Saturday, August 15
Shadow

Author: admin

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

Crime, International, National, Politics, Punjab, Trending
ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ ਮੱਟੂ,  ਸਾਹਿਲ ਕੁਮਾਰ ਉਰਫ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ, ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ ਉਰਫ ਪ੍ਰਭ ਵਾਸੀ ਗੁਰੂ ਨਾਨਕ ਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਮੈਗਜ਼ੀਨ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਦੱਸਣਯੋਗ ਹੈ ਕਿ ਇਹ ਸਫ਼ਲਤਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲੋਂ ਵਿਦੇਸ਼ੀ...
ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ: ਸਪੀਕਰ ਸੰਧਵਾਂ

ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ: ਸਪੀਕਰ ਸੰਧਵਾਂ

Punjab
ਚੰਡੀਗੜ੍ਹ, 16 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੁਦਰਤੀ ਜੀਵਨ ਜਿਊਣ ਲਈ ਮਨੁੱਖ ਨੂੰ ਸੰਤੁਲਿਤ ਵਾਤਾਵਰਨ ਦੀ ਬੇਹੱਦ ਜ਼ਰੂਰਤ ਹੈ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਬੂਟਾ ਲਾ ਕੇ ਬੂਟੇ ਲਾਉਣ ਤੇ ਵਾਤਾਵਰਨ ਬਚਾਉਣ ਸਬੰਧੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਵਿਧਾਨ ਸਭਾ ਦੇ ਅਧਿਕਾਰਤ ਖੇਤਰ ‘ਚ 2000 ਬੂਟੇ ਲਾਏ ਜਾਣਗੇ। ਉਨ੍ਹਾਂ ਹਰ ਮਨੁੱਖ ਨੂੰ ਘੱਟੋ-ਘੱਟ ਇੱਕ ਬੂਟਾ ਲਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਧ ਤੋ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕਰਨਾ ਹੈ। ਸਪੀਕਰ ਨੇ ਕਿਹਾ ਕਿ ਰੁੱਖਾਂ ਦੀ ਕਟਾਈ ਨਾਲ ਵਣਾਂ ਹੇਠ ਰਕਬਾ ਲਗਾਤਾਰ ਘਟ ਰਿਹਾ ਹੈ, ਜਿਸ ਕਾਰਨ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਲਈ ਧਰਤੀ ਮਾਂ ਨੂੰ ਸਿਹਤਮੰਦ,  ਪ੍ਰਦੂਸ਼ਣ ਰਹਿਤ ਅਤੇ ਹਰਾ-ਭਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਤੇ ਉਨ੍ਹਾਂ ਦਾ ਸਾਂਭ-ਸੰਭਾਲ ਕਰਨੀ ਬਹੁਤ ਜ...
42 ਏਕੜ ਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਮਲਕਾਣਾ ਦਾ ਕਿਸਾਨ ਜਗਰਾਜ ਸਿੰਘ

42 ਏਕੜ ਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਮਲਕਾਣਾ ਦਾ ਕਿਸਾਨ ਜਗਰਾਜ ਸਿੰਘ

International, National, Politics, Punjab, Trending
ਬਠਿੰਡਾ, 16 ਜੁਲਾਈ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਸਕੀਮ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਕੀਮ ਤੋਂ ਪ੍ਰੇਰਿਤ ਹੋ ਕੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਲਕਾਣਾ ਦਾ ਅਗਾਂਹਵਧੂ ਕਿਸਾਨ ਜਗਰਾਜ ਸਿੰਘ ਪੁੱਤਰ ਸੁਖਦੇਵ ਸਿੰਘ 42 ਏਕੜ ਬਾਸਮਤੀ ਝੋਨੇ ਦੀ ਸਿੱਧੀ ਬਿਜਾਈ ਕਰਦਿਆਂ ਇਸ ਸਕੀਮ ਦਾ ਲਾਹਾ ਲੈ ਰਿਹਾ ਹੈ। ਜਦਕਿ ਪਹਿਲਾਂ ਇਹ ਕਿਸਾਨ ਕਈ ਸਾਲਾਂ ਤੋਂ ਖੇਤ ਨੂੰ ਕੱਦੂ ਕਰਨ ਉਪਰੰਤ ਝੋਨਾ ਲਗਾਉਂਦਾ ਆ ਰਿਹਾ ਸੀ। ਪਿੰਡ ਮਲਕਾਣਾ ਵਿੱਚ ਲਗਾਏ ਕਿਸਾਨ ਕੈਂਪ ਰਾਹੀਂ ਉਕਤ ਕਿਸਾਨ ਨੂੰ ਜਦੋਂ ਇਸ ਸਕੀਮ ਬਾਰੇ ਪਤਾ ਲੱਗਿਆ ਤਾਂ ਕਿਸਾਨ ਵੱਲੋਂ ਖੇਤੀਬਾੜੀ ਵਿਭਾਗ ਨਾਲ ਸਿੱਧੀ ਬਿਜਾਈ ਕਰਨ ਲਈ ਤਾਲਮੇਲ ਕੀਤਾ ਗਿਆ ਤਾਂ ਏ.ਡੀ.ਓ. ਤਲਵੰਡੀ ਸਾਬੋ ਸ਼੍ਰੀ ਗੁਰਕੰਵਲ ਸਿੰਘ ਵੱਲੋਂ ਕਿਸਾਨ ਨੂੰ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਤਕਨੀਕੀ ਜਾਣਕਾਰੀ ਦਿੰਦਿਆਂ ਕਿਸਾਨ ਨੂੰ ਝੋਨਾ ਸਿੱਧੀ ਬਿਜਾਈ ਰਾਹੀਂ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਜਿ...
ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ– ਆਈ.ਜੀ.

ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ– ਆਈ.ਜੀ.

Punjab
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਇਸ ਸਬੰਧ ਵਿੱਚ ਸ੍ਰੀ ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ. ਆਈ.ਜੀ. ਫਰੀਦਕੋਟ, ਰੇਂਜ਼ ਫਰੀਦਕੋਟ ਦੀ ਪ੍ਰਧਾਨਗੀ ਹੇਠ ਨਸਿ਼ਆਂ ਦੀ ਰੋਕਥਾਮ ਸਬੰਧੀ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ, ਇਸ ਮੀਟਿੰਗ ਵਿੱਚ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ,ਸ੍ਰੀ ਭਾਗੀਰਥ ਸਿੰਘ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਡਾ.ਅਜੀਤ ਪਾਲ ਸਿੰਘ ਐਸ.ਡੀ.ਐਮ.ਗਿੱਦੜਬਾਹਾ, ਡਾ.ਨਵਜੋਤ ਕੌਰ ਸਿਵਿਲ ਸਰਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਆਹੁਦੇਦਾਰਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਸੰਧੂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜ਼ਿਲ੍ਹੇ ਅੰਦਰ ਨਸ਼ੇ ਦੀ ਤਸਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉਸਨੂੰ ਕਿਸੇ ਵੀ ਕੀਮਤ ...
ਸਥਾਨਕ ਪੱਧਰ ਤੇ ਟ੍ਰੇਨਿੰਗ ਮੁਹੱਈਆ ਕਰਵਾਉਣਾ ਸੀ.ਐਮ.ਟੀ.ਸੀ. ਦਾ ਮੁੱਖ ਮੰਤਵ : ਪੂਨਮ ਸਿੰਘ

ਸਥਾਨਕ ਪੱਧਰ ਤੇ ਟ੍ਰੇਨਿੰਗ ਮੁਹੱਈਆ ਕਰਵਾਉਣਾ ਸੀ.ਐਮ.ਟੀ.ਸੀ. ਦਾ ਮੁੱਖ ਮੰਤਵ : ਪੂਨਮ ਸਿੰਘ

Punjab
ਬਠਿੰਡਾ 16 ਜੁਲਾਈ : ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ 4 ਰੋਜ਼ਾ ਕਮਿਊਨਟੀ ਮੈਨੇਜਡ ਟ੍ਰੇਨਿੰਗ ਸੈਂਟਰ (ਸੀ.ਐਮ.ਟੀ.ਸੀ)  ਟ੍ਰੇਨਿੰਗ ਕਰਵਾਈ ਜਾ ਰਹੀ ਹੈ, ਜਿਸ ਦਾ ਉਦਘਾਟਨ ਮੈਡਮ ਪੂਨਮ ਸਿੰਘ ਆਰ.ਟੀ.ਏ. ਕਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੱਲੋਂ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਪੰਜਾਬ ਦੇ 12 ਜ਼ਿਲ੍ਹਿਆਂ ਦੇ ਸਟਾਫ ਮੈਂਬਰ ਅਤੇ ਮਾਡਲ ਸੀ.ਐਲ.ਐਫ ਜਿਨ੍ਹਾਂ ਤਹਿਤ ਸੀ.ਐਮ.ਟੀ.ਸੀ. ਸ਼ੁਰੂ ਕੀਤੇ ਜਾਣੇ ਹਨ ਦੇ 2-2 ਮੈਂਬਰ ਭਾਗ ਲੈ ਰਹੇ ਹਨ। ਉਦਘਾਟਨੀ ਸਮਾਰੋਹ ਮੌਕੇ ਮੈਡਮ ਪੂਨਮ ਸਿੰਘ ਨੇ ਕਮਿਊਟੀ ਕਾਡਰ ਨਾਲ ਗੱਲਬਾਤ ਦੌਰਾਨ ਪਿੰਡਾਂ ਵਿੱਚ ਚੱਲ ਰਹੇ  ਸਵੈ ਸਹਾਇਤਾ ਸਮੂਹਾਂਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਇਸ ਟ੍ਰੇਨਿੰਗ ਤੋਂ ਭਾਗੀਦਾਰ ਦੀ ਸਿੱਖਣਾ ਚਾਹੁੰਦੇ ਹਨ ਬਾਰੇ ਵੀ ਜਾਣਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀ.ਐਮ.ਟੀ.ਸੀ ਟ੍ਰੇਨਿੰਗ ਸੈਂਟਰ ਦਾ ਮੁੱਖ ਮੰਤਵ ਸ਼ਹਿਰਾਂ ਤੋਂ ਦੂਰ ਪਿੰਡਾਂ ਵਿੱਚ ਰਹਿੰਦੀਆਂ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਅਤੇ ਬਾਕੀ ਔਰਤਾਂ  ਨੂੰ ਵੀ ਸ...
ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ

Punjab
ਮਾਨਸਾ,16 ਜੁਲਾਈ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐੱਸ.ਐੱਸ.ਪੀ ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਲਾਕ ਸਰਦੂਲਗੜ੍ਹ ਦੇ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਭੂਸ਼ਨ ਸਿੰਗਲਾ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੇ ਕੰਡਕਟਰ, ਡਰਾਈਵਰਾਂ ਅਤੇ ਸਕੂਲ ਸਟਾਫ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਜਾਣਕਾਰੀ ਦਿੱਤੀ ਅਤੇ ਸੇਫ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ। ਪੁਲਿਸ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ  ਅਤੇ ਜਿੰਨ੍ਹਾਂ ਸਕੂਲਾਂ ਦੀਆਂ ਬੱਸਾਂ ਵਿੱਚ ਖਾਮੀਆਂ ਪਾਈਆਂ ਗਈਆਂ ਉਨ੍ਹਾਂ ਦੇ ਚਲਾਣ ਕੀਤੇ ਗਏ।...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਲੁਧਿਆਣਾ-ਰਾਹੋਂ ਸੜਕ ਨਿਰਮਾਣ ਕਾਰਜ਼ਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਲੁਧਿਆਣਾ-ਰਾਹੋਂ ਸੜਕ ਨਿਰਮਾਣ ਕਾਰਜ਼ਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

Politics, Punjab
ਲੁਧਿਆਣਾ, 16 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੇ ਅਧਿਕਾਰੀਆਂ ਨੂੰ ਲੁਧਿਆਣਾ-ਰਾਹੋਂ ਸੜਕ ਦੇ ਨਿਰਮਾਣ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਹ ਸੜਕ ਇੱਕ ਪ੍ਰਮੁੱਖ ਸਰਕਾਰੀ ਪ੍ਰੋਜੈਕਟ ਹੈ ਜੋ ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰੇਗਾ ਅਤੇ ਲੁਧਿਆਣਾ ਨੂੰ ਐਸ.ਬੀ.ਐਸ. ਨਗਰ (ਨਵਾਂਸ਼ਹਿਰ) ਜ਼ਿਲ੍ਹੇ ਨਾਲ ਜੋੜੇਗਾ। 30 ਦਸੰਬਰ 2013 ਨੂੰ 11.43 ਕਿਲੋਮੀਟਰ ਲੰਬੀ ਲੁਧਿਆਣਾ-ਰਾਹੋਂ ਸੜਕ ਦੇ ਅਪਗ੍ਰੇਡੇਸ਼ਨ ਦਾ ਕੰਮ 43.25 ਕਰੋੜ ਰੁਪਏ ਦੇ ਬਜਟ ਨਾਲ ਸ਼ੁਰੂ ਹੋਇਆ ਸੀ।  ਕਰੀਬ 5.5 ਕਿਲੋਮੀਟਰ ਸੜਕ ਦਾ ਨਿਰਮਾਣ ਪੂਰਾ ਹੋ ਚੁੱਕਾ ਹੈ, ਪਰ ਬਿਜਲੀ ਦੇ ਖੰਭਿਆਂ ਆਦਿ ਦੀ ਸਮੱਸਿਆ ਕਾਰਨ ਬਾਕੀ ਦਾ ਹਿੱਸਾ ਦੇਰੀ ਨਾਲ ਚੱਲ ਰਿਹਾ ਹੈ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ 800 ਦੇ ਕਰੀਬ ਬਿਜਲੀ ਦੇ ਖੰਭਿਆਂ ਨੂੰ ਸ਼ਿਫਟ ਕਰਨ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ ਜਿਸਦੇ ਤਹਿਤ ਇਸ ਹਫ਼ਤੇ ਟੈਂਡਰ ਜਾਰੀ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸਾਹਨੀ ਨੇ ਮ...
ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੇ ਮਾਹਿਰਾਂ ਦੀ ਟੀਮ ਵੱਲੋਂ ਨਰਮੇ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਕੀਤਾ ਜਾ ਰਿਹੈ ਸਰਵੇਖਣ

ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੇ ਮਾਹਿਰਾਂ ਦੀ ਟੀਮ ਵੱਲੋਂ ਨਰਮੇ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਕੀਤਾ ਜਾ ਰਿਹੈ ਸਰਵੇਖਣ

Punjab
ਮਾਨਸਾ, 16 ਜੁਲਾਈ: ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੀ ਟੀਮ ਵੱਲੋਂ ਨਰਮੇ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਸਰਵੇਖਣ ਕਰਨ ਸਬੰਧੀ ਪਿੰਡ ਖਿਆਲੀ ਚਹਿਲਾਂਵਾਲੀ, ਸਾਹਨੇਵਾਲੀ, ਝੇਰਿਆਂਵਾਲੀ, ਧਿੰਗੜ ਅਤੇ ਘੁੱਦੂਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਸਰਵੇਖਣ ਦੌਰਾਨ ਗੁਲਾਬੀ ਸੁੰਡੀ ਦਾ ਹਮਲਾ ਕਿਸੇ ਵੀ ਖੇਤ ਵਿੱਚ ਵੇਖਣ ਨੂੰ ਨਹੀਂ ਮਿਲਿਆ। ਚਿੱਟੀ ਮੱਖੀ ਦਾ ਹਮਲਾ ਕੁੱਝ ਖੇਤਾਂ ਵਿੱਚ ਆਰਥਿਕ ਕਗਾਰ (ਔਸਤਨ 06 ਚਿੱਟੀ ਮੱਖੀ ਪ੍ਰਤੀ ਪੱਤਾ) ਤੋਂ ਉੱਪਰ ਪਾਇਆ ਗਿਆ ਹੈ। ਟੀਮ ਵੱਲੋਂ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਆਪਣੇ ਖੇਤਾਂ ਦਾ ਹਰ ਹਫ਼ਤੇ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਲੋੜ ਮੁਤਾਬਿਕ ਕੀਟਨਾਸ਼ਕਾਂ ਦਾ ਛਿੜਕਾਅ ਕਰਕੇ ਰੋਕਥਾਮ ਕਰਨ। ਇਸ ਸਾਲ ਨਰਮੇ ਪੱਟੀ ਵਿੱਚ ਗਰਮੀ ਰੁਤ ਦੀ ਮੂੰਗੀ ਦੀ ਫ਼ਸਲ ਕਾਫੀ ਵੱਡੇ ਰਕਬੇ ਵਿੱਚ ਬੀਜੀ ਗਈ ਹੈ ਅਤੇ ਚਿੱਟੀ ਮੱਖੀ ਸ਼ੂਰੁਆਤ ਵਿੱਚ ਮੂੰਗੀ ਤੇ ਵੱਧਦੀ ਫੁਲਦੀ ਹੈ ਅਤੇ ਬਾਅਦ ਵਿੱਚ ਇਹ ਨਾਲ ਲੱਗਦੇ ਨਰਮੇ ਦੇ ਖੇਤਾਂ ਵਿੱਚ ਹਮਲਾ ਕਰਦੀ ਹੈ ਅਤੇ ਮੌਸਮ ਅਨੁਕੂਲ ਹੋਣ ਕਰਕੇ ਇਸ ਦਾ ਵਾਧਾ ਨਰਮੇ ਉੱਤੇ ਬਹੁਤ ਤੇਜ਼ੀ ਨਾਲ ਹੁੰਦਾ ਹੈ। ਡਾ. ਗ...
ਵਾਤਾਵਰਣ ਨੂੰ ਹਰਾ ਭਰਾ ਬਨਾਉਣ ਦੇ ਮੱਦੇ ਨਜ਼ਰ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਲਗਾਏ ਪੌਦੇ

ਵਾਤਾਵਰਣ ਨੂੰ ਹਰਾ ਭਰਾ ਬਨਾਉਣ ਦੇ ਮੱਦੇ ਨਜ਼ਰ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਲਗਾਏ ਪੌਦੇ

Politics, Punjab
ਮੁਕਤਸਰ ਸਾਹਿਬ, 16 ਜੁਲਾਈ ਵਾਤਾਵਰਣ ਨੂੰ ਹਰਾਂ-ਭਰਾਂ ਬਣਾਉਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੱਦੇਨਜਰ ਸ੍ਰੀ  ਸੁਰਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਬੀ.ਡੀ.ਪੀ.ਓ ਦਫਤਰ ਮਲੋਟ ਵਿਖੇ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਇਸ ਮੌਕੇ ਉਹਨਾਂ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਅਤੇ ਹਰਿਆਵਲ ਦੇ ਮੱਦੇਨਜ਼ਰ ਹਰ ਇਨਸਾਨ ਨੂੰ ਚੱਲ ਰਹੇ ਵਣ ਮਹਾਂ ਉਤਸਵ ਵਿੱਚ ਆਪਣਾ ਬਣਦਾ ਸਹਿਯੋਗ ਜਰੂਰ ਪਾਉਣਾ ਚਾਹੀਦਾ ਹੈ ਤਾਂ ਸਾਨੂੰ ਆਕਸੀਜਨ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਬੀ.ਡੀ.ਪੀ.ਓ ਦਫਤਰ ਦਾ ਸਮੂਹ ਸਟਾਫ ਵੀ ਮੌਜੂਦ ਸਨ।...
ਸਿਹਤ ਵਿਭਾਗ ਵੱਲੋਂ ਕੀਤੀ ਗਈ  ਮੈਟਰਨਲ ਡੈਥ ਰੀਵਿਊ ਮੀਟਿੰਗ

ਸਿਹਤ ਵਿਭਾਗ ਵੱਲੋਂ ਕੀਤੀ ਗਈ ਮੈਟਰਨਲ ਡੈਥ ਰੀਵਿਊ ਮੀਟਿੰਗ

Punjab
ਫਾਜ਼ਿਲਕਾ 16 ਜੁਲਾਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਵਜਾਤ ਬੱਚਿਆ  ਅਤੇ ਗਰਭਵਤੀ ਔਰਤਾਂ ਨੂੰ ਮਿਲ ਰਹੀ ਸਿਹਤ ਸੁਵਿਧਾਵਾਂ ਦਾ  ਸਮੇਂ ਸਮੇਂ ‘ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ ਅਤੇ ਇਸ ਸੰਬਧੀ ਸਟਾਫ ਨਾਲ ਮੀਟਿੰਗ ਵੀ ਕੀਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ ਜੇਕਰ ਕਿਸੇ ਵੀ ਗਰਭਵਤੀ ਔਰਤ  ਅਤੇ 5 ਸਾਲ ਤੱਕ ਦੇ ਬੱਚਿਆ ਦੀ ਗਰਭ ਦੌਰਾਨ ਮੌਤ, ਜਣੇਪੇ ਦੌਰਾਨ ਮੌਤ ਅਤੇ ਜਣੇਪੇ ਤੋਂ 42 ਦਿਨਾਂ ਬਾਅਦ ਤੋਂ ਇਲਾਵਾ 5 ਸਾਲ ਤਕ ਦੇ ਬੱਚਿਆ ਦੀ ਕਿਸੇ ਵੀ ਕਾਰਨ ਕਰਕੇ ਮੌਤ ਹੁੰਦੀ ਹੈ ਤਾਂ ਸਿਹਤ ਵਿਭਾਗ ਵੱਲੋਂ  ਉਸਦੇ ਕਾਰਨਾਂ ਦੀ ਜਾਂਚ ਕਰਨ ਸਬੰਧੀ ਮੈਟਰਨਲ ਡੈਥ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ । ਉਹਨਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਲਾਜ ਕਰਨ ਵਾਲੇ ਡਾਕਟਰ , ਸਹਿਯੋਗੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨੀ ਤੌਰ ‘ਤੇ ਸ਼ਾਮਿਲ ਕੀਤਾ ਜਾਂਦਾ ਹੈ ਤਾਕਿ ਕਮਿਆ ਦਾ ਬਰੀਕੀ ਨਾਲ ਵਿਸ਼ਲੇਸ਼ਣ ਕੀਤਾ ਜਾਂਦਾ ਹੈ ਤਾਂ ਜੋ ਮੌਤ ਦੇ ਕਾਰਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਸਕੇ ਅਤੇ ਭਵਿੱਖ ਵਿੱਚ ਹੋਣ ਵਾਲੀ ਅਜਿਹੀ...