16 ਜੁਲਾਈ ਨੂੰ ਡੀਏਵੀ ਕਾਲਜ ਔਰਤਾਂ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 13 ਜੁਲਾਈ 2024--
ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ।
ਉਨਾਂ ਦੱਸਿਆ ਕਿ 16 ਜੁਲਾਈ ਨੂੰ ਡੀ.ਏ.ਵੀ. ਕਾਲਜ (ਔਰਤਾਂ) ਬੇਰੀ ਗੇਟ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ, ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੱਗੇ...








