Saturday, August 15
Shadow

Author: admin

ਕੇਂਦਰੀ ਜਲ ਸ਼ਕਤੀ ਟੀਮ ਨੇ ਅੱਜ ਮਨਾਵਾਂ, ਖੋਸਾ ਪਾਂਡੋ, ਕੋਟ ਈਸੇ ਖਾਂ ਵਿਖੇ ਬਣਾਏ ਵਾਟਰ ਟ੍ਰੀਟਮੈਂਟ ਪ੍ਰੋਜੈਕਟਾਂ ਦਾ ਦੌਰਾ

ਕੇਂਦਰੀ ਜਲ ਸ਼ਕਤੀ ਟੀਮ ਨੇ ਅੱਜ ਮਨਾਵਾਂ, ਖੋਸਾ ਪਾਂਡੋ, ਕੋਟ ਈਸੇ ਖਾਂ ਵਿਖੇ ਬਣਾਏ ਵਾਟਰ ਟ੍ਰੀਟਮੈਂਟ ਪ੍ਰੋਜੈਕਟਾਂ ਦਾ ਦੌਰਾ

Politics, Punjab
ਮੋਗਾ, 17 ਜੁਲਾਈ: ਕੇਂਦਰ ਵੱਲੋਂ ਚਲਾਏ ਜਾ ਰਹੇ ਜਲ ਸ਼ਕਤੀ ਅਭਿਆਨ ਮਿਸ਼ਨ ਦਾ ਰੀਵਿਊ ਕਰਨ ਲਈ ਕੇਂਦਰ ਦੀ ਜਲ ਸ਼ਕਤੀ ਟੀਮ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਸਥਾਨਾਂ ਦਾ ਦੌਰਾ ਕੀਤਾ। ਅੱਜ ਇਸ ਮਿਸ਼ਨ ਦੇ ਰੀਵਿਊ ਦਾ ਉਨ੍ਹਾਂ ਦਾ ਆਖਰੀ ਦਿਨ ਸੀ। ਇਸ ਟੀਮ ਵਿੱਚ ਚੀਫ਼ ਨੋਡਲ ਅਫ਼ਸਰ ਕਾਜਲ ਸਿੰਘ ਆਈ ਆਰ ਐਸ, ਸਮਾਜਿਕ ਨਿਆਂ ਤੇ ਸਸ਼ਕਤੀਕਰਨ ਵਿਭਾਗ ਅਤੇ ਸੈਂਟਰਲ ਗਰਾਊਂਡ ਵਾਟਰ ਬੋਰਡ ਆਫ ਜਲ ਸ਼ਕਤੀ ਦੇ ਟੈਕਨੀਕਲ ਅਫ਼ਸਰ ਅਦਿੱਤਿਆ ਸ਼ਰਮਾ (ਸਾਇੰਸਦਾਨ) ਸ਼ਾਮਿਲ ਸਨ। ਉਨ੍ਹਾਂ ਵੱਲੋਂ ਅੱਜ ਫੋਕਲ ਪੁਆਇੰਟ ਮੋਗਾ ਵਿੱਚ ਪਲਾਂਟੇਸ਼ਨ ਮੁਹਿੰਮ ਚਲਾਈ। ਜਲ ਸ਼ਕਤੀ ਅਭਿਆਨ ਦੀ ਟੀਮ ਵੱਲੋਂ ਅੱਜ ਪਿੰਡ ਖੋਸਾ ਪਾਂਡੋ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਪ੍ਰੋਜੈਕਟ ਵੇਖਿਆ ਗਿਆ ਜਿੱਥੇ ਛੱਪੜ ਦੇ ਪਾਣੀ ਦੀ ਵਰਤੋਂ ਖੇਤਾਂ ਦੀ ਸਿੰਚਾਈ ਲਈ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਦੀ ਖਾਸ ਗੱਲ ਇਹ ਹੈ ਕਿ ਛੱਪੜ ਤੋਂ ਪਾਣੀ ਲਿਫ਼ਟ ਕਰਨ ਲਈ ਸੂਰਜੀ ਊਰਜਾ ਨਾਲ ਚੱਲਣ ਵਾਲੀ ਮੋਟਰ ਲੱਗੀ ਹੋਈ ਹੈ ਅਤੇ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਦੋ ਕਿਲੋਮੀਟਰ ਲੰਬੀ ਜਮੀਨ ਦੋਜ਼ ਪਾਈਪਲਾਈਨ ਪਾਈ ਹੋਈ ਹੈ...
ਪਿੰਡ ਭਾਗਸਰ ਵਿਖੇ ਆਪ ਦੀ ਸਰਕਾਰ ਆਪਦੇ ਦੁਆਰ ਪ੍ਰੋਗਰਾਮ ਤਹਿਤ ਲੱਗਿਆ ਲੋਕ ਸੁਵਿਧਾ ਕੈਂਪ

ਪਿੰਡ ਭਾਗਸਰ ਵਿਖੇ ਆਪ ਦੀ ਸਰਕਾਰ ਆਪਦੇ ਦੁਆਰ ਪ੍ਰੋਗਰਾਮ ਤਹਿਤ ਲੱਗਿਆ ਲੋਕ ਸੁਵਿਧਾ ਕੈਂਪ

Punjab
ਸ੍ਰੀ ਮੁਕਤਸਰ ਸਾਹਿਬ 17 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਭਾਗਸਰ ਵਿੱਚ ਆਪ ਦੀ ਸਰਕਾਰ ਆਪਦੇ ਦੁਆਰ ਪ੍ਰੋਗਰਾਮ ਦੇ ਤਹਿਤ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਖੁਦ ਲੋਕਾਂ ਦੀਆਂ ਸ਼ਿਕਾਇਤਾਂ ਸੁਣਣ ਲਈ ਪਹੁੰਚੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗਾਂ ਦੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਮੁਹਈਆ ਕਰਵਾਈਆਂ ਜਾ ਸਕਣ। ਉਹਨਾਂ ਨੇ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਸਾਰੇ ਵਿਭਾਗ ਇੱਕੋ ਛੱਤ ਹੇਠ ਬੈਠ ਕੇ ਲੋਕਾਂ ਦੇ ਮਸਲੇ ਸੁਣਦੇ ਹਨ ਅਤੇ ਮੌਕੇ ਤੇ ਹੀ ਉਨਾਂ ਦਾ ਹੱਲ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਲੋਕ ਘਰ  ਬੈਠਕੇ ਵੀ 43 ਪ੍ਰਕ...
ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਕੂਲ ਵੈਨਾਂ ਦੀ ਚੈਕਿੰਗ, 3 ਸਕੂਲੀ ਵੈਨਾਂ ਦੇ ਚਲਾਨ

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਕੂਲ ਵੈਨਾਂ ਦੀ ਚੈਕਿੰਗ, 3 ਸਕੂਲੀ ਵੈਨਾਂ ਦੇ ਚਲਾਨ

Politics, Punjab
ਫਾਜ਼ਿਲਕਾ, 17 ਜੁਲਾਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਦੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਵਿਖੇ ਆਤਮਵੱਲਭ ਸਕੂਲ ਦੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 03 ਸਕੂਲੀ ਵੈਨਾਂ ਦੇ ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼...
ਸਪੀਕਰ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਜਾਣਿਆ

ਸਪੀਕਰ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਜਾਣਿਆ

Punjab
ਫਰੀਦਕੋਟ 17 ਜੁਲਾਈ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਜਾਣਨ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਉਚੇਚੇ ਤੌਰ ਤੇ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲੈਣ ਅਚਨਚੇਤ ਪੁੱਜੇ। ਮੈਡੀਕਲ ਕਾਲਜ ਵਿਖੇ ਉਨ੍ਹਾਂ ਵਾਰਡਾਂ ਵਿੱਚ ਦਾਖਲ ਮਰੀਜਾਂ ਤੋਂ ਇਲਾਵਾ ਐਮਰਜੈਂਸੀ ਅਤੇ ਆਈ.ਸੀ.ਯੂ ਦਾ ਵੀ ਦੌਰਾ ਕੀਤਾ। ਇਸ ਉਪਰੰਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੂਲਤਾਂ ਦੇਣ ਵਿੱਚ ਮੋਹਰੀ ਸੂਬਾ ਬਣਦਾ ਜਾ ਰਿਹਾ ਹੈ। ਸੂਬੇ ਵਿੱਚ ਜਿੱਥੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਚੰਗੀ ਸਿਹਤ ਮੁਹੱਈਆ ਕਰਵਾਈ ਜਾ ਰਹੀ ਹੈ, ਉੱਥੇ ਨਾਲ ਹੀ ਵੱਡੇ ਮੈਡੀਕਲ ਇੰਸੀਚਿਊਟ ਅਤੇ ਟਰਸ਼ਰੀ ਕੇਅਰ ਵੱਲ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਅੱਜ ਦੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਪ੍ਰਬੰਧਕਾਂ ਨਾਲ ਜੋ ਥੋੜ੍ਹੀਆਂ ਬਹੁਤ ਕਮੀਆਂ ਲੋਕਾਂ ਵੱਲੋਂ ਦੱਸੀਆਂ ਗਈਆ ਹਨ, ਉਨ੍ਹਾਂ ਨੂੰ ਵੀ ਜਲਦ ਹੀ ਦੂਰ ਕਰ ਲਿਆ ਜਾਵੇਗਾ। ਕਿਸਾਨ ਯੂਨੀਅਨ ਦੇ ਨੁਮਾਇੰਦੇ ਨਵਦੀਪ ਦੀ ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Politics, Punjab
ਫਿਰੋਜ਼ਪੁਰ 17 ਜੁਲਾਈ 2024....         ਮਾਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਨੀਵੇ ਏਰੀਏ ਵਿੱਚ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ।         ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ /ਨਗਰ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਸੀਵਰੇਜ/ਨਾਲਿਆਂ ਆਦਿ ਦੀ ਸਫ਼ਾਈ ਕਰਵਾ ਲੈਣ ਤਾਂ ਜੋ ਬਾਰਿਸ਼ਾਂ ਦੌਰਾਨ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਰਾਹੀਂ ਜੋ ਪਾਣੀ ਲੋਕਾਂ ਦੇ ਘਰਾਂ ਵਿੱਚ ਪਹੁੰਚਦਾ ਹੈ ਦੇ ਰੋਜ਼ਾਨਾ ਸੈਂਪਲ ਲਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸਥਾਨ ‘ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਪਾਣੀ ਇਕੱਠਾ ਹੋਣ ਦੇ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੁੰਦੀਆਂ ਹਨ। ਸਮੇਂ ਸ...
ਆਮ ਆਦਮੀ ਕਲੀਨਿਕ ਲਈ ਮੈਡੀਕਲ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਆਮ ਆਦਮੀ ਕਲੀਨਿਕ ਲਈ ਮੈਡੀਕਲ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab
ਫ਼ਿਰੋਜ਼ਪੁਰ, 17 ਜੁਲਾਈ 2024:           ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਜ਼ਿਲ੍ਹੇ ਅੰਦਰ ਖ਼ਾਲੀ ਪਏ ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਕੇ ਸਿਵਿਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਅਬਰੋਲ ਵੱਲੋਂ ਨਵ ਨਿਯੁਕਤ ਡਾਕਟਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਜਾਰੀ ਕੀਤੇ ਅਤੇ ਆਮ ਆਦਮੀ ਕਲੀਨਿਕ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਸੰਬਧੀ ਟ੍ਰੇਨਿੰਗ ਵੀ ਦਿੱਤੀ ਗਈ।           ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਨੇ ਕਿਹਾ ਕਿ ਇਨ੍ਹਾਂ ਡਾਕਟਰਾਂ ਦੀ ਨਿਯੁਕਤੀ ਨਾਲ ਆਮ ਲੋਕਾਂ ਨੂੰ ਕਾਫ਼ੀ ਫ਼ਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਖੇ ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਇੰਟਰਵਿਊ ਰਾਹੀਂ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ। ਇੰਟਰਵਿਊ ਪੈਨਲ ਵੱਲੋਂ ਯੋਗ ਉਮੀਦਵਾਰਾਂ ਦੀ ਨਿਯਮਾਂ ਤਹਿਤ ਚੋ...
ਸਿਹਤ ਵਿਭਾਗ ਵੱਲੋਂ ਸਬ ਸੈਂਟਰ ਜੰਡਵਾਲਾ ਖਰਤਾ ਅਧੀਨ ਪੈਂਦੇ ਪਿੰਡ ਛੋਟੀ ਓਡੀਆਂ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

ਸਿਹਤ ਵਿਭਾਗ ਵੱਲੋਂ ਸਬ ਸੈਂਟਰ ਜੰਡਵਾਲਾ ਖਰਤਾ ਅਧੀਨ ਪੈਂਦੇ ਪਿੰਡ ਛੋਟੀ ਓਡੀਆਂ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

Punjab
ਫਾਜ਼ਿਲਕਾ, 17 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀ.ਐਚ.ਸੀ. ਡਬਵਾਲਾ ਕਲਾਂ ਦੇ ਕਾਰਜਕਾਰੀ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਜੰਡਵਾਲਾ ਖਰਤਾ ਅਧੀਨ ਪੈਂਦੇ ਪਿੰਡ ਛੋਟੀ ਓਡੀਆਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਪ੍ਰਦੀਪ ਕੁਮਾਰ ਨੇ ਇਕੱਠ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅਤੇ ਆਲੇ-ਦੁਆਲੇ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ, ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਇਹ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ। ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ, ਕਮਜ਼...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਹਾਊਸ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਨਾਮਜ਼ਦ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਹਾਊਸ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਨਾਮਜ਼ਦ

Politics, Punjab
ਚੰਡੀਗੜ੍ਹ, 17 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੂੰ ਸਾਲ 2024-25 ਲਈ ਹਾਊਸ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾਵਾਂ ਨਿਭਾਉਣ ਲਈ ਨਾਮਜ਼ਦ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਮੁਤਾਬਿਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਰਾਣਾ ਗੁਰਜੀਤ ਸਿੰਘ ਨੂੰ ਲੋਕ ਲੇਖਾ ਕਮੇਟੀ ਦਾ ਚੇਅਰਮੈਨ, ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਨੂੰ ਸਰਕਾਰੀ ਕਾਰੋਬਾਰ ਕਮੇਟੀ ਦੀ ਚੇਅਰਪਰਸਨ, ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਨੂੰ ਅਨੁਮਾਨ ਕਮੇਟੀ ਦਾ ਚੇਅਰਮੈਨ, ਡਾ. ਰਵਜੋਤ ਸਿੰਘ ਨੂੰ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦਾ ਚੇਅਰਮੈਨ, ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਨੂੰ ਹਾਊਸ ਕਮੇਟੀ ਦਾ ਚੇਅਰਮੈਨ, ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੂੰ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦਾ ਚੇਅਰਮੈਨ, ਸ੍ਰੀ ਬੁੱਧ ਰਾਮ ਨੂੰ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦਾ ਚੇਅਰਮੈਨ, ਸ. ਸਰਵਣ ਸਿੰਘ ਧੁੰਨ ਨੂੰ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦਾ ਚੇਅਰਮੈਨ, ਸ....
ਮਿਸ਼ਨ ਨਿਸਚੈ ਨੌਜਵਾਨਾਂ ਦੀ ਊਰਜਾ ਨੂੰ ਨਵੀਂ ਦਿਸ਼ਾ ਦੇਣ ਲਈ ਫਾਜ਼ਿਲਕਾ ਪੁਲਿਸ ਦਾ ਨਵਾਂ ਉਪਰਾਲਾ

ਮਿਸ਼ਨ ਨਿਸਚੈ ਨੌਜਵਾਨਾਂ ਦੀ ਊਰਜਾ ਨੂੰ ਨਵੀਂ ਦਿਸ਼ਾ ਦੇਣ ਲਈ ਫਾਜ਼ਿਲਕਾ ਪੁਲਿਸ ਦਾ ਨਵਾਂ ਉਪਰਾਲਾ

Punjab
ਫਾਜ਼ਿਲਕਾ, 17 ਜੁਲਾਈ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਸ਼ਿਆਂ ਖਿਲਾਫ ਸਮਾਜਿਕ ਚੇਤਨਾ ਦਾ ਪਸਾਰ ਕਰਨ ਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ  ਡੀ.ਜੀ.ਪੀ ਪੰਜਾਬ ਸ੍ਰੀ ਗੋਰਵ ਯਾਦਵ ਦੀ ਯੋਗ ਅਗਵਾਈ ਵਿਚ ਫਾਜ਼ਿਲਕਾ ਦੇ ਐਸਐਸਪੀ ਡਾ: ਪ੍ਰਗਿਆ ਜੈਨ ਵੱਲੋਂ ਆਰੰਭ ਕੀਤੇ ਮਿਸ਼ਨ ਨਿਸਚੈ ਤਹਿਤ ਐਥਲੈਟਿਕ ਮੀਟ 18 ਜੁਲਾਈ 2024  ਨੂੰ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਖੇਡ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਐਸ.ਐਸ.ਪੀ ਡਾ: ਪ੍ਰਗਿਆ ਜੈਨ ਨੇ ਦੱਸਿਆ ਕਿ 26 ਜੂਨ 2024 ਨੂੰ ਸ਼ੁਰੂ ਕੀਤੇ ਮਿਸ਼ਨ ਨਿਸਚੈ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਜਿੱਥੇ ਨਸ਼ਾ ਵੇਚਣ ਵਾਲਿਆਂ ਨੂੰ ਨਕੇਲ ਪਾਈ ਗਈ ਹੈ ਉਥੇ ਹੀ ਪਿੰਡਾਂ, ਵਾਰਡਾਂ ਵਿਚ ਲੋਕਾਂ ਨਾਲ ਪੁਲਿਸ ਦੀ ਸਾਂਝ ਮਜਬੂਤ ਕੀਤੀ ਜਾ ਰਹੀ ਹੈ। ਇਸੇ ਲੜੀ ਵਿਚ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਪੁਲਿਸ ਵੱਲੋਂ ਇਹ ਖੇਡਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਲਈ ਰਜਿਸਟ੍ਰੇ਼ਸ਼ਨ...
ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.

Politics, Punjab
ਚੰਡੀਗੜ੍ਹ/ਐਸ.ਏ.ਐਸ.ਨਗਰ, 17 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਮੰਡੀ ਬੋਰਡ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਸਬੰਧੀ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਇੰਨ੍ਹਾਂ ਉਪਰਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਸੂਬਾ ਬਨਾਉਣ ਦੀ ਦਿਸ਼ ਵਿੱਚ ਅਹਿਮ ਕਦਮ ਐਲਾਨਿਆ। ਪੰਜਾਬ ਮੰਡੀ ਬੋਰਡ ਵੱਲੋਂ ‘ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ’ ਦੇ ਦੂਜੇ ਪੜਾਅ ਤਹਿਤ ਮੁਫ਼ਤ ਬੂਟੇ ਵੰਡਣ ਸਬੰਧੀ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਇਸ ਇੱਕ ਸ਼ਲਾਘਾਯੋਗ ਉਪਰਾਲਾ ਕਿਹਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰਰਿਤ ਕਰਦਿਆਂ ਖਾਸਤੌਰ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਿਊਬਵੈੱਲਾਂ ਨੇੜੇ ਘੱਟੋ-ਘੱਟ 5 ਬੂਟੇ ਜਰੂਰ ਲਗਾਉਣ। ਬਿਜਲੀ ਮੰਤਰੀ ਨੇ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਰੁੱਖ ਲਗਾਉਣ ਲਈ ਮੰਡੀ ਬੋਰਡ ਦੇ ਯਤ...