Saturday, August 15
Shadow

Author: admin

ਵਿਧਾਇਕ ਰਣਬੀਰ ਭੁੱਲਰ ਵੱਲੋਂ ਫ਼ਿਰੋਜ਼ਪੁਰ-ਜ਼ੀਰਾ ਸਟੇਟ ਹਾਈਵੇ-20 ‘ਤੇ ਸੜਕ ਦੀ ਉਸਾਰੀ ਦੀ ਸ਼ੁਰੂਆਤ

ਵਿਧਾਇਕ ਰਣਬੀਰ ਭੁੱਲਰ ਵੱਲੋਂ ਫ਼ਿਰੋਜ਼ਪੁਰ-ਜ਼ੀਰਾ ਸਟੇਟ ਹਾਈਵੇ-20 ‘ਤੇ ਸੜਕ ਦੀ ਉਸਾਰੀ ਦੀ ਸ਼ੁਰੂਆਤ

Punjab
ਫ਼ਿਰੋਜ਼ਪੁਰ, 10 ਜੁਲਾਈ 2024:             ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ-ਜ਼ੀਰਾ ਸਟੇਟ ਹਾਈਵੇ-20 ਉੱਪਰ ਰੇਲਵੇ ਫਾਟਕ ਨਜ਼ਦੀਕ 400 ਮੀਟਰ ਸੜਕ ਦੇ ਸਟਰੈਚ ਦੀ ਮੁੜ ਉਸਾਰੀ ਦੇ ਕੰਮ ਦੀ ਸ਼ੁਰੂਆਤ ਆਪਣੇ ਕਰ ਕਮਲਾਂ ਨਾਲ ਕਰਵਾਈ। ਇਸ ਸੜਕ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ 57.83 ਲੱਖ ਰੁਪਏ ਦੀ ਰਾਸ਼ੀ ਮੰਜੂਰ ਕੀਤੀ ਗਈ ਹੈ।             ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸੜਕ ਦੀ ਉਸਾਰੀ ਦਾ ਕੰਮ ਤਿੰਨ ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੜਕ ‘ਤੇ ਰੇਲਵੇ ਫਾਟਕਾਂ ਨਜ਼ਦੀਕ ਭਾਰੀ ਆਵਾਜਾਈ ਨਾਲ ਖ਼ਰਾਬ ਹੋਏ 400 ਮੀਟਰ ਦੇ ਸਟਰੈਚ ਦਾ ਮੁੱੜ ਨਿਰਮਾਣ ਕੀਤਾ ਜਾਵੇਗਾ ਜਿਸ ਨਾਲ ਫ਼ਿਰੋਜ਼ਪੁਰ-ਜ਼ੀਰਾ ਸੜਕ ਸਟੇਟ ਹਾਈਵੇ-20 ‘ਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫ਼ੀ ਲੰਮੇ ਸਮੇਂ ਤੋਂ ਟ੍ਰੈਫਿਕ ਦੀ ਆਵਾਜਾਈ ਵਿੱਚ ਆ ਰਹੀਆਂ ਔਕੜਾਂ ਦੂਰ ਹੋਣਗੀਆਂ। ਇਸ ਮੌਕੇ ਉਨ੍ਹਾਂ ਵੱਲੋਂ ਸੜਕ ਨਿਰਮਾਣ ਦੇ ਕੰਮ ਦੀ ਗੁਣਵਤਾ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕਰਨ ਬਾਰੇ ਵੀ ਸੰਬੰਧਿਤ ਮਹਿਕਮੇਂ ਨੂੰ ਹਦਾਇਤ ਕੀਤੀ ਗਈ।             ਇ...
ਦੀ ਸਹਿਯੋਗ ਕਰੈਡਿਟ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ ਦੀ ਜਨਰਲ ਬਾੱਡੀ ਦੀ ਅਬੋਹਰ ਵਿਖੇ ਹੋਈ ਮੀਟਿੰਗ

ਦੀ ਸਹਿਯੋਗ ਕਰੈਡਿਟ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ ਦੀ ਜਨਰਲ ਬਾੱਡੀ ਦੀ ਅਬੋਹਰ ਵਿਖੇ ਹੋਈ ਮੀਟਿੰਗ

Punjab
ਫਾਜਿਲਕਾ 10 ਜੁਲਾਈ ਦੀ ਸਹਿਯੋਗ ਕਰੈਡਿਟ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ, ਅਬੋਹਰ ਦੀ ਜਨਰਲ ਬਾੱਡੀ ਮੀਟਿੰਗ ਅਬੋਹਰ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਡਾ. ਸੇਨੂ ਦੁੱਗਲ, ਡਿਪਟੀ ਕਮਿਸ਼ਨਰ, ਫਾਜਿਲਕਾ-ਕਮ-ਰਿਟਰਨਿੰਗ ਅਫਸਰ ਵੱਲੋਂ ਕੀਤੀ ਗਈ। ਉਹਨਾਂ ਵੱਲੋਂ 18 ਜੂਨ 2024 ਤੋਂ ਚੱਲ ਰਹੀ ਇਸ ਸੋਸਾਇਟੀ ਦੀ ਚੋਣ ਦਾ ਨਤੀਜਾ ਘੋਸ਼ਿਤ ਕੀਤਾ ਅਤੇ ਇਸ ਸਬੰਧੀ ਅਗਲੀ ਚੋਣ ਪ੍ਰਕੀਰਿਆ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਉਹਨਾਂ ਵੱਲੋਂ ਨਵੇਂ ਚੁਣੇ ਗਏ 7 ਬੋਰਡ ਆਫ਼ ਡਾਇਰੈਕਟਰਜ਼ ਨੂੰ ਵਧਾਈ ਦਿੱਤੀ ਗਈ। ਦੀ ਸਹਿਯੋਗ ਕਰੈਡਿਟ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ ਅਬੋਹਰ ਦੇ ਅਹੁਦੇਦਾਰਾਂ ਦੀ ਚੋਣ 11 ਜੁਲਾਈ 2024 ਨੂੰ ਦਫਤਰ ਡਿਪਟੀ ਕਮਿਸ਼ਨਰ, ਫਾਜਿਲਕਾ ਵਿਖੇ ਕੀਤੀ ਜਾਵੇਗੀ। ਇਸ ਮੌਕੇ ਤੇ ਸ੍ਰੀ ਸੋਨੂੰ ਮਹਾਜਨ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਫਾਜਿਲਕਾ, ਸ੍ਰੀ ਗੁਰਸੰਤਵੀਰ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਅਬੋਹਰ ਅਤੇ ਹੋਰ ਸੋਸਾਇਟੀ ਮੈਂਬਰ ਮੌਜੂਦ ਸਨ।...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਿਖੇ ਪਲੇਸਮੈਂਟ ਕੈਂਪ ਭਲਕੇ 11 ਜੁਲਾਈ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਿਖੇ ਪਲੇਸਮੈਂਟ ਕੈਂਪ ਭਲਕੇ 11 ਜੁਲਾਈ ਨੂੰ

Punjab
ਐੱਸ.ਏ.ਐੱਸ ਨਗਰ, 10 ਜੁਲਾਈ, 2024 : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਰੋਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ 11 ਜੁਲਾਈ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ (ਡੀ.ਬੀ.ਈ.ਈ.) ਐੱਸ.ਏ.ਐੱਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਵੀਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਅਲਾਇੰਸ ਜਾਬਜ਼, ਐਕਸਿਸ ਬੈਂਕ, ਆਈ.ਸੀ.ਆਈ.ਸੀ.ਆਈ  ਆਈ-ਪ੍...
ਫਾਜ਼ਿਲਕਾ ਬਣਿਆ ਸੂਬੇ ਦਾ ਪਹਿਲਾਂ ਜ਼ਿਲ੍ਹਾ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਮਹੀਨੇ ਵਿਚ ਇਕ ਦਿਨ ਹੋਵੇਗਾ ਬੈਗ ਫਰੀ ਡੇਅ

ਫਾਜ਼ਿਲਕਾ ਬਣਿਆ ਸੂਬੇ ਦਾ ਪਹਿਲਾਂ ਜ਼ਿਲ੍ਹਾ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਮਹੀਨੇ ਵਿਚ ਇਕ ਦਿਨ ਹੋਵੇਗਾ ਬੈਗ ਫਰੀ ਡੇਅ

Punjab
ਫਾਜ਼ਿਲਕਾ, 10 ਜੁਲਾਈ, - ਪ੍ਰਾਈਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਉਨ੍ਹਾਂ ਦੀਆਂ ਸਿੱਖਣ ਯੋਗਤਾਵਾਂ ਨੂੰ ਹੋਰ ਨਿਖਾਰਨ ਅਤੇ ਬੱਚਿਆਂ ਦੇ ਮਨ ਵਿਚ ਸਕੂਲ ਪ੍ਰਤੀ ਖਿੱਚ ਪੈਦਾ ਕਰਨ ਦੇ ਉਦੇਸ਼ ਨਾਲ ਫਾਜ਼ਿਲਕਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਹਰ ਮਹੀਨੇ ਇਕ ਦਿਨ "ਸਕੂਲ ਬੈਗ ਮੁਕਤ ਦਿਵਸ" ਹੋਵੇਗਾ ਅਤੇ ਇਸ ਦਿਨ ਵਿਦਿਆਰਥੀ ਕਿਤਾਬਾਂ ਤੋਂ ਬਿਨ੍ਹਾਂ ਰਚਨਾਤਾਮਕ ਤਰੀਕੇ ਦੀਆਂ ਗਤੀਵਿਧੀਆਂ ਨਾਲ ਆਪਣੇ ਸਿੱਖਣ ਕੌਸ਼ਲ ਵਿਚ ਵਾਧਾ ਕਰਣਗੇ। ਇਸ ਪ੍ਰੋਗਰਾਮ ਦਾ ਰਸਮੀ ਉਦਘਾਟਨ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਸਰਕਾਰੀ ਪ੍ਰਾਈਮਰੀ ਸਕੂਲ ਏਕਤਾ ਕਲੌਨੀ ਅਬੋਹਰ ਤੋਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਖੁਦ ਨਿੱਕੇ ਨਿਆਣਿਆਂ ਨਾਲ ਬਚਪਨ ਦੀਆਂ ਖੇਡਾਂ ਖੇਡਦੇ ਨਜਰ ਆਏ ਅਤੇ ਬੱਚਿਆਂ ਲਈ ਵੀ ਇਹ ਖੁਸ਼ੀ ਦੇ ਪਲ ਸਨ ਜਦ ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਨਿੱਕੀਆਂ ਨਿੱਕੀਆਂ ਗੱਲਾਂ ਕਰਦਿਆਂ ਰੋਚਕ ਖੇਡਾਂ ਵਿਚ ਭਾਗ ਲਿਆ। ਇਸ ਬਾਰੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਆਖਿਆ ਕਿ ਇਸ ਨਵੀਨਤਾਕਾਰੀ ਪ੍ਰੋਗਰਾਮ ਤਹਿਤ, ਫਾਜ਼ਿਲਕਾ ...
ਜਿ਼ਲ੍ਹਾ ਪੱਧਰ ਤੇ ਮਨਾਇਆ ਗਿਆ ਕੌਮੀ ਮੱਛੀ ਪਾਲਣ ਦਿਵਸ

ਜਿ਼ਲ੍ਹਾ ਪੱਧਰ ਤੇ ਮਨਾਇਆ ਗਿਆ ਕੌਮੀ ਮੱਛੀ ਪਾਲਣ ਦਿਵਸ

Punjab
ਮਲੋਟ / ਸ੍ਰੀ ਮੁਕਤਸਰ ਸਾਹਿਬ, 10 ਜੁਲਾਈ ਡੇਮੋਨਸਟ੍ਰੇਸ਼ਨ ਫਾਰਮ ਕਮ ਟ੍ਰੇਨਿੰਗ ਸੈਂਟਰ ਈਨਾ ਖੇੜਾ ਵਿਖੇ ਮੱਛੀ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ, ਪੰਜਾਬ, ਮੋਹਾਲੀ  ਦੀ ਯੋਗ ਅਗੁਵਾਈ ਹੇਠ ਕੌਮੀ ਪੱਧਰੀ ਵਿਸ਼ਵ ਮੱਛੀ ਪਾਲਣ ਦਿਵਸ 2024 ਮਨਾਇਆ ਗਿਆ । ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਦੇ ਵਾਧੇ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਰਵਾਇਤੀ ਖੇਤੀ ਦੇ ਚੱਕਰ ਵਿਚੋਂ ਕਢ ਕੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਮੱਛੀ ਪਾਲਣ ਇੱਕ ਲਾਭਕਾਰੀ ਕਿੱਤਾ ਹੈ ਜਿਸ ਰਾਹੀਂ ਕਿਸਾਨ ਆਪਣੀ ਆਮਦਨ ਵਿੱਚ ਵੱਡਾ ਵਾਧਾ ਕਰ ਸਕਦੇ ਹਨ,  ਜਿਸ ਦਾ ਅਸਰ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਦੇਖਣ ਨੂੰ ਵੀ ਮਿਲਿਆ ਹੈ। ਉਹਨਾਂ ਅੱਗੇ ਦੱਸਿਆ ਕਿ ਕੌਮੀ ਮੱਛੀ ਪਾਲਕ ਦਿਵਸ ਪ੍ਰਸਿੱਧ ਵਿਗਿਆਨੀ ਪ੍ਰੋ. ਡਾ. ਹੀਰਾਲਾਲ ਚੌਧਰੀ ਅਤੇ ਡਾ. ਕੇ.ਐਚ. ਅਲੀਕੁਨਹ...
ਬਾਘਾਪੁਰਾਣਾ ਵਿਖੇ ਲੱਗੇ ਕੈਂਪ ਵਿੱਚ ਲੋਕਾਂ ਨੂੰ ਮੌਕੇ ਤੇ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ

ਬਾਘਾਪੁਰਾਣਾ ਵਿਖੇ ਲੱਗੇ ਕੈਂਪ ਵਿੱਚ ਲੋਕਾਂ ਨੂੰ ਮੌਕੇ ਤੇ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ

Punjab
ਬਾਘਾਪੁਰਾਣਾ, 10 ਜੁਲਾਈ - ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਆਪ ਦੀ ਸਰਕਾਰ-ਆਪ ਦੇ ਦੁਆਰ' ਤਹਿਤ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਲਾਕ ਬਾਘਾਪੁਰਾਣਾ ਦੇ ਪਿੰਡਾਂ ਦਾ ਕੈਂਪ ਪਿੰਡ ਸੰਗਤਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ। ਇਸ ਕੈਂਪ ਵਿਚ ਸੈਂਕੜੇ ਲੋਕਾਂ ਨੇ ਸ਼ਿਰਕਤ ਕਰਕੇ ਆਪਣੇ ਰੁਕੇ ਕੰਮ ਕਰਵਾਏ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਲਈ। ਕਈ ਲਾਭਪਾਤਰੀਆਂ ਨੂੰ ਮੌਕੇ ਉੱਤੇ ਸਰਟੀਫਿਕੇਟ ਜਾਰੀ ਕੀਤੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵੋਟਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਉੱਤੇ ਲੋਕਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ ਅੱਜ ਇਹ ...
ਫਾਜ਼ਿਲਕਾ ਦੇ 16 ਸਰਹੱਦੀ ਪਿੰਡਾਂ ਵਿੱਚ ਆਈਸੀਆਈਸੀਆਈ ਫਾਊਂਡੇਸ਼ਨ ਕਈ ਵਿਕਾਸ ਦੇ ਪ੍ਰੋਜੈਕਟਾਂ ਨੂੰ ਬਲ ਦੇਵੇਗੀ- ਡਿਪਟੀ ਕਮਿਸ਼ਨਰ

ਫਾਜ਼ਿਲਕਾ ਦੇ 16 ਸਰਹੱਦੀ ਪਿੰਡਾਂ ਵਿੱਚ ਆਈਸੀਆਈਸੀਆਈ ਫਾਊਂਡੇਸ਼ਨ ਕਈ ਵਿਕਾਸ ਦੇ ਪ੍ਰੋਜੈਕਟਾਂ ਨੂੰ ਬਲ ਦੇਵੇਗੀ- ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 10 ਜੁਲਾਈ 2024…. ਆਈਸੀਆਈਸੀਆਈ ਫਾਊਂਡੇਸ਼ਨ ਜੋ ਕਿ ਫਾਜ਼ਿਲਕਾ ਦੇ 16 ਸਰਹੱਦੀ ਪਿੰਡਾਂ ਵਿੱਚ ਕਈ ਵਿਕਾਸ ਦੇ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਦੀ ਸਹਿਮਤੀ ਲੈਣ ਲਈ ਉਨ੍ਹਾਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨਾਲ ਇੱਕ ਮੀਟਿੰਗ ਕੀਤੀ। ਆਈਸੀਆਈਸੀਆਈ ਫਾਊਂਡੇਸ਼ਨ ਦੇ ਅਧਿਕਾਰੀਆਂ ਤੋਂ ਡਿਪਟੀ ਕਮਿਸ਼ਨਰ ਨੇ ਸਮੁੱਚੇ ਕਾਰਜ ਦੀ ਰੂਪ ਰੇਖਾ ਬਾਰੇ ਜਾਣਿਆ ਤੇ ਸਮੁਚੇ ਵਿਕਾਸ ਪ੍ਰਾਜੈਕਟ ਤੇ ਆਪਣੀ ਸਹਿਮਤੀ ਜਤਾਈ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਈਸੀਆਈਸੀਆਈ ਫਾਊਂਡੇਸ਼ਨ ਜੋ ਕਿ ਇੱਕ ਸੀਐੱਸਆਰ ਵਿੰਗ ਹੈ ਵੱਲੋਂ ਫਾਜ਼ਿਲਕਾ ਬਾਰਡਰ ਏਰੀਏ ਦੇ 16 ਪਿੰਡਾਂ ਵਿੱਚ ਆਜੀਵਿਕਾ ਵਧਾਉਣ, ਸਵੱਛਤਾ, ਹੁਨਰ ਵਿਕਾਸ, ਤਲਾਬਾਂ ਦਾ ਪੁਨਰ ਸੁਰਜੀਤੀ ਅਤੇ ਪੀਣ ਯੋਗ ਪਾਣੀ ਦੀ ਵਿਵਸਥਾ ਆਦਿ ਸੁਵਿਧਾਵਾਂ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਉਣ ਦੀ ਯੋਜਨਾ ਹੈ। ਉਨ੍ਹਾਂ ਦੱਸਿਆ ਕਿ ਆਈਸੀਆਈਸੀਆਈ ਫਾਊਂਡੇਸ਼ ਬੁਨਿਆਦੀ ਢਾਂਚੇ ਦੇ ਵਿਕਾਸ, ਪਾਣੀ ਦੀ ਸੰਭਾਲ ਅਤੇ ਏਕੀਕ੍ਰਿਤ ਪੇਂਡੂ ਵਿਕਾਸ ਪ੍ਰੋਜੈਕਟਾਂ ਨੂੰ ਅੰਜਾਮ ਦਿੰਦਾ ਹੈ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਖੇਤਰਾਂ ਦੇ ਜ...
ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ

ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ

Punjab
ਮਾਨਸਾ, 10 ਜੁਲਾਈ : ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਵੱਲੋਂ ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀ-2024 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਸਬੰਧੀ ਦਿਸ਼ਾ ਨਿਰਦੇਸ਼ ਅਤੇ ਪ੍ਰੋਫਾਰਮਾ ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਦੀ ਵੈੱਬਸਾਈਟ www.depwd.gov.in ਅਤੇ www.awards.gov.in ਉੱਪਰ ਉਪਲਬਧ ਹੈ ਅਤੇ ਯੋਗ ਉਮੀਦਵਾਰ ਸਿੱਧੇ ਤੌਰ ’ਤੇ 15 ਜੁਲਾਈ ਤੋਂ 31 ਜੁਲਾਈ 2024 ਤੱਕ ਵੈੱਬ ਸਾਈਟ www.awards.gov.in ’ਤੇ ਆਨ-ਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿਵਿਆਂਗਜਨਾਂ ਲਈ ਨੈਸ਼ਨਲ ਐਵਾਰਡ ਸਾਲ 2024 ਸਬੰਧੀ ਯੋਗ ਉਮੀਦਵਾਰਾਂ ਨੂੰ ਅਪਲਾਈ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਗਰਾਊਂਡ ਫਲੋਰ, ਕਮਰਾ ਨੰਬਰ 12, ਜ਼ਿਲ੍ਹਾ ਪ੍ਰਬੰਧਕੀ ਕੰਪਲੈ...
ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਰਾਮ ਨਗਰ ਖਜਾਨ ਸਿੰਘ ਵਿਖੇ ਲਗਾਇਆ ਗਿਆ ਜਨ ਸੁਵਿਧਾ ਕੈਂਪ

ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਰਾਮ ਨਗਰ ਖਜਾਨ ਸਿੰਘ ਵਿਖੇ ਲਗਾਇਆ ਗਿਆ ਜਨ ਸੁਵਿਧਾ ਕੈਂਪ

Punjab
ਮਲੋਟ  / ਸ੍ਰੀ ਮੁਕਤਸਰ ਸਾਹਿਬ 10 ਜੁਲਾਈ ਪੰਜਾਬ ਸਰਕਾਰ ਲੋਕ ਨੂੰ ਉਹਨਾਂ ਦੇ ਘਰ੍ਹਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਇਆ ਕਰਵਾਉਣ ਲਈ ਲਗਾਤਾਰ ਯਤਨਸੀਲ ਹੈ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਲੋਕ ਬਿਨ੍ਹਾਂ ਕਿਸੇ ਖਜਲ ਖੁਆਰੀ ਦੇ ਆਪਣੇ ਘਰ੍ਹਾਂ ਦੇ ਨੇੜੇ ਹੀ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਡਾ. ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕੇ ਮਲੋਟ ਦੇ ਪਿੰਡ ਰਾਮਨਗਰ ਖਜਾਨ ਸਿੰਘ ਵਿਖੇ ਜਨ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਡਾ. ਸੰਜੀਵ ਕੁਮਾਰ ਐਸ ਡੀ ਐਮ ਮਲੋਟ ਨੇ ਦੱਸਿਆ ਕਿ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ  ਜਿ਼ਲ੍ਹੇ ਵਿੱਚ ਜਨ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਦੌਰਾਨ  ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਦਾ ਨਿਪਟਾਰਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗ ਵਲੋਂ ਲੋਕ ਭਲਾਈ ਸਕੀਮਾਂ ਦੀ ਵੀ ਜਾਣਕਾਰੀ ਦਿੱਤੀ ਗਈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।...
ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

Punjab
ਫਰੀਦਕੋਟ, 10 ਜੁਲਾਈ (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਹੁਕਮਾਂ ਦੇ ਅਨੁਸਾਰ ਜਿਲ੍ਹਾ ਫਰੀਦਕੋਟ ਦੀ ਹੱਦ ਅੰਦਰ ਜਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾ ਜਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਨਗਰ ਕੌਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾ ਸੂਚਿਤ ਕਰੇਗਾ। ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਵਗੈਰਾ ਦੀ ਰਜਿਸਟ੍ਰੇਸ਼ਨ ਹੋਣਾ ਜ...