Saturday, August 15
Shadow

Author: admin

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਆਬਾਦੀ ਦਿਵਸ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਆਬਾਦੀ ਦਿਵਸ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ : ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਸੰਸਥਾਵਾਂ ਦੇ ਮੁਖੀਆਂ ਦੀ ਅਗਵਾਈ ਹੇਠ ਸਿਹਤ ਕਾਮਿਆਂ ਨੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ। ਸਿਵਲ ਸਰਜਨ ਡਾ.ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਸਿਹਤ ਸੰਸਥਾਵਾਂ ਵਿਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ ਨੂੰ ਆਬਾਦੀ ਨੂੰ ਕੰਟਰੋਲ ਕਰਨ ਵਾਸਤੇ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਤਫ਼ਸੀਲ ਨਾਲ ਸਮਝਾਇਆ ਗਿਆ। ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਅਤੇ ਕੱਚੇ ਸਾਧਨ ਜਿਵੇਂ ਨਸਬੰਦੀ, ਨਲਬੰਦੀ, ਗਰਭ-ਰੋਕੂ ਅੰਤਰਾ ਟੀਕਾ, ਛਾਇਆ ਗੋਲੀ, ਕਾਪਰ-ਟੀ, ਗੋਲੀਆਂ ਅਤੇ ਕੰਡੋਮ ਆਦਿ ਦੀ ਵਰਤੋਂ ਬਾਰੇ ਜਾਣਕਾਰੀ ਦਿਤੀ ਗਈ। ਅਧਿਕਾਰੀਆਂ ਨੇ ਦਸਿਆ ਕਿ ਇਸ ਵਾਰ ਵਿਸ਼ਵ ਆਬਾਦੀ ਦਿਵਸ ਨੂੰ ਵੱਖ ਵੱਖ ਹਿੱਸਿਆਂ ਵਿਚ ਮਨਾਇਆ ਜਾ ਰਿਹਾ ਹੈ l ਦੂਜਾ ਪੰਦਰਵਾੜਾ ‘ਜਨਸੰਖਿਆ ਸਥਿਰਤਾ ਪਖਵਾੜਾ’ 11 ਜੁਲਾਈ ਤੋਂ 24 ਜੁਲਾਈ ਤਕ ਚੱਲੇਗਾ। ਇਨ੍ਹਾਂ ਪੰਦਰਵਾੜਿਆਂ ਦੌਰਾਨ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ...
ਸਥਾਨਕ ਰਾਜਿੰਦਰਾ ਕਾਲਜ ਵਿਖੇ ਪਲੇਸਮੈਂਟ ਕੈਂਪ ਆਯੋਜਿਤ

ਸਥਾਨਕ ਰਾਜਿੰਦਰਾ ਕਾਲਜ ਵਿਖੇ ਪਲੇਸਮੈਂਟ ਕੈਂਪ ਆਯੋਜਿਤ

Punjab
ਬਠਿੰਡਾ, 11 ਜੁਲਾਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।           ਇਸ ਪਲੇਸਮੈਂਟ ਕੈਂਪ ਦੌਰਾਨ ਵੱਖ-ਵੱਖ ਕੰਪਨੀਆਂ ਜਿੰਨ੍ਹਾਂ ਵਿਚ ਏ.ਵੀ.ਸੀ. ਮਹਿੰਦਰਾ, ਫੋਨ ਪੇਅ, ਆਰ.ਐਡ.ਜੇ. ਲਾਅ ਕੰਨਸਲਟੈਂਟ, ਵਿਜੈ ਰਾਜ ਐਂਡ ਸੰਨਜ਼ ਕੰਪਨੀ, ਭਾਰਤੀ ਐਕਸਾ, ਪੇਅ-ਟੀ-ਐਮ, ਅਜ਼ਾਈਲ ਹਰਬਲ, ਟਰੀਊ ਲਕਸ਼ਮੀ ਪ੍ਰਾਈਵੇਟ ਲਿਮਟਿਡ, ਅਥਰਵਾ ਟੈੱਕ ਮਾਈਂਡਸ ਪ੍ਰਾਈਵੇਟ ਲਿਮਟਿਡ ਆਦਿ ਵੱਲ਼ੋਂ ਸ਼ਿਰਕਤ ਕੀਤੀ ਗਈ। ਕੈਂਪ ਦੌਰਾਨ ਕਰੀਬ 115 ਪ੍ਰਾਰਥੀਆਂ ਨੇ ਭਾਗ ਲਿਆ ਜਿੰਨ੍ਹਾਂ ਵਿੱਚੋਂ ਵੱਖ-ਵੱਖ ਕੰਪਨੀਆਂ ਦੁਆਰਾ ਕੁੱਲ 72 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਚੁਣੇ ਗਈ ਪ੍ਰਾਰਥੀਆਂ ਨੂੰ ਵੱਖ-ਵੱਖ ਅਸਾਮੀਆਂ ਲਈ 10,000/- ਰੁਪਏ ਤੋਂ ਲੈ ਕੇ 20,000/- ਰੁਪਏ ਪ੍ਰਤੀ ਮਹੀਨਾ ਦੀ ਤਨਖਾਹ ਦੇ ਆਫ਼ਰ ਦਿੱਤੇ ਗਏ। ਇਸ ਦੌ...
ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ ਸਪੈਸ਼ਲ ਕੈਂਪ : ਮਾਸਟਰ ਜਗਸੀਰ ਸਿੰਘ

ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ ਸਪੈਸ਼ਲ ਕੈਂਪ : ਮਾਸਟਰ ਜਗਸੀਰ ਸਿੰਘ

Punjab
ਨਥਾਣਾ (ਬਠਿੰਡਾ) : 11 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਲਗਾਏ ਜਾ ਰਹੇ ਸਪੈਸ਼ਲ ਕੈਂਪ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਅਧੀਨ ਪੈਂਦੀ ਨਗਰ ਪੰਚਾਇਤ ਨਥਾਣਾ ਵਿਖੇ ਲਗਾਏ ਗਏ ਲੋਕ ਭਲਾਈ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ਼ ਅਹਿਮਦ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਸ਼੍ਰੀ ਰਾਕੇਸ਼ ਕੁਮਾਰ ਮੀਨਾ ਅਤੇ ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਸੂਬਾ ਸਰਕਾਰ ਵੱਲੋਂ ...
ਪਿੰਡ ਸਮਾਓਂ ਵਿਖੇ ਆਯੋਜਿਤ ਜਨ ਸੁਣਵਾਈ ਕੈਂਪ ਦੌਰਾਨ 11 ਪਿੰਡਾਂ ਦੇ ਲੋਕਾਂ ਨੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਪਿੰਡ ਸਮਾਓਂ ਵਿਖੇ ਆਯੋਜਿਤ ਜਨ ਸੁਣਵਾਈ ਕੈਂਪ ਦੌਰਾਨ 11 ਪਿੰਡਾਂ ਦੇ ਲੋਕਾਂ ਨੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਦਾ ਲਿਆ ਲਾਭ

Punjab
ਮਾਨਸਾ, 11 ਜੁਲਾਈ: ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਪਿੰਡ ਸਮਾਓਂ ਵਿਖੇ ਆਯੋਜਿਤ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਰਮਲ ਓਸੇਪਚਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ, ਪਾਰਦਰਸ਼ੀ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਭਵਿੱਖ ਵਿੱਚ ਆਪਣੇ ਕੰਮਕਾਰ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਬੇਵਜ੍ਹਾ ਜਾਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਸਬ ਡਵੀਜ਼ਨ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਪੜਾਅਵਾਰ ਆਰੰਭਿਆ ਗਿਆ ਹੈ ਤਾਂ ਜੋ ਲੋਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਰੱਖਣ ਵਾਲੇ ਵਿਭਾਗਾਂ ਨਾਲ ਸਬੰਧਿਤ ਜ਼ਰੂਰਤਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਪੂਰਾ ਕੀਤਾ ਜ...
ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Punjab
ਫ਼ਿਰੋਜ਼ਪੁਰ, 11 ਜੁਲਾਈ 2024.           ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਵੱਖ-ਵੱਖ ਵਿਭਾਗਾਂ, ਪੰਚਾਇਤਾਂ ਅਧੀਨ ਆਉਂਦੀਆਂ ਜ਼ਮੀਨਾਂ, ਸਕੂਲਾਂ, ਦਰਿਆ/ਨਹਿਰਾਂ ਦੇ ਕਿਨਾਰਿਆਂ, ਭਾਰਤੀ ਫੌਜ, ਬੀ.ਐਸ.ਐਫ ਆਦਿ ਦੀਆਂ ਜ਼ਮੀਨਾਂ ’ਤੇ 6.5 ਲੱਖ ਪੌਦੇ ਲਗਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਮੌਕੇ ਕੀਤਾ।             ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਇਸ ਵਾਰ 15 ਸਰਕਾਰੀ ਸਕੂਲਾਂ ਵਿੱਚ ਮਿਆਂਵਾਕੀ ਤਕਨੀਕ ਨਾਲ ਮਿੰਨੀ ਜੰਗਲ ਲਗਾਏ ਜਾਣਗੇ, ਇਸ ਤੋਂ ਇਲਾਵਾ 65 ਏਕੜ ਪੰਚਾਇਤੀ ਜ਼ਮੀਨਾਂ (6 ਬਲਾਕਾਂ) ਵਿਚ ਵੀ ਬੂਅ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਿਆਂਵਾਕੀ ਤਕਨੀਕ ਰਾਹੀਂ ਜੰਗਲ ਲੱਗਣ ਨਾਲ ਵਾਤਾਵਰਣ ਦੀ ਸ਼ੁੱਧਤਾ ਵਿੱਚ ਕਾਫੀ ਸੁਧਾਰ ਆਵੇਗਾ ਅਤੇ ਇਸ ਤਕਨੀਕ ਰਾਹੀਂ ਘੱਟ ਜਗ੍ਹਾ ਤੇ ਵੱਧ ਤੋਂ ਵੱਧ ਰੁੱਖ ਲਗਾਏ ਜਾਂਦੇ ਹਨ। ਉਨ੍ਹਾਂ ਸਿੱਖਿਆ ਵਿਭਾਗ ਦੇ...
ਏ.ਡੀ.ਸੀ. ਵੱਲੋਂ  ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਐਸ.ਸੀ. ਐਫ ਨੰ: 84 ਪਹਿਲੀ ਮੰਜ਼ਿਲ, ਫੇਜ਼ 5 ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਸ੍ਰੀ ਰਾਹੁਲ ਮਿੱਤਲ, ਐਚ.ਯੂ.ਐਫ. ਪੁੱਤਰ ਸ੍ਰੀ ਸੁਸ਼ੀਲ ਕੁਮਾਰ ਮਿੱਤਲ ਵਾਸੀ ਗਰਾਊਂਡ ਫਲੋਰ 01, ਟਾਵਰ ਏ-3 ਨਿਰਮਲ ਛਾਇਆ ਟਾਵਰਜ਼, ਲੋਹਗੜ੍ਹ, ਜ਼ੀਰਕਪੁਰ ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮ ਲਈ ਲਾਇਸੰਸ ਨੰ: 325/ਆਈ.ਸੀ ਮਿਤੀ 24.07.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 23.7.2024 ਤੱਕ ਹੈ। ਵਧੀਕ ਡਿਪਟੀ ਕਮਿਸ਼ਨਰ...
ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਜਾ ਰਹੇ ਵਿਸ਼ੈਸ ਕੈਂਪ-ਸਿਵਲ ਸਰਜਨ

ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਜਾ ਰਹੇ ਵਿਸ਼ੈਸ ਕੈਂਪ-ਸਿਵਲ ਸਰਜਨ

Punjab
ਮੋਗਾ, 11 ਜੁਲਾਈ: ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 9 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਰਾਜੇਸ਼ ਅੱਤਰੀ ਨੇ ਦੱਸਿਆ ਕਿ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਗਏ ਹਨ। ਇਹਨਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਦੇ ਨਾਲ-ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ  ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋਂ...
ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ –  ਧਾਲੀਵਾਲ

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ – ਧਾਲੀਵਾਲ

Punjab
ਅਜਨਾਲਾ 11 ਜੁਲਾਈ 2024-- ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲੇ ਨੂੰ ਮਿਲਾਉਂਦੀ ਸੜਕ ਉੱਪਰ ਭੱਲਾ ਪਿੰਡ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਕਾ ਦਿੱਤਾ ਕਿ ਲੋਕ ਵਾਤਾਵਰਨ ਦੀ ਸੰਭਾਲ ਲਈ ਬਰਸਾਤ ਦੇ ਇਸ ਸੀਜਨ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ।  ਸਕੂਲ ਦੇ ਬਾਹਰ ਬੱਚਿਆਂ ਕੋਲੋਂ ਪੌਦੇ ਲਗਾਉਂਦੇ ਹੋਏ ਉਹਨਾਂ ਨੇ ਕਿਹਾ ਕਿ ਅਜਨਾਲਾ ਨੂੰ ਮਿਲਾਉਂਦੀਆਂ ਸਾਰੀਆਂ ਸੜਕਾਂ ਜਿੰਨਾ ਵਿੱਚ ਅਜਨਾਲਾ ਅੰਮ੍ਰਿਤਸਰ ਰਮਦਾਸ ਰੋਡ , ਅਜਨਾਲਾ ਫਤਿਹਗੜ੍ਹ ਚੂੜੀਆਂ ਰੋਡ, ਅਜਨਾਲਾ ਤੋਂ ਕੋਰੀਡੋਰ ਨੂੰ ਜਾਂਦੀ ਸੜਕ ਸ਼ਾਮਿਲ ਹੈ , ਉੱਪਰ 50 ਹਜਾਰ ਤੋਂ ਵੱਧ ਪੌਦੇ ਲਗਾਏ ਜਾਣਗੇ ਅਤੇ ਇਹਨਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਵੀ ਸਬੰਧਤ ਵਿਭਾਗਾਂ ਅਤੇ ਅਜਨਾਲਾ ਵਾਸੀਆਂ ਨੂੰ ਦਿੱਤੀ ਜਾਵੇਗੀ ਤਾਂ ਜੋ ਇਹ ਰੁੱਖ ਵੱਡੇ ਹੋ ਕੇ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾ ਸਕਣ।  ਉਹਨਾਂ ਦੱਸਿਆ ਕਿ ਇਸ ਵਾਰ ਅਸੀਂ 50 ਫੀਸਦੀ ਬੂਟੇ ਜੋ ਕਿ ਕੇ ਜਨਤਕ ਥਾਵਾਂ ਉਤੇ ਲਾ ਰਹੇ ਹਾਂ,  ਵਿੱਚ ਫਲ ਦਰ ਬੂਟੇ ਲਗਾ ਰਹੇ ਹਾਂ, ਜਿਨਾਂ ਵਿੱਚ ਅੰਬ, ਜਾਮਨ , ਅਮਰੂਦ , ਆਵਲਾ ਆਦਿ ਸ਼ਾਮਿਲ ...
ਜੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਵਧਦੀ ਆਬਾਦੀ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਜੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਵਧਦੀ ਆਬਾਦੀ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

Punjab
ਮਾਨਸਾ, 11 ਜੁਲਾਈ : ਸਿਵਲ ਸਰਜਨ ਡਾ. ਹਰਦੇਵ ਸਿੰਘ ਦੀ ਅਗਵਾਈ ਹੇਠ ਮਾਸ ਮੀਡੀਆ ਵਿੰਗ ਵੱਲੋਂ ਜੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਵਿਸ਼ਵ ਆਬਾਦੀ ਦਿਵਸ ’ਤੇ ਮਨਾਏ ਜਾ ਰਹੇ ਪੰਦਰਵਾੜੇ ਦੇ ਤਹਿਤ ਲੋਕਾਂ ਨੂੰ ਵਧਦੀ ਆਬਾਦੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਲਗਾਤਾਰ ਵਧ ਰਹੀ ਆਬਾਦੀ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ’ਤੇ ਕਾਬੂ ਪਾਉਣ ਲਈ ਜਿੱਥੇ ਸਰਕਾਰ ਆਪਣੀ ਸਰਗਰਮ ਭੂਮਿਕਾ ਨਿਭਾਅ ਰਹੀ ਹੈ, ਉਥੇ ਇਸ ਕਾਰਜ ਵਿੱਚ ਚੰਗੀ ਸਫ਼ਲਤਾ ਪ੍ਰਾਪਤ ਕਰਨ ਲਈ ਸਾਂਝੇ ਸਮਾਜਿਕ ਯਤਨਾਂ ਦੀ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਆਬਾਦੀ ਵਧਣ ਦੇ ਕਈ ਕਾਰਨਾ ਵਿੱਚੋ ਇੱਕ ਕਾਰਨ ਲੜਕੀ ਦੀ ਬਜਾਏ ਲੜਕੇ ਦੇ ਜਨਮ ਦੀ ਲਾਲਸਾ ਵੀ ਹੈ, ਪ੍ਰੰਤੂ ਮੌਜੂਦਾ ਸਮੇਂ ਵਿੱਚ ਅਜਿਹਾ ਕੋਈ ਖੇਤਰ ਨਹੀਂ ਜਿੱਥੇ ਲੜਕੀਆਂ ਨੇ ਮੱਲਾਂ ਨਹੀਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਪਰਿਵਾਰ ਲਈ ਲਾਜ਼ਮੀ ਹੈ ਕਿ ਦੋ ਬੱਚਿਆਂ ਦੇ ਜਨਮ ਵਿੱਚ ਘੱਟੋ ਘੱਟ ਤਿੰਨ ਸਾਲ ਦਾ ਫਰਕ ਰੱਖਿਆ ਜਾਵੇ ਅਤੇ ਵਿਆਹ ਸਹੀ ਉਮਰ ਵਿੱਚ ਹੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਧਦੀ ਆਬਾਦੀ ਕਾਰਨ ਲੋਕਾਂ ਦੀ ਵੱਡੀ ਗਿਣਤੀ ਬੁਨਿਆਦੀ ਲੋੜਾਂ...
ਮਾਨਸੂਨ ਸੀਜਨ ਦੌਰਾਨ ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 13 ਲੱਖ ਬੂਟੇ  ਵਿਭਾਗਾਂ ਨੇ ਮੰਗੇ – ਡਿਪਟੀ ਕਮਿਸ਼ਨਰ

ਮਾਨਸੂਨ ਸੀਜਨ ਦੌਰਾਨ ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 13 ਲੱਖ ਬੂਟੇ ਵਿਭਾਗਾਂ ਨੇ ਮੰਗੇ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 11 ਜੁਲਾਈ 2024: ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਜੋ 2.5 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਸਬੰਧੀ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਨੇ 13 ਲੱਖ ਤੋਂ ਵੱਧ ਬੂਟਿਆਂ ਦੀ ਮੰਗ ਕੀਤੀ ਹੈ।  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਇਸ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਦੱਸਿਆ ਕਿ ਹੁਣ ਤੱਕ ਸਵਾ ਦੋ ਲੱਖ ਦੇ ਕਰੀਬ ਬੂਟੇ ਵਿਭਾਗਾਂ ਵਲੋਂ ਲਗਾਏ ਜਾ ਚੁੱਕੇ ਹਨ। ਉਨਾਂ ਹਦਾਇਤ ਕੀਤੀ ਕਿ ਛੇਤੀ ਹੀ ਰਹਿੰਦੇ ਟੀਚੇ ਨੂੰ ਪੂਰਾ ਕੀਤਾ ਜਾਵੇ। ਉਨਾਂ ਜੰਗਲਾਤ ਵਿਭਾਗ ਨੂੰ ਆਪਣੀਆਂ ਨਰਸਰੀਆਂ ਤੋਂ ਇਹ ਸਪਲਾਈ ਨਿਰੰਤਰ ਜਾਰੀ ਰਹਿਣ ਦੀ ਹਦਾਇਤ ਕਰਦੇ ਕਿਹਾ ਕਿ ਮਾਨਸੂਨ ਸੀਜਨ ਦੌਰਾਨ ਖਾਲੀ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ ਬੂਟੇ ਮੁਹੱਈਆ ਕਰਵਾਏ ਜਾਣ। ਇਸ ਸਬੰਧੀ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ ਸ੍ਰੀ ਥੋਰੀ ਨੇ ਦੱਸਿਆ ਕਿ ਪੰਜਾਬ ਵਿੱਚ ਵਣਾਂ ਹੇਠ ਰਕਬਾ ਘੱਟ ਕੇ 5.92 ਫੀਸਦੀ ਰਹ...