ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ – ਧਾਲੀਵਾਲ
ਅੰਮ੍ਰਿਤਸਰ, 12 ਜੁਲਾਈ:---ਹਵਾ ਅਤੇ ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ ਵਾਤਾਵਰਨ ਨੂੰ ਸਾਫ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਹਲਕਾ ਵਿਧਾਇਕ ਪੱਛਮੀ ਡਾਕਟਰ ਜਸਬੀਰ ਸਿੰਘ ਸੰਧੂ, ਗੁਰਦੁਆਰਾ ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲੇ , ਸੇਵਾਦਾਰ ਬਾਬਾ ਗੁਰਜੀਤ ਸਿੰਘ ਅੱਜ ਬਾਬਾ ਦਰਸ਼ਨ ਸਿੰਘ ਕਲੋਨੀ ਦੇ ਪਾਰਕ ਵਿਖੇ 100 ਤੋਂ ਵਧੇਰੇ ਬੂਟੇ ਲਗਾਉਂਦਿਆਂ ਸਾਂਝੇ ਕੀਤੇ।
ਸ੍ਰ ਧਾਲੀਵਾਲ ਨੇ ਕਿਹਾ ਕਿ ਰੁੱਖਾਂ ਨੂੰ ਪੁੱਤਾਂ ਵਾਂਗ ਪਾਲੋ ਅਤੇ ਇਸਦਾ ਪਾਲਣ ਪੋਸ਼ਣ ਸਹੀ ਤਰੀਕੇ ਨਾਲ ਕਰਕੇ ਅਗਲੀਆਂ ਪੀੜੀ ਲਈ ਵਾਤਾਵਰਨ ਨੂੰ ਹੋਰ ਸੁੰਦਰ ਬਣਾਉਣ ਦਾ ਉਪਰਾਲਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਇਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਵਲ ਪੌਦੇ ਲਗਾਉਣਾ ਹੀ ਨਹੀਂ ਬਲਕਿ ਇਸ ਦੇਖਭਾਲ ਵੀ ਕਰਨੀ ਚਾਹੀਦੀ ਹੈ। ਸ੍ਰ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਉਦੇਸ਼ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣਾ ਹੈ ਅਤ...








