ਵਿਧਾਇਕ ਬੱਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਸੁਖਚੈਨ ਦੇ ਸਰਕਾਰੀ ਕਾਲਜ ਦਾ ਕੀਤਾ ਦੌਰਾ
ਅਬੋਹਰ/ਫਾਜ਼ਿਲਕਾ 8 ਅਗਸਤ 2024....
ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਬੱਲੂਆਣੇ ਹਲਕੇ ਦੇ ਪਿੰਡ ਸੁਖਚੈਨ ਦੇ ਸਰਕਾਰੀ ਕਾਲਜ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਕਾਲਜ ਦੇ ਪ੍ਰਬੰਧਾਂ, ਸਾਫ ਸਫਾਈ ਅਤੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਬਾਰੇ ਕਾਲਜ ਦੇ ਪ੍ਰਿੰਸੀਪਲ ਤੋਂ ਜਾਣਕਾਰੀ ਹਾਸਲ ਕੀਤੀ।
ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਲਈ ਮਿਆਰੀ ਉਚੇਰੀ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਲਕੇ ਦਾ ਕੋਈ ਵੀ ਵਿਦਿਆਰਥੀ ਵਿਦਿਆ ਤੋਂ ਵਾਂਝਾਂ ਨਹੀਂ ਰਹੇਗਾ ਕਿਉਂਕਿ ਹੁਣ ਉਨ੍ਹਾਂ ਦੇ ਨਜਦੀਕ ਇਹ ਕਾਲਜ ਬਣਿਆ ਹੈ। ਉਨ੍ਹਾਂ ਮੌਜੂਦ ਕਾਲਜ ਦੇ ਅਧਿਆਪਕਾਂ ਨੂੰ ਕਿਹਾ ਕਿ ਜੇਕਰ ਕਾਲਜ ਲਈ ਕਿਸੇ ਵੀ ਤਰ੍ਹਾਂ ਦੀ ਜਰੂਰਤ ਹੈ ਤਾਂ ਉਹ ਉਨਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਜਲਦ ਹੀ ਉਸਨੂੰ ਪੂਰਾ ਕੀਤਾ ਜਾ ਸਕੇ!
ਡਿਪਟੀ ਕਮਿਸ਼ਨਰ ਨੇ ਕਾਲਜ ਦੀ ਲਾਈਬ੍ਰੇਰੀ ਦੀ ਜਾਂਚ ਕਰਨ ਮੌਕੇ ਕਿਹਾ ...








