Saturday, August 15
Shadow

Author: admin

‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਕਾਉਣੀ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਨੇ  ਕੀਤੀ

‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਕਾਉਣੀ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਨੇ ਕੀਤੀ

Punjab
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਦੀ ਪ੍ਰਧਾਨਗੀ ਹੇਠ ਕਾਉਣੀ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ ।ਇਸ ਕੈਂਪ ਵਿੱਚ ਗਿੱਦੜਬਾਹਾ ਸਬ ਡਵੀਜਨ ਵਿੱਚ ਪੈਂਦੇ ਪਿੰਡ ਗੂੜੀ ਸੰਘਰ, ਸੂਰੇਵਾਲਾ, ਖਿੜਕੀਆਂਵਾਲਾ, ਭੁੱਟੀਵਾਲਾ ਦੇ ਵਸਨੀਕਾਂ ਨੇ ਵੀ ਭਾਗ ਲਿਆਂ। ਇਸ ਕੈਂਪ ਦੀ ਪ੍ਰਧਾਨਗੀ  ਕਰਦਿਆਂ ਸ੍ਰੀ ਸੂਦਨ ਨੇ ਦੱਸਿਆ ਕਿ  ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬਧਿਤ ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਰਿਹਾਇਸੀ ਸਰਟੀਫਿਕੇਟ, ਮਨਰੇਗਾ ਸਕੀਮ ਨਾਲ ਸਬੰਧਿਤ ਜੋਬ ਕਾਰਡ, ਆਸੂਮਾਨ ਕਾਰਡ ਸੇਵਾਵਾਂ ਮੌਕੇ ਤੇ ਲੋੜਵੰਦਾਂ ਨੂੰ ਪ੍ਰਦਾਨ ਕਰਨ ਲਈ ਜਿਲ੍ਹੇ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸ ਕੈਂਪ ਵਿੱਚ ਇਲਾਕਾ ਨਿਵਾਸੀ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂੰ ਕਰ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

Punjab
ਚੰਡੀਗੜ੍ਹ, 19 ਜੁਲਾਈ: ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਸ੍ਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਦਾ ਪ੍ਰਸਤਾਵ ਸੌਂਪਿਆ ਹੈ। ਨਵੀਂ ਦਿੱਲੀ ਵਿਖੇ ਪੰਚਸ਼ੀਲ ਭਵਨ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਫੂਡ ਪ੍ਰੋਸੈਸਿੰਗ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਵੀ ਮੌਜੂਦ ਸਨ, ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਿਸਾਨਾਂ ਦੀ ਖੇਤੀ ਉਪਜ ਵਿੱਚ ਗੁਣਾਤਾਮਕ ਵਾਧਾ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਇਜ਼ਾਫਾ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਯਤਨਸ਼ੀਲ ਹਨ। ਮਾਲਵਾ ਖਿੱਤੇ ਵਿੱਚ ਮੈਗਾ ਫੂਡ ਪਾਰਕ ਦੀ ਲੋੜ ਬਾਰੇ ਗੱਲ ਕਰਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਨੇ ਕਿਹਾ ਕਿ ਇਹ ਮੈਗਾ...
8ਵੇਂ ਸੁਵਿਧਾ ਕੈਂਪ ਦਾ ਪਿੰਡ ਧੂੜਕੋਟ ਅਤੇ ਆਸ ਪਾਸ ਦੇ ਪਿੰਡ ਵਾਸੀਆਂ ਨੇ ਲਿਆ ਲਾਭ

8ਵੇਂ ਸੁਵਿਧਾ ਕੈਂਪ ਦਾ ਪਿੰਡ ਧੂੜਕੋਟ ਅਤੇ ਆਸ ਪਾਸ ਦੇ ਪਿੰਡ ਵਾਸੀਆਂ ਨੇ ਲਿਆ ਲਾਭ

Punjab
ਫਰੀਦਕੋਟ 19 ਜੁਲਾਈ,2024  (    )   ਅੱਜ 8ਵੇਂ ਸੁਵਿਧਾ ਕੈਂਪ ਤਹਿਤ ਪਿੰਡ ਧੂੜਕੋਟ ਵਿਖੇ ਲੋਕਾਂ ਨੂੰ ਗਲੀਆਂ, ਨਾਲੀਆਂ, ਸਟਰੀਟ ਲਾਈਟਾਂ, ਸਫਾਈ ਦੇ ਪ੍ਰਬੰਧਨ, ਬਿਜਲੀ ਅਤੇ ਖੇਤੀ ਵਿਭਾਗ ਨਾਲ ਸਬੰਧਤ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ । ਇਸ ਮੌਕੇ ਪਿੰਡ ਦੇ ਮੋਹਤਬਰਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ, ਡੀ.ਐਸ.ਐਸ.ਓ ਸ੍ਰੀ ਨਵੀਨ ਗੜਵਾਲ, ਡੀ.ਪੀ.ਆਰ.ਓ ਸ. ਗੁਰਦੀਪ ਸਿੰਘ ਮਾਨ ਤੋਂ ਇਲਾਵਾ ਸਪੀਕਰ ਸੰਧਵਾਂ ਦੀ ਨੁਮਾਇੰਦਗੀ ਉਨ੍ਹਾਂ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਨੇ ਕੀਤੀ ।           ਇਸ ਮੌਕੇ ਬੋਲਦਿਆਂ ਐਡਵੋਕੇਟ ਬੀਰਇੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਇਹ ਇੱਕ ਸੁਵਿਧਾ ਜਨਕ ਉਪਰਾਲਾ ਹੈ । ਉਨ੍ਹਾਂ ਦੱਸਿਆ ਕਿ ਸੁਵਿਧਾ ਕੈਂਪਾਂ ਰਾਹੀਂ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਹੁੰਦਾ ਹੈ ਉਥੇ ਨਾਲ ਹੀ ਪਿੰਡ ਦੇ ਸਾਂਝੇ ਕੰਮ ਵੀ ਫੌਰੀ ਤੌਰ ਤੇ ਅਫ਼ਸਰਾਂ ਵਲੋਂ ਵਿਚਾਰ ਕਰਕੇ ਵਿੱਢੇ ਜਾ ਰਹ...
ਵਿਦਿਆਰਥੀਆਂ ‘ਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਸਰਕਾਰੀ ਸਕੂਲਾਂ ‘ਚ ਬਾਲ ਸੰਸਦ ਆਰੰਭ ਕੀਤੀ ਜਾਵੇਗੀ

ਵਿਦਿਆਰਥੀਆਂ ‘ਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਸਰਕਾਰੀ ਸਕੂਲਾਂ ‘ਚ ਬਾਲ ਸੰਸਦ ਆਰੰਭ ਕੀਤੀ ਜਾਵੇਗੀ

Punjab
ਲੁਧਿਆਣਾ, 19 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਛੇਤੀ ਹੀ ਲੁਧਿਆਣਾ ਪੰਜਾਬ ਦਾ ਪਹਿਲਾ ਅਜਿਹਾ ਜ਼ਿਲ੍ਹਾ ਬਣ ਜਾਵੇਗਾ, ਜਿੱਥੇ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਬਾਲ ਸੰਸਦ, ਬੱਚਿਆਂ ਦੀ ਸੰਸਦ ਦੀ ਸ਼ੁਰੂਆਤ ਕੀਤੀ ਜਾਵੇਗੀ। ਅੱਜ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀ ਲੀਡਰਸ਼ਿਪ ਦੀਆਂ ਭੂਮਿਕਾਵਾਂ ਨਿਭਾਉਣ ਅਤੇ ਸੰਵੇਦਨਸ਼ੀਲ ਮੁੱਦਿਆਂ 'ਤੇ ਚਰਚਾ ਅਤੇ ਬਹਿਸ ਕਰਨ ਦੇ ਯੋਗ ਹੋਣਗੇ, ਇਸ ਤਰ੍ਹਾਂ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਛੋਟੀ ਉਮਰ ਵਿੱਚ ਹੀ ਉਨ੍ਹਾਂ ਦੀ ਨਾਗਰਿਕ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਨਾਲ ਉਹ ਇੱਕ ਜ਼ਿੰਮੇਵਾਰ ਅਤੇ ਚੰਗੇ ਨਾਗਰਿਕ ਵੀ ਬਣ ਸਕਣਗੇ। ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਬਾਲ ਸਭਾ ਇਕ ਅਜਿਹਾ ਮੰਚ ਹੋਵੇਗਾ ਜਿਸ 'ਤੇ ਵਿਦਿਆਰਥੀ ਆਪਣੇ ਸਕੂਲ, ਪਰਿਵਾਰ, ਗੁਆਂਢੀਆਂ, ਸਮਾਜ ਸਮੇਤ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਵਿਚਾਰ ਪ੍ਰਗਟ ਕਰਨਗੇ ਅਤੇ ਆਪਣੇ ਅਧਿਕਾ...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਰ ਮਨੁੱਖ ਲਾਵੇ ਇੱਕ ਰੁੱਖ ,ਹਰੇਕ ਟਿਊਬਵੈੱਲ ਤੇ ਪੰਜ ਰੁੱਖ” ਮੁਹਿੰਮ ਤਹਿਤ ਬੂਟੇ ਲਗਾਏ ਜਾਣਗੇ : ਮੁੱਖ ਖੇਤੀਬਾੜੀ ਅਫਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਰ ਮਨੁੱਖ ਲਾਵੇ ਇੱਕ ਰੁੱਖ ,ਹਰੇਕ ਟਿਊਬਵੈੱਲ ਤੇ ਪੰਜ ਰੁੱਖ” ਮੁਹਿੰਮ ਤਹਿਤ ਬੂਟੇ ਲਗਾਏ ਜਾਣਗੇ : ਮੁੱਖ ਖੇਤੀਬਾੜੀ ਅਫਸਰ

Punjab
ਫਰੀਦਕੋਟ 19 ਜੁਲਾਈ 2024 (        ) ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ  ਪਿੰਡ ਬਾਜਾਖਾਨਾ ਦੀ ਸਹਿਕਾਰੀ ਸਭਾ ਅਤੇ ਟਿਊਬਵੈੱਲ ਤੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਛਾਂਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ । ਇਸ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਹਰੇਕ ਪਿੰਡ ਦੇ ਹਰੇਕ ਟਿਊਬਵੈਲ ਤੇ ਘੱਟੋ ਘੱਟ 03 ਬੂਟੇ ਅਤੇ ਵੱਧ ਤੋ ਵੱਧ 05 ਬੂਟੇ ਲਗਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਨੇ ਦੱਸਿਆ ਕਿ ਮਿਥੇ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਪਿੰਡ ਪੱਧਰ ਤੇ ਜਾ ਕੇ ਕਿਸਾਨਾਂ ਦੇ ਟਿਊਬਵੈਲਾਂ  ਤੇ ਇਹ ਬੂਟੇ ਲਗਵਾਏ ਜਾ ਰਹੇ ਹਨ ।  ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਵਿੱਚ ਆ ਰਹੀ ਤਬਦੀਲੀ ਕ...
ਨਸ਼ਿਆਂ ਖਿਲਾਫ਼ ਜੰਗ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਖੰਨਾ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਉਦਘਾਟਨ

ਨਸ਼ਿਆਂ ਖਿਲਾਫ਼ ਜੰਗ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਖੰਨਾ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਉਦਘਾਟਨ

Punjab
ਲੁਧਿਆਣਾ, 19 ਜੁਲਾਈ (000) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਆਪਣੀ ਜੰਗ ਤਹਿਤ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦਾ ਉਦਘਾਟਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਅਮਨੀਤ ਕੋਂਡਲ ਨੇ ਕੀਤਾ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲਕਦਮੀ ਦਾ ਉਦੇਸ਼ ਲੁਧਿਆਣਾ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਜ਼ਿਲ੍ਹਾ ਬਣਾਉਣਾ ਹੈ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ ਪਰ ਅਜਿਹੇ ਉਪਰਾਲੇ ਤਾਂ ਹੀ ਸਾਰਥਕ ਹੋ ਸਕਦੇ ਹਨ ਜੇਕਰ ਲੋਕ ਇਸ ਲਾਹਣਤ ਨੂੰ ਖ਼ਤਮ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜੀ ਆਪਣੇ ਆਪ ਨੂੰ ਖੇਡਾਂ ਨਾਲ ਜੋੜਦੀ ਹੈ ਤਾਂ ਉਹ ਨਾ ਸਿਰਫ਼ ਖਿਡਾਰੀ ਬਣ ਸਕਣਗੇ ਸਗੋਂ ਚੰਗੀਆਂ ਨੌਕਰੀਆਂ ਦੇ ਮੌਕੇ ਵੀ ਪ੍ਰਾਪਤ...
ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਮਕਾਨ ਉਸਾਰੀ ਘੁਟਾਲੇ ’ਚ 1,84,45,551 ਰੁਪਏ ਦਾ ਗਬਨ ਕਰਨ ਲਈ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਮਕਾਨ ਉਸਾਰੀ ਘੁਟਾਲੇ ’ਚ 1,84,45,551 ਰੁਪਏ ਦਾ ਗਬਨ ਕਰਨ ਲਈ ਕੇਸ ਦਰਜ

Punjab
ਚੰਡੀਗੜ੍ਹ, 19 ਜੁਲਾਈ:   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ  ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ 1, 84,45,551 ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਜਾਂਚ ਦੌਰਾਨ ਇਹ ਪਾਇਆ ਕਿ ਸਾਲ 2018 ਵਿੱਚ ਨਗਰ ਕੌਂਸਲ ਨਾਭਾ ਨੂੰ ਹਾਊਸ ਫਾਰ ਆਲ ਸਕੀਮ (ਪੀ.ਐਮ.ਐਸ.ਏ.ਵਾਈ.) ਤਹਿਤ ਫੰਡ ਪ੍ਰਾਪਤ ਹੋਏ ਸਨ, ਪਰ ਮੁਲਜ਼ਮਾਂ ਨੇ  ਮਿਤੀ 01.11.2018 ਤੋਂ 06.11.2018 ਤੱਕ 6 ਦਿਨਾਂ ਦੇ ਅੰਦਰ ਹੀ ਵਿਕਾਸ ਕਾਰਜਾਂ ਦੇ ਫਰਜ਼ੀ ਬਿੱਲ ਤਿਆਰ ਕਰਕੇ 1,84,45,551 ਰੁਪਏ ਦਾ ਗਬਨ ਕੀਤਾ। ਬੁਲਾਰੇ ਨੇ  ਅੱਗੇ ਕਿਹਾ ਕਿ ਇਹ ਵੀ ਦੇਖਣ ਵਿੱਚ ਆਇਆ ਹੈ ਕਿ ਉਕਤ ਰਾਸ਼ੀ ਨਾਲ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ, ਸਗੋਂ ਅਧਿਕਾਰੀਆਂ ਨੇ ਠੇਕੇਦਾਰ ਨਾਲ ਗੰਢ-ਤੁਪ ਕਰਕੇ ਇਸ ਸਕੀਮ ਤਹਿਤ ਲੋੜਵੰਦਾਂ ਨੂੰ ਮਕਾਨ ਬਣਾਉਣ ਦ...
ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਗਿਆ ਸੁਆਗਤ

ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਗਿਆ ਸੁਆਗਤ

Punjab
ਫਿਰੋਜ਼ਪੁਰ 19 ਜੁਲਾਈ 2024.             ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕ੍ਰਾਂਤੀਕਾਰੀ ਸ੍ਰੀ ਬੀ.ਕੇ. ਦੱਤ ਨੂੰ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਉਨ੍ਹਾਂ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪਰਿਵਾਰਕ ਮੈਂਬਰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪੁੱਜਣ ਤੇ ਸਰਕਟ ਹਾਊਸ ਵਿਖੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਅਤੇ ਸ੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ ਵੱਲੋਂ ਨਿੱਘਾ ਸੁਆਗਤ ਕੀਤਾ।             ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਨੇ ਦੱਸਿਆ ਕਿ ਸ਼ਹੀਦ ਬੀ.ਕੇ. ਦੱਤ ਦੀ ਬੇਟੀ ਸ੍ਰੀਮਤੀ ਭਾਰਤੀ, ਸ਼ਹੀਦ ਭਗਤ ਸਿੰਘ ਦੇ ਭਤੀਜੇ ਸ੍ਰੀ ਚਰਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸ਼ਹੀਦ ਰਾਜਗੁਰੂ ਅਤੇ ਸੁਖਦੇਵ ਦੇ ਭਰਾ ਦਾ ਲੜਕਾ ਅਤੇ ਸ਼ਹੀਦ-ਏ-ਆਜ਼ਾਮ ਦਿੱਲੀ ਸੰਸਥਾ ਦੇ ਮੈਂਬਰਾਂ ਦੇ ਅੱਜ ਫਿਰੋਜ਼ਪੁਰ ਪਹੁੰਚਣ ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਅੱਜ ਸ਼ਾਮ ਨੂੰ ...
ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਗਏ ਡਰਾਅ : ਵਧੀਕ ਡਿਪਟੀ ਕਮਿਸ਼ਨਰ

ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਗਏ ਡਰਾਅ : ਵਧੀਕ ਡਿਪਟੀ ਕਮਿਸ਼ਨਰ

Punjab
ਬਠਿੰਡਾ, 19 ਜੁਲਾਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਦੀ ਅਗਵਾਈ ਹੇਠ ਉਚ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰਕੇ ਅੱਜ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਖੇਤੀ ਮਸ਼ੀਨਰੀ ਲਈ ਡਰਾਅ ਕੱਢੇ ਗਏ।                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਐਫ.ਪੀ.ਓ.ਵੱਲੋ 8 ਅਰਜ਼ੀਆਂ ਪ੍ਰਾਪਤ ਹੋਈਆਂ ਜੋ ਕਿ ਗਲਤ ਕੈਟਾਗਰੀ ਵਿੱਚ ਐਪਲਾਈ ਹੋਣ ਕਰਕੇ ਰੱਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕੋ-ਆਪਰੇਟਿਵ ਸੁਸਾਇਟੀਆਂ ਵੱਲੋ 6 ਅਰਜ਼ੀਆਂ ਪ੍ਰਾਪਤ ਹੋਈਆਂ ਜਿੰਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਗਿਆ ਅਤੇ 469 ਜਨਰਲ ਅਤੇ 10 ਐਸ.ਸੀ.ਰਜਿਸਟਰਡ ਫਾਰਮਰ ਗਰੁੱਪਾਂ ਨੂੰ ਵਿਚਾਰਿਆ ਗਿਆ। ਇਸ ਤੋ ਇਲਾਵਾ 1028 ਜਨਰਲ ਅਤੇ 11 ਐਸ.ਸੀ ਨਿੱਜੀ ਕਿਸਾਨਾਂ ਦੀਆਂ ਅਰਜ਼ੀਆਂ  ਨੂੰ ਵਿਚਾਰਿਆ ਗਿਆ।               ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਇਨ੍ਹਾਂ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਖੇਤੀ ਮਸ਼ੀਨਰੀ ਉਤਪਾਦ ਤੇ ਮੁਹੱਈਆ ਕਰਵਾਉਣ ਲਈ 873 ਸਿੰਗਲ ...
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਨਰਮਾ ਪੱਟੀ ਦੇ ਪਿੰਡਾਂ ਦਾ ਦੌਰਾ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਨਰਮਾ ਪੱਟੀ ਦੇ ਪਿੰਡਾਂ ਦਾ ਦੌਰਾ

Punjab
ਬਠਿੰਡਾ, 19 ਜੁਲਾਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਥਾਨਕ ਖੇਤੀ ਭਵਨ ਵਿਖੇ ਸਾਉਣੀ-2024 ਸੀਜ਼ਨ ਦੀ ਤੀਜੀ ਅੰਤਰ-ਰਾਜੀ ਨਰਮਾ ਸਲਾਹਕਾਰ ਅਤੇ ਸ੍ਰਵੇਖਣ ਕਮੇਟੀ ਦੀ ਮੀਟਿੰਗ ਦੌਰਾਨ ਬੀ.ਟੀ ਨਰਮੇਂ ਦੀ ਫ਼ਸਲ ਉੱਪਰ ਨੁਕਸਾਨਦਾਇਕ ਕੀੜੇ-ਮਕੌੜਿਆਂ ਦੇ ਪ੍ਰਭਾਵ ਦੀ ਸਮੀਖਿਆ ਤੋਂ ਬਾਅਦ ਯੂਨੀਵਰਸਿਟੀ ਦੇ ਵਿਗਿਆਨੀਆਂ ਦੀ ਟੀਮ ਵੱਲੋਂ ਬਠਿੰਡਾ ਅਤੇ ਮਾਨਸਾ ਦੇ ਵੱਖ-ਵੱਖ ਪਿੰਡਾਂ ਕਟਾਰ ਸਿੰਘ ਵਾਲਾ, ਕੋਟ ਸ਼ਮੀਰ, ਜੀਵਨ ਸਿੰਘ ਵਾਲਾ, ਜੌੜਕੀਆਂ, ਅਤੇ ਟਾਂਡੀਆਂ ਆਦਿ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਦੱਸਿਆ ਕਿ ਕੁਝ ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਦੇਖਣ ਨੂੰ ਮਿਲਿਆ। ਉਨ੍ਹਾਂ ਕਿਸਾਨਾਂ ਨੂੰ ਨਰਮੇਂ ਦੀ ਫ਼ਸਲ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦਾ ਲਗਾਤਾਰ ਸਰਵੇਖਣ ਕਰਨ ਲਈ ਸਲਾਹ ਦਿੱਤੀ । ਉਨ੍ਹਾਂ ਇਹ ਵੀ ਦੇਖਿਆ ਗਿਆ ਕਿ ਜਿੰਨ੍ਹਾਂ ਕਿਸਾਨ ਵੀਰਾਂ ਵੱਲੋਂ ਸਿਫ਼ਾਰਸ਼ ਕੀਤੀਆਂ ਕੀਟ-ਨਾਸ਼ਕਾਂ ਦੀ ਸਹੀ ਸਮੇਂ ਤੇ ਵਰਤੋਂ ਕੀਤੀ ਗਈ ਸੀ, ਉਨ੍ਹਾਂ ਦੇ ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਬਹੁਤ ਘੱ...