Saturday, August 15
Shadow

Author: admin

ਸਿਹਤ ਵਿਭਾਗ ਵੱਲੋਂ ਸਬ ਸੈਂਟਰ ਰਾਣਾ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

ਸਿਹਤ ਵਿਭਾਗ ਵੱਲੋਂ ਸਬ ਸੈਂਟਰ ਰਾਣਾ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

Punjab
ਫਾਜ਼ਿਲਕਾ, 11  ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਰਾਣਾ ਵਿਖੇ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ  ਪਾਣੀ  ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ, ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਇਹ  ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ। ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ, ਕਮਜ਼ੋਰੀ, ਮਾਸਪੇਸ਼ੀਆਂ ਵਿਚ ਦਰਦ, ਚਮੜੀ ਉਪਰ ਲਾਲ ਰੰਗ ਦੇ ਦਾਣੇ, ਹਾਲਤ ਖ਼ਰਾ...
28 ਜੁਲਾਈ ਤੱਕ ਹੋਵੇਗੀ ਅਗਨੀਵੀਰ ਦੇ ਰੂਪ ਵਿੱਚ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਰਜਿਸਟ੍ਰੇਸ਼ਨ

28 ਜੁਲਾਈ ਤੱਕ ਹੋਵੇਗੀ ਅਗਨੀਵੀਰ ਦੇ ਰੂਪ ਵਿੱਚ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਰਜਿਸਟ੍ਰੇਸ਼ਨ

Punjab
ਫਰੀਦਕੋਟ 11 ਜੁਲਾਈ, ਬੇਰੋਜਗਾਰ ਉਮੀਦਵਾਰ 28 ਜੁਲਾਈ 2024 ਤੱਕ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਕਰਕੇ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਰੋਜਗਾਰ ਤੇ ਉਤਪਤੀ ਅਫਸਰ ਸ੍ਰੀਮਤੀ ਡਿੰਪਲ ਨੇ ਦੱਸਿਆ ਕਿ ਅਗਨੀਵੀਰ ਹਵਾਈ ਸੈਨਾ ਭਰਤੀ ਦੀ ਯੋਗਤਾ 12 ਪਾਸ ਹੈ। ਲਿਖਤੀ ਪ੍ਰੀਖਿਆ ਮਿਤੀ 18 ਅਕਤੂਬਰ 2024 ਤੋਂ ਬਾਅਦ ਹੋਈ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਅਪਲਾਈ ਕਰਨ ਅਤੇ ਹੋਰ ਵਧੇਰੇ ਜਾਣਕਾਰੀ ਲਈ agnipathvayu.cdac.in ਲਿੰਕ ਦੇਖ ਸਕਦੇ ਹੋ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਹੋਰ ਸੇਵਾਵਾਂ ਦਾ ਲਾਭ ਲੈਣ ਲਈ ਬੇਰੁਜ਼ਗਾਰ ਪ੍ਰਾਰਥੀ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ, ਨੇੜੇ ਸੰਧੂ ਪੈਲਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਪੜ੍ਹਾਈ ਦੇ ਅਸਲ-ਦਸਤਾਵੇਜ਼, ਅਧਾਰ-ਕਾਰਡ, ਜਾਤੀ-ਸਰਟੀਫਿਕੇਟ ਆਦਿ ਦੀਆਂ 2 ਫੋਟੋ-ਕਾਪੀਆਂ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।...
ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲੋ ਵੱਖ-ਵੱਖ ਥਾਵਾ ਤੇ ਕੀਤੀ ਅਚਨਚੇਤ ਚੈਕਿੰਗ

ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲੋ ਵੱਖ-ਵੱਖ ਥਾਵਾ ਤੇ ਕੀਤੀ ਅਚਨਚੇਤ ਚੈਕਿੰਗ

Punjab
ਜਲਾਲਾਬਾਦ 11 ਜੁਲਾਈ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ ਤਹਿਤ ਅਤੇ ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ ਸੇਨੂ ਦੁੱਗਲ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ। ਜਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਵੱਲੋ ਦੱਸਿਆ ਗਿਆ ਕਿ ਚੈਕਿੰਗ ਦੌਰਾਨ 02 ਬੱਚਿਆ ਨੂੰ ਰੈਸਕਿਊ ਕੀਤਾ ਗਿਆ ਅਤੇ ਜਿਲ੍ਹਾ ਟਾਸਕ ਫੋਰਸ ਟੀਮ ਵੱਲੋ ਘੰਟਾ ਘਰ ਚੌਕ ਜਲਾਲਾਬਾਦ, ਮੇਨ ਬਜਾਰ, ਰਾਮ ਲੀਲਾ ਚੌਕ ਅਤੇ ਬੱਸ ਸਟੈਡ ਜਲਾਲਾਬਾਦ ਵਿਖੇ ਆਦਿ ਥਾਵਾ ਤੇ ਚੈਕਿੰਗ ਕੀਤੀ ਗਈ ਉਨ੍ਹਾਂ ਦੱਸਿਆ ਕਿ ਭੀਖ ਮੰਗਣਾ ਅਤੇ ਬੱਚਿਆ ਤੋ ਭੀਖ ਮੰਗਵਾਉਣਾ ਕਾਨੂੰਨੀ ਅਪਰਾਧ ਹੈ । ਇਸ ਲਈ ਜੇਕਰ ਕਿਸੇ ਨੂੰ ਕੋਈ ਬੱਚਾ ਲੋੜਵੰਦ ਦਿੱਸਦਾ ਹੈ ਤਾਂ ਉਸ ਦੀ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜਿਲਕਾ ਵਿਖੇ ਦਿੱਤੀ ਜਾ ਸਕਦੀ ਹੈ ਜਾਂ ਇਸ ਸਬੰਧੀ ਸੂਚਨਾ ਚਾਇਲਡ ਹੈਲਪ ਲਾਇਨ ਨੰਬਰ 1098 ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਬੱਚਿਆ ਲਈ ਚਿਲਡਰਨ ਹੋਮ ਬਣਾਏ ਗਏ ਹਨ। ਜਿੱਥੇ ਬੇਸਹਾਰਾ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ

Punjab
ਚੰਡੀਗੜ੍ਹ, 11 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ। ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ਵਿੱਚ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ। ...
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

Punjab
ਚੰਡੀਗੜ੍ਹ, 11 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀਆਂ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 6 ਅਗਸਤ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ। ਕੈਬਨਿਟ...
ਰੈੱਡ ਕਰਾਸ ਭਵਨ ਵਿਖੇ ਮੁੱਢਲੀ ਸਹਾਇਤਾ ਦਾ ਸਿਖਲਾਈ ਕੈਪ ਜਾਰੀ

ਰੈੱਡ ਕਰਾਸ ਭਵਨ ਵਿਖੇ ਮੁੱਢਲੀ ਸਹਾਇਤਾ ਦਾ ਸਿਖਲਾਈ ਕੈਪ ਜਾਰੀ

Punjab
ਫਰੀਦਕੋਟ 21 ਜੁਲਾਈ, ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਅਤੇ ਸੇਂਟ ਜੌਨ੍ਹ ਐਂਬੂਲੈਂਸ ਐਸੋਸੀਏਸ਼ਨ  ਫਰੀਦਕੋਟ ਵੱਲੋਂ ਦਫ਼ਤਰ ਰੈੱਡ ਕਰਾਸ ਭਵਨ, ਸਾਦਿਕ ਚੌਂਕ ਵਿਖੇ ਮੁੱਢਲੀ ਸਹਾਇਤਾ ਦੇ ਸਿਖਲਾਈ ਕੈਪ ਲਗਾਤਾਰ ਪਿਛਲੇ ਕਾਫ਼ੀ ਸਮੇਂ ਤੋਂ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਨੇ ਭਾਰਤੀ ਰੈੱਡ ਕਰਾਸ ਸੁਸਾਇਟੀ ਫਰੀਦਕੋਟ ਦੇ ਸਕੱਤਰ ਸ਼੍ਰੀ ਮਨਦੀਪ ਸਿੰਘ ਦਿੱਤੀ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆਂ ਕਿ ਰੈੱਡ ਕਰਾਸ ਫਰੀਦਕੋਟ ਹਰ ਮਹੀਨੇ ਮੁੱਢਲੀ ਸਹਾਇਤਾ ਦੀ ਸਿਖਲਾਈ ਲੈਣ ਦੇ ਚਾਹਵਾਨ ਵਿਅਕਤੀਆਂ,ਸਿਖਿਆਰਥੀਆਂ ਲਈ ਕੈਂਪਾਂ ਦਾ ਆਯੋਜਨ ਕਰ ਰਹੀ ਹੈ। ਇਸੇ ਲੜੀ ਤਹਿਤ ਮਿਤੀ 08 ਜੁਲਾਈ ਤੋਂ 17 ਜੁਲਾਈ 2024 ਤੱਕ ਚੱਲਣ ਵਾਲੇ 2 ਕੈਪਾਂ ਵਿੱਚ ਕੁੱਲ 50 ਸਿਖਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੀ ਸਿਖਲਾਈ ਦਿੱਤੀ ਜਾ ਰਹੀ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਮੁੱਢਲੀ ਸਹਾਇਤਾ ਦੀ ਸਿਖਲਾਈ ਸਮਾਜ ਦੇ ਹਰੇਕ ਵਿਅਕਤੀ ਲਈ ਬਹੁਤ ਜ਼ਰੂਰੀ ਹੈ ਇਸ ਲਈ ਹਰੇਕ ਵਿਅਕਤੀ ਨੂੰ ਇਹ ਸਿਖਲਾਈ ਲੈਣੀ ਚਾਹੀਦੀ ਹੈ। ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕੇਂਦਰ ਤੋਂ ਲਈ ਗਈ ਸਿਖਲਾਈ ਨਾਲ ਉਹ ਕਿਸੇ ਵੀ ਘ...
ਸਿਹਤ ਵਿਭਾਗ ਵੱਲੋਂ  ਅਬੋਹਰ ਵਿੱਖੇ ਮਨਾਇਆ ਗਿਆ ਜਿਲ੍ਹਾ ਪੱਧਰੀ ਵਿਸ਼ਵ ਆਬਾਦੀ ਦਿਵਸ

ਸਿਹਤ ਵਿਭਾਗ ਵੱਲੋਂ ਅਬੋਹਰ ਵਿੱਖੇ ਮਨਾਇਆ ਗਿਆ ਜਿਲ੍ਹਾ ਪੱਧਰੀ ਵਿਸ਼ਵ ਆਬਾਦੀ ਦਿਵਸ

Punjab
ਫਾਜਿਲਕਾ 11 ਜੁਲਾਈ ਪੰਜਾਬ ਸਰਕਾਰ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਅਤੇ  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ  ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੀ ਪ੍ਰਧਾਨਗੀ  ਵਿੱਚ  ਸਿਹਤ ਵਿਭਾਗ ਫਾਜਿਲਕਾ ਵੱਲੋਂ ਅੱਜ ਵਿਸ਼ਵ ਆਬਾਦੀ ਦਿਵਸ  ਸਿਵਿਲ ਹਸਪਤਾਲ ਅਬੋਹਰ ਵਿਖੇ ਮਨਾਇਆ ਗਿਆ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ,ਡਾਕਟਰ ਨੀਰਜਾ ਗੁਪਤਾ ਐੱਸ ਐਮ ਓ ਅਬੋਹਰ ਮਾਸ ਮੀਡੀਆ ਬ੍ਰਾਂਚ ਤੋਂ  ਦਿਵੇਸ਼ ਕੁਮਾਰ, ਸੁਨੀਲ ਟੰਡਨ ਹਰਮੀਤ ਸਿੰਘ ਨੇ ਸਮੂਲੀਅਤ ਕੀਤੀ।  ਇਸ ਦੋਰਾਨ ਬੀ ਸੀ ਸੀ ਸੁਖਦੇਵ ਸਿੰਘ, ਟਹਿਲ ਸਿੰਘ, ਸੰਜੇ ਕੁਮਾਰ, ਐਲ ਐਚ ਵੀ ਦਿਨੇਸ਼ ਰਾਣੀ, ਰਾਜੇਸ਼ ਕੁਮਾਰ ਹਾਜਰ ਸੀ.  ਇਸ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਵਧਦੀ ਆਬਾਦੀ ਦੇ ਨੁਕਸਾਨਾਂ ਸਬੰਧੀ ਜਾਣਕਾਰੀ ਦੇਣਾ ਅਤੇ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਬਾਰੇ ਜਾਗਰੂਕ ਕਰਨਾ ਹੈ। ਅੱਜ ਜਿਲ੍ਹਾ ਫਾਜ਼ਿਲਕਾ ਵਿੱਚ "ਮਾਂ ਅਤੇ ਬੱਚੇ ਦੀ ਤੰਦਰੁਸਤੀ ਲਈ ਗਰਭ ਅਵ...
ਜਨਤਕ ਛੱਪੜ ਪੂਰਨ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ, ਤੀਹਰੀ ਸਵਾਰੀ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਜਨਤਕ ਛੱਪੜ ਪੂਰਨ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ, ਤੀਹਰੀ ਸਵਾਰੀ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

Punjab
ਫਰੀਦਕੋਟ 11 ਜੁਲਾਈ  ( ) ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 28 ਅਗਸਤ 2024  ਤੱਕ ਲਾਗੂ ਰਹਿਣਗੇ। ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ਤੇ ਪਾਬੰਦੀ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਜਨਤਕ ਛੱਪੜ ਪੂਰਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਆਮ ਲੋਕਾਂ/ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾਂਦਾ ਹੈ ਜਿਸ ਕਰਕੇ ਪਿੰਡਾਂ ਦੇ ਪਾਣੀ ਦਾ ਵਹਾਓ ਰੁਕ ਜਾਂਦਾ ਹੈ ਜਿਸ ਕਾਰਨ ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ । ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ ।ਉਨਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ/ਪੰਚਾਇਤ ਨਿਮਨ ਹਸਤਾਖਰ,ਸਬੰਧਤ ਉਪ ਮੰਡਲ ਮੈਜਿਸਟ੍ਰੇਟ ਜਾਂ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਪਾਸੋਂ ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਨਹੀਂ ਪੂਰੇਗਾ ।ਇਹ ਪਾਬੰਦੀ 28 ਅਗਸਤ 2024 ਤੱਕ ਲਾਗੂ...
ਗਲਾਡਾ ਵੱਲੋਂ 2 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

ਗਲਾਡਾ ਵੱਲੋਂ 2 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

Punjab
ਲੁਧਿਆਣਾ, 11 ਜੁਲਾਈ (000) - ਮੁੱਖ ਪ੍ਰਸ਼ਾਸਕ ਗਲਾਡਾ ਸਾਕਸ਼ੀ ਸਾਹਨੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ-ਕਮ-ਸਮਰੱਥ ਅਥਾਰਟੀ ਓਜਸਵੀ, ਆਈ.ਏ.ਐਸ. ਦੁਆਰਾ ਕਾਰਵਾਈ ਕਰਨ ਲਈ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ ਵਜੋਂ ਉਪ ਮੰਡਲ ਇੰਜੀਨੀਅਰ, ਗਲਾਡਾ ਕਰਨ ਅਗਰਵਾਲ ਨੇ ਪੁਲਿਸ ਫੋਰਸ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਹਾਇਕ ਟਾਊਨ ਪਲਾਨਰ (ਰੈਗੂਲੇਟਰੀ), ਸਬ-ਡਵੀਜ਼ਨਲ ਇੰਜੀਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ (ਰੈਗੂਲੇਟਰੀ) ਸ਼ਾਮਲ ਸਨ, ਨੇ ਦੋ ਅਣਅਧਿਕਾਰਤ ਕਲੋਨੀਆਂ ਵਿਰੁੱਧ ਕਾਰਵ...
ਨਰਮੇ ਦੀ ਫਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੋਂ ਬਾਅਦ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੜਕਾਅ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਨਰਮੇ ਦੀ ਫਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੋਂ ਬਾਅਦ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੜਕਾਅ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

Punjab
 ਫਰੀਦਕੋਟ 11 ਜੁਲਾਈ , ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੀ ਫਸਲ ਨੂੰ ਕੀੜੇ ਮਕੌੜਿਆਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਜਾਇਜ਼ਾ ਲੈਣ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ ,ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਮੀਟਿੰਗ ਵਿੱਚ ,ਡਾ.ਗੁਰਪ੍ਰੀਤ ਸਿੰਘ,ਡਾ.ਗੁਰਿੰਦਰ ਪਾਲ ਸਿੰਘ ਖੇਤੀਬਾੜੀ ਅਫ਼ਸਰ,ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ (ਆਤਮਾ) ਸਮੇਤ ਸਮੂਹ ਅਧਿਕਾਰੀ ਹਾਜ਼ਰ ਸਨ । ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਕਲ ਪੱਧਰ ਦੀਆਂ ਟੀਮਾਂ ਵੱਲੋਂ ਨਰਮੇ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਗੁਲਾਬੀ ਸੁੰਡੀ ਦੀ ਨਿਗਰਾਨੀ ਲਈ ਹਰੇਕ ਨਰਮੇ ਦੇ ਖੇਤ ਵਿੱਚ ਇੱਕ ਇੱਕ ਸੈਕਸ ਫੀਰੋਮੋਨ ਟਰੈਪ ਲਗਾਏ ਗਏ ਹਨ ਤਾਂ ਜੋ ਗੁਲਾਬੀ ਸੁੰਡੀ ਦੀ ਆਮਦ ਬਾਰੇ ਪਤਾ ਲੱਗ ਸਕੇ । ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ...