Saturday, August 15
Shadow

Author: admin

ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ

ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ

Politics, Punjab
ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਬੀਤੀ ਸ਼ਾਮ ਸੂਬੇ ਵਿੱਚ ਸੜ੍ਹਕੀ ਨੈਟਵਰਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਨ ਲਈ ਸੂਬੇ ਵਿੱਚ ਪੈਂਦੇ ਕੌਮੀ ਰਾਜ ਮਾਰਗ ਪ੍ਰੋਜੈਕਟਾਂ ਬਾਰੇ ਨਵੀਂ ਦਿੱਲੀ ਵਿਖੇ ਹੋਈ ਉੱਚ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸ਼ਾਮਿਲ ਹੋਏ। ਰਾਜਮਾਰਗ ਅਤੇ ਟਰਾਂਸਪੋਰਟ ਬਾਰੇ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਸ਼੍ਰੀ ਅਜੈ ਟਮਟਾ, ਸ਼੍ਰੀ ਹਰਸ਼ ਮਲਹੋਤਰਾ, ਕੇਂਦਰ ਅਤੇ ਰਾਜ ਦੇ ਪ੍ਰਬੰਧਕੀ ਸਕੱਤਰ, ਸੜ੍ਹਕੀ ਆਵਾਜਾਈ ਬਾਰੇ ਕੇਂਦਰੀ ਮੰਤਰਾਲੇ, ਐਨ.ਐਚ.ਏ.ਆਈ, ਪੰਜਾਬ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ, ਕੰਸੈਸ਼ਨੇਅਰ/ਠੇਕੇਦਾਰ ਅਤੇ ਕੰਨਸਲਟੈਂਟ ਆਦਿ ਮੌਜੂਦ ਸਨ। ਸਮੀਖਿਆ ਦੌਰਾਨ ਇਹ ਦੱਸਿਆ ਗਿਆ ਕਿ ਪੰਜਾਬ ਵਿਖੇ ਮੌਜੂਦਾ ਸਮੇਂ 1438 ਕਿ.ਮੀ ਕੌਮੀ ਰਾਜਮਾਰਗਾਂ ਦੇ ਕੰਮ ਲਗਭੱਗ 45000 ਕਰੋੜ ਰੁਪਏ ਨਾਲ ਕੀਤੇ ਜਾ ਰਹੇ ਹਨ। ਇਨ੍ਹਾਂ ਕਾਰਜਾ ਨੂੰ ਨੇਪਰੇ ਚਾੜ੍ਹਨ ਲਈ ਐਕਊਆਇਰ ਕੀਤੀ ਜ਼ਮੀਨ ਦਾ ਕਬਜਾ ਜਲਦ ਤੋਂ ਜਲਦ ਮੁਹੱਇਆ ਕਰਵਾਉਣ, ਮੁਆਵਜਾ ਰਾਸ਼ੀ ਦੀ ਵੰ...
ਪਿੰਡ ਬਰਗਾੜੀ ਵਿਖੇ ਅੱਜ ਲੱਗੇਗਾ 7ਵਾਂ ਸੁਵਿਧਾ ਕੈਂਪ-ਵਿਨੀਤ ਕੁਮਾਰ

ਪਿੰਡ ਬਰਗਾੜੀ ਵਿਖੇ ਅੱਜ ਲੱਗੇਗਾ 7ਵਾਂ ਸੁਵਿਧਾ ਕੈਂਪ-ਵਿਨੀਤ ਕੁਮਾਰ

Punjab
ਜੈਤੋ (ਫਰੀਦਕੋਟ) 16 ਜੁਲਾਈ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਤਹਿਤ  ਮਿਤੀ 17 ਜੁਲਾਈ  ਨੂੰ ਸਵੇਰੇ 09.30 ਵਜੇ ਕਮਿਊਨਟੀ ਹਾਲ ਪਿੰਡ ਬਰਗਾੜੀ ਵਿਖੇ ਸੱਤਵਾਂ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਵਿਧਾਇਕ ਫਰੀਦਕੋਟ ਸ. ਅਮੋਲਕ ਸਿੰਘ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਬਰਗਾੜੀ, ਝੱਖੜਵਾਲਾ, ਬੁਰਜ ਹਰੀਕਾ, ਰਣ ਸਿੰਘ ਵਾਲਾ ਅਤੇ ਬੁਰਜ ਜਵਾਹਰ ਸਿੰਘ ਵਾਲਾ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ...
ਲੁਧਿਆਣਾ ‘ਚ ਦੂਸ਼ਿਤ ਪਾਣੀ ਦੀ ਸਮੱਸਿਆ ਦੇ ਨਿਪਟਾਰੇ ਲਈ ਹੈਲਪਲਾਈਨ ਨੰਬਰ ਜਾਰੀ

ਲੁਧਿਆਣਾ ‘ਚ ਦੂਸ਼ਿਤ ਪਾਣੀ ਦੀ ਸਮੱਸਿਆ ਦੇ ਨਿਪਟਾਰੇ ਲਈ ਹੈਲਪਲਾਈਨ ਨੰਬਰ ਜਾਰੀ

Punjab
ਲੁਧਿਆਣਾ, 16 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ। ਲੋਕ ਆਪਣੇ ਘਰਾਂ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਸਬੰਧੀ ਰਿਪੋਰਟ ਕਰਨ ਲਈ ਇਹਨਾਂ ਨੰਬਰਾਂ ਦੀ ਵਰਤੋਂ ਕਰ ਸਕਦੇ ਹਨ। ਬਰਸਾਤੀ ਮੌਸਮ ਦੌਰਾਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਚੱਲ ਰਹੇ ਯਤਨਾਂ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਪੇਂਡੂ ਖੇਤਰਾਂ ਲਈ, ਵਿਅਕਤੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਨਾਲ ਸਬੰਧਤ ਕਿਸੇ ਵੀ ਸਮੱਸਿਆ ਦੀ ਰਿਪੋਰਟ ਕਰਨ ਲਈ ਟੋਲ-ਫ੍ਰੀ ਨੰਬਰ 18001802468 'ਤੇ ਕਾਲ ਕਰ ਸਕਦੇ ਹਨ। ਨਗਰ ਨਿਗਮ ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸ਼ਹਿਰੀ ਖੇਤਰਾਂ ਵਿੱਚ, ਨਿਵਾਸੀ 0161-2749120 'ਤੇ ਜਦਕਿ ਸਥਾਨਕ ਨਗਰ ਕੌਂਸਲਾਂ ਦੁਆਰਾ ਨਿਯੰਤਰਿਤ ਖੇਤਰਾਂ ਲਈ, ਪਾਣੀ ਦੇ ਦੂਸ਼ਿਤ ਹੋਣ ਦੀ ਰਿਪੋਰਟ ਕਰਨ ਲਈ 0161-2920012 'ਤੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ 32 ਵਧੇਰੇ ਖਤਰੇ ਵਾਲੇ ਖੇਤਰਾਂ ਦੀ ਸ਼ਨਾਖਤ ਕੀਤੀ ਹੈ ਜਿ...
ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ਤੇ ਲੈਣ ਲਈ ਕਿਸਾਨ Agrimachinerypb.com ਪੋਰਟਲ ਤੇ ਕਰ ਸਕਦੇ ਹਨ ਅਪਲਾਈ

ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ਤੇ ਲੈਣ ਲਈ ਕਿਸਾਨ Agrimachinerypb.com ਪੋਰਟਲ ਤੇ ਕਰ ਸਕਦੇ ਹਨ ਅਪਲਾਈ

Punjab
ਫਾਜ਼ਿਲਕਾ 16 ਜੁਲਾਈ 2024….. ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਪੰਜਾਬ ਵਿੱਚ 3500 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੱਕੀ ਦੇ ਪਲਾਟਾਂ ਦੀਆਂ ਪ੍ਰਦਰਸ਼ਨੀਆਂ ਲਈ 6000/- ਰੁ. ਪ੍ਰਤੀ ਹੈਕਟੇਅਰ ਦੀ ਦਰ ਨਾਲ ਕਿਸਾਨਾਂ ਨੂੰ ਮੱਕੀ ਦਾ ਬੀਜ ਅਤੇ ਹੋਰ ਇਨਪੁਟਸ ਜਿਵੇਂ ਕਿ ਖਾਦਾਂ, ਦਵਾਈਆਂ ਆਦਿ ਸਹਾਇਤਾ ਦੇ ਤੌਰ ਤੇ ਦਿੱਤੇ ਜਾਣਗੇ। ਜ਼ਿਲ੍ਹਾ ਫਾਜ਼ਿਲਕਾ ਵਿਖੇ ਕੁੱਲ 100 ਹੈਕਟੇਅਰ ਰਕਬੇ ਵਿਖੇ ਪ੍ਰਦਰਸ਼ਨੀ ਪਲਾਟ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਤੇ 100/- ਰੁ. ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਤੇ ਬੀਜ ਕਿਸਾਨਾਂ ਨੂੰ ਡੀਬੀਟੀ ਰਾਹੀਂ ਉਪਲਬਧ ਕਰਵਾਏ ਜਾਣਗੇ। ਕਿਸਾਨ ਵੀਰ ਵੱਧ ਤੋਂ ਵੱਧ 5 ਏਕੜ ਜਾਂ 10 ਪੈਕੇਟ ਮੱਕੀ ਦੀਆਂ ਹਾਈਬ੍ਰਿਡ ਬੀਜ ਉੱਤੇ ਸਬਸਿਡੀ ਲੈ ਸਕਦਾ ਹੈ। ਇਹ ਸਬਸਿਡੀ 1000 ਕੁਇੰਟਲ ਬੀਜ ਤੇ ਹੀ ਦਿੱਤੀ ਜਾਵੇਗੀ, ਇਹ ਸਬਸਿਡੀ ਪਹਿਲ ਦੇ ਆਧਾਰ ਤੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਉਨ...
ਪੰਜਾਬ ਸਰਕਾਰ ਬਿਊਟੀ ਐਂਡ ਵੈਲਨੈੱਸ ਖੇਤਰ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ

ਪੰਜਾਬ ਸਰਕਾਰ ਬਿਊਟੀ ਐਂਡ ਵੈਲਨੈੱਸ ਖੇਤਰ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ

Politics, Punjab
ਚੰਡੀਗੜ੍ਹ, 16 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਪ੍ਰਤੀਬੱਧਤਾ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਬਿਊਟੀ ਐਂਡ ਵੈਲਨੈੱਸ ਦੇ ਖੇਤਰ ਵਿੱਚ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਪੀ.ਐਸ.ਡੀ.ਐਮ. ਵੱਲੋਂ ਇੱਕ ਸਾਲ ਵਿੱਚ 300 ਉਮੀਦਵਾਰਾਂ ਨੂੰ ਸਿਖਲਾਈ ਅਤੇ ਰੋਜ਼ਗਾਰ ਦੇਣ ਲਈ ਹੇਅਰ ਰੇਜ਼ਰਜ਼ ਐਲ.ਐਲ.ਪੀ. (ਟਰੈਸ ਲੌਂਜ) ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੀ.ਐਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਅਤੇ ਹੇਅਰ ਰੇਜ਼ਰਜ਼ ਐਲ.ਐਲ.ਪੀ. ਦੇ ਮੈਨੇਜਿੰਗ ਡਾਇਰੈਕਟਰ ਮੁਨੀਸ਼ ਬਜਾਜ ਨੇ ਇਸ ਸਮਝੌਤੇ ‘ਤੇ ਹਸਤਾਖਰ ਕੀਤੇ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹੇਅਰ ਰੇਜ਼ਰਜ਼ ਐਲ.ਐਲ.ਪੀ. ਵੱਲੋਂ ਉਮੀਦਵਾਰਾਂ ਨੂੰ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।ਪੀ.ਐਸ.ਡੀ.ਐਮ. ਦੀ ਸੰਕਲਪ ਸਕੀਮ ਤਹਿਤ ਸਹੀਬੱਧ ਕੀਤੇ ਇਸ...
ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼

International, National, Politics, Punjab
ਚੰਡੀਗੜ੍ਹ, 16 ਜੁਲਾਈ ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ਼ (ਸ਼ਹਿਰੀ ਵਿਕਾਸ), ਐਕਸੀਅਨ, ਈਓਜ਼ ਅਤੇ ਸਿਵਲ ਸਰਜਨ ਵੀ ਹਾਜ਼ਰ ਸਨ। ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮਾਂ ਅਤੇ ਮਿਉਂਸਪਲ ਕਮੇਟੀਆਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫੀਸਦੀ ਸਾਫ ਹੋਣ ਯਕੀਨੀ ਬਣਾਉਣ ਜੋ ਪੂਰੀ ਤਰ੍ਹਾਂ ਦੂਸ਼ਿਤ ਮੁਕਤ ਹੋਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ ਅਤੇ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨੂੰ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੀ ...
ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਚੀਫ਼ ਵਿੱਪ ਬਲਜਿੰਦਰ ਕੌਰ

ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਚੀਫ਼ ਵਿੱਪ ਬਲਜਿੰਦਰ ਕੌਰ

Politics, Punjab
ਸੇਖਪੁਰਾ (ਬਠਿੰਡਾ), 16 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਜ਼ਿਲ੍ਹਾਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਤਲਵੰਡੀ ਸਾਬੋ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੇਖਪੁਰਾ ਵਿਖੇ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਤੇ ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।  ਇਸ ਮੌਕੇ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ...
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਬੱਧਨੀਂ ਕਲਾਂ ਵਿਖੇ 17 ਜੁਲਾਈ ਨੂੰ

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਬੱਧਨੀਂ ਕਲਾਂ ਵਿਖੇ 17 ਜੁਲਾਈ ਨੂੰ

Punjab
ਮੋਗਾ, 15 ਜੁਲਾਈ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਵੱਲੋਂ ਹੋ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਸਾਉਣੀ ਦੀਆਂ ਫਸ਼ਲਾਂ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 17 ਜੁਲਾਈ, 2024 ਨੂੰ ਸੰਤ ਆਸ਼ਰਮ, ਗਊਸ਼ਾਲਾ ਨਹਿਰ ਵਾਲੀ, ਬੱਧਨੀਂ ਕਲਾਂ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਕੀਤਾ ਜਾਵੇਗਾ। ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਇਸ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ। ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ.) ਪੰਜਾਬ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਜਸਵਿੰਦਰ ਸਿੰਘ ਬਰਾੜ ਦੀਆਂ ਫ਼ਸਲਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਖੇਤੀ ਪ੍ਰਦਰਸ਼ਨੀ...
ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

Punjab
ਅੰਮ੍ਰਿਤਸਰ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ ਅਤੇ ਗੋਲਾ ਬਾਰੂਦ ਸਮੇਤ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।       ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਠੱਠੀਆਂ ਦੇ ਸੁਮਿਤਪਾਲ ਸਿੰਘ ਅਤੇ ਤਰਨਤਾਰਨ ਦੇ ਚੰਬਾ ਕਲਾਂ ਦੇ ਅਰਪਨਦੀਪ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਵੱਲੋਂ ਮੱਧ ਪ੍ਰਦੇਸ਼ (ਐਮਪੀ) ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਸਬੰਧੀ ਖੁਫੀਆ ਜਾਣਕਾਰੀ ਮਿਲਣ ਉਪਰੰਤ ਕਾਰਵਾਈ ਕਰਦਿਆਂ ਐਸਐਸਓਸੀ ਅ...
ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ

Punjab
ਅੰਮ੍ਰਿਤਸਰ, 15 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੈ ਗੁਪਤਾ ਨੇ ਇਸਲਾਮਾਬਾਦ ਖੇਤਰ ਵਿੱਚ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਟੁੱਟੀਆਂ ਸੜਕਾਂ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਬਣਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਟੁੱਟੀਆਂ ਗਲੀਆਂ ਨੂੰ  ਵੀ ਕੰਕਰੀਟ ਦਾ ਬਣਾਇਆ ਜਾ ਰਿਹਾ ਹੈ। ਮੌਕੇ ’ਤੇ ਇਸ ਇਲਾਕੇ ਵਿੱਚ ਟੁੱਟੀਆਂ ਇਮਾਰਤਾਂ ਦਾ ਮਲਬਾ ਮਿਲਿਆ, ਜਿਸ 'ਤੇ ਵਿਧਾਇਕ ਡਾ: ਗੁਪਤਾ ਨੇ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਇਸ ਮਲਬੇ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਕੇ ਸੀ.ਐਂਡ.ਡੀ ਵੇਸਟ ਪਲਾਟ 'ਚ ਭੇਜਿਆ ਜਾਵੇ | ਇਸ ਮੌਕੇ ਪੀ.ਏ ਸੁਦੇਸ਼ ਕੁਮਾਰ, ਪਵਨ ਭਗਤ, ਲਾਟੀ, ਸੁਰਜੀਤ ਸਿੰਘ, ਰਾਕੇਸ਼ ਸੋਈ, ਅਸ਼ੋਕ ਸੋਈ, ਬਿੱਟੂ ਦੋਧੀ, ਰਾਜਾ, ਬਿੱਲਾ ਪਟਵਾਰੀ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।  ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਉਨ੍ਹਾਂ ਦੇ ਹੱਲ...