ਪੰਜਾਬ ਦੇ ਸਾਰੇ ਵੇਰਕਾ ਮਿਲਕ ਪਲਾਂਟਾਂ ਵਿੱਚ ਲਗਾਏ ਜਾਣਗੇ ਪੌਦੇ : ਕਮਲ ਗਰਗ
ਬਠਿੰਡਾ, 11 ਜੁਲਾਈ : ਵਾਤਾਵਰਨ ਦੀ ਸ਼ੁੱਧਤਾ ਨੂੰ ਲੈ ਕੇ ਪੰਜਾਬ ਦੇ ਸਾਰੇ ਵੇਰਕਾ ਪਲਾਂਟਾਂ ਅੰਦਰ ਪੌਕੇ ਲਗਾਏ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਕਮਲ ਗਰਗ (ਆਈ.ਏ.ਐਸ) ਨੇ ਸਥਾਨਕ ਵੇਰਕਾ ਮਿਲਕ ਪਲਾਂਟ ਵਿਖੇ ਪਹਿਲੇ ਪੜਾਅ ’ਚ ਛਾਂਦਾਰ ਤੇ ਫ਼ਲਦਾਰ 500 ਬੂਟੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਦੀਪਕ ਪਾਰੀਕ, ਜਨਰਲ ਮੈਨੇਜ਼ਰ ਵੇਰਕਾ ਸ਼੍ਰੀ ਅਨੀਮੇਸ਼ ਪ੍ਰਮਾਣਿਕ ਤੇ ਵੇਰਕਾ ਦੇ ਡਾਇਰੈਕਟਰ ਸ਼੍ਰੀ ਸੁਖਪ੍ਰੀਤ ਸੁੱਖੀ ਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਦੌਰਾਨ ਐਮ.ਡੀ. ਸ਼੍ਰੀ ਕਮਲ ਗਰਗ ਨੇ ਰੁੱਖਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਜਿੱਥੇ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ, ਉਥੇ ਹੀ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡਾ ਮੁੱਖ ਫਰਜ ਹੈ।
ਇਸ ਉਪਰੰਤ ਮੈਨੇਜਿੰਗ ਡਾਇਰੈਕਟਰ ਮਿਲਕਫੈਡ ਸ੍ਰੀ ਕਮਲ ਗਰਗ ਤੇ ਵੇਰਕਾ ਮਿਲਕ ਪਲਾਂਟ ਦੇ ਬੋਰਡ ਆਫ ਡਾਇਰੈਕਟਰਜ ਨੇ ਪਲਾਂਟ ਦੇ ਅਧਿਕਾਰੀਆਂ ਨਾਲ ਮੀਟਿੰਗ ...








