Saturday, August 15
Shadow

Author: admin

ਸਿਵਲ ਸਰਜਨ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸਥਿਤੀ ਦੇ ਅਗਾਊ ਪ੍ਰਬੰਧਾਂ ਸੰਬਧੀ ਕੀਤੀ ਮੀਟਿੰਗ

ਸਿਵਲ ਸਰਜਨ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸਥਿਤੀ ਦੇ ਅਗਾਊ ਪ੍ਰਬੰਧਾਂ ਸੰਬਧੀ ਕੀਤੀ ਮੀਟਿੰਗ

Punjab
ਫ਼ਿਰੋਜ਼ਪੁਰ,12 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਮਾਨਸੂਨ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰਖਦੇ ਹੋਏ ਸਿਹਤ ਵਿਭਾਗ ਦੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ, ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਪ੍ਰੋਗਰਾਮ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ, ਐਨ.ਆਈ.ਐਮ.ਏ., ਨਰਸਿੰਗ ਕਾਲਜਾਂ, ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਫਲੱਡ ਦੌਰਾਨ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਫਲੱਡ ਕੰਟਰੋਲ ਰੂਮ ਬਨਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਹੜ੍ਹਾ ਦੌਰਾਨ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੀਟਿੰਗ ਵਿੱਚ ਸਿਵਲ ਸਰਜਨ ਨੇ ਸਮੂਹ ਨਰਸਿੰਗ ਕਾਲਜ ਅਤੇ ਆਯੁਰਵੈਦਿਕ ਕਾਲਜ ਦੇ ਮੁਖੀਆਂ ਨੂੰ ਹੜ੍ਹਾਂ ਦੀ ਸਥਿਤੀ ਵਿੱਚ ਸਿਹਤ ਵਿਭਾਗ ਦਾ...
ਫਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ ਸਬੰਧੀ ਸਿਖਲਾਈ ਕੋਰਸ ਲਗਾਇਆ

ਫਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ ਸਬੰਧੀ ਸਿਖਲਾਈ ਕੋਰਸ ਲਗਾਇਆ

Punjab
ਫਰੀਦਕੋਟ 12 ਜੂਨ , ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵਿਖੇ ਮਿਤੀ 8 ਜੁਲਾਈ ਤੋਂ 12 ਜੁਲਾਈ ਤੱਕ 05 ਦਿਨਾਂ ਦਾ ‘ਫਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ’ ਸਬੰਧੀ ਸਿਖਲਾਈ ਕੋਰਸ ਲਗਾਇਆ ਗਿਆ। ਇਸ ਕੋਰਸ ਵਿੱਚ ਪਿੰਡ ਘੁਗਿਆਣਾ, ਬੇਗੂਵਾਲਾ, ਚੁੱਘਾ ਸਿੰਘ ਨਗਰ, ਜਲਾਲੇਆਣਾ, ਡੱਲੇਵਾਲਾ, ਫਿੱਡੇ ਖੁਰਦ ਅਤੇ ਫਰੀਦਕੋਟ ਤੋਂ 24 ਲੜਕੀਆਂ ਅਤੇ ਔਰਤਾਂ ਨੇ ਭਾਗ ਲਿਆ। ਇਸ ਮੌਕੇ ਡਾ. ਕਰਮਜੀਤ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਸਿਖਿਆਰਥੀਆਂ ਨੂੰ ਕੇ. ਵੀ. ਕੇ. ਫਰੀਦਕੋਟ ਵਿਖੇ ਲੱਗਣ ਵਾਲੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਇਸ ਕੋਰਸ ਦੌਰਾਨ ਫਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ ਦੀ ਮਹੱਤਤਾ ਅਤੇ ਇਸ ਤੋਂ ਤਿਆਰ ਹੋਣ ਵਾਲੇ ਪਦਾਰਥਾਂ ਬਾਰੇ ਵਿਸਥਾਰ ਸਹਿਤ ਦੱਸਿਆ। ਉਨ੍ਹਾਂ ਦੱਸਿਆ ਕਿ ਮੌਸਮ ਦੌਰਾਨ ਫਲਾਂ ਅਤੇ ਸਬਜ਼ੀਆਂ ਦੇ ਮੁੱਲ ਘੱਟ ਹੋਣ ਕਾਰਨ ਉਸ ਸਮੇਂ ਉਹਨਾਂ ਦੇ ਵੱਖ-ਵੱਖ ਉਤਪਾਦ ਜਿਵੇਂ ਆਚਾਰ, ਚਟਣੀਆਂ, ਸੁਕੈਸ਼, ਜੈਮ, ਮੁਰੱਬਾ ਆਦਿ ਬਣਾ ਕੇ ਲੰਮੇ ਸਮੇਂ ਤੱਕ ਖਰਾਬ ਹੋਣ ਤੋਂ ਬਚਾਅ ਸਕਦੇ ਹਾਂ। ਉਨ੍ਹਾਂ ਇਸ ਧੰਦੇ ਨੂੰ ਆਮਦਨ ਵਧਾਉਣ ਦੇ ਵਸੀਲੇ ਵਜੋਂ ਅਪਨਾਉਣ ਲਈ ਉਤਸ਼ਾਹਿਤ ਕਰਦੇ ...
ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ

ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ

National, Politics, Punjab
ਚੰਡੀਗੜ੍ਹ, 12 ਜੁਲਾਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗਠਤ ਕੀਤੀ ਗਈ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹਮਦਰਦੀ ਭਰਪੂਰ ਰਵੱਈਆ ਅਪਨਾਉਣ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 19 ਜੁਲਾਈ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਹੋਵੇਗੀ ਅਤੇ ਉਦੋਂ ਤੱਕ ਅਧਿਕਾਰੀ ਸਾਰੀਆਂ ਮੰਗਾਂ ਦੇ ਹੱਲ ਲਈ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਮੇਟੀ ਦੇ ਬਾਕੀ ਮੈਂਬਰਾਂ ਅਤੇ ਯੂਨੀਅਨ ਦੇ ਦੋ ਨੁਮਾਇੰਦਿਆਂ ਨਾਲ ਮੀਟਿੰਗ ਕਰਦ...
ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਹਰਪਾਲ ਸਿੰਘ ਚੀਮਾ

ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 12 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਅਵੈਧ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ 'ਤੇ ਵੱਡੀ ਕਾਰਵਾਈ ਦਾ ਖੁਲਾਸਾ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਪ੍ਰਾਪਤ ਹੋਏ ਬਿੱਲਾਂ ਦੇ ਆਧਾਰ ‘ਤੇ  ਕੁੱਲ 7.63 ਕਰੋੜ ਰੁਪਏ ਜੁਰਮਾਨੇ ਕੀਤੇ ਗਏ ਜਿਸ ਵਿੱਚੋਂ 5.87 ਕਰੋੜ ਰੁਪਏ ਵਸੂਲੇ ਜਾ ਚੁੱਕੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਕੀਮ ਦੀ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਲਿੰਗ ਵਿੱਚ ਗੜਬੜੀ ਲਈ ਵਿਕਰੇਤਾਵਾਂ ਨੂੰ ਜਾਰੀ ਕੀਤੇ ਗਏ 1604 ਨੋਟਿਸਾਂ ਵਿੱਚੋਂ 711 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਇਸ ਸਕੀਮ ਸਦਕਾ 123 ਨਵੀਆਂ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਹੋਈਆਂ ਹਨ, ਜੋ ਕਿ ਕਰ ਪਾਲਣਾ ਵਿੱਚ ਸੁਧਾਰ ਨੂੰ ਦਰਸਾਉਂਦੀਆਂ ਹਨ।. ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ 21 ਅਗਸਤ, 2023 ਨੂੰ ਸ਼ੁਰੂ ਕੀਤੀ ਗਈ ਇਹ ਸਕੀਮ, ਖਪਤਕਾਰਾਂ ਨੂੰ 'ਮੇਰਾ ਬਿੱਲ ਐਪ' ਰਾਹੀਂ ਖਰੀਦ ਬਿੱਲਾਂ ਨੂੰ ਅਪਲੋਡ ਕ...
ਪਿੰਡ ਪੱਧਰ ਤੇ ਲਗਾਏ ਜਾ ਰਹੇ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਵਰਦਾਨ ਸਾਬਤ-ਵਿਧਾਇਕ  ਸੇਖੋਂ

ਪਿੰਡ ਪੱਧਰ ਤੇ ਲਗਾਏ ਜਾ ਰਹੇ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਵਰਦਾਨ ਸਾਬਤ-ਵਿਧਾਇਕ ਸੇਖੋਂ

Punjab
ਫ਼ਰੀਦਕੋਟ, 12 ਜੁਲਾਈ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਤੇ ਕੈਂਪ ਲਗਾਉਣ ਦੀ ਮੁਹਿੰਮ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਬਰੂਹਾਂ ਤੇ ਕੈਂਪ ਲਗਾ ਕੇ ਮੌਕੇ 'ਤੇ ਹੀ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਫ਼ਰੀਦਕੋਟ ਸ  ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹੇ ਦੇ ਪਿੰਡ ਪੱਖੀ ਕਲਾਂ ਵਿਖੇ ਲਗਾਏ ਗਏ ਸੱਤਵੇਂ ਸੁਵਿਧਾ ਕੈਂਪ ਦੌਰਾਨ ਆਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਮੌਜੂਦ ਸਨ। ਵਿਧਾਇਕ ਸ. ਸੇਖੋਂ ਨੇ ਪਿੰਡ ਪੱਖੀ ਕਲਾਂ ਤੋਂ ਇਲਾਵਾ ਭਾਗਥਲਾ ਕਲਾਂ, ਭਾਗਥਲਾ ਖੁਰਦ, ਪਹਿਲੂਵਾਲਾ, ਹਰਦਿਆਲੇਆਣਾ, ਮੱਲੇਵਾਲਾ ਅਤੇ ਭੋਲੂਵਾਲਾ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਜਿੱਥੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ ਗਿਆ, ਉਥੇ ਹੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ।   ਪਿੰ...
ਪਿੰਡ ਬਾਦਲ ਵਿਖੇ ਲਗਾਇਆ ਜਨ ਸੁਵਿਧਾ ਕੈਂਪ

ਪਿੰਡ ਬਾਦਲ ਵਿਖੇ ਲਗਾਇਆ ਜਨ ਸੁਵਿਧਾ ਕੈਂਪ

Punjab
ਲੰਬੀ,ਸ੍ਰੀ ਮੁਕਤਸਰ ਸਾਹਿਬ 12 ਜੁਲਾਈ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ—ਖੁਆਰੀ ਘਟਾਉਣ ਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਡਾ. ਸੰਜੀਵ ਸ਼ਰਮਾਂ ਐਸ ਡੀ.ਐਮ ਮਲੋਟ ਦੇ ਦਿਸ਼ਾਂ ਨਿਰਦੇਸ਼ਾਂ ਤੇ ਪਿੰਡ ਬਾਦਲ ਵਿਖੇ ਜਨ ਸੁਵਿਧਾ ਕੈਂਪ ਲਾਇਆ ਗਿਆ। ਇਹ ਸੁਵਿਧਾ ਕੈਂਪ ਸ੍ਰੀ ਸੰਜੀਵ ਕੁਮਾਰ ਬੀ.ਡੀ.ਪੀ.ਓ ਲੰਬੀ ਅਤੇ ਸ੍ਰੀ ਬਲਵਿੰਦਰ ਸਿੰਘ ਨੈਬ ਤਹਿਸੀਲਦਾਰ ਲੰਬੀ ਦੀ ਅਗਵਾਈ ਹੇਠ ਲਗਾਇਆ ਗਿਆ , ਜਿੱਥੇ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਅਤੇ ਉਹਨਾਂ ਦੇ ਮਸਲਿਆਂ ਦਾ ਮੌਕੇ ’ਤੇ ਨਿਬੇੜਾ ਕੀਤਾ। ਉਹਨਾਂ ਕਿਹਾ ਕਿ ਜਿਨ੍ਹਾਂ ਸਕਾਇਤਾਂ/ਮੁਸਕਿਲਾਂ ਦਾ ਮੌਕੇ ਨਿਪਟਾਰਾ ਨਹੀਂ ਹੋ ਸਕਿਆਂ ਉਨ੍ਹਾਂ ਦੇ ਮੱਸਲਿਆਂ ਦਾ 15 ਦਿਨਾਂ ਦੇ ਅੰਦਰ ਅੰਦਰ ਹੱਲ ਕਰ ਦਿਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਕੈਂਪ ’ਚ ਸਾਂਝ ਕੇਂਦਰ ਸਣੇ ਦਫ਼ਤਰ ਸਮਾਜਿਕ ਸੁਰੱਖਿਆ, ਕਿਰਤ ਵਿਭਾਗ,ਸਿਹਤ ਵਿਭਾਗ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਮਾਲ ਵਿਭਾਗ, ਆਦਿ ਨੇ ਕਾਊਂਟਰ ਲਗਾ ਕੇ ਪਿੰਡ ਵਾਸੀਆਂ ਨੂੰ ਮੌਕੇ ਤੇ ਹੀ ਸਰਕਾਰੀ ਸਹੂਲਤਾਂ ਦਾ ਲਾਭ ਪਹੁਚਾਇਆ ਗਿਆ...
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀਆਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀਆਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

Punjab
ਅੰਮ੍ਰਿਤਸਰ 12 ਜੁਲਾਈ-- ਜਿਲੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ  ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲਾ ਪੈਡਿੰਗ ਪਏ ਹਨ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨਾਂ ਕਿਹਾ ਕਿ ਸਰਕਾਰ ਦਾ ਅਕਸ਼ ਆਪਣੇ ਕੀਤੇ ਕੰਮਾਂ ਨਾਲ ਹੀ ਬਣਨਾ ਹੁੰਦਾ ਹੈ ਸੋ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਨਾਲ ਸਲੀਕੇ ਨਾਲ ਪੇਸ਼ ਆਇਆ ਜਾਵੇ ਅਤੇ ਕਾਇਦੇ ਵਿਚ ਰਹਿੰਦੇ ਹੋਏ ਉਨਾਂ ਦੇ ਕੰਮ ਕੀਤੇ ਜਾਣ ਨਾ ਕਿ ਬਾਰ-ਬਾਰ ਦਫ਼ਤਰ ਆਉਣ ਲਈ ਮਜ਼ਬੂ...
ਨਰਮੇ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ

ਨਰਮੇ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ

Punjab
ਬਠਿੰਡਾ, 12 ਜੁਲਾਈ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਚਲਾਈ ਜਾ ਰਹੀ ਨਰਮੇ ਦੀ ਕਾਸ਼ਤ ਦੀ ਸਫ਼ਲ ਮੁਹਿੰਮ ਤਹਿਤ ਸਥਾਨਕ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ ਡਾ. ਗੁਰਦੀਪ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਪਿੰਡ ਮਾਨਕ ਖਾਨਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਲਗਾਇਆ ਗਿਆ। ਸਹਾਇਕ ਪ੍ਰੋ: ਪੌਦ ਸੁਰੱਖਿਆ ਕੇ.ਵੀ.ਕੇ. ਡਾ. ਵਿਨੈ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ 35 ਕਿਸਾਨਾਂ ਨੇ ਭਾਗ ਲਿਆ। ਕੈਂਪ ਦੌਰਾਨ ਕਿਸਾਨ ਵੀਰਾਂ ਨਾਲ ਫ਼ਸਲ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਇਨ੍ਹਾਂ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਬਾਰੇ ਵੀ ਦੱਸਿਆ ਗਿਆ ਅਤੇ ਸਲਾਹ ਦਿੱਤੀ ਗਈ ਕਿ ਫ਼ਸਲ ਤੇ ਜ਼ਿਆਦਾ ਹਮਲੇ ਦੀ ਸੂਰਤ ਵਿੱਚ ਸੰਯੁਕਤ ਕੀਟ ਪ੍ਰਬੰਧਨ ਨੂੰ ਧਿਆਨ ਵਿੱਚ ਰੱਖਦਿਆ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਟਨਾਸ਼ਕਾਂ ਦੀ ਹੀ ਵਰਤੋਂ ਕੀਤੀ ਜਾਵੇ। ਕੇ.ਵੀ.ਕੇ. ਟੀਮ ਵੱਲੋਂ ਕੈਂਪ ਦੌਰਾਨ ਖੇਤਾਂ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਸਮੇਂ-ਸਮੇਂ ਕੀ...
ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਕਰੇਗਾ ਅੰਮ੍ਰਿਤਸਰ ਦਾ ਦੌਰਾ

ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਕਰੇਗਾ ਅੰਮ੍ਰਿਤਸਰ ਦਾ ਦੌਰਾ

Politics, Punjab
ਅੰਮ੍ਰਿਤਸਰ, 12 ਜੁਲਾਈ: ---ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਦੇ ਚੇਅਰਮੈਨ 24 ਜੁਲਾਈ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ ਜਿਥੇ ਉਹ 0-18 ਸਾਲ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣੂੰ ਕਰਵਾਉਣ ਦੇ ਨਾਲ ਨਾਲ ਮੁਸ਼ਕਲਾਂ ਵੀ ਸੁਣਨਗੇ। ਇਹ ਸਬੰਧੀ ਅੱਜ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਰਣਜੀਤ ਐਵੀਨਿਊ ਵਿਖੇ ਨਗਰ ਸੁਧਾਰ ਟਰੱਸਟ ਦੇ ਕਮਿਊਨਟੀ ਹਾਲ ਵਿੱਚ ਇਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਜਿਥੇ ਉਹ ਇਨ੍ਹਾਂ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਸੁਣਨਗੇ। ਸਹਾਇਕ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਕੈਂਪ ਵਾਲੀ ਥਾਂ ਤੇ ਆਪੋ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜਰ ਰਹਿਣ ਅਤੇ ਵਿਭਾਗ ਨਾਲ ਸਬੰਧਤ ਸਕੀਮਾਂ ਦੇ ਪ੍ਰਚਾਰ ਲਈ ਬੈਨਰ ਵੀ ਲਗਾਏ ਜਾਣ। ਸਹਾਇਕ ਕਮਿਸਨਰ ਨੇ ਕੈਂਪ ਦੀਆਂ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤ...
ਨਗਰ ਨਿਗਮ ਅਬੋਹਰ ਵੱਲੋਂ ਦੋ ਦਿਨ ਵਿੱਚ 200 ਤੋਂ ਜਿਆਦਾ ਬੇਸਹਾਰਾ ਜਾਨਵਰ ਗਊਸ਼ਾਲਾ ਭੇਜੇ ਗਏ

ਨਗਰ ਨਿਗਮ ਅਬੋਹਰ ਵੱਲੋਂ ਦੋ ਦਿਨ ਵਿੱਚ 200 ਤੋਂ ਜਿਆਦਾ ਬੇਸਹਾਰਾ ਜਾਨਵਰ ਗਊਸ਼ਾਲਾ ਭੇਜੇ ਗਏ

Punjab
ਅਬੋਹਰ 12 ਜੁਲਾਈ ਨਗਰ ਨਿਗਮ ਅਬੋਹਰ ਵੱਲੋਂ ਪਿਛਲੇ ਦੋ ਦਿਨਾਂ ਤੋਂ ਸ਼ਹਿਰ ਤੋਂ ਬੇਸਹਾਰਾ ਜਾਨਵਰਾਂ ਨੂੰ ਫੜ ਕੇ ਗਊਸ਼ਾਲਾ ਵਿੱਚ ਭੇਜਣ ਦਾ ਕੰਮ ਜਾਰੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਉਹਨਾਂ ਨੇ ਦੱਸਿਆ ਕਿ 11 ਜੁਲਾਈ ਨੂੰ 70 ਅਤੇ 10 ਜੁਲਾਈ ਨੂੰ 124 ਜਾਨਵਰ ਫੜ ਕੇ ਸਲੇਮ ਸ਼ਾਹ ਗਊਸ਼ਾਲਾ ਭੇਜੇ ਗਏ ਹਨ। ਇਹ ਮੁਹਿੰਮ ਅੱਜ ਵੀ ਜਾਰੀ ਹੈ ਅਤੇ ਖਬਰ ਲਿਖੇ ਜਾਣ ਤੱਕ ਲਗਭਗ ਦੋ ਦਰਜਨ ਜਾਨਵਰ ਇਕੱਠੇ ਕਰ ਲਏ ਗਏ ਹਨ ਜਿਨਾਂ ਨੂੰ ਗਉਸ਼ਾਲਾ ਵਿੱਚ ਭੇਜਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਪਹਿਲੀ ਜਨਵਰੀ ਤੋਂ ਲੈ ਕੇ ਹੁਣ ਤੱਕ 905 ਜਾਨਵਰ ਗਊਸ਼ਾਲਾਵਾਂ ਵਿੱਚ ਭੇਜੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੇਸਹਾਰਾ ਜਾਨਵਰਾਂ ਨੂੰ ਸਲੇਮ ਸ਼ਾਹ ਦੀ ਸਰਕਾਰੀ ਗਊਸ਼ਾਲਾ ਵਿੱਚ ਭੇਜਿਆ ਜਾ ਰਿਹਾ ਹੈ। ਉਹਨਾਂ ਨੇ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜਾਨਵਰਾਂ ਨੂੰ ਬੇਸਹਾਰਾ ਛੱਡਣ ਦੀ ਬਜਾਏ ਸਲੇਮ ਸ਼ਾਹ ਗਊਸ਼ਾਲਾ ਵਿਖੇ ਭੇਜ ਸਕਦੇ ਹਨ। ਉਹਨਾਂ ਨੇ ਕਿਹਾ ਕਿ ਜਦ ਅਸੀਂ ਬੇਸਹਾਰਾ ਜਾਨਵਰ ਛੱਡਦੇ ਹਾਂ ਤਾਂ ...