Saturday, August 15
Shadow

Author: admin

ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Crime, National, Politics, Punjab, Trending
ਚੰਡੀਗੜ੍ਹ, 16 ਜੁਲਾਈ, 2024 -    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਸ਼ਾਖਾ ਵਿੱਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਵਵਾਲਾ ਦੇ ਵਾਸੀ ਸੁਖਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਆਪਣੀ ਮਰੀ ਹੋਈ ਦਾ ਬੀਮੇ ਦਾ ਕਲੇਮ ਅਪਲਾਈ ਕੀਤਾ ਹੋਇਆ ਹੈ ਅਤੇ ਇਸ ਸਬੰਧੀ ਬੀਮਾ ਕੰਪਨੀ ਨੂੰ ਬੀਮਾ ਕਲੇਮ ਵੈਰੀਫਿਕੇਸ਼ਨ ਭੇਜਣ ਲਈ ਉਕਤ ਸਹਾਇਕ ਬੈਂਕ ਮੈਨੇਜਰ ਨੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇ...
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Politics, Punjab
ਚੰਡੀਗੜ੍ਹ, 16 ਜੁਲਾਈ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸੇ ਦੇ ਪਿੰਡ ਦੇ ਰਹਿਣ ਵਾਲੇ ਖੁਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਖੁਸ਼ਪਾਲ ਸਿੰਘ ਵੱਲੋਂ ਪਿੰਡ 'ਚ ਚਲਾਏ ਜਾ ਰਹੇ ਬਾਇਓ ਗੈਸ ਪਲਾਂਟ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸਬੰਧਤ ਪਟਵਾਰੀ ਨੇ ਖੁਸ਼ਪਾਲ ਸਿੰਘ ਅਤੇ ਉਸ ਦੇ ਪਿਤਾ ਨੂੰ ਪੜਤਾਲ ਵਿੱਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਾਉਣ ਲਈ ਕਹਿ ਰਿਹਾ ਸੀ। ਇਸੇ ਦੌਰਾਨ ਉਕਤ ਗੁਰਪ੍ਰੀਤ ਸਿੰਘ ਨੇ ਇਸ ਮਾਮਲੇ 'ਚ ਦਖਲ ਦਿੰਦੇ ਹੋਏ ਸ਼ਿਕਾਇਤਕਰਤਾ ...
ਖੇਤੀਬਾੜੀ ਵਿਭਾਗ ਬਲਾਕ ਵੇਰਕਾ ਵੱਲੋਂ ਕਿਸਾਨਾਂ ਨੂੰ ਬੂਟੇ ਲਗਾਉਣ ਦੀ ਅਪੀਲ : ਖੁੱਲਰ

ਖੇਤੀਬਾੜੀ ਵਿਭਾਗ ਬਲਾਕ ਵੇਰਕਾ ਵੱਲੋਂ ਕਿਸਾਨਾਂ ਨੂੰ ਬੂਟੇ ਲਗਾਉਣ ਦੀ ਅਪੀਲ : ਖੁੱਲਰ

Punjab
ਅੰਮ੍ਰਿਤਸਰ 16 ਜੁਲਾਈ 2024-- ਜਿਲ੍ਹਾ ਮੁੱਖ ਖ਼ੇਤੀਬਾੜੀ ਅਫ਼ਸਰ ਡਾ ਤਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਵੇਰਕਾ ਦੇ ਖੇਤੀਬਾੜੀ ਅਫਸਰ  ਡਾ. ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖ਼ੇਤੀਬਾੜੀ ਵਿਸਥਾਰ ਅਫ਼ਸਰ ਮਨਦੀਪ ਸਿੰਘ ਖੁੱਲਰ ਦੇ ਯਤਨਾਂ ਸਦਕਾ ਸਰਕਲ ਮੂਧਲ ਦੇ ਵੱਖ ਵੱਖ ਪਿੰਡਾਂ ਵਿੱਚ ਬੂਟੇ ਲਗਾਉਣ ਦਾ ਯੋਗ ਉਪਰਾਲਾ ਕੀਤਾ ਗਿਆ। ਇਸ ਮੌਕੇ ਮਨਦੀਪ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਸਰਕਲ ਦੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨਾਲ ਤਾਲਮੇਲ ਕਰ ਕੇ ਕਿਸਾਨਾਂ ਦੀਆਂ ਮੋਟਰਾਂ ਅਤੇ ਸਾਝੀਆਂ ਥਾਵਾਂ 'ਤੇ ਬੂਟੇ ਲਗਾਏ ਗਏ। ਇਸ ਮੌਕੇ ਕਿਸਾਨ ਕੁਲਵਿੰਦਰ ਸਿੰਘ ਗੋਲਡੀ, ਜਗਦੀਸ਼ ਸਿੰਘ ਸਰਪੰਚ, ਕਾਬਲ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਗੁਰਪਾਲ ਸਿੰਘ ਮੈਂਬਰ, ਲਖਵਿੰਦਰ ਸਿੰਘ ਮੈਂਬਰ, ਕੁਲਵਿੰਦਰ ਸਿੰਘ ਮੈਂਬਰ, ਅੰਗਰੇਜ਼ ਸਿੰਘ, ਬਚਿੱਤਰ ਸਿੰਘ, ਚਰਨਜੀਤ ਸਿੰਘ, ਅਨੂਪ ਸਿੰਘ ਨੰਬਰਦਾਰ , ਆਦਿ ਕਿਸਾਨ ਹਾਜ਼ਰ ਸਨ।...
ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਾ ਛਡਾਊ ਮੁਹਿੰਮ ਵਿੱਚ ਸਾਡਾ ਸਾਥ ਦੇਣ – ਡਿਪਟੀ ਕਮਿਸ਼ਨਰ

ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਾ ਛਡਾਊ ਮੁਹਿੰਮ ਵਿੱਚ ਸਾਡਾ ਸਾਥ ਦੇਣ – ਡਿਪਟੀ ਕਮਿਸ਼ਨਰ

Politics, Punjab
ਅੰਮ੍ਰਿਤਸਰ 16 ਜੁਲਾਈ 2024--  ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਖਾਸ ਕਰਕੇ ਸਰਹੱਦੀ ਪਿੰਡਾਂ ਵਿੱਚ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਨੂੰ ਰੋਕਣ ਅਤੇ ਇਸ ਨਸ਼ੇ ਦੀ ਗ੍ਰਿਫਤ ਵਿੱਚ ਆਏ ਨੌਜਵਾਨਾਂ ਦਾ ਇਲਾਜ ਕਰਵਾਉਣ ਲਈ ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਾਡਾ ਸਾਥ ਦੇਣ ਤਾਂ ਨਸ਼ਾ ਖਤਮ ਕਰਨਾ ਕੋਈ ਬਹੁਤ ਵੱਡੀ ਗੱਲ ਨਹੀਂ।  ਉਕਤ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਰਾਜਾਸਾਂਸੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਕੀਤਾ।  ਉਹਨਾਂ ਕਿਹਾ ਕਿ ਸਰਕਾਰ ਨਸ਼ਾ ਖਤਮ ਕਰ ਲਈ ਪੁਲਿਸ ਅਤੇ ਬੀਐਸਐਫ ਨਾਲ ਮਿਲ ਕੇ ਕੰਮ ਕਰ ਰਹੀ ਹੈ। ਲਗਾਤਾਰ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਜੋ ਕਿ ਜਿਆਦਾਤਰ ਡਰੋਨਾਂ ਰਾਹੀਂ ਹੋ ਰਹੀ ਹੈ, ਪੁਲਿਸ ਦੀ ਗ੍ਰਿਫਤ ਵਿੱਚ ਆ ਰਹੇ ਹਨ।  ਇਸ ਤੋਂ ਇਲਾਵਾ ਨਸ਼ਾ ਸਮਗਲਰ ਵੀ ਪੁਲਿਸ ਨੇ ਦਬੋਚੇ ਹਨ ਪਰ ਇਸ ਦਾ ਮੁਕੰਮਲ ਖਾਤਮਾ ਤਾਂ ਹੀ ਹੋ ਸਕਦਾ ਹੈ ਜੇਕਰ ਪਿੰਡਾਂ ਦੇ ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਜਿਲਾ ਪ੍ਰਸ਼ਾਸਨ ਦਾ ਸਾਥ ਦੇਣ।  ਉਹਨਾਂ ਕਿਹਾ ਕਿ ਨਸ਼ੇ ਦੀ ਸਪਲਾਈ ਨੂੰ ਤੋੜਨ ਅਤੇ ਨਸ਼ੇ ਦੀ ਮੰਗ ਨੂੰ ਘੱ...
‘ਆਪ’ ਸਰਕਾਰ ਵੱਲੋਂ ਲਗਾਏ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦਵਾਰ’ ਕੈਂਪਾਂ ਦਾ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਿਹਾ ਲਾਭ : ਵਿਧਾਇਕ ਡਾ.ਅਜੇ ਗੁਪਤਾ

‘ਆਪ’ ਸਰਕਾਰ ਵੱਲੋਂ ਲਗਾਏ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦਵਾਰ’ ਕੈਂਪਾਂ ਦਾ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਿਹਾ ਲਾਭ : ਵਿਧਾਇਕ ਡਾ.ਅਜੇ ਗੁਪਤਾ

Punjab
ਅੰਮ੍ਰਿਤਸਰ, 16 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸਬ-ਡਵੀਜ਼ਨ ਵਿੱਚ ਹਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਉਠਾ ਰਹੇ ਹਨ। ਅੱਜ ਕੇਂਦਰੀ ਵਿਧਾਨ ਸਭਾ ਹਲਕੇ ਦੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਬੀ ਦੇ ਦੱਤ ਗੇਟ ਵਿਖੇ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਦੌਰਾ ਕਰਨ ਲਈ ਵਿਧਾਇਕ ਡਾ: ਅਜੇ ਗੁਪਤਾ, ਏ.ਡੀ.ਸੀ.ਨਿਕਾਸ ਕੁਮਾਰ, ਐਸ.ਡੀ.ਐਮ ਸ: ਮਨਕੰਵਲ ਚਾਹਲ ਵਿਸ਼ੇਸ਼ ਤੌਰ 'ਤੇ ਪਹੁੰਚੇ।ਇਸ ਮੌਕੇ ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਅਜਿਹੇ ਕੈਂਪਾਂ ਦਾ ਫਾਇਦਾ ਇਹ ਹੈ ਕਿ 13 ਸਰਕਾਰੀ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿੰਦੇ ਹਨ, ਜਿਸ ਕਾਰਨ ਕੰਮ ਮੌਕੇ 'ਤੇ ਹੀ ਹੁੰਦੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਘੱਟ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰ...
ਤਾਰੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਬੀਐਸਐਫ ਜਵਾਨਾਂ ਲਈ ਸਰਹੱਦ ਉੱਤੇ ਬਣਾਏ ਸੈਂਟਰੀ ਕੰਪਲੈਕਸ

ਤਾਰੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਬੀਐਸਐਫ ਜਵਾਨਾਂ ਲਈ ਸਰਹੱਦ ਉੱਤੇ ਬਣਾਏ ਸੈਂਟਰੀ ਕੰਪਲੈਕਸ

International, National, Politics, Punjab
ਅੰਮ੍ਰਿਤਸਰ 16 ਜੁਲਾਈ 2024-- ਭਾਰਤ ਪਾਕਿਸਤਾਨ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਉਥੇ ਦਿਨ ਰਾਤ ਡਿਊਟੀ ਕਰਦੇ ਬੀਐਸਐਫ ਜਵਾਨਾਂ ਜਿਨਾਂ ਵਿੱਚ ਮਹਿਲਾ ਜਵਾਨ ਵੀ ਸ਼ਾਮਿਲ ਹਨ ਦੀ ਸਹੂਲਤ ਲਈ ਜਿਲਾ ਪ੍ਰਸ਼ਾਸਨ ਵੱਲੋਂ ਕਮਿਊਨਿਟੀ ਸੈਂਟਰੀ ਕੰਪਲੈਕਸ ਤਿਆਰ ਕਰਵਾਏ ਜਾ ਰਹੇ ਹਨ,  ਜਿਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਖੁਦ ਮੌਕੇ ਉੱਤੇ ਪੁੱਜੇ। ਉਨਾਂ ਨੇ ਹੁਣ ਤੱਕ ਹੋਏ ਕੰਮਾਂ ਦਾ ਡੁੰਘਿਆਈ ਵਿੱਚ ਜਾਇਜ਼ਾ ਲਿਆ।        ਉਹਨਾਂ ਇਸ ਮੌਕੇ ਦੱਸਿਆ ਕਿ ਅਜਨਾਲਾ ਸਰਹੱਦੀ ਪੱਟੀ ਵਿੱਚ ਅਜਿਹੇ 18 ਕਮਿਊਨਿਟੀ ਕੰਪਲੈਕਸ ਬਣਾਏ ਜਾਣੇ ਹਨ ਜਿਨਾਂ ਵਿੱਚੋਂ 17 ਦਾ ਕੰਮ ਪੂਰਾ ਹੋ ਚੁੱਕਾ ਹੈ। ਉਹਨਾਂ ਨੇ ਦੱਸਿਆ ਕਿ ਅਕਸਰ ਇਹ ਸ਼ਿਕਾਇਤ ਰਹਿੰਦੀ ਸੀ ਕਿ ਸਰਹੱਦ ਤੋਂ ਪਾਰ ਖੇਤੀ ਕਰਨ ਗਏ ਕਿਸਾਨ ਅਤੇ ਡਿਊਟੀ ਕਰ ਰਹੇ ਜਵਾਨ ਤੇ ਮਹਿਲਾ ਕਰਮੀ ਦੀ ਸਹੂਲਤ ਲਈ ਉੱਥੇ ਸੈਨਟਰੀ ਸਹੂਲਤਾਂ ਦੀ ਘਾਟ ਹੈ।  ਉਹਨਾਂ ਕਿਹਾ ਕਿ ਇਸ ਮੰਗ ਨੂੰ ਦੇਖਦੇ ਹੋਏ ਬੀਐਸਐਫ ਅਤੇ ਲੋਕਲ ਪੰਚਾਇਤਾਂ ਨਾਲ ਸਲਾਹ ਕਰਕੇ 18 ਕਮਿਊਨਟੀ ਸੈਂਟਰ ਕੰਪਲੈਕਸ ਉਸਾਰੇ ਜਾ ਰ...
ਕੇਂਦਰ ਦੀ ਜਲ ਸ਼ਕਤੀ ਅਭਿਆਨ ਮਿਸ਼ਨ ਟੀਮ ਵੱਲੋਂ ਜ਼ਿਲ੍ਹਾ ਮੋਗਾ ਦਾ ਦੌਰਾ

ਕੇਂਦਰ ਦੀ ਜਲ ਸ਼ਕਤੀ ਅਭਿਆਨ ਮਿਸ਼ਨ ਟੀਮ ਵੱਲੋਂ ਜ਼ਿਲ੍ਹਾ ਮੋਗਾ ਦਾ ਦੌਰਾ

Punjab
ਮੋਗਾ, 16 ਜੁਲਾਈ (000) - ਕੇਂਦਰ ਸਰਕਾਰ ਵੱਲੋਂ ਚਲਾਏ ਜਲ ਸ਼ਕਤੀ ਅਭਿਆਨ ਮਿਸ਼ਨ ਦਾ ਰੀਵਿਊ ਕਰਨ ਲਈ ਜਲ ਸ਼ਕਤੀ ਟੀਮ ਵੱਲੋਂ ਮੋਗਾ ਜ਼ਿਲ੍ਹਾ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਟੀਮ ਵੱਲੋਂ ਜਿਥੇ ਸਮੂਹ ਵਿਭਾਗਾਂ ਨਾਲ ਮੀਟਿੰਗ ਕਰ ਕੇ ਇਸ ਅਭਿਆਨ ਦਾ ਜਾਇਜ਼ਾ ਲਿਆ ਗਿਆ ਉਥੇ ਹੀ ਵੱਖ ਵੱਖ ਪ੍ਰੋਜੈਕਟਾਂ ਦਾ ਦੌਰਾ ਵੀ ਕੀਤਾ ਗਿਆ । ਇਸ ਟੀਮ ਵਿੱਚ ਚੀਫ਼ ਨੋਡਲ ਅਫ਼ਸਰ ਕਾਜਲ ਸਿੰਘ ਆਈ ਆਰ ਐਸ, ਸਮਾਜਿਕ ਨਿਆਂ ਤੇ ਸਸ਼ਕਤੀਕਰਨ ਵਿਭਾਗ ਅਤੇ ਸੈਂਟਰਲ ਗਰਾਊਂਡ ਵਾਟਰ ਬੋਰਡ ਆਫ ਜਲ ਸ਼ਕਤੀ ਦੇ ਟੈਕਨੀਕਲ ਅਫ਼ਸਰ ਅਦਿੱਤਿਆ ਸ਼ਰਮਾ (ਸਾਇੰਸਦਾਨ) ਸ਼ਾਮਿਲ ਹਨ। ਇਸ ਮੌਕੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰ ਹਰਜਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ। ਇਸ ਟੀਮ ਵੱਲੋਂ ਅੱਜ ਪਿੰਡ ਰਣੀਆਂ, ਲੋਪੋਂ, ਨਿਹਾਲ ਸਿੰਘ ਵਾਲਾ ਅਤੇ ਪਿੰਡ ਦੀਨਾ ਵਿੱਚ ਬਣੇ ਸਾਂਝੇ ਜਲ ਤਲਾਬਾਂ (ਅੰਮ੍ਰਿਤ ਸਰੋਵਰ) ਨੂੰ ਦੇਖਿਆ ਗਿਆ ਅਤੇ ਮੀਂਹ ਦੇ ਪਾਣੀ ਨੂੰ ਇਕੱਠਾ ਕਰਕੇ ਧਰਤੀ ਵਿੱਚ ਜ਼ਜ਼ਬ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਹਨਾਂ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹਨਾਂ ਸਾਂਝੇ ਜਲ ਤਲਾਬਾਂ ਦੇ ਆਲ਼ੇ ਦੁਆ...
ਸਿਵਲ ਸਰਜਨ ਵੱਲੋਂ ਬਰਸਾਤੀ ਮੌਸਮ ਦੌਰਾਨ ਗੰਦੇ ਪਾਣੀ ਤੋਂ ਹੋਣ ਵਾਲੀਆ ਬਿਮਾਰੀਆਂ ਤੋਂ ਬਚਾਅ ਸੰਬਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਸਿਵਲ ਸਰਜਨ ਵੱਲੋਂ ਬਰਸਾਤੀ ਮੌਸਮ ਦੌਰਾਨ ਗੰਦੇ ਪਾਣੀ ਤੋਂ ਹੋਣ ਵਾਲੀਆ ਬਿਮਾਰੀਆਂ ਤੋਂ ਬਚਾਅ ਸੰਬਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

Punjab
ਫਿਰੋਜ਼ਪੁਰ,16 ਜੁਲਾਈ 2024:           ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਬਰਸਾਤੀ ਮੌਸਮ ਦੌਰਾਨ ਗੰਦੇ ਪਾਣੀ ਤੋਂ ਫੈਲਣ ਵਾਲੀਆ ਬਿਮਾਰੀਆਂ ਤੋਂ ਬਚਾਅ ਸੰਬਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਨਗਰ ਕੌਂਸਲ, ਵਾਟਰ ਸਪਲਾਈ, ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਭਾਗ ਲਿਆ।           ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਫ਼ਿਰੋਜ਼ਪੁਰ ਅਰਬਨ ਏਰੀਆ ਵਿਖੇ ਕਈ ਥਾਂਵਾਂ ’ਤੇ ਸੀਵਰੇਜ਼ ਦਾ ਪਾਣੀ ਇਕੱਠਾ ਹੋਇਆ ਪਿਆ ਹੈ। ਖੜ੍ਹੇ ਗੰਦੇ ਪਾਣੀ ਵਿੱਚ ਮਲੇਰੀਆ ਮੱਛਰ ਦੀ ਪੈਦਾਵਾਰ ਹੁੰਦੀ ਹੈ, ਜਿਸ ਕਾਰਨ ਆਸ-ਪਾਸ ਰਹਿੰਦੇ ਲੋਕਾਂ ਨੂੰ ਮਲੇਰੀਆ ਬੁਖਾਰ ਹੋਣ ਦਾ ਖਦਸ਼ਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਜੇਕਰ ਸੀਵਰੇਜ਼ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਦੀ ਪਾਇਪ ਵਿੱਚ ਰਲ ਜਾਵੇ ਤਾਂ ਉਹ ਪਾਣੀ ਪੀਣ ਨਾਲ ਲੋਕਾਂ ਨੂੰ ਹੈਜਾ, ਟਾਈਫਾਈਡ, ਦਸਤ ਆਦਿ ਬੀਮਾਰੀਆਂ ਲਗਣ ਦਾ ਖਦਸ਼ਾ ਬਹੁਤ ਜ਼ਿਆਦਾ ਵੱਧ ਜਾਂਦਾ ਹੈ। ਉਨ੍ਹਾਂ ਨਗਰ ਕੌਂਸਲ ਤੋਂ ਆਏ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗਈ ਕਿ ਸ਼ਹਿਰੀ ਇਲਾਕੇ ਵਿੱਚ ਖ਼ਾਲੀ ਪਏ ਪਲਾਟਾਂ ਦੇ ਮਾਲਕਾਂ ਨ...
ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ‘ਤੇ ਨਕੇਲ ਪਾਉਣ ਲਈ ਪੁਲਿਸ ਵਿਸ਼ੇਸ਼ ਨਾਕੇ ਸਥਾਪਿਤ ਕਰੇਗੀ – ਏ.ਡੀ.ਜੀ.ਪੀ. ਏ.ਐਸ. ਰਾਏ

ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ‘ਤੇ ਨਕੇਲ ਪਾਉਣ ਲਈ ਪੁਲਿਸ ਵਿਸ਼ੇਸ਼ ਨਾਕੇ ਸਥਾਪਿਤ ਕਰੇਗੀ – ਏ.ਡੀ.ਜੀ.ਪੀ. ਏ.ਐਸ. ਰਾਏ

Punjab
ਲੁਧਿਆਣਾ, 16 ਜੁਲਾਈ (000) - ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਅਤੇ ਸੜਕ ਸੁਰੱਖਿਆ ਅਮਰਦੀਪ ਸਿੰਘ ਰਾਏ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਪੁਲਿਸ ਸੜਕੀ ਹਾਦਸਿਆਂ ਦਾ ਮੁੱਖ ਕਾਰਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਨੂੰ ਨੱਥ ਪਾਉਣ ਲਈ ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਵਿਸ਼ੇਸ਼ ਸੁਰੱਖਿਆ ਨਾਕੇ ਸਥਾਪਤ ਕਰੇਗੀ। ਟ੍ਰੈਫਿਕ ਐਸ.ਪੀਜ਼, ਡੀ.ਐਸ.ਪੀਜ਼ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ, ਏ.ਡੀ.ਜੀ.ਪੀ. ਰਾਏ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 800 ਨਵੇਂ ਐਲਕੋਮੀਟਰ ਆਰਡਰ ਕੀਤੇ ਹਨ, ਜੋ ਕਿ ਸਾਰੇ ਜ਼ਿਲ੍ਹਿਆਂ ਵਿੱਚ ਵੰਡੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣਾ ਸੜਕ ਹਾਦਸਿਆਂ ਦਾ ਇੱਕ ਵੱਡਾ ਕਾਰਨ ਹੈ ਅਤੇ ਪੰਜਾਬ ਪੁਲਿਸ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਏ.ਡੀ.ਜੀ.ਪੀ. ਰਾਏ ਨੇ ਇਹ ਵੀ ਖੁਲਾਸਾ ਕੀਤਾ ਕਿ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਤੇਜ਼ ਰ\ਤਾਰ ਅਤੇ ਲਾਪਰਵਾਹੀ ਵਰਤਣ ਵਾਲੇ ਚਾਲਕਾਂ ਨਾਲ ਨਜਿੱਠਣ ਲਈ 27 ਹਾਈਟੈਕ ਇੰਟਰਸੈਪਟਰ ਵਾਹਨ ਵੀ ਖਰੀਦੇ ਜਾ ਰਹੇ ਹ...
‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਖਾਈ ਫੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਖਾਈ ਫੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ

Punjab
 ਫ਼ਿਰੋਜ਼ਪੁਰ, 16 ਜੁਲਾਈ 2024:           ਆਮ ਲੋਕਾਂ ਨੂੰ ਸਰਕਾਰੀ ਸਕੀਮਾਂ/ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲੱਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡ ਖਾਈ ਫ਼ੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੁਵਿਧਾ ਕੈਂਪ ਦੌਰਾਨ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਡੀ.ਐਮ. ਡਾ. ਚਾਰੂਮਿਤਾ ਵੱਲੋਂ ਸੋਢੀ ਵਾਲਾ, ਮੀਰਾ ਸ਼ਾਹ ਨੂਰ, ਹਸਨ ਢੁੱਟ, ਨੌਰੰਗ ਕੇ ਲੇਲੀ ਆਦਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਤਰ੍ਹਾਂ ਦੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਜਿਸ ਵਿੱਚ ਕਿਸੇ ਵੀ ਵਰਗ ਦੇ ਵ...