ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ
ਚੰਡੀਗੜ੍ਹ, 23 ਜੂਨ: ਪੰਜਾਬ ਦੀ ਖੁਰਾਕ ਸੁਰੱਖਿਆ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨਾਲ ਜੋੜਨ ਦੇ ਮਿਸ਼ਨ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਆਪਣੀ ਅਗਵਾਈ ਹੇਠ ਰੀਜਨਰੇਟਿੰਗ ਪੰਜਾਬ ਸੰਸਥਾ ਨਾਲ ਮਿਲ ਕੇ ਵਿਸਥਾਰਿਤ ਵਿਚਾਰ-ਚਰਚਾ ਕੀਤੀ ਤਾਂ ਜੋ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਸਬੰਧੀ ਭਵਿੱਖਮੁਖੀ ਰਣਨੀਤੀ ਉਲੀਕੀ ਜਾ ਸਕੇ।
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਵਿਚਾਰ-ਵਟਾਂਦਰੇ ਦਾ ਆਗਾਜ਼ ਕੀਤਾ ਅਤੇ ਇਸ ਦੌਰਾਨ ਖੇਤੀਬਾੜੀ, ਪਾਣੀ, ਸਿਹਤ ਅਤੇ ਜਲਵਾਯੂ ਦੇ ਆਪਸ ਵਿੱਚ ਡੂੰਘਾਈ ਨਾਲ ਜੁੜੇ ਹੋਣ ’ਤੇ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਿਚਾਰ-ਚਰਚਾ ਸੈਸ਼ਨ ਇਸ ਸਾਲ ਅਪ੍ਰੈਲ ਵਿੱਚ ਸ਼ੁਰੂ ਕੀਤੀ ਗਈ ’ਮਿੱਟੀ ਤੋਂ ਥਾਲੀ’ (ਮਿੱਟੀ ਤੋਂ ਪਲੇਟ ਤੱਕ) ਪਹਿਲਕਦਮੀ ਦਾ ਵਿਸਥਾਰ ਸੀ।
ਰੀਜਨਰੇਟਿੰਗ ਪੰਜਾਬ ਦੀ ਸੰਸਥਾਪਕ ਸੁਮੀਤ ਸੰਧੂ ਨਾਲ ਮਿਲ ਕੇ 'ਜੀਵਿਤ ਮਿੱਟੀ ਮਿਸ਼ਨ' ਅਤੇ 'ਧਰਤੀ ਦੀਆਂ ਧੀਆਂ' ਵਰਗੇ ਨਵੇਂ ਸੰਕਲਪਾਂ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਨੇ ਮਿੱਟੀ ਦੀ ਸਿਹਤ ਨੂੰ ਮੁੜ ਸੁਰਜ...








