂਕ ਕਰਨਾ ਹੈ ਤਾਕਿ ਇਸ ਬਿਮਾਰੀ ਨੂੰ ਪਹਿਲਾ ਹੀ ਰੋਕਿਆ ਜਾ ਸਕੇ।  ਇਸ ਸਬੰਧ ਵਿਚ ਜਿਲਾ ਮਹਾਮਾਰੀ ਅਫਸਰ ਡਾ ਸੁਨੀਤਾ ਕੰਬੋਜ ਨੇ ਦੱਸਿਆ ਕਿ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪਰੇਰਿਤ ਕੀਤਾ ਗਿਆ।  ਉਨ੍ਹਾ ਦੱਸਿਆ ਬਰਸਾਤਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਐਂਟੀ ਲਾਰਵੀਅਲ ਦਵਾਈਆਂ ਦੀ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।  ਮਾਸ ਮੀਡੀਆ ਬ੍ਰਾਂਚ ਤੋ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਹਨਾ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

Punjab
ਫਾਜ਼ਿਲਕਾ 19 ਜੁਲਾਈ ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ। ਜਿਸ ਦੇ ਤਹਿਤ ਵਿਭਾਗ ਵਲੋ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਡਾ ਕਵਿਤਾ ਸਿੰਘ ਦੀ ਅਗਵਾਈ ਤਹਿਤ ਫਾਜ਼ਿਲਕਾ ਜ਼ਿਲੇ ਵਿੱਚ ਅਰਬਨ ਦੇ ਨਾਲ-ਨਾਲ ਪਿੰਡਾਂ ਵਿਖੇ ਅੱਜ ਸ਼ੁਕਰਵਾਰ ਨੂੰ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਡੇਂਗੂ ਲਾਰਵਾ ਦੇ ਮੱਛਰਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਕਿ ਇਹ ਸੰਦੇਸ਼ ਘਰ ਘਰ ਪਹੁੰਚ ਸਕੇ ਕੇ ਇਸ ਵਾਰ ਡੇਂਗੂ ਨੂੰ ਰੋਕਣ ਲਈ ਸਾਰਿਆ ਦੀ ਭਾਗੀਦਾਰੀ ਦੀ ਜਰੂਰਤ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ "ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਸ਼ਹਿਰ ਅਤੇ ਪੇਂਡੂ ਖੇਤਰਾਂ ਵਿੱਚ ਘਰ ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹ...
ਹੈਲਪ ਡੈਸਕ ਦਾ ਸਥਾਨ ਸਬ ਰਜਿਸਟਰਾਰ ਦਫਤਰ ਪ੍ਰਵੇਸ਼ ਦੁਆਰ ਤੋਂ ਬਦਲ ਕੇ ਐਸ ਡੀ ਐਮ ਦਫਤਰ ਦੀ ਐਂਟਰੀ ਵੱਲ ਤਬਦੀਲ ਕੀਤਾ ਗਿਆ

ਹੈਲਪ ਡੈਸਕ ਦਾ ਸਥਾਨ ਸਬ ਰਜਿਸਟਰਾਰ ਦਫਤਰ ਪ੍ਰਵੇਸ਼ ਦੁਆਰ ਤੋਂ ਬਦਲ ਕੇ ਐਸ ਡੀ ਐਮ ਦਫਤਰ ਦੀ ਐਂਟਰੀ ਵੱਲ ਤਬਦੀਲ ਕੀਤਾ ਗਿਆ

Punjab
 ਐਸ.ਏ.ਐਸ.ਨਗਰ, 19 ਜੁਲਾਈ, 2024: ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸਬ ਰਜਿਸਟਰਾਰ ਦਫਤਰ ਦੇ ਐਂਟਰੀ ਗੇਟ 'ਤੇ ਸਥਾਪਤ ਹੈਲਪ ਡੈਸਕ ਦੀ ਥਾਂ ਨੂੰ ਐਸ ਡੀ ਐਮ ਦਫਤਰ ਵਾਲੇ ਪਾਸੇ ਦੀ ਐਂਟਰੀ ਵੱਲ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਡੀ ਏ ਸੀ ਵਿੱਚ ਆਉਣ ਵਾਲੇ ਲੋਕਾਂ ਨੂੰ ਬਿਹਤਰ ਤਰੀਕੇ ਨਾਲ ਸਹੂਲਤ ਦਿੱਤੀ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਐਸ.ਡੀ.ਐਮ ਦੀਪਾਂਕਰ ਗਰਗ ਨਾਲ ਮਿਲ ਕੇ ਨਵਾਂ ਅਤੇ ਬਿਹਤਰ ਦਿੱਖ ਵਾਲਾ ਹੈਲਪ ਡੈਸਕ ਆਮ ਲੋਕਾਂ ਨੂੰ ਸਮਰਪਿਤ ਕਰਦਿਆਂ ਦੱਸਿਆ ਕਿ ਇਸ ਨਵੀਂ ਦਿੱਖ ਵਿੱਚ ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵੱਲੋਂ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਹੈਲਪ ਡੈਸਕ ਦੀ ਭੂਮਿਕਾ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਇਹ ਹੈਲਪ ਡੈਸਕ ਉਨ੍ਹਾਂ ਸਾਰੇ ਵਿਜ਼ਟਰਾਂ (ਡੀ ਸੀ ਕੰਪਲੈਕਸ ਆਉਣ ਵਾਲੇ ਲੋਕਾਂ) ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਮਦਦ ਕਰੇਗਾ, ਜਿਨ੍ਹਾਂ ਨੇ ਉਨ੍ਹਾਂ ਵਿਭਾਗਾਂ ਕੋਲ ਜਾਣਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਵਸਨੀਕਾਂ ਦੀ ਸਹੀ ਵਿਭਾਗ ਵਿੱਚ ਜਾਣ ਲਈ ਸਹਾਇਤਾ ਲਈ ਸਮਰਪਿਤ ਕਰਮਚਾਰੀਆਂ ਨੂੰ ਹੈਲਪ ਡੈਸਕ 'ਤੇ ਤਾਇਨ...
ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ

Punjab
ਚੰਡੀਗੜ੍ਹ, 19 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਮੀਗ੍ਰੇਸ਼ਨ ਟੀਮ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ.ਏ.ਸੀ.ਐਲ.) ਮੁਕੱਦਮੇ ਵਿੱਚ ਸਨਰੰਜੀਵਨ ਇਨਫਰਾਸਟ੍ਰਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਲੋੜੀਂਦੇ ਭਗੌੜੇ ਮੁਲਜ਼ਮ ਡਾਇਰੈਕਟਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮੁੰਬਈ ਹਵਾਈ ਅੱਡੇ ਤੋਂ ਦੁਬਈ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਪਿੰਡ ਘੋਲੂਮਾਜਰਾ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਸਬੰਧੀ ਥਾਣਾ ਸਦਰ ਸਿਟੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਨੰਬਰ 79 ਮਿਤੀ 16-07-2020 ਨੂੰ ਆਈ.ਪੀ.ਸੀ. ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਦਰਜ ਮ...
ਪੀ ਐਮ ਕਿਸਾਨ ਸਕੀਮ ਤਹਿਤ 18ਵੀ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ

ਪੀ ਐਮ ਕਿਸਾਨ ਸਕੀਮ ਤਹਿਤ 18ਵੀ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ

Punjab
ਫਾਜ਼ਿਲਕਾ 19 ਜੁਲਾਈ 2024….. ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ l ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l ਭਾਰਤ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ "ਇਲੈਕਟ੍ਰਾਨਿਕ ਮਾਧਿਅਮ ਰਹੀ ਖਪਤਕਾਰ ਨੂੰ ਜਾਨਣਾ" ਕਰਵਾਉਣੀ ਜ਼ਰੂਰੀ ਕਰ ਦਿੱਤੀ ਹੈ l ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ। ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਪੂਰੇ ਸਾਲ ਵਿੱਚ ਖਾਦਾਂ, ਬੀਜਾਂ ਅਤੇ ਦਵਾਈਆਂ ਆਦਿ ਦੇ ਖੇਤੀ ਕੰਮਾਂ ਲਈ ਕੁੱਲ ਛੇ ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨ, ਤਾਂ ਜੋ ਕਿਸਾਨਾਂ ਵਲੋਂ ਫਸਲਾਂ ਦੀ ਪੈਦਾਵਾਰ ਤੇ ਕੀਤੇ ਜਾਂਦੇ ਖਰਚੇ ਦੀ ਕੁਝ ਹੱਦ ਤੱਕ ਪੂਰਤੀ ਕੀਤੀ ਜਾ ਸਕੇ l ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...
ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਵਿੱਢਣਾ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ-ਵਿਧਾਇਕ ਵਿਜੈ ਸਿੰਗਲਾ

ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਵਿੱਢਣਾ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ-ਵਿਧਾਇਕ ਵਿਜੈ ਸਿੰਗਲਾ

Punjab
ਮਾਨਸਾ, 19 ਜੁਲਾਈ : ਵਾਤਾਵਰਨ ਨੂੰ ਬਚਾਉਣ ਲਈ ਵੱਡੀ ਗਿਣਤੀ ਵਿਚ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵਿੱਢਣਾ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ ਹੈ, ਜਿਸ ਤਹਿਤ ਜ਼ਿਲ੍ਹੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਵੱਖ ਵੱਖ ਥਾਵਾਂ ’ਤੇ ਪੌਦੇ ਲਗਾਏ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ‘ਪੰਜਾਬ ਹਰਿਆਲੀ ਸਕੀਮ’ ਤਹਿਤ ਮਾਨਸਾ ਖੁਰਦ ਵਿਖੇ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ। ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਵਾਤਾਵਰਣ ਨੂੰ ਸੰਤੁਲਿਤ ਰੱਖਣ ਦੇ ਮੰਤਵ ਨਾਲ ਅੱਜ ਜ਼ਿਲ੍ਹੇ ਅੰਦਰ ਇੱਕ ਰੋਜ਼ਾ ਮੁਹਿੰਮ ਦੌਰਾਨ ਵੱਡੀ ਗਿਣਤੀ ਵਿੱਚ ਪੌਦੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਮਨੁੱਖਤਾ ਦੇ ਕਲਿਆਣ ਲਈ ਹੁੰਦਾ ਹੈ, ਉਹੀ ਸਾਡਾ ਧਰਮ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਨੈਤਿਕ ਫਰਜ਼ ਹੈ ਕਿ ਅਸੀਂ ਵਾਤਾਵਰਣ ਨੂੰ ਬਚਾਉਣ ਲਈ ਸਾਂਝਾ ਹੰਭਲਾ ਮਾਰੀਏ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਇਸ ਮੁਹਿੰਮ ਵਿੱਚ ਆਪਣਾ ਬਣਦਾ ਯੋਗਦਾਨ ਪ...
ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

Punjab
ਚੰਡੀਗੜ੍ਹ, ਜੁਲਾਈ 19: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਜਨਰਲ ਕੈਟਾਗਿਰੀ ਨਾਲ ਸਬੰਧ ਰੱਖਦਾ ਹੈ, ਪ੍ਰੰਤੂ ਉਹ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਦੇ ਅਧਾਰ ਉੱਤੇ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ। ਇਸਦੀ ਪੜਤਾਲ ਵਣ ਰੇਂਜ ਅਫਸਰ, ਸ਼੍ਰੀ ਮੁਕਤਸਰ ਸਾਹਿਬ ਪਾਸੋਂ ਕਰਵਾਈ ਗਈ। ਮੁੱਢਲੀ ਪੜਤਾਲ ਦੌਰਾਨ ਦੋਸ਼ ਸਿੱਧ ਕੀਤੇ ਗਏ ਹਨ। ਦੋਸ਼ਾਂ ਦੇ ਅਧਾਰ ਉੱਤੇ ਗੁਲਾਬ ਸਿੰਘ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱ...
ਤੰਦਰੁਸਤ ਵਾਤਾਵਰਨ, ਸ਼ੁੱਧ ਹਵਾ ਅਤੇ ਆਲੇ ਦੁਆਲੇ ਦੀ ਸੁੰਦਰਤਾ ਲਈ ਪੌਦੇ ਲਗਾਉਣਾ ਸਮੇਂ ਦੀ ਅਹਿਮ ਲੋੜ-ਵਧੀਕ ਡਿਪਟੀ ਕਮਿਸ਼ਨਰ

ਤੰਦਰੁਸਤ ਵਾਤਾਵਰਨ, ਸ਼ੁੱਧ ਹਵਾ ਅਤੇ ਆਲੇ ਦੁਆਲੇ ਦੀ ਸੁੰਦਰਤਾ ਲਈ ਪੌਦੇ ਲਗਾਉਣਾ ਸਮੇਂ ਦੀ ਅਹਿਮ ਲੋੜ-ਵਧੀਕ ਡਿਪਟੀ ਕਮਿਸ਼ਨਰ

Punjab
ਮਾਨਸਾ, 19 ਜੁਲਾਈ: ਤੰਦਰੁਸਤ ਵਾਤਾਵਰਨ, ਸ਼ੁੱਧ ਹਵਾ ਅਤੇ ਆਲੇ ਦੁਆਲੇ ਦੀ ਸੁੰਦਰਤਾ ਲਈ ਪੌਦੇ ਲਗਾਉਣਾ ਸਮੇਂ ਦੀ ਅਹਿਮ ਲੋੜ ਹੈ। ਹਰ ਇਕ ਨਾਗਰਿਕ ਸਮੇਤ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ ਤਾਂ ਜੋ ਉਹ ਵੀ ਵਾਤਾਵਰਨ ਪ੍ਰਤੀ ਚੇਤੰਨ ਹੋ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਖਿਆਲਾ ਕਲਾਂ ਵਿਖੇ ਪੰਜਾਬ ਸਰਕਾਰ ਦੀ ‘ਪੰਜਾਬ ਹਰਿਆਲੀ ਸਕੀਮ’ ਤਹਿਤ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਖਾਲੀ ਥਾਵਾਂ, ਪੰਚਾਇਤੀ ਜ਼ਮੀਨਾਂ ਅਤੇ ਸਕੂਲਾਂ ਵਿਚ ਕਰੀਬ 03 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਟੀਚੇ ਅਨੁਸਾਰ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ 10 ਲੱਖ ਪੌਦੇ ਲਗਾਏ ਜਾਣਗੇ। ਉਨ੍ਹਾਂ ਸਕੂਲੀ ਵਿਦਿਆਰਥੀਆਂ, ਅਧਿਆਪਕਾਂ, ਆਮ ਲੋਕਾਂ, ਵਾਤਾਵਰਨ ਪ੍ਰੇਮੀ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣ ਕੇ ਵਾਤਾਵਰਨ ਹਿਤ ਵਿਚ ਆ...
ਸੁਵਿਧਾ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਦੇ ਨਾਲ ਘਟੀ ਖੱਜਲ-ਖੁਆਰੀ

ਸੁਵਿਧਾ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਦੇ ਨਾਲ ਘਟੀ ਖੱਜਲ-ਖੁਆਰੀ

Punjab
ਫਤਹਿਗੜ੍ਹ ਪੰਜਤੂਰ (ਮੋਗਾ),  19 ਜੁਲਾਈ- ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਜਿਹੜੀਆਂ ਸਮੱਸਿਆਵਾਂ ਦਾ ਸਬੰਧ ਸਰਕਾਰ/ਪ੍ਰਸ਼ਾਸ਼ਨ ਨਾਲ ਹੈ, ਦਾ ਪਹਿਲ ਦੇ ਆਧਾਰ ਉੱਪਰ ਨਿਪਟਾਰਾ ਕਰਨ ਲਈ ਤੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਪਿੰਡ ਪੱਧਰੀ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। 'ਆਪ ਦੀ ਸਰਕਾਰ ਆਪ ਦੇ ਦੁਆਰ' ਸਕੀਮ ਤਹਿਤ ਚੱਲ ਰਹੇ ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ ਸਰਕਾਰੀ ਉੱਚ ਪੱਧਰੀ ਅਧਿਕਾਰੀਆਂ ਵੱਲੋਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਨਾਲ ਉਨ੍ਹਾਂ ਦੀ ਖੱਜਲ ਖੁਆਰੀ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ। ਇਸ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ ਅੱਜ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਧਰਮਕੋਟ ਜਸਪਾਲ ਸ...
ਚੰਗੇ ਵਕੀਲ ਬਣਕੇ ਲੋੜਵੰਦਾਂ ਨੂੰ ਨਿਆਂ ਪ੍ਰਦਾਨ ਕਰਾਉਣ ਵਿਚ ਮਦਦ ਕਰੋ-ਸੀ.ਜੇ.ਐਮ

ਚੰਗੇ ਵਕੀਲ ਬਣਕੇ ਲੋੜਵੰਦਾਂ ਨੂੰ ਨਿਆਂ ਪ੍ਰਦਾਨ ਕਰਾਉਣ ਵਿਚ ਮਦਦ ਕਰੋ-ਸੀ.ਜੇ.ਐਮ

Punjab
ਮੋਗਾ, 19 ਜੁਲਾਈ: ਕਾਨੂੰਨ ਦੇ ਵਿਦਿਆਰਥੀਆਂ ਵਿੱਚ 3 ਨਵੇਂ ਅਪਰਾਧਿਕ ਕਾਨੂੰਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਜਲੰਧਰ ਵੱਲੋਂ ਬਾਬਾ ਕੁੰਦਨ ਸਿੰਘ ਲਾਅ ਕਾਲਜ ਵਿਖੇ ਇੱਕ ਵਿਸ਼ੇਸ਼ ਇੰਟਰ-ਐਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ। ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਮੋਗਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਐਸ. ਐਸ. ਧਾਲੀਵਾਲ ਦੀ ਅਗਵਾਈ ਹੇਠ ਮੁੱਖ ਨਿਆਂਇਕ ਮੈਜਿਸਟ੍ਰੇਟ-ਕਮ-ਸਕੱਤਰ ਡੀ.ਐਲ.ਐਸ.ਏ ਜਤਿੰਦਰਪਾਲ ਸਿੰਘ ਨੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।  ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੱਕ ਚੰਗੇ ਵਕੀਲ ਬਣਨ ਅਤੇ ਲੋੜਵੰਦਾਂ ਨੂੰ ਜਲਦੀ ਨਿਆਂ ਪ੍ਰਦਾਨ ਕਰਨ ਵਿੱਚ ਨਿਆਂ ਪ੍ਰਣਾਲੀ ਦੀ ਮਦਦ ਕਰਨ। ਸਮੀਰ ਗੁਪਤਾ, ਚੀਫ਼ ਲੀਗਲ ਏਡ ਡਿਫੈਂਸ ਕੌਂਸਲ, ਮੋਗਾ ਨੇ 3-ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀ ਨਿਆਂ ਸੰਹਿਤਾ, ਭਾਰਤੀ ਨਾਗਰਿਕ  ਸੁਰੱਖਿਆ ਸੰਹਿਤਾ ਅਤੇ ਭਾਰਤੀ ਸਾਕਸ਼ੈ ਅਧੀਨਿਯਮ ਬਾਰੇ ਦੱਸਿਆ ਜੋ 1 ਜੁਲਾ...
ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਤੁਰੰਤ ਕੀਟਨਾਸ਼ਕ ਦੇ ਛਿੜਕਾਅ ਦੀ ਲੋੜ: ਖੇਤੀਬਾੜੀ ਵਿਭਾਗ

ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਤੁਰੰਤ ਕੀਟਨਾਸ਼ਕ ਦੇ ਛਿੜਕਾਅ ਦੀ ਲੋੜ: ਖੇਤੀਬਾੜੀ ਵਿਭਾਗ

Punjab
ਸ੍ਰੀ ਮੁਕਤਸਰ ਸਾਹਿਬ 19 ਜੁਲਾਈ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ 27 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ 56 ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ। ਇਨ੍ਹਾਂ ਟੀਮਾਂ ਵੱਲੋਂ ਹਫ਼ਤੇ ਵਿੱਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਸਵੇਰੇ 08:00 ਵਜੇ ਤੋਂ 10:00 ਵਜੇ ਤੱਕ ਫ਼ਸਲ ਦਾ ਸਰਵੇਖਣ ਕੀਤਾ ਜਾਂਦਾ ਹੈ। ਨਰਮੇਂ ਦੀ ਫ਼ਸਲ ਤੇ ਕੀਤੇ ਗਏ ਸਰਵੇਖਣ ਦੇ ਅਧਾਰ ਤੇ ਹੀ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਦੀ ਸਿ਼ਫਾਰਸ਼ ਕੀਤੀ ਜਾਂਦੀ ਹੈ। ਮਿਤੀ 17 ਜੁਲਾਈ 2024 ਨੂੰ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ 27 ਪੈਸਟ ਸਰਵੇਲੈਂਸ ਟੀਮਾਂ ਵੱਲੋਂ ਕੁੱਲ 101 ਖੇਤਾਂ ਦਾ ਸਰਵੇਖਣ ਕੀਤਾ ਗਿਆ। ਕੁੱਲ ਦੇਖੇ ਗਏ 101 ਖੇਤਾਂ ਵਿੱਚੋਂ ਸਰਵੇਖਣ ਦੌਰਾਨ 8 ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਤੋਂ ਵੱਧ ਪਾਇਆ ਗਿਆ ਅਤੇ ਮੌਕੇ ਤੇ ਹੀ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਦੇ ਸਪਰੇਅ ਦੀ ਸਿ਼ਫਾਰ਼ਸ ਕੀਤੀ ਗਈ। ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਦ...