Saturday, August 15
Shadow

Author: admin

ਸਹਿਕਾਰੀ ਅਦਾਰਿਆਂ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ : ਉਮੇਸ਼ ਕੇ

ਸਹਿਕਾਰੀ ਅਦਾਰਿਆਂ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ : ਉਮੇਸ਼ ਕੇ

Punjab
ਬਠਿੰਡਾ, 10 ਜੁਲਾਈ : ਸਹਿਕਾਰੀ ਅਦਾਰਿਆਂ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਵੇਰਕਾ ਮਿਲਕ ਪਲਾਂਟ ਦੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਉਮੇਸ਼ ਕੇ ਨੇ ਸਥਾਨਕ ਵੇਰਕਾ ਮਿਲਕ ਪਲਾਂਟ ਵਿਖੇ ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਪਹਿਲੇ ਪੜਾਅ ਤਹਿਤ ਵੇਰਕਾ ਮਿਲਕ ਪਲਾਂਟ ’ਚ ਛਾਂਦਾਰ ਤੇ ਫਲਦਾਰ 500 ਬੂਟੇ ਲਗਾਉਣ ਦੀ ਸ਼ੁਰੂਆਤ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਆਪਣੇ ਹੱਥੀ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਮਾਰਕਫੈਡ ਪੰਜਾਬ ਸ ਟਹਿਲ ਸਿੰਘ ਸੰਧੂ, ਸਹਿਕਾਰੀ ਸਭਾਵਾ ਦੇ ਉਪ ਰਜਿਸਟਰਾਰ ਸ਼੍ਰੀ ਤਾਜੇਸ਼ਵਰ ਸਿੰਘ, ਵੇਰਕਾ ਸਹਿਕਾਰੀ ਸਭਾਵਾ/ਤਲਵੰਡੀ ਸਾਬੋ ਦੇ ਸਹਾਇਕ ਰਜਿਸਟਰਾਰ ਸ਼੍ਰੀ ਹਰਮੀਤ ਸਿੰਘ, ਜਨਰਲ ਮੈਨੇਜ਼ਰ ਵੇਰਕਾ ਸ਼੍ਰੀ ਅਨੀਮੇਸ਼ ਪ੍ਰਮਾਣਿਕ ਤੇ ਵੇਰਕਾ ਦੇ ਡਾਇਰੈਕਟਰ ਸ਼੍ਰੀ ਸੁਖਪ੍ਰੀਤ ਸੁੱਖੀ ਮਾਨ ਆਦਿ ਹਾਜ਼ਰ ਸਨ। ਇਸ ਮੌਕੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਉਮੇਸ਼ ਕੇ ਨੇ ਰੁੱਖਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਜਿੱਥੇ ਸਾਡੀ ਸਾ...
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਲ.ਆਈ.ਸੀ. ਆਫ ਇੰਡੀਆ ਵੱਲੋਂ ਏਜੰਟ ਦੀ ਭਰਤੀ ਲਈ 12 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਲ.ਆਈ.ਸੀ. ਆਫ ਇੰਡੀਆ ਵੱਲੋਂ ਏਜੰਟ ਦੀ ਭਰਤੀ ਲਈ 12 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

Punjab
ਮਾਨਸਾ, 10 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 12 ਜੁਲਾਈ, 2024 ਦਿਨ ਸ਼ੁੱਕਰਵਾਰ ਨੂੰ ਐਲ.ਆਈ.ਸੀ. ਆਫ ਇੰਡੀਆ ਵੱਲੋਂ ਏਜੰਟ ਦੀ ਭਰਤੀ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ  ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ ਘੱਟ ਤੋਂ ਘੱਟ 30 ਤੋਂ 45 ਸਾਲ ਹੋਣੀ ਚਾਹੀਦੀ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 6000/- ਰੁਪਏ ਮਿਲਣਯੋਗ ਹੋਵੇਗੀ। ਚਾਹਵਾਨ ਪ੍ਰਾਰਥੀ ਸਾਦੇ ਕੱਪੜਿਆਂ ਵਿਚ ਆਪਣੀ ਯੋਗਤਾ ਦਾ ਵੇਰਵਾ (ਰਜ਼ਿਊਮ), ਅਧਾਰ ਕਾਰਡ, ਯੋਗਤਾ ਦੇ ਸਰਟੀਫਿਕੇਟ ਦੀਆਂ ਕਾਪੀਆਂ ਲੈ ਕੇ ਕੈਂਪ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਸਵੇਰੇ 10:00 ਵਜੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਹੋਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94652-28847,...
ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼; ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ

ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼; ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ

Punjab
ਅੰਮ੍ਰਿਤਸਰ, 10 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰ ਅਤੇ ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਰੈਕੇਟ ਤਰਨਤਾਰਨ ਸੇਵਾ ਕੇਂਦਰ ਤੋਂ ਜ਼ਿਲ੍ਹਾ ਮੈਨੇਜਰ ਸੂਰਜ ਭੰਡਾਰੀ ਜੋ ਕਿ ਹੁਣ ਫਰਾਰ ਹੈ, ਦੀ ਮਿਲੀਭੁਗਤ ਨਾਲ ਚੱਲ ਰਿਹਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਵਿੱਚ ਤਰਨਤਾਰਨ ਸੇਵਾ ਕੇਂਦਰ ਦਾ ਕਰਮਚਾਰੀ ਹਰਪਾਲ ਸਿੰਘ ਅਤੇ ਇੱਕ ਫੋਟੋਸਟੇਟ ਦੁਕਾਨ ਦਾ ਮਾਲਕ ਬਲਜੀਤ ਸਿੰਘ ਜਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਲਈ ਆਧਾਰ ਕਾਰਡ ਅਤੇ ਅਸਲਾ ਲਾਇਸੈਂਸ ਪ੍ਰੋਫਾਰਮਾ ਸਮੇਤ ਲੋੜੀਂਦੇ ਪਛਾਣ ਪੱਤਰਾਂ ਨਾਲ ਛੇੜਛਾੜ ਕਰਨ ਦੀ ਗੱਲ ਕਬੂਲ ਕੀਤੀ ਹੈ, ਸ਼ਾਮਲ ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Punjab
ਫਰੀਦਕੋਟ 10 ਜੁਲਾਈ ( ) ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 28 ਅਗਸਤ 2024 ਤੱਕ ਲਾਗੂ ਰਹਿਣਗੇ। *ਲਾਊਡ ਸਪੀਕਰ ਲਾਉਣ 'ਤੇ ਪਾਬੰਦੀ* ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਬਿਨਾ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਪਾਸੋਂ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਬਲਿਕ ਵੱਲੋਂ ਕਲਚਰਲ ਅਤੇ ਧਾਰਮਿਕ ਜਾਂ ਖੁਸ਼ੀ ਦੇ ਸਮਾਗਮਾਂ ਸਮੇਂ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾਂਦੀ ਹ...
ਡਿਪਟੀ ਕਮਿਸ਼ਨਰ ਨੇ ਮਿਸ਼ਨ ਵਤਸੱਲਿਆ ਅਧੀਨ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਨਵੇਂ 29 ਕੇਸਾਂ ਦੀ ਪ੍ਰਵਾਨਗੀ ਕੀਤੀ ਜਾਰੀ

ਡਿਪਟੀ ਕਮਿਸ਼ਨਰ ਨੇ ਮਿਸ਼ਨ ਵਤਸੱਲਿਆ ਅਧੀਨ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਨਵੇਂ 29 ਕੇਸਾਂ ਦੀ ਪ੍ਰਵਾਨਗੀ ਕੀਤੀ ਜਾਰੀ

Punjab
ਅੰਮ੍ਰਿਤਸਰ 10 ਜੁਲਾਈ 2024— ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਅਧੀਨ ਬੇਸਹਰਾ, ਲੋੜਵੰਦ ਅਤੇ ਅਨਾਥ ਬੱਚਿਆਂ ਲਈ ਸਪਾਂਸਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਜਿਸ ਅਨੁਸਾਰ ਚੁਣੇ ਗਏ ਬੱਚਿਆਂ ਨੂੰ ਪ੍ਰਤੀ ਬੱਚਾ ਪ੍ਰਤੀ ਮਹੀਨਾ 2000/- ਰੁਪਏ ਦੀ ਸਪਾਂਸਰਸ਼ਿਪ ਦਿੱਤੀ ਜਾਂਦੀ ਸੀ ਨੂੰ ਵਧਾ ਕੇ ਪ੍ਰਤੀ ਬੱਚਾ ਪ੍ਰਤੀ ਮਹੀਨਾ 4000/- ਰੁਪਏ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਨੂੰ ਬਦਲ ਕੇ ਮਿਸ਼ਨ ਵਤਸੱਲਿਆ ਦਾ ਨਾਮ ਦੇ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਬੇਸਹਰਾ, ਲੋੜਵੰਦ ਅਤੇ ਅਨਾਥ ਬੱਚਿਆਂ ਨੂੰ ਵਿੱਤੀ ਲਾਭ ਦੇਣ ਲਈ ਜਿਲ੍ਹਾ ਪੱਧਰ ਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਡਿਪਟੀ ਕਮਿਸ਼ਨਰ ਚੇਅਰਪਰਸਨ ਹਨ ਅਤੇ ਇਸ ਕਮੇਟੀ ਦੇ ਮੈਂਬਰ ਸੈਕਟਰੀ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਨ। ਡ...
ਸਾਬੂਆਣਾ ਵਿੱਚ ਡੇਂਗੂ ਦੇ ਲੱਛਣਾਂ ਤੇ ਬਚਾਅ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਸਾਬੂਆਣਾ ਵਿੱਚ ਡੇਂਗੂ ਦੇ ਲੱਛਣਾਂ ਤੇ ਬਚਾਅ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

Punjab
ਫਾਜ਼ਿਲਕਾ, 10 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਸਾਬੂਆਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਮੁਕੇਸ਼ ਕੁਮਾਰ ਨੇ ਡੇਂਗੂ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਖਾਲੀ ਬਰਤਨਾਂ ਵਿੱਚ ਜ਼ਿਆਦਾ ਦੇਰ ਤੱਕ ਸਾਫ਼ ਪਾਣੀ ਖੜ੍ਹਾ ਨਾ ਹੋਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ ਨੂੰ ਬਰਦਾਸ਼ਤ ਨਹੀਂ ਕਰਦਾ ਅਤੇ ਸਾਫ਼ ਪਾਣੀ ਵਿੱਚ ਪਲਦਾ ਹੈ ਦਿਨ ਦੇ ਦੌਰਾਨ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ, ਬਰਤਨਾਂ ਆ...
ਆਰ ਬੀ ਆਈ ਵੱਲੋ ਪਿੰਡਾਂ ਵਿਚ  ਵਿੱਤੀ ਸਾਖਰਤਾਂ ਤੇ ਸੁਰੂ ਕੀਤੀ ਗਈ  ਵਿਸ਼ੇਸ ਜਾਗਰੂਕਤਾ ਮੁਹਿੰਮ -ਮੈਡਮ ਗਰਿਮਾ ਬੱਸੀ

ਆਰ ਬੀ ਆਈ ਵੱਲੋ ਪਿੰਡਾਂ ਵਿਚ ਵਿੱਤੀ ਸਾਖਰਤਾਂ ਤੇ ਸੁਰੂ ਕੀਤੀ ਗਈ ਵਿਸ਼ੇਸ ਜਾਗਰੂਕਤਾ ਮੁਹਿੰਮ -ਮੈਡਮ ਗਰਿਮਾ ਬੱਸੀ

Punjab
ਅੰਮ੍ਰਿਤਸਰ 10 ਜੁਲਾਈ  (                                   )ਰਿਜਵਰ ਬੈਂਕ ਐਫ ਇੰਡੀਆ ਵੱਲੋ ਸੂਬੇ ਵਿੱਚ ਅਸੈਸ ਡਿਵੈਲਪਮੈਂਟ ਸਰਵਿਸ ਰਾਹੀਂ ਸ਼ੁਰੂ ਕੀਤੇ ਵਿਤੀ ਸਾਖਰਤਾ  ਜਾਗਰੂਕਤਾ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ ਵੱਖ -ਵੱਖ ਪਿੰਡਾਂ ਵਿੱਚ   ਏਰੀਆ ਮੈਨਜਰ ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਲੱਸਟਰ ਮੈਨਜਰ  ਮੈਡਮ ਅਮਨਦੀਪ ਕੌਰ ਵੱਲੋ  ਬਲਾਕ ਵੇਰਕਾ ਅਧੀਨ ਪੈਂਦੇ ਪਿੰਡ ਧੌਲ ਕਲਾ ਵਿਖੇ ਵਿਸ਼ੇਸ ਜਾਗਰੂਕਤਾ ਕੈਂਪ ਲਗਾਇਆ ਗਿਆ l ਜਿਸ ਵਿੱਚ ਚੰਡੀਗੜ੍ਹ ਤੋ ਵਿਸ਼ੇਸ ਤੋਰ ਤੇ ਆਰ ਬੀ ਆਈ ਤੋ ਮੈਡਮ ਗਰਿਮਾ ਬੱਸੀ ਪੁੱਜੇ l ਇਸ ਮੌਕੇ ਮੈਡਮ ਬੱਸੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਸੂਬੇ ਵਿੱਚ  ਆਮ ਲੋਕਾਂ ਨੂੰ ਵਿੱਤੀ ਸਾਖਰਤਾ ਤੇ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਲੋਕਾਂ ਨੂੰ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ, ਅਟਲ ਪੈਨਸ਼ਨ ਬੀਮਾ ਯੋਜਨਾ, ਸੁਕੰਨਿਆ ਸਮਰਤੀ ਯੋਜਨਾ, ਤੋ ਇਲਾਵਾ ਫੋਨ ਕਾਲ ਤੇ ਹੋ ਰਹੀ ਧੋਖਾ ਧੜੀਆਂ  ਆਦਿ ਬਾਰੇ ਕੈਂਪ ਲਗਾ ਕਿ ਲੋਕਾਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾ ਰਿਹਾ l ਉਹਨਾਂ ਦੱਸਿਆ ਕਿ ਜਿਵੇਂ ਕਿ ...
ਝੰਡਾ ਰੋਗ ਦੀ ਰੋਕਥਾਮ ਲਈ ਬਾਸਮਤੀ ਦੀ ਪਨੀਰੀ ਦੀਆਂ ਜੜਾਂ ਨੂੰ ਸੋਧਣਾ ਜ਼ਰੂਰੀ:ਮੁੱਖ ਖੇਤੀਬਾੜੀ ਅਫਸਰ

ਝੰਡਾ ਰੋਗ ਦੀ ਰੋਕਥਾਮ ਲਈ ਬਾਸਮਤੀ ਦੀ ਪਨੀਰੀ ਦੀਆਂ ਜੜਾਂ ਨੂੰ ਸੋਧਣਾ ਜ਼ਰੂਰੀ:ਮੁੱਖ ਖੇਤੀਬਾੜੀ ਅਫਸਰ

Punjab
ਫਰੀਦਕੋਟ 10 ਜੁਲਾਈ, ਬਾਸਮਤੀ ਦੀ ਫਸਲ ਨੂੰ ਪੈਰਾਂ ਦੇ ਗਲਣ ਦੇ ਰੋਗ(ਝੰਡਾ ਰੋਗ) ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ਤੇ ਕਿਸਾਨਾਂ ਨੂੰ ਲਵਾਈ ਤੋਂ ਪਹਿਲਾਂ ਪਨੀਰੀ ਦੀਆਂ ਜੜਾਂ ਨੂੰ ਸੋਧਣ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੀ ਸ਼ੁਰੂਆਤ ਬਲਾਕ ਫਰੀਦਕੋਟ ਦੇ ਪਿੰਡ ਕਿਲਾ ਨੌ ਦੇ ਅਗਾਂਹਵਧੂ ਕਿਸਾਨ ਦਿਲਪ੍ਰੀਤ ਸਿੰਘ ਦੇ ਫਾਰਮ ਤੋਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ।               ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਬਾਸਮਤੀ ਵਿੱਚ ਪੈਰਾਂ ਦੇ ਗਲਣ ਜਾਂ ਝੰਡਾ ਰੋਗ ਇਕ ਮਹੱਤਵ ਪੂਰਨ ਬਿਮਾਰੀ ਹੈ ਜਿਸ ਦੀ ਜੇਕਰ ਸਹੀ ਸਮੇਂ ਤੇ ਰੋਕਥਾਮ ਨਾਂ ਕੀਤੀ ਜਾਵੇ ਤਾਂ ਬਾਸਮਤੀ ਖਾਸ ਕਰਕੇ ਪੂਸਾ 1121 ਅਤੇ 1509,1718,1847 ਆਦਿ ਕਿਸਮਾਂ ਦਾ ਬਹੁਤ ਨੁਕਸਾਨ ਕਰ ਦਿੰਦੀ ਹੈ। ਉਨਾਂ ਕਿਹਾ ਕਿ ਇਸ ਬਿਮਾਰੀ ਕਾਰਨ ਬਾਸਮਤੀ ਦੀ ਪੈਦਾਵਾਰ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਕਈ ਵਾਰ ਬਾਸਮਤੀ ਵਾਲੇ ਖੇਤ ਵਾਹੁਣੇ ਵੀ ਪੈ ਜਾਂਦੇ ਹਨ ਇਸ ਲਈ ਬਾਸਮਤੀ ਦੀ ...
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਸਲਾਘਾਯੋਗ-  ਈ ਟੀ ਓ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਸਲਾਘਾਯੋਗ- ਈ ਟੀ ਓ

Punjab
ਅੰਮ੍ਰਿਤਸਰ 10 ਜੁਲਾਈ ---ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਨੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ  ਪੁਲਿਸ ਵੱਲੋਂ ਨਸ਼ੇ ਦੇ ਸਮਗਲਰਾਂ ਨੂੰ ਨੱਥ ਪਾਉਣ ਦੇ ਨਾਲ- ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੇ ਉਪਰਾਲੇ ਸ਼ੁਰੂ ਕੀਤੇ ਗਏ ਹਨ,  ਉਸ ਤੋਂ ਇਹ ਆਸ ਲਗਾਈ ਜਾ ਸਕਦੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨਸ਼ਿਆਂ ਦੇ ਕੋਹੜ ਤੋਂ ਮੁਕਤ ਹੋ ਜਾਵੇਗਾ।  ਅੱਜ ਬੰਡਾਲਾ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸੀ,  ਦੀ ਸ਼ੁਰੂਆਤ ਕਰਦੇ ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨਾ ਉਲੀਕੀ ਬੈਠੇ ਹਨ ਅਤੇ ਇਹ ਸੁਪਨਾ ਤਾਂ ਹੀ ਪੂਰਾ ਹੋ ਸਕਦਾ ਹੈ ਜੇਕਰ ਪੰਜਾਬ ਦਾ ਜਵਾਨ, ਕਿਸਾਨ, ਵਪਾਰੀ, ਉਦਯੋਗਪਤੀ ਗੱਲ ਕੀ ਹਰੇਕ ਵਰਗ ਖੁਸ਼ਹਾਲ ਹੋਵੇ। ਉਨਾ ਕਿਹਾ ਕਿ ਆਰਥਿਕ ਖੁਸ਼ਹਾਲੀ ਦੇ ਨਾਲ-ਨਾਲ ਸਾਡੀ ਕੁਰਾਹੇ ਪਈ ਨੌਜਵਾਨ ਪੀੜੀ ਜੋ ਕਿ ਨਸ਼ਿਆਂ ਦੇ ਰੂਪ ਵਿੱਚ ਜਹਿਰ ਲ...
ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਲਗਾਏ ਬੂਟੇ

ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਲਗਾਏ ਬੂਟੇ

Punjab
ਬਠਿੰਡਾ, 10 ਜੁਲਾਈ : ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਉਪ ਮੰਡਲ ਇੰਜੀਨੀਅਰ ਸ੍ਰੀ ਜਗਦੀਪ ਸਿੰਘ ਸਰਾਂ, ਰਣਜੀਤ ਸਿੰਘ ਏ.ਈ. ਅਤੇ ਸਮੂਹ ਫੀਲਡ ਸਟਾਫ ਵੱਲੋ ਹੈਡ ਵਾਟਰ ਵਰਕਸ ਭਾਗੂ ਰੋਡ ਉੱਪਰ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਪ ਮੰਡਲ ਇੰਜੀਨੀਅਰ ਸ੍ਰੀ ਜਗਦੀਪ ਸਿੰਘ ਸਰਾਂ ਨੇ ਦੱਸਿਆ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਦਰਖਤਾਂ ਦੀ ਲੋੜ ਹੈ, ਜਿਸ ਸਬੰਧੀ ਮੰਡਲ ਨੰਬਰ 3 ਬਠਿੰਡਾ ਅਧੀਨ ਆਉਂਦੀਆਂ ਵੱਖ-ਵੱਖ ਜਲ ਸਪਲਾਈ ਤੇ ਵੱਖ-ਵੱਖ ਛਾਂਦਾਰ ਤੇ ਫਲਦਾਰ ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਜੇ.ਟੀ. ਸ੍ਰੀ ਅਸ਼ੋਕ ਕੁਮਾਰ, ਜੇ.ਟੀ., ਸ੍ਰੀ ਹਰਪਾਲ ਸਿੰਘ, ਸ੍ਰੀ ਮਲਕੀਤ ਸਿੰਘ, ਸ੍ਰੀ ਗੁਰਤੇਂਜ ਸਿੰਘ, ਮੱਖਣ ਸਿੰਘ, ਅਮਰਜੀਤ ਸਿੰਘ, ਨਵਕਿਰਨ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ, ਇੰਦਰ ਮੋਹਨ, ਅਜੇ ਕੁਮਾਰ ਅਤੇ ਸ਼ੇਰੇ ਆਲਮ ਆਦਿ ਹਾਜ਼ਰ ਸਨ।...