Saturday, August 15
Shadow

Author: admin

ਪੰਜਾਬ ਖੇਤੀਬਾੜੀ  ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਨਰਮੇ ਦੀ ਫ਼ਸਲ ਸੰਬੰਧੀ ਜਾਰੀ ਕੀਤੀ ਐਡਵਾਈਜ਼ਰੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਨਰਮੇ ਦੀ ਫ਼ਸਲ ਸੰਬੰਧੀ ਜਾਰੀ ਕੀਤੀ ਐਡਵਾਈਜ਼ਰੀ

Punjab
ਫਾਜ਼ਿਲਕਾ, 13 ਜੁਲਾਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਐਸ.ਐਸ.ਗੋਸਲ ਦੀ ਅਗਵਾਈ ਅਤੇ ਪ੍ਰਸਾਰ ਨਿਰਦੇਸ਼ਕ  ਡਾ.ਐਮ ਐਸ. ਭੁੱਲਰ ਦੇ ਦਿਸ਼ਾ ਨਿਰਦੇਸ਼ਾ ਤਹਿਤ,  ਪੀ.ਏ.ਯੂ. ,ਫਾਰਮ ਸਲਾਹਕਾਰ  ਸੇਵਾ  ਕੇਂਦਰ , ਖੇਤਰੀ  ਖੋਜ  ਕੇਂਦਰ  ਦੇ ਵਿਗਿਆਨੀਆਂ ਵਲੋ ਜਿਲਾ ਫਾਜ਼ਿਲਕਾ ਦੇ ਵੱਖ ਵੱਖ ਪਿੰਡਾਂ (ਟਾਹਲੀਵਾਲਾ ਜੱਟਾਂ, ਕੱਲਰਖੇੜਾ, ਝੂਮਿਆਂਵਾਲੀ, ਖੁੱਬਣ, ਮੋਡੀ ਖੇੜਾ, ਅਮਰਪੁਰਾ ਪੰਨੀਵਾਲਾ, ਧਰਾਂਗਵਾਲਾ, ਮੁਰਾਦਵਾਲਾ , ਮਾਮੂਖੇੜਾ ਅਤੇ ਤੂਤਾ ਵਾਲਾ, ਪੰਜਾਵਾ, ਗਿਦੜਾਂ ਵਾਲੀ, ਭੰਗਰ ਖੇੜਾ ਦੀਵਾਨ ਖੇੜਾ) ਦਾ  ਦੌਰਾ  ਕਰ  ਸਰਵੇਖਣ ਕੀਤਾ ਗਿਆ ਅਤੇ ਸਰਵੇਖਣ (ਸਰਵੇ)  ਦੀ ਰਿਪੋਰਟ ਦੇ ਅਨੁਸਾਰ ਨਰਮੇ ਕਪਾਹ ਸੰਬੰਧੀ ਫ਼ਸਲੀ ਸਲਾਹ ਜਾਰੀ  ਕੀਤੀ।    ਸਰਵੇਖਣ (ਸਰਵੇ) ਦੀ ਰਿਪੋਰਟ ਦੇ ਅਨੁਸਾਰ ਡਾ.ਮਨਪ੍ਰੀਤ ਸਿੰਘ (ਫ਼ਸਲ ਵਿਗਿਆਨੀ) ਨੇ  ਕਾਸ਼ਤਕਾਰ  ਵੀਰਾ ਨੂੰ ਉਚਿਤ  ਮਾਤਰਾ  ਵਿਚ ਖਾਦ ਪ੍ਰਬੰਧਨ  ਦਾ  ਧਿਆਨ ਰੱਖਣ  ਅਤੇ ਨਰਮੇ ਦੀ ਫ਼ਸਲ ਨੂੰ ਪਹਿਲਾ  ਪਾਣੀ ਲਾਉਣ  ਤੋਂ ਬਾਦ ਯੂਰੀਆ ਖਾਦ ਦੀ ਪਹਿਲੀ ਕਿਸ਼ਤ ਦੀ ਵਰਤੋਂ ਦੀ ਸਲਾਹ ਦਿਤੀ ਤਾ ਜੋ  ਫ਼ਸਲ ਦਾ ਵਾਧਾ ਹੋ ਸਕੇ ।       ਡਾ.ਜਗਦੀਸ਼ ...
ਪਿੰਡ ਡੰਗਰ ਖੇੜਾ ਦੀ ਕਰਨੈਲ ਢਾਣੀ ਦੇ ਸਰਕਾਰੀ ਸਕੂਲ ਵਿੱਚ ਡੇਂਗੂ ਜਾਗਰੂਕਤਾ ਸਾਈਕਲ ਰੈਲੀ ਕੱਢੀ

ਪਿੰਡ ਡੰਗਰ ਖੇੜਾ ਦੀ ਕਰਨੈਲ ਢਾਣੀ ਦੇ ਸਰਕਾਰੀ ਸਕੂਲ ਵਿੱਚ ਡੇਂਗੂ ਜਾਗਰੂਕਤਾ ਸਾਈਕਲ ਰੈਲੀ ਕੱਢੀ

Punjab
ਫਾਜ਼ਿਲਕਾ, 13 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਡੰਗਰਖੇੜਾ ਦੀ ਢਾਣੀ ਕਰਨੈਲ ਸਿੰਘ ਵਿਖੇ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸਿਹਤ ਕਰਮਚਾਰੀ ਰਜਿੰਦਰ ਕੁਮਾਰ ਨੇ ਸਕੂਲੀ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਬਰਤਨਾਂ ਵਿੱਚ ਜ਼ਿਆਦਾ ਦੇਰ ਤੱਕ ਸਾਫ਼ ਪਾਣੀ ਖੜ੍ਹਾ ਨਾ ਹੋਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਨਾਲ ਪੈਦਾ ਨਹੀਂ ਹੁੰਦਾ ਸਾਫ਼ ਪਾਣੀ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਚੱਕ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਸਿ...
ਸ਼ੁੱਧ ਵਾਤਾਵਰਣ ਦੀ ਸਿਰਜਣਾ ਲਈ ਹਰ ਨਾਗਰਿਕ ਪਾਵੇ ਯੋਗਦਾਨ-ਐਸ.ਐਸ.ਪੀ.

ਸ਼ੁੱਧ ਵਾਤਾਵਰਣ ਦੀ ਸਿਰਜਣਾ ਲਈ ਹਰ ਨਾਗਰਿਕ ਪਾਵੇ ਯੋਗਦਾਨ-ਐਸ.ਐਸ.ਪੀ.

Punjab
ਮਾਨਸਾ, 13 ਜੁਲਾਈ: ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਅਤੇ ਕਪਤਾਨ ਪੁਲਿਸ, ਮਨਮੋਹਨ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਸਾਂਝ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਮਾਨਸੂਨ ਦੇ ਮੌਸਮ ਦੇ ਮੱਦੇਨਜ਼ਰ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ‘ਆਓ ਰੁੱਖ ਲਗਾਈਏ, ਧਰਤੀ ਨੂੰ ਬਚਾਈਏ’ ਦੇ ਨਾਅਰੇ ਹੇਠ ਜ਼ਿਲ੍ਹੇ ਦੀਆਂ ਤਿੰਨੋ ਸਬ ਡਵੀਜਨਾਂ ਅਤੇ 12 ਥਾਣਿਆ ਅਧੀਨ ਪੈਂਦੇ ਏਰੀਏ ਵਿੱਚ 7500 ਪੋਦੇ (ਛਾਂਦਾਰ/ਫਲਦਾਰ)  ਲਗਾਏ ਗਏ ਹਨ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅੱਜ ਵਿਸ਼ੇਸ਼ ਤੌਰ ’ਤੇ ਵਿੱਢੀ ਮੁਹਿੰਮ ਤਹਿਤ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਖਾਸ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਮੁੱਢਲਾ ਫਰਜ਼ ਬਣਾ ਹੈ ਕਿ ਉਹ ਵਾਤਾਵਰਣ ਦੀ ਸਾਂਭ ਸੰਭਾਲ ਵਿਚ ਆਪਣਾ ਯੋਗਦਾਨ ਪਾਵੇ ਤਾਂ ਜੋ ਸ਼ੁੱਧ ਵਾਤਾਵਰਣ ਸਿਰਜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਤੰਦਰੁਸਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ। ਇਸ ਮੋਕ...
ਵਾਤਾਵਰਣ ਦੀ ਸ਼ੁੱਧਤਾ ਲਈ ਜ਼ਿਲ੍ਹੇ ਭਰ ’ਚ ਲਗਾਏ ਜਾਣਗੇ

ਵਾਤਾਵਰਣ ਦੀ ਸ਼ੁੱਧਤਾ ਲਈ ਜ਼ਿਲ੍ਹੇ ਭਰ ’ਚ ਲਗਾਏ ਜਾਣਗੇ

Punjab
ਮਾਨਸਾ, 13 ਜੁਲਾਈ: ਵਾਤਾਵਰਣ ਦੀ ਸ਼ੁੱਧਤਾ ਲਈ ਜ਼ਿਲ੍ਹੇ ਭਰ ’ਚ 10 ਲੱਖ ਪੌਦੇ ਲਗਾਏ ਜਾਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਸਬੰਧਤ ਵਿਭਾਗ ਨੂੰ ਨਿਰਧਾਰਤ ਟੀਚੇ ਅਨੁਸਾਰ ਪੌਦੇ ਜੰਗਲਾਤ ਵਿਭਾਗ ਪਾਸੋਂ ਪ੍ਰਾਪਤ ਕਰਕੇ ਜਲਦੀ ਤੋਂ ਜਲਦੀ ਸ਼ਹਿਰ ਅਤੇ ਪਿੰਡਾਂ ਦੀਆਂ ਵੱਖ ਵੱਖ ਢੁਕਵੀਆਂ ਥਾਵਾਂ ’ਤੇ ਲਗਾਏ ਜਾਣ। ਵਧੀਕ ਡਿਪਟੀ ਕਮਿਸ਼ਨਰ ਨੇ ਰੁੱਖਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਿੱਥੇ ਸਾਡੀ ਸਾਰਿਆਂ ਦੀ ਜਿੰਮੇਵਾਰੀ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ ਉਥੇ ਹੀ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡਾ ਮੁੱਢਲਾ ਫਰਜ਼ ਹੈ। ਹਰ ਨਾਗਰਿਕ ਨੂੰ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਦੇ ਨਾਲ ਨਾਲ ਉਨ੍ਹਾਂ ਦੀ ਸਾਂਭ ਸੰਭਾਲ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ...
ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

Punjab
ਮਾਨਸਾ, 13 ਜੁਲਾਈ: ਸਿਹਤ ਵਿਭਾਗ ਐਂਟੀ ਡੇਂਗੂ ਕੰਪੇਨ ਤਹਿਤ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਫੈਲਾਉਣ ਲਈ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹੇ ’ਚ ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਸੰਤੋਸ਼ ਭਾਰਤੀ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਅਗਵਾਈ ਵਿੱਚ ਸਿਹਤ ਟੀਮਾਂ ਆਪਣੇ ਆਪਣੇ ਏਰੀਏ ਵਿੱਚ ਜਾਗਰੂਕਤਾ ਸਰਵੇ ਕਰ ਰਹੀਆਂ ਹਨ। ਸਿਹਤ ਬਲਾਕ ਖਿਆਲਾ ਕਲਾਂ ਵਿਖੇ ਐਸ.ਐਮ.ਓ. ਡਾ. ਇੰਦੂ ਬਾਂਸਲ ਦੀ ਰਹਿਨੁਮਾਈ ਹੇਠ ਸਿਹਤ ਕਰਮਚਾਰੀਆਂ ਨੇ ਨੰਗਲ ਕਲਾਂ, ਭੁਪਾਲ ਕਲਾਂ, ਜੋਗਾ, ਬੱਪੀਆਣਾ, ਭੀਖੀ, ਮੱਤੀ, ਖੀਵਾ ਕਲਾਂ, ਬਰਨਾਲਾ, ਫਫੜੇ ਭਾਈਕੇ, ਘਰਾਂਗਣਾ, ਦਲੇਲ ਸਿੰਘ ਵਾਲਾ ਪਿੰਡਾਂ ਵਿੱਚ ਸਿਹਤ ਕਰਮਚਾਰੀਆਂ ਨੇ ਫੀਵਰ ਸਰਵੇ ਕੀਤਾ, ਪਾਣੀ ਦੇ ਸਰੋਤਾਂ  ਵਿੱਚ ਲਾਰਵਾ ਚੈੱਕ ਕੀਤਾ, ਲੋਕਾਂ ਨੂੰ ਡੇਂਗੂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਜਾਗਰੂਕਤਾ ਪੈਂਫਲਿਟ ਵੰਡੇ। ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ ਨੇ ਡੇਂਗੂ ਬੁਖਾਰ ਦੇ ਲੱਛਣਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਚ ਤੇਜ਼ ਬੁਖ਼ਾਰ ਤੇ ਸਿਰ ਦਰਦ, ਮਾਸਪੇਸ਼ੀਆਂ ’ਚ ਦਰਦ, ਚਮੜੀ ਤੋਂ ਦਾਣੇ, ਅੱਖਾਂ ਦੇ ਪਿਛਲੇ ਪ...
ਪਿੰਡ ਰਾਏਪੁਰਾ ਤੋਂ ਮੌਜੂਦਾ ਸਰਪੰਚ ਤੇ ਮੈਂਬਰ ਦੇ ਸ਼ਾਮਿਲ ਹੋਣ ਨਾਲ ਬਲੂਆਣਾ ਹਲਕੇ ਵਿਚ ਆਮ ਆਦਮੀ ਪਾਰਟੀ ਹੋਈ ਹੋਰ ਮਜਬੂਤ-ਵਿਧਾਇਕ ਬਲੂਆਣਾ

ਪਿੰਡ ਰਾਏਪੁਰਾ ਤੋਂ ਮੌਜੂਦਾ ਸਰਪੰਚ ਤੇ ਮੈਂਬਰ ਦੇ ਸ਼ਾਮਿਲ ਹੋਣ ਨਾਲ ਬਲੂਆਣਾ ਹਲਕੇ ਵਿਚ ਆਮ ਆਦਮੀ ਪਾਰਟੀ ਹੋਈ ਹੋਰ ਮਜਬੂਤ-ਵਿਧਾਇਕ ਬਲੂਆਣਾ

Punjab
ਬਲੂਆਣਾ, ਅਬੋਹਰ 13 ਜੁਲਾਈ ਹਲਕਾ ਬੱਲੂਆਣਾ ਦੇ ਪਿੰਡ ਰਾਏਪੁਰਾ ਤੋਂ ਮੌਜੂਦਾ ਸਰਪੰਚ ਜੈ ਰਾਮ ਜੀ ਅਤੇ ਸਾਰੇ ਪੰਚਾਇਤ ਮੈਂਬਰ ਸਾਹਿਬਾਨ ਬੀਜੇਪੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸਰਪੰਚ ਤੇ ਹੋਰ ਮੈਂਬਰਾਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਆਮ ਆਦਮੀ ਪਾਰਟੀ ਹੋਰ ਮਜਬੂਤ ਹੋਈ ਹੈ। ਉਨ੍ਹਾਂ ਪਾਰਟੀ ਵਿਚ ਆਉਣ *ਤੇ ਧੰਨਵਾਦ ਪ੍ਰਗਟ ਕੀਤਾ। ਵਿਧਾਇਕ ਸ੍ਰੀ ਮੁਸਾਫਿਰ ਨੇ ਕਿਹਾ ਕਿ ਮੌਜੂਦਾ ਸਰਕਾਰ ਲਗਾਤਾਰ ਲੋਕ ਭਲਾਈ ਕੰਮ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਵਿਚ ਹਰ ਵਰਕਰ ਦਾ ਸਨਮਾਨ ਹੁੰਦਾ ਹੈ ਚਾਹੇ ਉਹ ਕਿਸੇ ਵੀ ਪਾਰਟੀ ਤੋਂ ਆਇਆ ਹੋਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਬਿਨਾਂ ਕਿਸੇ ਪਖਪਾਤ ਦੇ ਹਰੇਕ ਵਰਗ ਦੇ ਲੋਕਾਂ ਦੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰ ਦੀਆ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਦੇਣ ਲਈ ਵਚਨਬੱਧ ਹੈ। ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਲੋਕਾਂ ਨੇ ਵੀ ਸਾ...
ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

Politics, Punjab
ਚੰਡੀਗੜ੍ਹ, 13 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ  ਸਰਕਾਰੀ ਸਕੂਲਾਂ ਦੇ ਨਾਮ 'ਤੇ  ਰੱਖਣ  ਦਾ  ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਹੁਣ 07 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨ...
ਦਿਲ ਦੀ ਅਤਿ ਦੁਰਲਭ ਸਮਝੀ ਜਾਂਦੀ ‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਬਿਮਾਰੀ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕੀਤਾ ਸਫਲ ਇਲਾਜ

ਦਿਲ ਦੀ ਅਤਿ ਦੁਰਲਭ ਸਮਝੀ ਜਾਂਦੀ ‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਬਿਮਾਰੀ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕੀਤਾ ਸਫਲ ਇਲਾਜ

Punjab, Technology
ਅੰਮ੍ਰਿਤਸਰ, 13 ਜੁਲਾਈ 2024: ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਦਿਲ ਦੇ ਰੋਗਾਂ ਦੇ ਵਿਭਾਗ ਨੇ ਇਕ 13 ਸਾਲਾਂ ਬੱਚੀ ਦੇ ਦਿਲ ਦੀ ਅਤਿ ਦੁਰਲਭ ਮੰਨੀ ਜਾਂਦੀ ਘਾਤਕ ਬਿਮਾਰੀ ਦੀ ਸਫਲ ਸਰਜਰੀ ਕਰਕੇ ਨਾ ਸਿਰਫ਼ ਪੰਜਾਬ ਜਾਂ ਭਾਰਤ ਬਲਕਿ ਪੂਰੇ ਵਿਸ਼ਵ 'ਚ ਅੰਮ੍ਰਿਤਸਰ ਦਾ ਨਾਂ ਉਚਾ ਕੀਤਾ ਹੈ। ਇਹ ਇਤਿਹਾਸ ਰਚਣ ਵਾਲੇ ਕਾਰਡੀਓਲੋਜਿਸਟ ਡਾ: ਪਰਮਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿਮਰਜੀਤ ਕੌਰ (13 ਸਾਲ) ਪੁੱਤਰੀ ਹਰਪਿੰਦਰ ਸਿੰਘ ਵਾਸੀ ਪਿੰਡ ਬੁੱਢਾ ਖੂਹ (ਅੰਮ੍ਰਿਤਸਰ) ਨੂੰ ਜਦੋਂ ਉਸ ਦੇ ਮਾਪੇ ਇਲਾਜ ਲਈ ਹਸਪਤਾਲ ਲੈ ਕੇ ਆਏ ਤਾਂ ਇਕੋ-ਕਾਰਡੀਓਗ੍ਰਾਫ਼ੀ ਕਰਨ 'ਤੇ ਪਤਾ ਲੱਗਾ ਕਿ ਉਸ ਦੇ ਦਿਲ 'ਚ ਛੇਕ ਹੈ। ਕਾਰਡੀਅਕ ਸੀ. ਟੀ. ਸਕੈਨ ਕਰਨ 'ਤੇ ਇਸ ਦੀ ਪੁਸ਼ਟੀ ਹੋ ਗਈ ਕਿ ਉਕਤ ਬੱਚੀ ਜਮਾਂਦਰੂ ਤੌਰ 'ਤੇ 'ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ' ਬਿਮਾਰੀ ਨਾਲ ਪੀੜਤ ਸੀ। ਜਿਸ ਦੇ ਚੱਲਦਿਆਂ ਉਸ ਦੀ ਪਲਮਨਰੀ ਆਰਟੀ 'ਚੋਂ ਇਕ ਨਾੜੀ ਨਿਕਲ ਕੇ ਦਿਲ ਦੇ ਖੱਬੇ ਪਾਸੇ ਚਲੀ ਗਈ ਸੀ, ਜਿਸ ਨਾਲ ਉਸ ਦੇ ਦਿਲ 'ਚ ਗੰਦਾ ਖੂਨ ਆਕਸੀਜਨ ਯੁਕਤ ਚੰਗੇ ਖੂਨ 'ਚ ਮਿਕਸ ਹੋ ਰਿਹਾ ਸੀ। ਸਰੀਰ ਦੇ...
16 ਜੁਲਾਈ ਨੂੰ ਡੀਏਵੀ ਕਾਲਜ ਔਰਤਾਂ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

16 ਜੁਲਾਈ ਨੂੰ ਡੀਏਵੀ ਕਾਲਜ ਔਰਤਾਂ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 13 ਜੁਲਾਈ 2024-- ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ। ਉਨਾਂ ਦੱਸਿਆ ਕਿ 16 ਜੁਲਾਈ ਨੂੰ ਡੀ.ਏ.ਵੀ. ਕਾਲਜ (ਔਰਤਾਂ) ਬੇਰੀ ਗੇਟ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ, ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੱਗੇ...
*ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ*

*ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ*

Politics, Punjab
ਚੰਡੀਗੜ, 12 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਅਤੇ ਪੰਜਾਬ ਵਿਧਾਨ ਸਭਾ, ਭਲਾਈ ਕਮੇਟੀ ਵੱਲੋਂ ਸਮੇਂ-ਸਮੇਂ ਤੇ ਦਿੱਤੇ ਗਏ ਨਿਰਦੇਸ਼ਾਂ ਅਨੂਸਾਰ ਸ਼ੁੱਕਰਵਾਰ ਨੂੰ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ 141ਵੀਂ ਮੀਟਿੰਗ ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫੈਸਲੇ ਲਏ ਗਏ। ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਸਿੱਧਾ ਕਰਜਾ ਸਕੀਮ ਅਧੀਨ ਕਰਜੇ ਦੀ ਰਕਮ ਨੂੰ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਅਤੇ ਸਾਲਾਨਾ ਪਰਿਵਾਰਕ ਆਮਦਨ ਨੂੰ 1 ਲੱਖ ਰੁਪਏ ਤੋਂ...