Saturday, August 15
Shadow

Author: admin

ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੇ ਬਾਰਵੀਂ ਦੇ ਵਿਦਿਆਰਥੀਆਂ ਨੇ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੀਤੀ ਵਿਜਿਟ

ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੇ ਬਾਰਵੀਂ ਦੇ ਵਿਦਿਆਰਥੀਆਂ ਨੇ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੀਤੀ ਵਿਜਿਟ

Punjab
ਅੰਮ੍ਰਿਤਸਰ 19 ਜੁਲਾਈ 2024-- ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਕਰੀਅਰ ਗਾਈਡੈਂਸ ਦਿੱਤੀ ਜਾਂਦੀ ਹੈ। ਇਸ ਕੌਂਸਲਿੰਗ ਕੜੀ ਵਿੱਚ ਅੱਜ ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਵਿਜਿਟ ਕੀਤਾ। ਵਿਦਿਆਰਥੀਆਂ ਨੂੰ ਵਰਤਮਾਨ ਦੇ ਅਤੇ ਭਵਿੱਖ ਇਮਪਲੋਇਮੈਂਟ ਮਾਰਕੀਟ ਵਿੱਚ ਮਹੱਤਵਪੁਰਨ ਕਰੀਅਰ ਆਪਸ਼ਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕਰੀਅਰ ਕੌਸਲਰ ਵਿਭਾਗ ਦੇ ਮੁਖੀ ਵਰੂਣ ਨਈਅਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੈਡੀਕਲ, ਨੋਨ-ਮੈਡੀਕਲ, ਆਰਟਸ ਅਤੇ ਕਾਮਰਸ ਵੱਖ-ਵੱਖ ਖੇਤਰਾਂ ਵਿੱਚ ਕਰੀਅਰ ਆਪਸ਼ਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਸ਼੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋ ਪ੍ਰਤਿਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਿਵੇਂ ਕੀਤੀ ਜਾਂਦੀ ਹੈ, ਬਾਰੇ  ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ। ਕਰੀਅਰ ਕਾਉਂਸਲਰ ਸ਼੍ਰੀ ਗੋਰਵ ਕੁਮਾਰ, ਵੱਲੋ ਵਿਦਿਆਰਥੀਆਂ ਨੂੰ ਵ...
ਜ਼ਿਲੇ ਵਿਚ ਹਰ ਮਹੀਨੇ ਪਾਣੀ ਦੇ ਸੈਂਪਲ ਭਰਣ ਦੇ ਜਾਰੀ ਕੀਤੇ ਹੁਕਮ : ਡਾਕਟਰ ਚੰਦਰ ਸ਼ੇਖਰ ਕੱਕੜ

ਜ਼ਿਲੇ ਵਿਚ ਹਰ ਮਹੀਨੇ ਪਾਣੀ ਦੇ ਸੈਂਪਲ ਭਰਣ ਦੇ ਜਾਰੀ ਕੀਤੇ ਹੁਕਮ : ਡਾਕਟਰ ਚੰਦਰ ਸ਼ੇਖਰ ਕੱਕੜ

Punjab
 ਫਾਜਿਲਕਾ 19 ਜੁਲਾਈ ਡਾਇਰੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋ ਪਿੰਡਾਂ ਵਿੱਚ ਘਰ ਘਰ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿਚ ਦਸਤ ਅਤੇ ਉਲਟੀ ਦੇ ਬੱਚਿਆ ਦਾ ਡਾਟਾ ਲਿਆ ਜਾ ਰਿਹਾ ਹੈ ਅਤੇ ਵਿਭਾਗ ਵਲੋ ਚੱਲ ਰਹੀ  ਸਟੌਪ  ਡਾਇਰੀਆ ਮੁਹਿੰਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਨਕਾਰੀ ਦਿੰਦੇ ਹੋਏ ਜਿਲਾ ਮਹਾਮਾਰੀ ਅਫਸਰ ਡਾ ਸੁਨੀਤਾ ਕੰਬੋਜ ਨੇ ਦੱਸਿਆ ਕਿ ਘਰ ਘਰ ਸਰਵੇ ਸ਼ੁਰੂ ਕਰਨ ਦਾ ਮਕਸਦ ਹੈ ਕਿ ਉਸ ਖੇਤਰ ਦੀ ਪਹਿਚਾਣ ਹੋ ਸਕੇ ਜਿਥੇ ਦਸਤ ਉਲਟੀ ਅਤੇ ਟਾਈਫਾਇਡ ਦੇ ਕੇਸ ਹੈ ਤਾਂਕਿ ਬੀਮਾਰੀ ਨੂੰ  ਫੈਲਣ ਤੋ ਰੋਕਿਆ ਜਾ ਸਕੇ। ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਾਰੇ ਐੱਸ ਐਮ ਓ ਨੂੰ ਪਾਣੀ ਦੇ ਸੈਂਪਲ  ਲੈਣ ਸੰਬਧੀ ਹਿਦਾਇਤਾਂ ਜਾਰੀ ਕਰ ਦਿਤੀਆਂ ਗਈਆਂ ਹਨ. ਉਹਨਾਂ ਦੱਸਿਆ ਕਿ ਇਸ ਸੀਜਨ ਵਿੱਚ ਫਾਜ਼ਿਲਕਾ ਜ਼ਿਲੇ ਦੇ ਵੱਖ ਵੱਖ ਪਿੰਡਾਂ ਅਤੇ ਸਾਰੇ ਸ਼ਹਿਰਾਂ ਦੇ ਕੁਲ 200 ਪਾਣੀ ਦੇ ਸੈਂਪਲ ਲਏ ਜਾਣਗੇ ਤਾਂਕਿ ਪਾਣੀ ਨਾਲ ਹੋਣ ਵਾਲੀਆ ਬੀਮਾਰੀਆਂ ਜਿਵੇਂ ਡਾਇਰੀਆ, ਟਾਈਫਾਈਡ, ਹੈਜਾ ਹੈਪੀਟਾਇਟਸ ਆਦਿ ਬੀਮਾਰੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ. ਸਰਵੇ ਦੋਰਾਨ ਲੋਕਾਂ ਨੂੰ ਓ ਆ...
ਨਸ਼ਾ ਨਾ ਕਰਨ ਸਬੰਧੀ ਕਰਵਾਇਆ ਗਤੀਵਿਧੀਆ

ਨਸ਼ਾ ਨਾ ਕਰਨ ਸਬੰਧੀ ਕਰਵਾਇਆ ਗਤੀਵਿਧੀਆ

Punjab
ਫਾਜਿਲਕਾ 19 ਜੁਲਾਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਫਾਜਿਲਕਾ ਦੀ ਯੋਗ ਅਗਵਾਈ ਵਿੱਚ ਐਨਕੋਰਡ ਮੁਹਿੰਮ ਤਹਿਤ ਸਕੂਲਾਂ ਵਿੱਚ ਡੈਪੋ ਤੇ ਬੱਡੀਜ ਗਰੁੱਪ ਰਾਹੀ ਕਰਵਾਈਆ ਜਾ ਰਹੀਆ ਹਨ। ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੋਚੜ ਕਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਸ਼ਿਵਪਾਲ ਗੋਇਲ ਅਤੇ ਡਿਪਟੀ ਡੀ.ਈ.ਓ ਸ੍ਰੀ ਪੰਕਜ ਅੰਗੀ ਦੇ ਮਾਰਗਦਰਸ਼ਨ ਹੇਠ ਪ੍ਰਿੰਸ਼ੀਪਲ ਰਜਿੰਦਰ ਕੁਮਾਰ ਨੈਸ਼ਨਲ ਅਵਾਰਡੀ ਅਤੇ ਮੌਡਮ ਮੀਨਾ ਮਹਿਰੋਕ ਦੀ ਮਿਹਨਤ ਸਦਕਾ ਅੱਜ ਪ੍ਰਾਥਨਾ ਸਭਾ ਮੌਕੇ ਨਸ਼ਿਆ ਦੇ ਦੁਰਪ੍ਰਭਾਵਾਂ ਅਤੇ ਇਸ ਤੋਂ ਗੁਰੇਜ ਕਰਨ ਬਾਰੇ ਚਰਚਾ ਕੀਤੀ ਗਈ ਅਤੇ ਬੱਚਿਆਂ ਨੂੰ ਨਸ਼ਿਆ ਵਿਰੁੱਧ ਜਾਗਰੂਕਤਾ ਗਤੀਵਿਧੀਆ ਬਾਰੇ ਜਾਣੂ ਕਰਵਾਇਆ। ਪ੍ਰਿੰਸੀਪਲ ਵੱਲੋ ਨਸ਼ਾ ਨਾ ਕਰਨ ਸਬੰਧੀ ਸਹੁੰ ਸਮਾਗਮ ਕਰਵਾਇਆ ਗਿਆ। ਬੱਚਿਆ ਨੇ ਨਸ਼ਿਆਂ ਵਿਰੁੱਧ ਕਵਿਤਾ ਬੋਲੀ ਅਤੇ ਪ੍ਰਿੰਸ਼ੀਪਲ ਨੇ ਐਸਐਸਪੀ ਫਾਜਿਲਕਾ ਡਾ ਪ੍ਰਗਿਆ ਜੈਨ ਦੁਆਰਾ ਨਸ਼ਿਆ ਵਿਰੁੱਧ ਚਲਾਈ ਮਿਸ਼ਨ ਨਿਸ਼ਚੈ ਮੁਹਿਮ ਬਾਰੇ ਬੱਚਿਆ ਨੂੰ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਹਾਜਰ ਸਨ।...
ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਟਰੇਫਿਕ ਨਿਯਮਾਂ ਪ੍ਰਤੀ ਕੀਤਾ ਗਿਆ ਜਾਗਰੁਕ ਅਤੇ ਲੋਕਾਂ ਨੂੰ ਫਲਦਾਰ ਰੁੱਖੇ ਵੰਡੇ ਗਏੇ ਅਤੇ ਜੁਰਮਾਨੇ ਵੱਜੋਂ ਰੁੱਖ ਲਗਾਉਣ

ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਟਰੇਫਿਕ ਨਿਯਮਾਂ ਪ੍ਰਤੀ ਕੀਤਾ ਗਿਆ ਜਾਗਰੁਕ ਅਤੇ ਲੋਕਾਂ ਨੂੰ ਫਲਦਾਰ ਰੁੱਖੇ ਵੰਡੇ ਗਏੇ ਅਤੇ ਜੁਰਮਾਨੇ ਵੱਜੋਂ ਰੁੱਖ ਲਗਾਉਣ

Punjab
ਅੰਮ੍ਰਿਤਸਰ 19 ਜੁਲਾਈ 2024-- ਮਾਨਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸਾਹਿਬ ਦੇ ਹੁਕਮਾਂ ਤਹਿਤ ਅੱਜ 19 ਜੁਲਾਈ ਨੂੰ ਸ਼੍ਰੀ ਰਛਪਾਲ ਸਿੰਘ, ਜੱਜ ਸਾਹਿਬ ਵੱਲੋਂ ਐਲੀਵੇਟਿਡ ਰੋਡ ਵਿਖੇ ਪੁਲਿਸ ਦੁਆਰਾ ਲਗਾਏ ਗਏ ਨਾਕੇ ਦੀ ਚੈਕਿੰਗ ਦੋਰਾਨ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੁਕ ਕੀਤਾ ਗਿਆ ਅਤੇ ਜਿਨ੍ਹਾ ਲੋਕਾਂ ਵੱਲੋਂ ਟਰੈਫਿਕ ਨਿਯਮਾ ਦੀ ਪਾਲਣਾ ਨਹੀ ਕੀਤੀ ਜਾ ਰਹੀ ਸੀ ਉਹਨਾ ਲੋਕਾ ਨੂੰ ਜਾਗਰੂਕ ਕਰਨ ਲਈ ਟਰੈਫਿਕ ਨਿਯਮਾ ਬਾਰੇ ਜਾਣਕਾਰੀ ਦਿਤੀ ਗਈ ਅਤੇ ਉਹਨਾ ਨੂੰ ਜੁਰਮਾਨੇ ਦੇ ਤੋਰ ਤੇ ਫਲਦਾਰ ਰੁੱਖ ਦੇ ਕੇ ਰੁੱਖ ਲਗਾਉਣ ਬਾਰੇ ਅਤੇ ਉਸ ਦੀ ਦੇਖਰੇਖ ਕਰਨ ਲਈ ਕਿਹਾ ਗਿਆ। ਇਸ ਤੋਂ ਬਾਅਦ ਵੱਧ ਰਹੀ ਗਰਮੀ ਦੇ ਪ੍ਰਕੋਪ ਨੂੰ ਵੇਖਦੇ ਹੋਏ ਜੱਜ ਸਾਹਿਬ ਵੱਲੋਂ ਲੋਕਾਂ ਨੂੰ ਗਲੋਬਲ ਵਾਰਮਿੰਗ ਦੇ ਪ੍ਰਤੀ ਜਾਗਰੁਕ ਕਰਨ ਲਈ ਸੁਨੇਹਾ ਦਿੱਤਾ ਗਿਆ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਇੱਕ ਸੁਖਾਵਾ ਵਾਤਾਵਰਨ ਛੱੜ ਕੇ ਜਾ ਸਕੀਏ। ਉੱਥੇ ਮੌਜੁਦ ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਵੀ ਲੋਕਾ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ ਗਿਆ। ਇਸ ਮ...
ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ

ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ

National, Politics, Punjab
ਫਾਜ਼ਿਲਕਾ 18 ਜੁਲਾਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਐਗਰੋ ਟਮਾਟਰ ਅਤੇ ਗਿੱਲੀ ਲਾਲ ਮਿਰਚ ਦੀ ਕਿਸਾਨਾਂ ਤੋਂ ਕਾਸ਼ਤ ਕਰਵਾ ਰਿਹਾ ਹੈ। ਟਮਾਟਰ ਅਤੇ ਲਾਲ ਮਿਰਚ ਤੋਂ ਤਿਆਰ ਪੇਸਟ ਦੀ ਖਾੜੀ ਦੇਸ਼ਾਂ ਵਿੱਚ ਭਾਰੀ ਮੰਗ ਹੈ ਅਤੇ ਲਗਾਤਾਰ ਇੱਥੋਂ ਇਸ ਦਾ ਨਿਰਯਾਤ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਟਮਾਟਰ ਅਤੇ ਲਾਲ ਮਿਰਚ ਦੀ ਕਾਸਤ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਸਕਦੀ ਹੈ। ਅੱਜ ਫਾਜ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅਬੋਹਰ ਦੇ ਆਲਮਗੜ੍ਹ ਵਿਖੇ ਬਣੀ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਦੌਰਾ ਕੀਤਾ ਅਤੇ ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਥੋਂ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ ਖਾੜੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾ ਰਹੀ ਹੈ। ਖਾੜੀ ਦੇਸ਼ਾਂ ਵਿੱਚ ਇਸ ਦੀ ਵੱਡੀ ਮੰਗ ਹੋਣ ਦੇ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਹਰੀ ਮਿਰਚ ਅਤੇ ਟਮਾਟਰ ਲਗਾਉਣ ਲਈ ਉਤਸਾਹਿਤ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰ...
ਲੁਧਿਆਣਾ ਨੂੰ ਪਰਾਲੀ ਸਾੜਨ ਤੋਂ ਮੁਕਤ ਜ਼ਿਲ੍ਹਾ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

ਲੁਧਿਆਣਾ ਨੂੰ ਪਰਾਲੀ ਸਾੜਨ ਤੋਂ ਮੁਕਤ ਜ਼ਿਲ੍ਹਾ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

Punjab
ਲੁਧਿਆਣਾ, 18 ਜੁਲਾਈ (000) - ਲੁਧਿਆਣਾ ਨੂੰ 'ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ' ਜ਼ਿਲ੍ਹਾ ਬਣਾਉਣ ਲਈ ਕਮਰ ਕੱਸਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਮਿਲ ਕੇ ਕਿਸਾਨਾਂ ਨੂੰ ਆਗਾਮੀ ਹਫ਼ਤਿਆਂ ਵਿੱਚ ਸਬਸਿਡੀ ਵਾਲੇ ਝੋਨੇ ਦੀ ਪਰਾਲੀ ਪ੍ਰਬੰਧਨ ਉਪਕਰਣ ਵੰਡਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਅਤੇ ਜ਼ਮੀਨਾਂ ਲਈ ਖਤਰਨਾਕ ਹੈ, ਜਿਸ ਨੂੰ ਕਿਸਾਨ ਮਾਂ ਸਮਝਦੇ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਬੇਹੱਦ ਘਾਤਕ ਹੈ ਕਿਉਂਕਿ ਇਹ ਮਿੱਟੀ ਦੀ ਸਿਹਤ ਨੂੰ ਖਰਾਬ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਭਾਰੀ ਨੁਕਸਾਨ ਪਹੁੰਚਾਉਂਦਾ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੇ ਕਈ ਮੁੱਖ ਪੌਸ਼ਟਿਕ ਤੱਤ ਅਤੇ ਹੋਰ ਸੂਖਮ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਨਵ...
ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਡਾਇਰੀਏ ਦੇ ਕੰਟਰੋਲ ਲਈ ਲਗਾਇਆ ਜਾਗਰੂਕਤਾ ਕੈਂਪ

ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਡਾਇਰੀਏ ਦੇ ਕੰਟਰੋਲ ਲਈ ਲਗਾਇਆ ਜਾਗਰੂਕਤਾ ਕੈਂਪ

Punjab
ਫਿਰੋਜ਼ਪੁਰ 18 ਜੁਲਾਈ 2024. ਸਖ਼ਤ ਗਰਮੀ ਦੌਰਾਨ ਮੀਂਹ ਪੈਣ ਸਦਕਾ ਡਾਇਰੀਏ ਦੇ ਵਧਦੇ ਪਾਰਕੋਪ ਨੂੰ ਵੇਖਦਿਆਂ ਸਿਵਲ  ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠਾਂ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਡਾਇਰੀਏ ਦੀ ਰੋਕਥਾਮ ਲਈ ਜੱਚਾ ਬੱਚਾ ਵਾਰਡ ਵਿਖੇ ਸੈਮੀਨਰ ਲਗਾਇਆ ਗਿਆ। ਡਾਇਰੀਏ ਨਾਲ ਹਰ  ਸਾਲ ਦੇਸ਼ ਵਿਚ ਹੋਣ ਵਾਲੀਆਂ ਇਕ ਲੱਖ ਦੇ ਕਰੀਬ ਬੱਚਿਆਂ ਦੇ ਮੌਤ ਦਰ ਨੂੰ ਘਟਾਉਣ ਦੇ ਮੰਤਵ ਨੂੰ ਲੈ ਕੇ ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਡਾ. ਨਿਖਿਲ ਗੁਪਤਾ ਐੱਸ.ਐਮ.ਓ ਫ਼ਿਰੋਜ਼ਪੁਰ ਨੇ  ਡਾਕਟਰਾਂ , ਸਟਾਫ , ਆਸ਼ਾ ਵਰਕਰਾਂ ਨੂੰ ਲੋਕਾਂ ਨੂੰ ਡਾਇਰੀਏ ਬਾਰੇ ਜਾਗਰੂਕ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਤਾਂ ਜੋ ਲੋਕ ਡਾਇਰੀਏ ਦੇ ਪਾਰਕੋਪ ਤੋ ਬੱਚ ਸਕਣ । ਉਨਾਂ ਨੇ ਕਿਹਾ ਕਿ ਵੱਧ ਤੋਂ ਵੱਧ ਓ.ਆਰ.ਐੱਸ ਦੇ ਪੈਕਟ ਵੰਡੇ ਜਾਨ ਅਤੇ ਜੇਕਰ ਜ਼ਿੰਕ ਦੀਆਂ ਗੋਲੀਆਂ ਦੇਣ ਦੀ ਲੋੜ ਹੈ ਤਾਂ ਉਹ ਵੀ ਦਿੱਤੀਆਂ ਜਾਣ । ਇਸ ਮੌਕੇ ਦਾ. ਈਸ਼ਾ ਨਰੂਲਾ, ਡਾ. ਗਗਨ ਅਤੇ ਡਾ.ਹਰਪ੍ਰੀਤ ਬੱਚਿਆਂ ਦੇ ਮਾਹਿਰ ਡਾਕਟਰਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰਮੀ ਦੇ ਦਿਨਾਂ ਵਿਚ ਡਾਇਰੀਆ ਫੈਲਣ ਦੇ ਆਸ...
ਫਾਜ਼ਿਲਕਾ ਜ਼ਿਲੇ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ ਸਕੁਲ ਹੈਲਥ ਵੇਲ ਨੇਸ ਪ੍ਰੋਗਰਾਮ

ਫਾਜ਼ਿਲਕਾ ਜ਼ਿਲੇ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ ਸਕੁਲ ਹੈਲਥ ਵੇਲ ਨੇਸ ਪ੍ਰੋਗਰਾਮ

Punjab
ਫਾਜ਼ਿਲਕਾ 18 ਜੁਲਾਈ ਪੰਜਾਬ ਸਰਕਾਰ ਸਕੂਲੀ ਬੱਚਿਆਂ ਦੀ ਸਿਹਤ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਜਿਸ ਨੂੰ ਪੰਜਾਬ ਦੇ 5 ਜਿਲਿਆਂ ਵਿੱਚ ਫ਼ਾਜ਼ਿਲਕਾ ਜਿਲਾ ਵੀ ਸ਼ਾਮਿਲ ਹੈ। ਇਸ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋ ਸਕੂਲੀ ਅਧਿਆਪਕ ਅਤੇ ਸਕੂਲ ਹੈਲਥ ਪ੍ਰੋਗਰਾਮ ਵਿੱਚ ਡਾਕਟਰ ਨੂੰ 4 ਦਿਨਾਂ ਦੀ ਵਿਸੇਸ਼ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਜਿਸ ਦੇ ਖਤਮ ਹੋਣ ਤੋ ਬਾਦ ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਨੇ ਪ੍ਰਤੀਭਾਗੀ ਡਾਕਟਰ ਨੂੰ ਸਰਟੀਫਿਕੇਟ ਦਿਤੇ ਅਤੇ ਕਿਹਾ ਕਿ ਵਿਭਾਗ ਵਲੋ ਪਹਿਲਾ ਹੀ ਰਾਸ਼ਟਰੀ ਬਾਲ ਸਵਸਥ ਪ੍ਰੋਗਰਾਮ ਚੱਲ ਰਿਹਾ ਹੈ ਜਿਸ ਵਿੱਚ ਸਕੁਲ ਹੈਲਥ ਟੀਮ ਵਲੋ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਹੁਣ ਇਸ ਨਾਲ ਵਿਭਾਗ ਵਲੋ ਕੰਮ ਡਿਜਿਟਲ ਰੁਪ ਵਿਚ ਕੀਤਾ ਜਾਵੇਗਾ ਜਿਸ ਵਿਚ ਇਕ ਐਪ ਰਾਹੀਂ ਰੋਜ ਦਾ ਡਾਟਾ ਨੋਟ ਕੀਤਾ ਜਾਵੇਗਾ ਜਿਸ ਲਈ ਸਕੂਲੀ ਅਧਿਆਪਕ ਨੂੰ ਵੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਸਕੂਲਾਂ ਵਿਚ ਸਿਹਤ ਸੰਭਾਲ ਦੇ ਸੱਭਿਆਚਾਰ ਨੂੰ ਪ੍ਰੋਮੋਟ ਕਰਨਾ ਹੈ। ਇਸ ਦੋਰਾਨ ਸਾਰੇ ਜ਼ਿਲੇ ਦੇ ਸਕੁਲ ਹੈਲਥ ਪ੍ਰੋਗਰਾਮ ਦੇ ਡਾਕਟਰ, ...
“ਇੱਕ ਪੌਦਾ ਮਾਂ ਦੇ ਨਾਂ ਦਾ” ਹੌਕਾ ਦਿੰਦੀ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਪਹਿਲੀ ਮੈਰਾਥਨ ਦਾ ਸ਼ਾਨਦਾਰ ਆਯੋਜਨ

“ਇੱਕ ਪੌਦਾ ਮਾਂ ਦੇ ਨਾਂ ਦਾ” ਹੌਕਾ ਦਿੰਦੀ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਪਹਿਲੀ ਮੈਰਾਥਨ ਦਾ ਸ਼ਾਨਦਾਰ ਆਯੋਜਨ

Punjab
ਤਲਵੰਡੀ ਸਾਬੋ, (ਬਠਿੰਡਾ) 18 ਜੁਲਾਈ : ਗੁਰੂ ਕਾਸ਼ੀ ਯੂਨੀਵਰਸਿਟੀ, ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ, ਡਾਇਰੈਕਟੋਰੇਟ ਆਫ਼ ਸਪੋਰਟਸ ਵੱਲੋਂ ਯੁਵਕ ਸੇਵਾਵਾਂ ਵਿਭਾਗ ਤੇ ਰਾਸ਼ਟਰੀ ਸੇਵਾ ਯੋਜਨਾ ਦੇ ਸਹਿਯੋਗ ਨਾਲ “ਇੱਕ ਪੌਦਾ ਮਾਂ ਦੇ ਨਾਮ” ਆਰੰਭੀ ਮੁਹਿੰਮ ਤਹਿਤ “ਰੁੱਖ ਲਗਾਓ-ਵਾਤਾਵਰਣ ਬਚਾਓ” ਦਾ ਸੰਦੇਸ਼ ਦਿੰਦੀ ਪਹਿਲੀ ਮੈਰਾਥਨ ਦਾ ਸ਼ਾਨਦਾਰ ਆਯੋਜਨ ‘ਵਰਸਿਟੀ ਗੇਟ ਤੋਂ ਗੁਰੂ ਰਵੀਦਾਸ ਚੌਂਕ ਤੱਕ ਤੇ ਵਾਪਸੀ ਦਾ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਪ੍ਰੋ.(ਡਾ.) ਐਸ.ਕੇ.ਬਾਵਾ ਉਪ-ਕੁਲਪਤੀ ਤੇ ਸਨਮਾਨਿਤ ਮਹਿਮਾਨ ਐਸ.ਡੀ.ਐੱਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਮੈਰਾਥਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ । ਉਨ੍ਹਾਂ ਯੂਨੀਵਰਸਿਟੀ ਦੀ ਤਲਵਾਰਬਾਜ਼ੀ ਅਕਾਦਮੀ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਤੇ ਖਿਡਾਰੀਆਂ ਨੂੰ 3000 ਪੌਦੇ ਵੰਡੇ ਗਏ। ਇਸ ਦੌਰਾਨ ਜੇਤੂਆਂ ਤੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਡਾ. ਬਾਵਾ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਹਰਿਆ ਭਰਿਆ ਪ੍ਰਦੂਸ਼ਨ ਮੁਕਤ ਭਾਰਤ ਬਣਾਉਣ ਦੀ ਜ਼ਿੰਮੇਵਾਰੀ ਸਾਡੇ ਨੌਜਵਾਨ ਵਰਗ ਦੀ ਹੈ। ਉਨ੍ਹਾਂ ਸਾਰਿਆਂ ਨੂੰ ਇੱਕ ਵਾਰ ਵਰਤਣ ਯੋਗ ਪਲਾਸਟਿਕ ਦਾ ਬਾਈਕਾਟ...
ਸਿਹਤ ਵਿਭਾਗ ਵਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਸਿਹਤ ਵਿਭਾਗ ਵਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

Punjab
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ                          ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋਰ ਰਹੇ ਹਨ।ਇਸ ਸਬੰਧ ਵਿਚ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ.  ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ 3  ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ।                            ਇਨ੍ਹਾ ਨਵੇਂ ਭਰਤੀ ਕੀਤੇ ਗਏ ਡਾਕਟਰਾਂ ਨੂੰ ਡਾ. ਨਵਜੋਤ ਕੌਰ  ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਿਯੁਕਤੀ ਪੱਤਰ ਸੌਂਪੇ ਗਏ  ਅਤੇ ਉਨ੍ਹਾ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ।                            ਇਸ ਮੋਕੇ ਉਨ੍ਹਾਂ ਡਾਕਟਰਾਂ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਅਤੇ ਵਧੀਆ ਇਲਾਜ ਕਰਨ ਲਈ ਕਿਹਾ ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦ...