Saturday, August 15
Shadow

Author: admin

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

Crime, International, National, Politics, Punjab, Trending
ਚੰਡੀਗੜ੍ਹ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ  ਗੋਲਡੀ ਬਰਾੜ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਭੀਖੀ (ਮਾਨਸਾ), ਮਨਿੰਦਰ ਸਿੰਘ ਉਰਫ਼ ਮੁਨਸ਼ੀ ਵਾਸੀ ਤਲਵੰਡੀ ਸਾਬੋ (ਬਠਿੰਡਾ) ਅਤੇ ਹਰਚਰਨਜੀਤ ਸਿੰਘ ਵਾਸੀ ਪਿੰਡ ਬੀੜ ਖੁਰਦ (ਮਾਨਸਾ) ਵਜੋਂ ਹੋਈ ਹੈ। ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਇਰਾਦਾ ਕਤਲ , ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਦਰਜ ਹਨ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ ਦੋ .32 ਬੋਰ ਦੇ  ਪਿ...
ਨਸ਼ਾ ਸਮਗਲਰਾਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਤਾਂ ਮੈਨੂੰ ਫੋਨ ਕਰੋ – ਡਿਪਟੀ ਕਮਿਸ਼ਨਰ

ਨਸ਼ਾ ਸਮਗਲਰਾਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਤਾਂ ਮੈਨੂੰ ਫੋਨ ਕਰੋ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 17 ਜੁਲਾਈ -  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜੰਡਿਆਲਾ,  ਵੇਰਕਾ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਤੋਂ ਆਏ ਮੋਹਤਬਰਾਂ ਨਾਲ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਗੱਲਬਾਤ ਕਰਦੇ ਹੋਏ ਆਪਣਾ ਫੋਨ ਨੰਬਰ ਦਿੰਦੇ ਕਿਹਾ ਕਿ ਜੇਕਰ ਤੁਹਾਡੀ ਸ਼ਿਕਾਇਤ ਉੱਤੇ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ ਤਾਂ ਤੁਸੀਂ ਮੈਨੂੰ ਇਸ ਨੰਬਰ ਉੱਤੇ ਸੰਦੇਸ਼ ਭੇਜੋ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਵਾਹ ਲਾ ਰਹੇ ਹਨ ਅਤੇ ਜ਼ਿਲਾ ਪ੍ਰਸ਼ਾਸਨ ਤੇ ਪੁਲਿਸ ਵੀ ਹਰ ਤਰ੍ਹਾਂ ਇਸ ਲਈ ਕੰਮ ਕਰ ਰਹੇ ਹਨ ਪਰ ਫਿਰ ਵੀ ਕਈ ਵਾਰ ਹੇਠਲੇ ਪੱਧਰ ਉੱਤੇ ਕਈ ਸਮੱਸਿਆਵਾਂ ਆ ਜਾਂਦੀਆਂ ਹਨ । ਉਹਨਾਂ ਕਿਹਾ ਕਿ ਹਾਲ ਹੀ ਵਿੱਚ ਜਿਲਾ ਪੁਲਿਸ ਨੇ ਅਜਿਹੇ ਤਿੰਨ ਪੁਲਿਸ ਕਰਮੀ ਜਿਨਾਂ ਦੀ ਨਸ਼ਾ ਸਮਗਲਰਾਂ ਨਾਲ ਸਾਂਝ ਸੀ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਹੈ ਅਤੇ ਹੁਣ ਉਹਨਾਂ ਦੀਆਂ ਜਾਇਦਾਤਾਂ ਵੀ ਜਪਤ ਕਰਨ ਦੀ ਕਾਰਵਾਈ ਚੱਲ ਰਹੀ ਹੈ। ਉਹਨਾਂ ਨੇ ਆਪਣਾ ਨੰਬਰ 7973867446 ਮੋਹਤਬਰਾਂ ਨੂੰ ਦਿੰਦੇ ਕਿਹਾ ਕਿ ਜੇਕਰ ਤੁਹਾਡੇ ਵੱਲੋਂ ਦਿੱਤੀ ਗਈ ਸੂਚਨਾ ਜਾਂ ਸ਼ਿਕਾਇਤ ਉੱਤੇ ਲੋਕਲ...
ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ

ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ

International, National, Politics, Punjab, Sports, Trending
ਚੰਡੀਗੜ੍ਹ, 17 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ ਸਤੰਬਰ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਇੱਥੇ ਕਿਸਾਨ ਭਵਨ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਸੱਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 2019 ਤੋਂ ਬਾਅਦ ਇਹ ਦੂਜੀ ਵਾਰ ਹੈ ਕਿ ਟੈਬਲੈੱਟ ਕੰਪਿਊਟਰਾਂ ਦੀ ਵਰਤੋਂ ਰਾਹੀਂ ਪਸ਼ੂਧਨ ਦੀ ਉਹਨਾਂ ਦੀ ਨਸਲ ਅਤੇ ਹੋਰ ਵਿਸ਼ੇਸ਼ਤਾਵਾਂ ਅਨੁਸਾਰ ਡਿਜ਼ੀਟਲ ਤਰੀਕੇ ਨਾਲ ਗਣਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ 64.75 ਲੱਖ ਤੋਂ ਵੱਧ ਪਸ਼ੂਧਨ ਅਤੇ ਪੋਲਟਰੀ ਜਾਨਵਰਾਂ ਦੀ ਗਣਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਵੀ ਉਨ੍ਹਾਂ ਦੀ ਨਸਲ ਅਨੁਸਾਰ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਵਿੱਚ ਪਸ਼ੂਧਨ ਅਤੇ ਵੱਖ ਵੱਖ ਕਬੀਲਿ...
ਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਲੇਜਰ ਸ਼ੋ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਹੋਵੇਗਾ ਪਰਚਾ ਦਰਜ-  ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਲੇਜਰ ਸ਼ੋ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਹੋਵੇਗਾ ਪਰਚਾ ਦਰਜ- ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 17 ਜੁਲਾਈ:------ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਚੌਗਿਰਦੇ ਵਿੱਚ ਲੇਜਰ ਸ਼ੋਅ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।  ਅੱਜ ਏਅਰਪੋਰਟ ਇਨਵਾਇਰਮੈਂਟ ਕਮੇਟੀ ਦੀ ਮੀਟਿੰਗ ਵਿੱਚ ਜਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਮੁੱਦਾ ਉਠਾਇਆ ਕਿ ਬੀਤੇ ਕੁਝ ਦਿਨਾਂ ਤੋਂ ਹਵਾਈ ਅੱਡੇ ਦੇ ਨੇੜੇ ਮੈਰਜ ਪੈਲਸਾਂ ਵਿੱਚ ਚਲਦੇ ਲੇਜ਼ਰ ਸ਼ੋਅ ਰਾਤ ਨੂੰ ਉਤਰਨ ਅਤੇ ਚੜਨ ਵਾਲੀਆਂ ਫਲਾਈਟਾਂ ਦੇ ਪਾਇਲਟਾਂ ਲਈ ਵੱਡੀ ਪਰੇਸ਼ਾਨੀ ਅਤੇ ਖਤਰੇ ਦਾ ਕਾਰਨ ਬਣ ਰਹੇ ਹਨ,  ਨੂੰ ਸੁਣਦੇ ਹੋਏ ਸ੍ਰੀ ਥੋਰੀ ਨੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੋ ਵੀ ਮੈਰਿਜ ਪੈਲਸ ਜਾਂ ਆਮ ਵਿਅਕਤੀ ਅਜਿਹਾ ਗੁਨਾਹ ਕਰੇਗਾ , ਉਸ ਖਿਲਾਫ ਪਰਚਾ ਦਰਜ ਕੀਤਾ ਜਾਵੇਗਾ।  ਉਹਨਾਂ ਕਿਹਾ ਕਿ ਜਹਾਜ ਦੀ ਉਡਾਨ ਅਤੇ ਲੈਂਡਿੰਗ ਨੂੰ ਸੁਰੱਖਿਆ ਰੱਖਣ ਲਈ ਇਹ ਜਰੂਰੀ ਹੈ ਕਿ ਕੋਈ ਵੀ ਵਾਧੂ ਲਾਈਟ ਪਾਇਲਟ ਨੂੰ ਪ੍ਰਭਾਵਿਤ ਨਾ ਕਰੇ ਅਤੇ ਜੇਕਰ ਕੋਈ ਪ੍ਰਭਾਵਿਤ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕਰਨੀ ਜਰੂਰੀ ਹੈ। ਉਹਨਾਂ ਹਵਾਈ ਅੱਡਾ ਅਧਿਕਾਰੀਆਂ ...
ਸਪੀਕਰ ਸੰਧਵਾਂ ਵਲੋਂ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ’

ਸਪੀਕਰ ਸੰਧਵਾਂ ਵਲੋਂ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ’

Politics, Punjab
ਕੋਟਕਪੂਰਾ, 17 ਜੁਲਾਈ , ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਵਾਤਾਵਰਣ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀ ਨਵੀਂ ਪੀੜੀ ਦਾ ਭਵਿੱਖ ਸੁਰੱਖਿਅਤ ਨਹੀਂ। ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ‘ਮੈਂ ਤੇ ਮੇਰਾ ਰੁੱਖ’ ਬੈਨਰ ਹੇਠ ਰੁੱਖ ਲਾਉਣ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ  ਸ. ਸੰਧਵਾਂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵੀ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕੀਤੀ। ਗੁੱਡ ਮੌਰਨਿੰਗ ਕਲੱਬ ਵਲੋਂ ਸਾਂਝੀਆਂ ਥਾਵਾਂ ’ਤੇ 400 ਬੂਟਾ ਲਾਉਣ ਦੇ ਰੱਖੇ ਗਏ ਟੀਚੇ ਦੀ ਪ੍ਰਸੰਸਾ ਕਰਦਿਆਂ ਸਪੀਕਰ ਸੰਧਵਾਂ ਨੇ ਆਖਿਆ ਕਿ ਕਲੱਬ ਨੇ ਦਸੰਬਰ ਮਹੀਨੇ ਅਰਥਾਤ ਧੁੰਦ ਪੈਣ ਤੋਂ ਪਹਿਲਾਂ-ਪਹਿਲਾਂ 10 ਹਜਾਰ ਤੋਂ ਜਿਆਦਾ ਬੂਟੇ ਲਾਉਣ ਦਾ ਟੀਚਾ ਰੱਖਿਆ ਹੈ, ਜੋ ਕਿ ਸ਼ਲਾਘਾਯੋਗ ਅਤੇ ਹੋਰਨਾ ਲਈ ਪ੍ਰੇਰਨਾਸਰੋਤ ਬਣੇਗਾ। ਸਪੀਕਰ ਸੰਧਵਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਤੋਂ ਇਲਾਵਾ ਸਮਾਜਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਯੂਨੀਅਨਾ, ਐਸੋ...
ਸਿੱਖਿਆ ਵਿਭਾਗ ਵੱਲੋਂ ‘ਉਲਾਸ’ (ਅੰਡਰਸਟੈਂਡਿੰਗ ਲਾਈਫਲੌਂਗ ਲਰਨਿੰਗ ਫਾਰ ਆਲ ਇਨ ਸੋਸਾਇਟੀ) ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ

ਸਿੱਖਿਆ ਵਿਭਾਗ ਵੱਲੋਂ ‘ਉਲਾਸ’ (ਅੰਡਰਸਟੈਂਡਿੰਗ ਲਾਈਫਲੌਂਗ ਲਰਨਿੰਗ ਫਾਰ ਆਲ ਇਨ ਸੋਸਾਇਟੀ) ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ

Punjab
ਐਸ.ਏ.ਐਸ ਨਗਰ, 17 ਜੁਲਾਈ 2024: ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਕੇਂਦਰ ਸਰਕਾਰ ਵੱਲੋਂ ਸਪਾਂਸਰ ਕੀਤੇ ਪ੍ਰੋਗਰਾਮ ‘ਉਲਾਸ’ (ਅੰਡਰਸਟੈਂਡਿੰਗ ਲਾਈਫਲੌਂਗ ਲਰਨਿੰਗ ਫਾਰ ਆਲ ਇਨ ਸੋਸਾਇਟੀ)  ਨੂੰ ਪੰਜਾਬ ਵਿੱਚ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਰਾਜ ਭਰ ਦੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟ) ਦੇ ਵਿਦਿਆਰਥੀਆਂ ਤੇ ਸਟਾਫ  ਨੇ ਭਾਗ ਲਿਆ। ਸਮਾਗਮ ਦੌਰਾਨ ਇਸ ਪ੍ਰੋਗਰਾਮ ਦੇ ਉਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਪ੍ਰਦਰਸ਼ਨੀਆਂ ਦਾ ਸਟਾਲ ਲਗਾਇਆ ਗਿਆ। ਲੈਕਚਰਾਂ ਅਤੇ ਪੈਨਲ ਚਰਚਾਵਾਂ ਰਾਹੀਂ ਸਮੁੱਚੇ ਪ੍ਰੋਗਰਾਮ ਦੇ ਉਦੇਸ਼ਾਂ ਅਤੇ ਟੀਚਿਆਂ ਬਾਰੇ ਚਰਚਾ ਕੀਤੀ ਅਤੇ ਦੱਸਿਆ ਕਿ ‘ਉਲਾਸ’ ਦਾ ਉਦੇਸ਼ ਰਾਸ਼ਟਰੀ ਸਿੱਖਿਆ ਨੀਤੀ (ਰਾਸ਼ਟਰੀ ਸਿੱਖਿਆ ਨੀਤੀ) 2020 ਦੀਆਂ ਸਿਫ਼ਾਰਸ਼ਾਂ ਨੂੰ ਪੂਰਾ ਕਰਨਾ ਹੈ ਤਾਂ ਜੋ 15 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਉਨ੍ਹਾਂ ਬਾਲਗਾਂ ਲਈ ਸਿੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਜੋ ਸਕੂਲੀ ਸਿੱਖਿਆ ਪ੍ਰਾਪਤ ਨਹੀਂ ਕਰ ਸਕੇ। ਉਲਾਸ ਕੋਆਰਡੀਨ...
ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 17 ਜੁਲਾਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਮਜ਼ਬੂਤੀ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਦੀ ਭਰਤੀ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸੂਬੇ ਦੇ ਸਮੂਹ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨਾਲ ਪੰਜਾਬ ਭਵਨ ਵਿਖੇ ਬੁੱਧਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਨੂੰ ਇੱਕ ਮਹੀਨੇ ਅੰਦਰ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਨਵਰੀ 2024 ਤੱਕ 20 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 18699 ਲਾਭਪਾਤਰੀਆਂ ਨੂੰ 95.36 ਕਰੋੜ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਦੇ 8312 ਲਾਭਪਾਤਰੀਆਂ ਨੂੰ  42.39...
15 ਸਹਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਜ਼ਿਲ੍ਹਾ ਵਾਸੀਆਂ ਨੂੰ ਲਗਾਈ ਗੁਹਾਰ

15 ਸਹਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਜ਼ਿਲ੍ਹਾ ਵਾਸੀਆਂ ਨੂੰ ਲਗਾਈ ਗੁਹਾਰ

Punjab
ਬਠਿੰਡਾ, 17 ਜੁਲਾਈ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਪੰਕਜ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੱਬ ਆਸਰਾ ਆਸ਼ਰਮ ਪਿੰਡ ਕਰਾੜਵਾਲਾ ਵਿਖੇ 15 ਸਹਿਵਾਸੀਆਂ ਨੂੰ ਉਨ੍ਹਾਂ ਦੇ ਵਾਰਸਾਂ ਜਾਂ ਮਾਤਾ-ਪਿਤਾ ਤੱਕ ਪਹੁੰਚਾਉਣ ਲਈ ਮੱਦਦ ਕੀਤੀ ਜਾਵੇ ਤਾਂ ਜੋ ਉਹ ਆਪੋਂ-ਆਪਣੇ ਘਰ ਪਹੁੰਚ ਸਕਣ। ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਸ਼੍ਰੀ ਹਰਦੀਪ ਸਿੰਘ ਇੰਚਾਰਜ ਰੱਬ ਆਸਰਾ ਆਸ਼ਰਮ ਪਿੰਡ ਕਰਾੜਵਾਲਾ ਦੀ ਪ੍ਰਾਪਤ ਪ੍ਰਤੀ ਬੇਨਤੀ ਅਨੁਸਾਰ 15 ਸਹਿਵਾਸੀਆਂ ਦਾ ਵੇਰਵਾ ਸਮੇਤ ਫੋਟੋਆਂ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਿਖੇ ਦਿੱਤਾ ਗਿਆ ਹੈ। ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਸ਼੍ਰੀ ਹਰਦੀਪ ਸਿੰਘ ਇੰਚਾਰਜ ਰੱਬ ਆਸਰਾ ਆਸ਼ਰਮ ਵਲੋਂ ਪ੍ਰਾਪਤ ਪ੍ਰਤੀ ਬੇਨਤੀ ਅਨੁਸਾਰ ਉਨ੍ਹਾਂ ਨੂੰ ਦਿਲ ਦੀ ਬਿਮਾਰੀ ਹੋਣ ਕਾਰਨ ਸਹਿਵਾਸੀਆਂ ਦੀ ਦੇਖਭਾਲ ਨਹੀਂ ਕਰ ਸਕਦੇ। ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਸਹਿਵਾਸੀਆਂ ਦੇ ਪਹਿਚਾਣ ਪੱਤਰ/ਆਧਾਰ ਕਾਰਡ ਅਤੇ ਫੋਟੋਆਂ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਿਖੇ ਜਮ੍ਹਾਂ ਨਹੀਂ ਕਰਵਾਏ। ਉਨ੍ਹਾਂ ਇਹ ਵੀ ਦੱਸਿਆ ਕਿ ਸਹਿਵਾਸੀਆਂ ਦੇ ਆਧਾਰ ਕਾਰਡ ਉਨ੍ਹਾਂ ਕੋਲ ਮੌਜੂਦ ...
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

Politics, Punjab
ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ੳਕਤ ਦੋਸ਼ੀਆਂ ਦੇ ਕਬਜ਼ੇ  ਚੋਂ 7 ਕਿਲੋ ਹੈਰੋਇਨ ਅਤੇ ਪੰਜ ਪਿਸਤੌਲ ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ , ਬਰਾਮਦ ਕੀਤੇ ਗਏ ਹਨ। ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ ਵਾਸੀ ਭੂਰਾ ਕੋਨਾ( ਤਰਨਤਾਰਨ ) ਅਤੇ ਜਗਵੰਤ ਸਿੰਘ ਵਾਸੀ  ਮਹਿਦੀਪੁਰ  ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਕੋਲੋਂ 5 ਜਿੰਦਾ ਕਾਰਤੂਸ ਅਤੇ ਪੰਜ ਮੈਗਜ਼ੀਨ ਬਰਾਮਦ ਕੀਤੇ ਹਨ । ਇਸਦੇ ਨਾਲ ਹੀ  ਦੋਸ਼ੀਆਂ ਦੀ ਸਵਿਫਟ ਡਿਜ਼ਾਇਰ ਕਾਰ (ਪੀ...
ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਨੂੰ ਬਿਨਾ ਖੱਜਲ ਖ਼ੁਆਰੀ ਦੇ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਨੂੰ ਬਿਨਾ ਖੱਜਲ ਖ਼ੁਆਰੀ ਦੇ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ

Punjab
ਤਖਤੂਪੁਰਾ (ਮੋਗਾ), 16 ਜੁਲਾਈ (000) - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਨੂੰ ਬਿਨਾ ਖੱਜਲ ਖ਼ੁਆਰੀ ਦੇ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਵਿਅਕਤੀ ਦੀ ਗੱਲ ਨਹੀਂ ਸੁਣਦਾ ਹੈ ਤਾਂ ਉਸਨੂੰ ਸਿੱਧਾ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕਰਨੀ ਚਾਹੀਦੀ ਹੈ। ਜਿੱਥੇ ਤੁਹਾਡਾ ਕੰਮ ਪਹਿਲ ਦੇ ਆਧਾਰ ਉੱਤੇ ਕਰਵਾਉਣ ਦੇ ਨਾਲ ਨਾਲ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਤੋਂ ਜਵਾਬ ਵੀ ਮੰਗਿਆ ਜਾਵੇਗਾ। ਉਹ ਅੱਜ ਪਿੰਡ ਤਖ਼ਤੂਪੁਰਾ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਵਿਸ਼ੇਸ਼ ਜਨ ਸੁਣਵਾਈ ਕੈਂਪ ਦੀ ਪ੍ਰਧਾਨਗੀ ਕਰ ਰਹੇ ਸਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਹੋਰ ਸਹੂਲਤਾਂ ਦੇਣ ਦੇ ਮਨੋਰਥ ਵਜੋਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਉੱਪਰ ਕੈਂਪ ਆਯੋਜਿਤ ਕਰਕੇ ਸਰਕਾਰੀ ਉੱਚ ਪੱਧਰੀ ਅਧਿਕਾਰੀਆਂ ਵੱਲੋਂ ਮੌਕੇ ਉੱਪਰ ਹੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ''ਆਪ ਦੀ ਸਰਕਾਰ ਆਪ ਦੇ ਦੁਆਰ'' ਸਕੀਮ ਤਹਿਤ ਲੱਗ ਰਹੇ ਕੈਂਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱ...