Saturday, August 15
Shadow

Author: admin

ਫਾਜ਼ਿਲਕਾ ਪੁਲਿਸ ਵੱਲੋਂ ਕਰਵਾਈ ਐਥਲੈਟਿਕ ਮੀਟ ਵਿਚ ਨੌਜਵਾਨਾਂ ਨੇ ਜੋਸ਼, ਜਜਬੇ ਅਤੇ ਜਨੂੰਨ ਨਾਲ ਲਿਆ ਭਾਗ

ਫਾਜ਼ਿਲਕਾ ਪੁਲਿਸ ਵੱਲੋਂ ਕਰਵਾਈ ਐਥਲੈਟਿਕ ਮੀਟ ਵਿਚ ਨੌਜਵਾਨਾਂ ਨੇ ਜੋਸ਼, ਜਜਬੇ ਅਤੇ ਜਨੂੰਨ ਨਾਲ ਲਿਆ ਭਾਗ

National, Politics, Punjab, Trending
ਫਾਜ਼ਿਲਕਾ 18 ਜੁਲਾਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਖਿਲਾਫ ਆਰੰਭੇ ਅਭਿਆਨ ਦੀ ਲੜੀ ਤਹਿਤ ਪੁਲਿਸ ਵੱਲੋਂ ਜਿੱਥੇ ਨਸ਼ਾ ਤਸਕਰਾਂ ਨੂੰ ਦਬੋਚਿਆ ਜਾ ਰਿਹਾ ਹੈ ਉੱਥੇ ਹੀ ਲੋਕਾਂ ਨਾਲ ਸਾਂਝ ਨੂੰ ਮਜਬੂਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਮਿਸ਼ਨ ਨਿਸ਼ਚੇ ਦੇ ਤਹਿਤ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਐਥਲੀਟ ਮੀਟ ਕਰਵਾਈ ਗਈ।  ਇਸ ਦਾ ਉਦਘਾਟਨ ਡੀਆਈਜੀ ਸ੍ਰੀ ਅਜੇ ਮਲੂਜਾ ਆਈਪੀਐਸ ਨੇ ਕੀਤਾ। ਐਸਐਸਪੀ ਡਾ ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋਏ ਇਸ ਖੇਡ ਮੇਲੇ ਵਿੱਚ ਫਾਜ਼ਿਲਕਾ ਦੇ ਨੌਜਵਾਨਾਂ ਨੇ ਵੱਡੇ ਉਤਸ਼ਾਹ, ਜੋਸ਼, ਜਜ਼ਬੇ ਅਤੇ ਜਨੂੰਨ ਨਾਲ ਭਾਗ ਲਿਆ।  ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਅਜੇ ਮਲੂਜਾ ਨੇ ਆਖਿਆ ਕਿ ਪੰਜਾਬ ਪੁਲਿਸ ਸਾਡੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਹਨਾਂ ਆਖਿਆ ਕਿ ਜਦ ਨੌਜਵਾਨ ਉਸਾਰੂ ਗਤੀਵਿਧੀਆਂ ਵਿੱਚ ਰੁਚੀ ਲੈਣਗੇ ਤਾਂ ਉਹ ਮਾੜੀਆਂ ਆਦਤ...
ਵਧੀਕ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਡਰਾਅ, ਸੀਨੀਅਰਤਾ ਮੁਤਾਬਿਕ ਬਣਾਈਆਂ ਲਿਸਟਾਂ

ਵਧੀਕ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਡਰਾਅ, ਸੀਨੀਅਰਤਾ ਮੁਤਾਬਿਕ ਬਣਾਈਆਂ ਲਿਸਟਾਂ

Punjab
ਮੋਗਾ 18 ਜੁਲਾਈ: ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਲਈ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਜ਼ਿਲ੍ਹਾ ਮੋਗਾ ਵਿਚ ਕਿਸਾਨਾਂ ਵੱਲੋਂ ਖੇਤੀ ਸੰਦ ਉਪਦਾਨ ਤੇ ਲੈਣ ਲਈ 633 ਬਿਨੈਪੱਤਰ ਨਿੱਜੀ ਕਿਸਾਨਾਂ ਵੱਲੋਂ, ਸਹਿਕਾਰੀ ਸਭਾਵਾਂ ਵੱਲੋਂ 8, ਰਜਿਸਟਰਡ ਕਿਸਾਨ ਗਰੁੱਪਾਂ ਵੱਲੋਂ 38, ਐਫ.ਪੀ.ਓ ਵੱਲੋਂ 5 ਅਤੇ 56 ਨਿੱਜੀ ਕਿਸਾਨਾਂ ਨੇ ਬਤੌਰ ਕਸਟਮ ਹਾਇਰ ਸੈਂਟਰ ਸਥਾਪਿਤ ਕਰਨ ਲਈ ਆਪਣੇ ਬਿਨੈਪੱਤਰ ਅਪਲਾਈ ਕੀਤੇ ਸਨ। ਇਨ੍ਹਾਂ ਕਿਸਾਨਾਂ ਅਤੇ ਗਰੁੱਪਾਂ ਨੂੰ ਖੇਤੀ ਮਸ਼ੀਨਰੀ ਉਪਦਾਨ ਤੇ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਨਿਯਮਾਂ ਅਨੁਸਾਰ ਅੱਜ ਦਫ਼ਤਰ ਡਿਪਟੀ ਕਮਿਸ਼ਨਰ, ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ, ਮੋਗਾ ਸ੍ਰੀਮਤੀ ਹਰਕੀਰਤ ਕੌਰ ਚਾਨੇ ਦੀ ਮੌਜੂਦਗੀ ਵਿਚ ਡਰਾਅ ਕੱਢੇ ਗਏ ਅਤੇ ਸੀਨੀਅਰਤਾ ਮੁਤਾਬਿਕ ਲਿਸਟਾਂ ਫਾਈਨਲ ਕੀਤੀਆਂ ਗਈਆਂ। ਡਰਾਅ ਕੱਢਣ ਸਮੇਂ ਡਾ: ਜਸਵਿੰਦਰ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਮੋਗਾ, ਡਾ. ਮਨਪ੍ਰੀਤ ਸਿੰਘ ਜੈਦਕਾ ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ, ਚਿੰਰਜੀਵ ਸਿੰਘ ਲੀਡ ਬੈਂਕ ਮੈਨੇਜਰ, ਡਾ. ਅਮਨਦੀਪ ਸਿੰਘ ਖੇਤੀ ਵਿਕਾਸ ਅਫ਼ਸਰ ਮੋਗਾ-2,...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab
ਚੰਡੀਗੜ੍ਹ, 18 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਅਖਬਾਰ ‘ਪਹਿਰੇਦਾਰ’ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਅਦਾਰਾ ਪਹਿਰੇਦਾਰ ਦੇ ਮੁੱਖ ਸੰਪਾਦਕ ਅਤੇ ਪੰਥ  ਦਰਦੀ ਸ. ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ਦੀ ਖ਼ਬਰ ਦੁੱਖਦਾਇਕ ਹੈ। ਉਹ ਪਿਛਲੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਕਿਹਾ ਕਿ ਸ. ਹੇਰਾਂ ਨੇ ਵੱਖ-ਵੱਖ ਪੰਜਾਬੀ ਅਖਬਾਰਾਂ ‘ਚ ਬਤੌਰ ਪੱਤਰਕਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਸ. ਹੇਰਾਂ ਨੂੰ ਪੰਥਕ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
ਕਿਸਾਨ ਝੋਨੇ ਦੀ ਫਸਲ ਵਿੱਚ ਖਾਦਾਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕਰਨ-ਜਿਲ੍ਹਾ ਸਿਖਲਾਈ ਅਫਸਰ

ਕਿਸਾਨ ਝੋਨੇ ਦੀ ਫਸਲ ਵਿੱਚ ਖਾਦਾਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕਰਨ-ਜਿਲ੍ਹਾ ਸਿਖਲਾਈ ਅਫਸਰ

Politics, Punjab
ਫਰੀਦਕੋਟ 18 ਜੁਲਾਈ ਖੇਤੀਬਾੜੀ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਸਿਖਲਾਈ ਅਫਸਰ ਡਾ. ਕੁਲਵੰਤ ਸਿੰਘ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡ ਪੱਖੀ ਕਲਾਂ ਵਿਖੇ ਨਰਮੇ ਅਤੇ ਝੋਨੇ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਲਗਭਗ 55 ਕਿਸਾਨਾਂ ਨੇ ਭਾਗ ਲਿਆ।  ਕੈਂਪ ਵਿੱਚ  ਡਾ. ਗੁਰਿੰਦਰਪਾਲ ਸਿੰਘ (ਖੇਤੀਬਾੜੀ ਸੂਚਨਾ ਅਫਸਰ) ਵੱਲੋਂ ਕਿਸਾਨਾਂ ਨੂੰ ਝੋਨੇ ਵਿੱਚ ਸੁਚੱਜੀ ਖਾਦਾਂ ਦੀ ਵਰਤੋਂ, ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਗਈ।  ਡਾ. ਰਾਜਵੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਬਾਸਮਤੀ ਅਤੇ ਨਰਮੇ ਦੀ ਕਾਸ਼ਤ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ ਗਏ। ਡਾ. ਸਤਬੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਟਰੇਨਿੰਗ ਵੱਲੋਂ ਮਿੱਟੀ ਦੀ ਸਿਹਤ ਸੰਭਾਲ ਅਤੇ ਪਾਣੀ ਦੀ ਪਰਖ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ । ਰਵਿੰਦਰਪਾਲ ਸਿੰਘ, ਏ. ਟੀ. ਐਮ. ਨੇ ਸਟੇਜ਼ ਦਾ ਸੰਚਾਲਨ ਬਾਖੂਬੀ ਨਿਭਾਇਆ। ਇਸ ਕੈਂਪ ਵਿੱਚ ਪ੍ਰੀਤ ਸਿੰਘ, ਏ. ਟੀ. ਐਮ. ਅਤੇ ਬਲਦੇਵ ਕੁਮਾਰ, ਏ. ਐਸ. ਆਈ. ਤੋਂ ਇਲਾਵਾ ਨੰਬਰਦਾਰ ਪ੍ਰੀਤਮ ਸਿ...
ਅਪਾਹਜ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ 2024  ਲਈ ਅਪਲਾਈ ਕਰਨ ਦੀ ਆਖਿਰੀ ਮਿਤੀ 31 ਜੁਲਾਈ

ਅਪਾਹਜ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ 2024 ਲਈ ਅਪਲਾਈ ਕਰਨ ਦੀ ਆਖਿਰੀ ਮਿਤੀ 31 ਜੁਲਾਈ

Punjab
ਅੰਮ੍ਰਿਤਸਰ 18 ਜੁਲਾਈ 2024--- ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਅਪਾਹਜ ਵਿਅਕਤੀਆਂ ਦੇ ਸਸ਼ਕਤੀਕਰਨ ਵਿਭਾਗ ਭਾਰਤ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਨੈਸ਼ਨਲ ਅਵਾਰਡ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਦਿਵਿਆਂਗਜਨਾਂ ਦੇ ਨੈਸ਼ਨਲ ਅਵਾਰਡ 2024 ਦੀਆਂ ਅਰਜੀਆਂ ਸਬੰਧੀ ਗਾਈਡਲਾਈਨਜ਼ ਅਤੇ ਪ੍ਰੋਫਾਰਮਾ ਅਤੇ www.depwd.gov.in ਅਤੇ www.awards.gov.in  ਉੱਤੇ ਉਪਲਬਧ ਹਨ ਅਤੇ ਨੈਸ਼ਨਲ ਅਵਾਰਡ ਦੀਆਂ ਅਰਜੀਆਂ ਕੇਵਲ ਆਨਲਾਈਨ ਭਰਨ ਦੀ ਆਖਿਰੀ ਮਿਤੀ 31 ਜੁਲਾਈ 2024 ਹੈ। ਉਨਾਂ ਦੱਸਿਆ ਕਿ ਅਰਜੀਆਂ ਨੂੰ ਯੋਗ ਉਮੀਦਵਾਰ ਸਿੱਧੇ ਤੋਰ ਤੇ www.awards.gov.in  ਉੱਤੇ ਭੇਜ ਸਕਦੇ ਹਨ। ਉਨਾਂ ਨੇ ਜਿਲ੍ਹੇ ਦੀਆਂ ਸਮੂਹ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਦਿਵਿਆਂਗਜਨ ਵਿਅਕਤੀਆਂ ਨੂੰ ਇਸ ਲਈ ਜਾਗਰੂਕ ਅਤੇ ਪ੍ਰੇਰਿਤ ਕਰਨ ਤਾਂ ਜੋ ਉਹ ਇਸ ਅਵਾਰਡ ਲਈ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਆਪਣੀਆਂ ਅਰਜੀਆਂ ਅਪਲਾਈ ਕਰ ਸਕਣ।...
ਪੰਜਾਬ ਪੁਲਿਸ ਨੇ ਬੀਕੇਆਈ-ਮੋਡਿਊਲ ਦੇ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਬੀਕੇਆਈ-ਮੋਡਿਊਲ ਦੇ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ

Crime, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸਮਰਥਕ ਅੱਤਵਾਦੀ ਮਾਡਿਊਲ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਅਮਰੀਕਾ ਅਧਾਰਤ ਲੋੜੀਂਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਅਨ, ਜੋ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਨਜ਼ਦੀਕੀ ਸਹਿਯੋਗੀ ਹੈ, ਆਪਣੇ ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਨਾਲ ਮਿਲ ਕੇ ਚਲਾ ਰਿਹਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਵਾਸੀ ਘਣੀਏ ਕੇ ਬਾਂਗਰ, ਬਟਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ ਇੱਕ .32 ਬੋਰ ਦਾ ਪਿਸਤੌਲ ਸਮੇਤ ਦੋ ਮੈਗਜ਼ੀਨਾਂ, 9 ਜਿੰਦਾ ਕਾਰਤੂਸ ਅਤੇ ਇੱਕ ਗੋਲੀ ਦਾ ਖਾਲੀ ਖੋਲ ਬਰਾਮਦ ਕਰਨ ਤੋਂ ਇਲਾਵਾ ਉਸਦਾ ਰਾਇਲ ਐਨਫੀਲਡ ਮ...
ਅੰਮ੍ਰਿਤਸਰ ਵਿਕਾਸ ਅਥਾਰਟੀ ,ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ, ਅਣ-ਅਧਿਕਾਰਤ ਕਲੋਨੀਆਂ ਦੇ ਕੰਮ ਰੁਕਵਾਏ

ਅੰਮ੍ਰਿਤਸਰ ਵਿਕਾਸ ਅਥਾਰਟੀ ,ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ, ਅਣ-ਅਧਿਕਾਰਤ ਕਲੋਨੀਆਂ ਦੇ ਕੰਮ ਰੁਕਵਾਏ

Punjab
ਅੰਮ੍ਰਿਤਸਰ 18 ਜੁਲਾਈ 2024-- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਕਾਲਾ ਘਨੁੰਪੁਰ ਅਤੇ ਗੌਂਸਾਬਾਦ, ਰਾਮਤੀਰਥ ਰੋਡ ਤੇ ਬਣ ਰਹੀਆਂ ਅਣ ਅਧਿਕਾਰਤ ਕਲੋਨੀਆਂ ਦਾ ਕੰਮ-ਕਾਜ ਰੁਕਵਾ ਦਿੱਤਾ ਗਿਆ। ਜ਼ਿਲਾ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਗੌਂਸਾਬਾਦ ਵਿਖੇ ਵਿਕਸਿਤ ਹੋਈ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਵੱਖ-ਵੱਖ ਸਮੇਂ ਤੇ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੌਮੋਲੀਸ਼ਨ ਦੀ ਕਾਰਵਾਈ ਵੀ ਕੀਤੀ ਗਈ। ਇਨਾਂ ਕਲੋਨੀਆਂ ਦੇ ਮਾਲਕਾਂ ਨੂੰ ਕਈ ਵਾਰੀ ਕਲੋਨੀਆਂ ਰੈਗੂਲਰ ਕਰਵਾਉਣ ਅਤੇ ਪੰਜਾਬ ਸਰਕਾਰ ਵੱਲੋਂ ਪੁੱਡਾ ਲਈ ਤੈਅ ਕੀਤੇ ਗਏ ਨਿਯਮਾਂ ਅਨੁਸਾਰ ਚੱਲਣ ਲਈ ਕਿਹਾ ਗਿਆ ਸੀ। ਪਰ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਇਸਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾ...
19 ਜੁਲਾਈ ਨੂੰ ਫਤਿਹਗੜ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲੱਗੇਗਾ ਵਿਸ਼ੇਸ਼ ਕੈਂਪ

19 ਜੁਲਾਈ ਨੂੰ ਫਤਿਹਗੜ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲੱਗੇਗਾ ਵਿਸ਼ੇਸ਼ ਕੈਂਪ

Punjab
ਮੋਗਾ 18 ਜੁਲਾਈ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਅਧੀਨ ਜ਼ਿਲਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ। ਸਰਕਾਰੀ ਦਫ਼ਤਰਾਂ ਵਿੱਚ ਵੀ ਆਮ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਸਬੰਧੀ ਵੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 19 ਜੁਲਾਈ ਨੂੰ ਫਤਿਹਗੜ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਆਪ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਮਿਤੀ 24 ਜੁਲਾਈ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬ...
ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਸੰਧੂ

ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਸੰਧੂ

Punjab
ਅੰਮਿ੍ਰਤਸਰ 18 ਜੁਲਾਈ 2024-- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਖਜ਼ਲ ਖੁਆਰੀ ਤੋਂ ਬਚਾਉਣ ਲਈ ਉਨਾਂ ਦੇ ਘਰਾਂ ਦੇ ਨੇੜੇ ਹੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ ਲਗਾ ਕੇ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ  ਪੱਛਮੀ ਹਲਕੇ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪੋਲੀਟੈਕਨੀਕਲ ਕਾਲਜ, ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਇਨਾਂ ਕੈਂਪਾਂ ਨਾਲ ਜਿਥੇ ਲੋਕਾਂ ਦੇ ਸਮੇਂ ਦੀ ਬਚਤ ਹੁੰਦੀ ਹੈ ਉਥੇ ਪੈਸੇ ਦੀ ਵੀ ਬਚਤ ਹੋ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਕੈਂਪਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾਵੇ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ...
ਮੱਕੀ ਦੇ ਬੀਜ ਤੇ ਸਬਸਿਡੀ ਲਈ, ਕਿਸਾਨ 25 ਜੁਲਾਈ ਤਕ ਰਜਿਸਟਰ ਕਰਵਾ ਸਕਦੇ ਹਨ –ਡਿਪਟੀ ਕਮਿਸ਼ਨਰ

ਮੱਕੀ ਦੇ ਬੀਜ ਤੇ ਸਬਸਿਡੀ ਲਈ, ਕਿਸਾਨ 25 ਜੁਲਾਈ ਤਕ ਰਜਿਸਟਰ ਕਰਵਾ ਸਕਦੇ ਹਨ –ਡਿਪਟੀ ਕਮਿਸ਼ਨਰ

Punjab
ਫਰੀਦਕੋਟ 18 ਜੁਲਾਈ 2024 (          ) ਫ਼ਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਸਾਉਣੀ ਦੀ ਪਕਾਵੀ ਦੀ ਕਾਸ਼ਤ ਕਰਨੀ ਚਾਹੀਦੀ ਹੈ ਤਾਂ ਜੋਂ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਗਿਰਾਵਟ ਨੂੰ ਘੱਟ ਕੀਤਾ ਜਾ ਸਕੇ। ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ਤੇ ਦਿੱਤੇ ਜਾ ਰਹੇ ਹਨ । ਮੱਕੀ ਦਾ ਬੀਜ ਸਬਸਿਡੀ ਤੇ ਲੈਣ ਲਈ ਪੋਰਟਲ ਤੇ ਅਪਲਾਈ ਕਰਨ ਲਈ ਆਖਰੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ ਜਿਸ ਅਨੁਸਾਰ ਮੱਕੀ ਕਾਸ਼ਤਕਾਰ 25 ਜੁਲਾਈ ਤਕ ਅਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ । ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਜ਼ਿਲਾ ਫ਼ਰੀਦਕੋਟ ਵਿੱਚ 30 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਉਹਨਾ ਦੱਸਿਆ ਕਿ ਮੱਕੀ ਦੇ ਪ੍ਰਦਰਸ਼ਨੀ ਪਲਾਟਾਂ ਲਈ 6000/- ਰੁ ਪ੍ਰਤੀ ਹੈਕਟੇਅਰ ਦੀ ਦਰ ਨਾਲ ਕਿਸਾਨਾਂ ਨੂੰ ਮੱਕੀ ਦਾ ਬੀਜ ਅਤੇ ਹੋਰ ਇੰਨਪੁਟਸ ਜਿਵੇ ਖਾਦਾਂ, ਦਵਾਈਆਂ ਆਦਿ ਸਹਾਇਤਾ ਦੇ ਤੌਰ ਤੇ ਦਿੱਤੇ ਜਾ ਰਹੇ ਹਨ ।...