Saturday, August 15
Shadow

Author: admin

ਪਿੰਡ ਧੂੜਕੋਟ ਵਿਖੇ 19 ਜੁਲਾਈ ਨੂੰ ਲੱਗੇਗਾ 8ਵਾਂ ਸੁਵਿਧਾ ਕੈਂਪ-ਡੀ.ਸੀ.ਵਿਨੀਤ ਕੁਮਾਰ

ਪਿੰਡ ਧੂੜਕੋਟ ਵਿਖੇ 19 ਜੁਲਾਈ ਨੂੰ ਲੱਗੇਗਾ 8ਵਾਂ ਸੁਵਿਧਾ ਕੈਂਪ-ਡੀ.ਸੀ.ਵਿਨੀਤ ਕੁਮਾਰ

Punjab
ਫਰੀਦਕੋਟ 17 ਜੁਲਾਈ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ 19 ਜੁਲਾਈ  ਨੂੰ ਸਵੇਰੇ 09.30 ਵਜੇ ਗੁਰਦੁਆਰਾ ਸਾਹਿਬ ਬਾਬਾ ਕਾਸ਼ੀ ਰਾਮ ਪਿੰਡ ਧੂੜਕੋਟ ਵਿਖੇ ਅੱਠਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪਿੰਡ ਧੂੜਕੋਟ, ਕੋਟਸੁਖੀਆ, ਢੁੱਡੀ ਅਤੇ ਮੰਡਵਾਲਾ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ...
ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਲਗਾਇਆ ਗਿਆ ਬਾਗਬਾਨੀ ਸਿਖਲਾਈ ਕੈਂਪ

ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਲਗਾਇਆ ਗਿਆ ਬਾਗਬਾਨੀ ਸਿਖਲਾਈ ਕੈਂਪ

Politics, Punjab
ਫਾਜਿਲਕਾ 17 ਜੁਲਾਈ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਬਾਗਬਾਨੀ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੌਰਾਨ ਡਾ. ਜਤਿੰਦਰ ਸਿੰਘ ਸੰਧੂ ਸਹਾਇਕ ਡਾਇਰੈਕਟਰ ਬਾਗਬਾਨੀ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵੱਲੋਂ ਹਾਜ਼ਰ ਹੋਏ ਬਾਗਬਾਨਾਂ ਦਾ ਸਵਾਗਤ ਕੀਤਾ ਅਤੇ ਬਾਗਬਾਨਾਂ ਨੂੰ ਬਾਗਬਾਨੀ ਮਹਿਕਮੇ ਦੀਆਂ ਸਕੀਮਾਂ ਤੋਂ ਜਾਣੂ ਕਰਵਾਉਂਦੇ ਹੋਏ ਬਾਗਬਾਨੀ ਸਹਾਇਕ ਧੰਦੇ ਅਪਣਾਉਣ ਵੱਲ ਪ੍ਰੇਰਿਤ ਕੀਤਾ। ਡਾ. ਸੰਧੂ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕੌਮੀ ਬਾਗਬਾਨੀ ਮਿਸ਼ਨ ਤਹਿਤ ਨਵੇਂ ਲਗਾਉਣ ਤੇ, ਵਾਟਰ ਸਟੋਰੇਜ਼ ਟੈਂਕ, ਸ਼ਾਹਿਦ ਮੱਖੀ ਪਾਲਣ, ਬਾਗਬਾਨੀ ਮਸ਼ੀਨੀਕਰਨ, ਪ੍ਰੋਟੈਕਟਿਡ ਕਲਟੀਵੇਸ਼ਨ ਆਦਿ ਤੇ ਸਬਸਿਡੀ ਦਿੱਤੀ ਜਾਂਦੀ ਹੈ। ਉਹਨਾਂ ਨੇ ਵੱਧ ਤੋਂ ਵੱਧ ਬਾਗਬਾਨਾਂ ਨੂੰ ਇਹਨਾਂ ਸਕੀਮਾਂ ਦਾ ਫਾਇਦਾ ਉਠਾਉਣ ਲਈ ਕਿਹਾ। ਇਸ ਤੋਂ ਉਪਰੰਤ ਡਾ. ਅਨਿਲ ਸਾਗਵਾਨ, ਡਾਇਰੈਕਟਰ ਖੇਤਰੀ ਖੋਜ ਕੇਂਦਰ ਅਬੋਹਰ ਵੱਲੋਂ ਨਵੇਂ ਬਾਗ ਲਗਾਉਣ ਵੇਲੇ ਸਿਹਤਮੰਦ ਬੂਟਿਆਂ ਦੀ ਚੋਣ ਅਤੇ ਬਾਗਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਡਾ. ਜਗਦੀਸ਼ ਅਰੋੜਾ, ਜ਼ਿਲ੍ਹਾ ਪਸਾਰ ਮਾਹਿਰ ਵੱਲੋਂ ਨਿੰਬੂ ਜਾਤੀ ਦੇ ਬ...
ਸਾਉਣੀ ਦੀ ਫ਼ਸਲਾਂ ਵਿਚ ਕਿਸੇ ਕਿਸਮ ਦੀ ਸਮੱਸਿਆ ਦੇ ਹੱਲ ਲਈ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ : ਮੁੱਖ ਖੇਤੀਬਾੜੀ ਅਫਸਰ

ਸਾਉਣੀ ਦੀ ਫ਼ਸਲਾਂ ਵਿਚ ਕਿਸੇ ਕਿਸਮ ਦੀ ਸਮੱਸਿਆ ਦੇ ਹੱਲ ਲਈ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ : ਮੁੱਖ ਖੇਤੀਬਾੜੀ ਅਫਸਰ

Punjab
ਫਰੀਦਕੋਟ, 17 ਜੁਲਾਈ  (    ) ਕਿਸਾਨਾਂ ਦੀਆਂ ਫਸਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਨਿਵੇਕਲੀ ਪਹਿਲ ਕਦਮੀ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਕੋਟਕਪੂਰਾ ਦੇ ਪਿੰਡ ਸਿਰਸੜੀ ਵਿੱਚ ਕਿਸਾਨ ਮਿਲਣੀ ਕਰਵਾਈ , ਜਿਸ ਵਿਚ ਕਿਸਾਨਾਂ ਵਲੋਂ ਬਾਸਮਤੀ ਦੇ ਪੈਰਾਂ ਦੇ ਗਲਣ ਦੇ ਰੋਗ ਅਤੇ ਮੂੰਗੀ ਦੇ ਪੀਲੇ ਜੀਵਾਣੂ ਨਾਲ ਪ੍ਰਭਾਵਿਤ ਫ਼ਸਲ ਦੇ ਇਲਾਜ ਲਈ ਮੌਕੇ ਤੇ ਉਚਿਤ ਸਿਫਾਰਸ਼ਾਂ ਦਿੱਤੀਆਂ ਗਈਆਂ।ਇਸ ਕਿਸਾਨ ਮਿਲਣੀ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ । ਇਸ ਮੌਕੇ ਤੇ ਡਾ ਕੁਲਵੰਤ ਸਿੰਘ ਜ਼ਿਲਾ ਸਿਖਲਾਈ ਅਫਰ,ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ,ਡਾ. ਗੁਰਿੰਦਰਪਾਲ ਸਿੰਘ, ਡਾ. ਅਮਨ ਕੇਸ਼ਵ, ਡਾ.ਨਿਸ਼ਾਨ ਸਿੰਘ,ਸ੍ਰੀ ਸ਼ੁਭਮ ਜ਼ਿਲਾ ਪ੍ਰਬੰਧਕ ਇਫ਼ਕੋ  ਸਿੰਘ, ਨਿਰਭੈਅ ਸਿੰਘ,ਜੈਲਦਾਰ ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਖੇਤੀਬਾੜੀ ਮੰਤਰੀ  ਪੰਜਾਬ ਸ੍ਰ ਗੁਰਮੀਤ ਸਿੰਘ ਖੁੱਡੀਆਂ ਵਲੋਂ ਕਿਸਾਨਾਂ ਦੀਆਂ ਫਸਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਪਿੰਡਾਂ ਵ...
ਦਿਵਿਆਗਜਨ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ 18 ਜੁਲਾਈ ਤੋਂ

ਦਿਵਿਆਗਜਨ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ 18 ਜੁਲਾਈ ਤੋਂ

Punjab
ਬਠਿੰਡਾ, 17 ਜੁਲਾਈ : ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਦਿਵਿਆਗਜਨ ਵਿਅਕਤੀਆਂ ਦੇ ਮਾਹਿਰਾਂ ਡਾਕਟਰਾਂ ਵਲੋਂ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਸਾਂਝੀ ਕੀਤੀ।  ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ 18 ਜੁਲਾਈ 2024 ਨੂੰ ਸਵੇਰੇ 9 ਤੋਂ ਦੁਪਿਹਰ 1 ਵਜੇ ਤੱਕ ਦਫਤਰ ਪੰਚਾਇਤ ਮੰਡੀ ਕਲਾਂ ਵਿਖੇ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ 23 ਜੁਲਾਈ ਨੂੰ ਦੁਪਿਹਰ 12 ਤੋਂ 3 ਵਜੇ ਤੱਕ ਗੁਰੂਦੁਆਰਾ ਸਾਹਿਬ ਪਿੰਡ ਭੋਖੜਾ ਵਿਖੇ, 25 ਜੁਲਾਈ ਨੂੰ ਦੁਪਿਹਰ 12 ਤੋਂ 3 ਵਜੇ ਤੱਕ ਬਰਾੜ ਪੈਲਿਸ ਰਾਮਪੁਰਾ ਫੂਲ ਵਿਖੇ ਅਤੇ 30 ਜੁਲਾਈ 2024 ਨੂੰ ਦੁਪਿਹਰ 12 ਤੋਂ 3 ਵਜੇ ਤੱਕ ਪਿੰਡ ਗਿਆਨਾ ਦੀ ਦਾਣਾ ਮੰਡੀ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।  ਸਿਵਲ ਸਰਜਨ ਨੇ ਦਿਵਿਆਗਜਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਲਗਾਏ ਜਾ ਰ...
ਐਂਟੀ ਡੇਂਗੂ ਮਹੀਨੇ ਦੇ ਸੰਬੰਧ ਵਿੱਚ ਸਿਹਤ ਟੀਮਾਂ ਵੱਲੋ ਘਰ-ਘਰ ਕੀਤੀ ਗਈ ਚੈਕਿੰਗ

ਐਂਟੀ ਡੇਂਗੂ ਮਹੀਨੇ ਦੇ ਸੰਬੰਧ ਵਿੱਚ ਸਿਹਤ ਟੀਮਾਂ ਵੱਲੋ ਘਰ-ਘਰ ਕੀਤੀ ਗਈ ਚੈਕਿੰਗ

Punjab
ਬੁਢਲਾਡਾ/ਮਾਨਸਾ, 17 ਜੁਲਾਈ: ਐਂਟੀ ਡੇਂਗੂ ਮਹੀਨਾ ਜੁਲਾਈ ਦੇ ਸੰਬੰਧ ਵਿੱਚ ਸਿਵਲ ਸਰਜਨ ਡਾ. ਹਰਦੇਵ ਸਿੰਘ, ਜ਼ਿਲ੍ਹਾ ਐਪੀਡੇਮੈਲੌਜਿਸਟ ਸੰਤੋਸ਼ ਭਾਰਤੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ’ਤੇ ਅਸ਼ਵਨੀ ਕੁਮਾਰ ਸਿਹਤ ਸੁਪਰਵਾਈਜਰ ਦੀ ਅਗਵਾਈ ਵਿੱਚ ਬੁਢਲਾਡਾ ਬਲਾਕ ਅਧੀਨ ਪੈਂਦੇ ਸੈਕਟਰ ਬਰੇ੍ਹ ਦੇ ਪਿੰਡਾਂ ਮੰਢਾਲੀ, ਅਹਿਮਦਪੁਰ ਅਤੇ ਕਲੀਪੁਰ ਵਿਖੇ ਸਿਹਤ ਵਿਭਾਗ ਦੀਆ ਟੀਮਾਂ ਵੱਲੋ ਘਰ-ਘਰ ਜਾਕੇ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਦੀ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਗਿਆ। ਅਸ਼ਵਨੀ ਕੁਮਾਰ ਸਿਹਤ ਸੁਪਰਵਾਈਜ਼ਰ ਨੇ ਦੱਸਿਆ ਕਿ ਮੱਛਰਾਂ ਦੀ ਪੈਦਾਇਸ਼ ਖੜੇ੍ਹ ਪਾਣੀ ’ਤੇ ਹੁੰਦੀ ਹੈ, ਇਹ ਪਾਣੀ ਸਾਡੇ ਘਰਾਂ ਵਿੱਚ ਗਮਲਿਆਂ,  ਟੈਂਕੀਆਂ, ਫਰਿਜ ਦੇ ਪਿਛਲੇ ਹਿੱਸੇ ਵਿੱਚ ਲੱਗੀਆਂ ਟਰੇਆਂ, ਬੇਕਾਰ ਪਏ ਟਾਇਰਾਂ ਅਤੇ ਹੋਰ ਕਬਾੜ, ਪੰਛੀਆਂ ਨੂੰ ਪਾਣੀ ਪਿਆਉਣ ਨਹੀਂ ਰੱਖੇ ਗਏ ਬਰਤਨਾਂ ਆਦਿ ਵਿੱਚ ਖੜ੍ਹਾ ਹੋ ਸਕਦਾ ਹੈ। ਇੰਨ੍ਹਾਂ ਦੀ ਸਫਾਈ ਹਰ ਹਫਤੇ ਕਰਨੀ ਬਹੁਤ ਜਰੂਰੀ ਹੈ ਤਾਂ ਜੋ ਮੱਛਰ ਪੈਦਾ ਨਾ ਹੋ ਸਕੇ! ਇਸ ਮੌਕੇ ਸਿਹਤ ਕਰਮਚਾਰੀਆ ਨਵਦੀਪ ਕਾਠ, ਨਿਰਭੈ ਸਿੰਘ, ਕ੍ਰਿਸ਼ਨ ਕੁਮਾ...
ਬਾਲ ਵਿਆਹ, ਬਾਲ ਮਜ਼ਦੂਰੀ ਜਾਂ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਪੁਲਿਸ ਵਿਭਾਗ, ਬਾਲ ਭਲਾਈ ਕਮੇਟੀ ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੂੰ ਦਿੱਤੀ ਜਾ ਸਕਦੀ ਹੈ ਸੂਚਨਾ

ਬਾਲ ਵਿਆਹ, ਬਾਲ ਮਜ਼ਦੂਰੀ ਜਾਂ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਪੁਲਿਸ ਵਿਭਾਗ, ਬਾਲ ਭਲਾਈ ਕਮੇਟੀ ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੂੰ ਦਿੱਤੀ ਜਾ ਸਕਦੀ ਹੈ ਸੂਚਨਾ

Punjab
ਮਾਨਸਾ, 17 ਜੁਲਾਈ: ਚੇਅਰਪਰਸਨ ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀਆਂ ਹਦਾਇਤਾਂ ’ਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਨਤੀਸ਼ਾ ਅੱਤਰੀ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਤਰਫ਼ੋਂ ਰਜਿੰਦਰ ਕੁਮਾਰ ਕਾਊਂਸਲਰ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰਦੂਲਗੜ੍ਹ ਦੀਆਂ ਵੱਖ ਵੱਖ ਜਨਤਕ ਥਾਵਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਸ਼ਨਾਖਤ ਲਈ ਚੈਕਿੰਗ ਕੀਤੀ ਗਈ। ਰਜਿੰਦਰ ਕੁਮਾਰ ਕਾਊਂਸਲਰ ਵੱਲੋਂ ਜਨਤਕ ਥਾਵਾਂ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਭੀਖ ਮੰਗਣ ਵਾਲੇ ਬੱਚੇ, ਗੁੰਮ ਜਾਂ ਲਾਵਾਰਿਸ ਬੱਚੇ ਦੇ ਮਿਲਣ ’ਤੇ ਸੂਚਨਾ ਬਾਲ ਭਲਾਈ ਕਮੇਟੀ ਅਤੇ ਸੰਬਧਤ ਥਾਣੇ ਨੂੰ ਦੇਣੀ ਚਾਹੀ...
ਪੰਜਾਬ ਸਰਕਾਰ ਵੱਲੋਂ ਸਾਰੇ ਆਈ.ਟੀ ਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਲਈ ਆਪਣਾ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਕੀਤਾ ਜਾਵੇਗਾ ਸਥਾਪਿਤ: ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਸਾਰੇ ਆਈ.ਟੀ ਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਲਈ ਆਪਣਾ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਕੀਤਾ ਜਾਵੇਗਾ ਸਥਾਪਿਤ: ਅਮਨ ਅਰੋੜਾ

Punjab
ਚੰਡੀਗੜ੍ਹ, 17 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਵਾਸੀਆਂ ਨੂੰ ਵਧੇਰੇ ਪਹੁੰਚਯੋਗ, ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਅਤੇ ਮਜ਼ਬੂਤ ਪ੍ਰਸ਼ਾਸਕੀ ਢਾਂਚੇ ਦਾ ਨਿਰਮਾਣ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਦੇ ਸਾਰੇ ਆਈ.ਟੀ. ਅਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਵਾਸਤੇ ਛੇਤੀ ਹੀ ਆਪਣਾ "ਸਾਫ਼ਟਵੇਅਰ ਡਿਵੈਲਪਮੈਂਟ ਸੈੱਲ" ਸਥਾਪਤ ਕੀਤਾ ਜਾਵੇਗਾ। ਇਹ ਅਹਿਮ ਫ਼ੈਸਲਾ ਅੱਜ ਇੱਥੇ ਪੰਜਾਬ ਦੇ ਪ੍ਰਸ਼ਾਸਕਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀ.) ਦੀ ਮੀਟਿੰਗ ਦੌਰਾਨ ਲਿਆ ਗਿਆ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਰਪਿਤ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਪੀ.ਐਸ.ਈ.ਜੀ.ਐਸ. ਅਧੀਨ ਸਥਾਪਿਤ ਕੀਤਾ ਜਾਵੇਗਾ, ਜੋ ਸਰਕਾਰੀ ਵਿਭਾਗਾਂ ਲਈ ਵੱਖ-ਵੱਖ ਸਾਫ਼ਟਵੇਅਰ ਐਪਲੀਕੇਸ਼ਨਾਂ ਤਿਆਰ ਕਰਕੇ ਇਨ੍ਹਾਂ ਨੂੰ ਕਾਰਜਸ਼ੀਲ ਕਰੇਗਾ, ਜਿਸ ਵਿੱਚ ਆਨਲਾਈਨ ਸੇਵਾਵਾਂ ਲਈ ਸਿਟੀਜ਼ਨ ਪੋਰਟਲ ਤੋਂ ਲੈ ...
ਮੋਹਿੰਦਰ ਭਗਤ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਵਿਧਾਇਕ ਵਜੋਂ ਹਲਫ਼ ਲਿਆ

ਮੋਹਿੰਦਰ ਭਗਤ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਵਿਧਾਇਕ ਵਜੋਂ ਹਲਫ਼ ਲਿਆ

Punjab
ਚੰਡੀਗੜ੍ਹ, 17 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਲੰਧਰ (ਪੱਛਮੀ) ਵਿਧਾਨ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਮੋਹਿੰਦਰ ਭਗਤ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਅਹੁਦਾ ਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ. ਮਾਨ ਨੇ ਸ੍ਰੀ ਮੋਹਿੰਦਰ ਭਗਤ ਨੂੰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤਣ ਦੀ ਵਧਾਈ ਦਿੱਤੀ। ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਸ੍ਰੀ ਕੁਲਵੰਤ ਸਿੰਘ ਪੰਡੋਰੀ, ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਸ੍ਰੀ ਕੁਲਵੰਤ ਸਿੰਘ ਬਾਜੀਗਰ, ਸ੍ਰੀ ਕਰਮਬੀਰ ਸਿੰਘ ਘੁੰਮਣ, ਸ੍ਰੀ ਅਜੀਤ ਪਾਲ ਸਿੰਘ ਕੋਹਲੀ, ਸ੍ਰੀ ਵਿਜੇ ਸਿੰਗਲਾ, ਸ੍ਰੀ ਬਰਿੰਦਰ ਗੋਇਲ, ਸ੍ਰੀ ਗੁਰਪ੍ਰੀਤ ਸਿੰਘ ਗੋਗੀ ਤੋਂ ਇਲਾਵਾ ਪੰਜਾਬ ਸਰਕਾਰ ਅ...
ਮਾਨਸਾ ਜ਼ਿਲ੍ਹੇ ’ਚ ਇਸ ਸਾਲ ਲਗਾਏ ਜਾਣਗੇ 10 ਲੱਖ ਪੌਦੇ-ਡਿਪਟੀ ਕਮਿਸ਼ਨਰ

ਮਾਨਸਾ ਜ਼ਿਲ੍ਹੇ ’ਚ ਇਸ ਸਾਲ ਲਗਾਏ ਜਾਣਗੇ 10 ਲੱਖ ਪੌਦੇ-ਡਿਪਟੀ ਕਮਿਸ਼ਨਰ

Punjab
ਮਾਨਸਾ, 17 ਜੁਲਾਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਇਸ ਸਾਲ 10 ਲੱਖ ਪੌਦੇ ਲਗਾਏ ਜਾਣਗੇ ਜਿਸ ਤਹਿਤ 19 ਜੁਲਾਈ ਦਿਨ ਸ਼ੁੱਕਰਵਾਰ ਨੂੰ ਚਲਾਈ ਜਾ ਰਹੀ ਇਕ ਰੋਜ਼ਾ ਵਿਸ਼ੇਸ਼ ਮੁਹਿੰਮ ਤਹਿਤ 3.5 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਦੇ ਲਈ ਅੱਜ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੌਦੇ ਲਗਾਉਣ ਲਈ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਭਾਗ ਇਸ ਮੁਹਿੰਮ ਵਿੱਚ ਉਤਸਾਹ ਨਾਲ ਭਾਗ ਲਵੇ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਪਬਲਿਕ ਈਵੈਂਟ ਬਣਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੋੜਿਆ ਜਾਵੇ ਤਾਂ ਜੋ ਲੋਕਾਂ ਵਿਚ ਵਾਤਾਵਰਨ ਸੰਭਾਲ ਪ੍ਰਤੀ ਚੇਤਨਾ ਪੈਦਾ ਹੋ ਸਕੇ। ਉਨ੍ਹਾਂ ਜ਼ਿਲ੍ਹਾ ਜੰਗਲਾਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਅਤੇ ਉਨ੍ਹਾਂ ਦੇ ਟੀਚੇ ਮੁਤਾਬਿਕ ਪੌਦੇ ਮੁਹੱਈਆ ਕਰਵਾ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਪੌਦੇ ਲਗਾਉਣ ਵਾਲੇ ਸਕੂਲਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਤਿੰ...
1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Politics, Punjab
ਚੰਡੀਗੜ੍ਹ 16 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਨਾਲਾ ਦਫਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਹਰਵਿੰਦਰ ਸਿੰਘ ਵਾਸੀ ਕਸਬਾ ਧਨੌਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਇੰਸਪੈਕਟਰਾਂ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਸ ਨੂੰ ਧਮਕੀ ਦਿੱਤੀ ਹੈ ਨਹੀਂ ਤਾਂ ਉਸ ਨੂੰ ਪਿਛਲੇ ਸੀਜ਼ਨ ਦੌਰਾਨ ਟਰੱਕਾਂ ਰਾਹੀਂ ਢੋਆ-ਢੁਆਈ ਦੌਰਾਨ ਕਣਕ ਦੀ ਘਾਟ ਦਿਖਾਉਣ ਦੇ ਬਦਲੇ ਵੱਡੀ ਰਕਮ ਅਦਾ ਕਰਨ ਲਈ ਰਿਕਵਰੀ ਨੋਟਿਸ ਜਾਰੀ ਕਰ ਦਿੱਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲ...