Saturday, August 15
Shadow

Author: admin

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ

Punjab
 ਅੰਮ੍ਰਿਤਸਰ 9 ਜੁਲਾਈ 2024:--ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਮਿਤੀ 10 ਜੁਲਾਈ 2024 ਤੱਕ ਸਵੇਰ 10.00 ਵਜੇ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਇੰਨਟਰਵਿਉ ਰਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਨੇ ਦਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨੁਣ ਲਈ 4 ਹਫਤੇ ਡੇਅਰੀ ਉੱਦਮ ਸਿਖਲਾਈ ਮਿਤੀ 15 ਜੁਲਾਈ 2024 ਤੋਂ 13 ਅਗਸਤ 2024 ਤੱਕ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ ਲੜਕੀਆਂ ਜੋ ਘੱਟੋ ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ...
ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਵਿੱਚ 5411 ਲਾਭਪਾਤਰੀਆਂ ਨੂੰ 27.59  ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ-ਡਿਪਟੀ ਕਮਿਸ਼ਨਰ

ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਵਿੱਚ 5411 ਲਾਭਪਾਤਰੀਆਂ ਨੂੰ 27.59 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ-ਡਿਪਟੀ ਕਮਿਸ਼ਨਰ

National
ਅੰਮ੍ਰਿਤਸਰ, 9 ਜੁਲਾਈ 2024--- ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਸ਼੍ਰੀਮਤੀ ਬਲਜੀਤ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ  ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 5411 ਲਾਭਾਪਾਤਰੀਆਂ ਨੂੰ 27 ਕਰੋੜ 59 ਲੱਖ 61 ਹਜ਼ਾਰ ਰੁਪਏ ਦੀ ਰਾਸ਼ੀ ਅਪ੍ਰੈਲ 2023 ਤੋਂ ਜੂਨ  2024 ਤੱਕ ਦੇ ਲਾਭਪਾਤਰੀਆਂ ਨੂੰ ਪ੍ਰਵਾਨਗੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ  ਨੇ ਦੱਸਿਆ ਕਿ ਇਕ ਹਫਤੇ ਦੇ ਅੰਦਰ ਅੰਦਰ 5411  ਲਾਭਪਾਤਰੀਆਂ ਦੇ ਖਾਤੇ ਵਿੱਚ ਅਸ਼ੀਰਵਾਦ ਸਕੀਮ ਤਹਿਤ ਆਨਲਾਈਨ ਰਾਸ਼ੀ ਟਰਾਂਸਫਰ ਹੋ ਜਾਵੇਗੀ। ਸ੍ਰੀ ਥੋਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ  ਲੜਕੀਆਂ, ਪੱਛੜੀ ਸ੍ਰੇਣੀ ਦੀਆਂ ਲੜਕੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ...
ਵਿਧਾਇਕ ਡਾ.ਅਜੈ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ

ਵਿਧਾਇਕ ਡਾ.ਅਜੈ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ

Punjab
ਅੰਮ੍ਰਿਤਸਰ, 9 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਪੰਜਾਬ ਦੇ ਲੋਕਾਂ ਲਈ ਦਿਨ ਰਾਤ ਮਿਹਨਤ ਕਰ ਰਹੇ  ਹਨ।ਇਸ ਤਰ੍ਹਾਂ ਅਸੀਂ ਵੀ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਾਂ ਅਤੇ ਪਹਿਲ ਦੇ ਆਧਾਰ 'ਤੇ ਹੱਲ ਲੱਭ ਰਹੇ ਹਾਂ।  ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀ ਕਿਸੇ ਵੀ ਸੜਕ ਜਾਂ ਗਲੀ ਨੂੰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੀਆਂ ਸੜਕਾਂ ਅਤੇ ਗਲੀਆਂ ਬਣਾਉਣ ਲਈ ਕਰੀਬ 8 ਕਰੋੜ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਅੱਜ ਕਟੜਾ ਕਰਮ ਸਿੰਘ ਤੋਂ ਲਾਹੌਰੀ ਗੇਟ ਤੱਕ ਸੜਕ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਟੋਕਰੀਆਵਾਲਾ ਬਾਜ਼ਾਰ, ਅਨਗੜ੍ਹ ਖੇਤਰ, ਫਤਿਹ ਸਿੰਘ ਕਲੋਨੀ, ਇਸਲਾਮਾਬਾਦ ਇਲਾਕੇ ਦੀਆਂ ਸੜਕਾਂ ਅਤੇ ਗਲੀਆਂ ਦੀ ਉਸਾਰੀ ਦ...
ਚੈੱਕ ਗਣਰਾਜ ਦੇ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਨਾਲ ਸਿੱਖਿਆ ਸਮਝੌਤੇ ਲਈ ਅੰਮ੍ਰਿਤਸਰ ਦਾ ਦੌਰਾ

ਚੈੱਕ ਗਣਰਾਜ ਦੇ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਨਾਲ ਸਿੱਖਿਆ ਸਮਝੌਤੇ ਲਈ ਅੰਮ੍ਰਿਤਸਰ ਦਾ ਦੌਰਾ

Punjab
ਅੰਮ੍ਰਿਤਸਰ 9 ਜੁਲਾਈ 2024----ਚੈੱਕ ਗਣਰਾਜ ਦੇ ਰਾਜਦੂਤ ਅਤੇ ਉੱਚ ਸਿੱਖਿਆ ਪੰਜਾਬ ਦੇ ਡਾਇਰੈਕਟੋਰੇਟ ਨੇ ਪੰਜਾਬ ਅਤੇ ਚੈੱਕ ਗਣਰਾਜ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਵਿਚਾਰਾਂ ਸ਼ੁਰੂ ਕੀਤੀਆਂ ਹਨ। ਅੱਜ ਚੈੱਕ ਗਣਰਾਜ ਦੀ ਰਾਜਦੂਤ ਡਾ. ਏਲਿਸਕਾ ਜ਼ਿਗੋਵਾ ਅਤੇ ਸ਼੍ਰੀਮਤੀ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਆਪਣੀ ਫੇਰੀ ਦੌਰਾਨ ਪੰਜਾਬ ਅਤੇ ਚੈੱਕ ਗਣਰਾਜ ਦੇ ਉੱਚ ਸਿੱਖਿਆ ਵਿਭਾਗ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਵਿਸਥਾਰਤ ਗੱਲਬਾਤ ਕੀਤੀ। ਦੋਵਾਂ ਨੇ ਚੈੱਕ ਯੂਨੀਵਰਸਿਟੀਆਂ ਨਾਲ ਸਹਿਯੋਗ, ਸਟੂਡੈਂਟ ਐਕਸਚੇਂਜ, ਸਕਿੱਲ ਡਿਵੈਲਪਮੈਂਟ ਅਤੇ ਹੋਰ ਸਹਿਯੋਗੀ ਵਿਸ਼ਿਆਂ ਬਾਰੇ ਚਰਚਾ ਕੀਤੀ। ਅੱਜ ਇਹ ਵਫ਼ਦ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪਹੁੰਚਿਆ ਜਿੱਥੇ ਸ੍ਰੀਮਤੀ ਅੰਮ੍ਰਿਤ ਸਿੰਘ ਦੀ ਅਗਵਾਈ ਵਿੱਚ ਉਚੇਰੀ ਸਿੱਖਿਆ ਡਾਇਰੈਕਟੋਰੇਟ ਦੀ ਟੀਮ ਅਤੇ ਖਾਲਸਾ ਕਾਲਜ  ਵੱਲੋਂ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਗਿਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਕੱਤਰ ਸ੍ਰੀ ਰਜਿੰਦਰ ਮੋਹਨ ਸਿੰਘ ਛੀਨਾ, ਪ੍ਰਿੰਸੀਪਲ ਸ ਮਹਿਲ ਸਿੰਘ ਅਤੇ ਹੋਰ ਮੈਂਬਰਾਂ ਨ...
ਡਿਪਟੀ ਕਮਿਸ਼ਨਰ ਵੱਲੋਂ ‘ਬੁੱਢਾ ਦਰਿਆ’ ਨੂੰ ਸਾਫ਼ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ; ਬੂਟੇ ਲਗਾਉਣ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਵੀ ਜਾਰੀ ਕੀਤੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ‘ਬੁੱਢਾ ਦਰਿਆ’ ਨੂੰ ਸਾਫ਼ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ; ਬੂਟੇ ਲਗਾਉਣ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਵੀ ਜਾਰੀ ਕੀਤੇ ਨਿਰਦੇਸ਼

Punjab
ਲੁਧਿਆਣਾ, 9 ਜੁਲਾਈ (000) - ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਬੁੱਢੇ ਨਾਲੇ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਡੀ.ਆਰ.ਓ ਗੁਰਜਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨੁਮਾਇੰਦੇ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਸੰਸਦ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਵਿੱਚ ਹਰਿਆਵਲ ਵਧਾਉਣ ਲਈ ਪ੍ਰਸ਼ਾਸਨ ...
ਬਿਜਲੀ ਦੀ ਉਪਲੱਭਤਾ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਚੁੱਕੇ ਜਾ ਰਹੇ ਹਨ ਅਹਿਮ ਕਦਮ- ਬਿਜਲੀ ਮੰਤਰੀ

ਬਿਜਲੀ ਦੀ ਉਪਲੱਭਤਾ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਚੁੱਕੇ ਜਾ ਰਹੇ ਹਨ ਅਹਿਮ ਕਦਮ- ਬਿਜਲੀ ਮੰਤਰੀ

Punjab
ਅੰਮ੍ਰਿਤਸਰ 9 ਜੁਲਾਈ 2024—ਪੰਜਾਬ ਨੇ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸੱਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ ਦਰਸਾਉਂਦੀ ਹੈ। ਇਸ ਸਬੰਧੀ ਪੀ ਐਸ ਪੀ ਸੀ ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬੇ ਭਰ ਵਿੱਚ ਝੌਨੇ ਦੀ ਫਸਲ ਦੀ ਬਿਜਾਈ ਲਈ ਖੇਤਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਨਾਲ ਨਾਲ ਕਿਸੇ ਵੀ ਖਪਤਕਾਰ ਵਰਗ ਤੇ ਕੋਈ ਕੱਟ ਨਹੀਂ ਲਗਾਏ ਗਏ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੀ ਬਿਜਲੀ ਉਪਲੱਭਤਾ ਦੇ ਪ੍ਰਬੰਧ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਲਈ ਅਹਿਮ ਕਦਮ ਚੁੱਕੇ ਹਨ। ਸ: ਈ.ਟੀ.ਓ ਨੇ ਪੀ ਐਸ ਪੀ ਸੀ ਐਲ ਦੇ ਅਧ...
ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

Punjab
ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਸ੍ਰੀ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਜਸਟਿਸ ਸ੍ਰੀ ਸ਼ੀਲ ਨਾਗੂ ਦੇ ਪਰਿਵਾਰਕ ਮੈਂਬਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਅਤੇ ਮੌਜੂਦਾ ਜੱਜ, ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਨਵੀਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ, ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਹਰਿਆਣਾ ਵਿ...
ਵੱਡੀ ਪ੍ਰਾਪਤੀ : ਜ਼ਿਲ੍ਹਾ ਹਸਪਤਾਲ ਵਿੱਚ ਹੋਈ ਪਹਿਲੀ ਸਪਾਈਨ ਸਰਜਰੀ

ਵੱਡੀ ਪ੍ਰਾਪਤੀ : ਜ਼ਿਲ੍ਹਾ ਹਸਪਤਾਲ ਵਿੱਚ ਹੋਈ ਪਹਿਲੀ ਸਪਾਈਨ ਸਰਜਰੀ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ ਸਥਾਨਕ ਮੈਡੀਕਲ ਕਾਲਜ ਅਤੇ ਜ਼ਿਲ੍ਹਾ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਦੀ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਦਿਆਂ ਵੱਡੀ  ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਮੈਡੀਕਲ ਕਾਲਜ ਦੇ  ਪ੍ਰਿੰਸੀਪਲ ਭਵਨੀਤ ਭਾਰਤੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦਾ ਪਹਿਲਾ ਆਪਰੇਸ਼ਨ ਹੋਇਆ ਹੈ, ਜਿਸ ਦਾ ਸਿਹਰਾ ਆਰਥੋ ਵਿਭਾਗ ਦੇ ਮੁਖੀ ਡਾ. ਅਨੁਮਪ ਮਹਾਜਨ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ 45 ਸਾਲਾ ਪੰਜਾਬੀ ਔਰਤ ਹੈ ਜਿਸ ਨੇ ਪ੍ਰਾਈਵੇਟ ਹਸਪਤਾਲ ਦੀ ਬਜਾਏ ਸਰਕਾਰੀ ਹਸਪਤਾਲ ਵਿਚ ਆਪਰੇਸ਼ਨ ਕਰਵਾਉਣ ਨੂੰ ਤਰਜੀਹ ਦਿੱਤੀ। ਉਨ੍ਹਾਂ ਦੱਸਿਆ ਕਿ ਮਰੀਜ਼ ਨੂੰ ਚੱਲਣ-ਫਿਰਨ ਵਿਚ ਕਾਫ਼ੀ ਦਿੱਕਤ ਆ ਰਹੀ ਸੀ। ਡਾਕਟਰਾਂ ਨੇ ਮੁਢਲੀ ਜਾਂਚ ਕਰਨ ਮਗਰੋਂ ਆਪਰੇਸ਼ਨ ਕਰਨ ਦੀ ਸਲਾਹ ਦਿੱਤੀ ਤੇ ਮਰੀਜ਼ ਦੀ ਸਹਿਮਤੀ ਨਾਲ ਆਪਰੇਸ਼ਨ ਕੀਤਾ ਗਿਆ, ਜੋ ਪੂਰੀ ਤਰ੍ਹਾਂ ਸਫ਼ਲ ਰਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਥੇ ਸਪਾਈਨ ਸਰਜਰੀ ਦ...
ਨਸ਼ਿਆਂ ਦੇ ਖਾਤਮੇ ਵਿੱਚ ਹਰ ਵਰਗ ਦਾ ਸਹਿਯੋਗ ਜ਼ਰੂਰੀ: ਡੀ.ਆਈ.ਜੀ. ਨੀਲਾਂਬਰੀ ਜਗਦਲੇ

ਨਸ਼ਿਆਂ ਦੇ ਖਾਤਮੇ ਵਿੱਚ ਹਰ ਵਰਗ ਦਾ ਸਹਿਯੋਗ ਜ਼ਰੂਰੀ: ਡੀ.ਆਈ.ਜੀ. ਨੀਲਾਂਬਰੀ ਜਗਦਲੇ

Punjab
ਐੱਸ.ਏ.ਐੱਸ. ਨਗਰ, 09 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 15 ਰੋਜ਼ਾ, ਸਾਹਿਬਜ਼ਾਦਾ ਅਜੀਤ ਸਿੰਘ ਜੀ ਫੁਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਪੈਰਾਗੌਨ ਸੀਨੀਅਰ ਸੈਕੰਡਰੀ ਸਕੂਲ, ਮੋਹਾਲੀ ਵਿਖੇ ਕਰਵਾਈ ਗਈ ਤੇ ਸਭਿਆਚਾਰਕ ਪ੍ਰੋਗਰਾਮ ਤਹਿਤ ਵੱਖੋ-ਵੱਖ ਕਲਾਕਾਰਾਂ ਨੇ ਆਪਣੇ ਗੀਤਾਂ ਰਾਹੀਂ ਨਸ਼ਿਆਂ ਦੇ ਖਾਤਮੇ ਦਾ ਸੁਨੇਹਾ ਦਿੱਤਾ। ਇਸ ਮੌਕੇ ਡੀ.ਆਈ.ਜੀ. ਰੂਪਨਗਰ ਰੇਂਜ ਨੀਲਾਂਬਰੀ ਜਗਦਲੇ ਆਈ.ਪੀ.ਐਸ. ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਨਸ਼ਿਆਂ ਦੇ ਖਾਤਮੇ ਵਿੱਚ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਾਸਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਮੁਕਤ ਪੰਜਾਬ ਮੁਹਿੰਮ ਇੱਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਨੌਜਵਾਨਾਂ ਅੰਦਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਹੋਰ ਜਾਗਰੂਕਤਾ ਪੈਦਾ ਹੋਵੇਗੀ ਅਤੇ...