Saturday, August 15
Shadow

Author: admin

ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਵਿਸ਼ੈਸ ਕੈਂਪ-ਸਿਵਲ ਸਰਜਨ

ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਵਿਸ਼ੈਸ ਕੈਂਪ-ਸਿਵਲ ਸਰਜਨ

Punjab
ਮਾਨਸਾ, 09 ਜੁਲਾਈ: ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਹਰਦੇਵ ਸਿੰਘ ਨੇ ਦੱਸਿਆ ਕਿ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆਂ ਕਿ ਇੰਨ੍ਹਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ  ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਦੀ ਸਲਾਹ ਦਿੱ...
ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵੱਖ-ਵੱਖ ਸਥਾਨਾਂ ‘ਤੇ ਅਚਨਚੇਤ ਚੈਕਿੰਗ

ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵੱਖ-ਵੱਖ ਸਥਾਨਾਂ ‘ਤੇ ਅਚਨਚੇਤ ਚੈਕਿੰਗ

Punjab
ਲੁਧਿਆਣਾ, 09 ਜੁਲਾਈ (000) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੋ ਬੱਚਿਆ ਨੂੰ ਰੈਸਕਿਊ ਵੀ ਕੀਤਾ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਸਥਾਨਕ ਦੰਡੀ ਸਵਾਮੀ ਚੌਂਕ ਵਿਖੇ ਰੇਡ ਕੀਤੀ ਗਈ ਜਿੱਥੇ ਦੋ ਬੱਚਿਆ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਇਸ ਤੋਂ ਇਲਾਵਾ ਅਰੋੜਾ ਪੈਲੇਸ ਚੌਂਕ, ਗਿੱਲ ਚੌਂਕ, ਵਿਸ਼ਵਕਰਮਾ ਚੌਂਕ, ਦੁਰਗਾ ਮਾਤਾ ਮੰਦਰ, ਰੇਲਵੇ ਸਟੇਸ਼ਨ ਆਦਿ ਥਾਵਾਂ 'ਤੇ ਵੀ ਰੇਡ ਕੀਤੀ ਗਈ। ਜ਼ਿਲ੍ਹਾ ਟਾਸਕ ਫੋਰਸ ਟੀਮ ਵਿੱਚ ਅਮਨਦੀਪ ਕੌਰ (ਬਾਲ ਸੁਰੱਖਿਆ ਅਫਸਰ) ਅਤੇ ਰੀਤੂ ਸੂਦ (ਆਊਟਰੀਚ ਵਰਕਰ) ਦਫਤਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਤੋਂ ਇਲਾਵਾ ਭਜਨ ਸਿੰਘ- ਸਬ ਇੰਸਪੈਕਟਰ ਆਦਿ ਮੈਂਬਰ ਵੀ ਸ਼ਾਮਲ ਸਨ।...
‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਸਰਦੂਲੇਵਾਲਾ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਪ੍ਰਾਪਤ 47 ਦਰਖ਼ਾਸਤਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ

‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਸਰਦੂਲੇਵਾਲਾ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਪ੍ਰਾਪਤ 47 ਦਰਖ਼ਾਸਤਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ

Punjab
ਮਾਨਸਾ, 09 ਜੁਲਾਈ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਿੰਡ ਸਰਦੂਲੇਵਾਲਾ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨ ਸੁਣਵਾਈ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਕਾਊਂਟਰ ਲਗਾ ਕੇ ਪਿੰਡ ਸਰਦੂਲੇਵਾਲਾ ਸਮੇਤ ਢਾਣੀ ਫੂਸ ਮੰਡੀ, ਟਿੱਬੀ ਹਰੀ ਸਿੰਘ, ਕਾਹਨੇਵਾਲਾ, ਭੂੰਦੜ, ਮੀਰਪੁਰ ਕਲਾਂ, ਮੀਰਪੁਰ ਖ਼ੁਰਦ, ਰੋੜਕੀ, ਚੋਟੀਆਂ, ਆਲੀਕੇ, ਬਰਨ, ਕਰੀਪੁਰ ਡੁੰਮ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਦੱਸਿਆ ਕਿ ਜਨ ਸੁਣਵਾਈ ਕੈਂਪ ਦੌਰਾਨ 59 ਦਰਖ਼ਾਸਤਾਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿਚੋਂ 47 ਦਾ ਮੌਕੇ ’ਤੇ ਹੀ ਨਿਪਟ...
ਖੇਤੀਬਾੜੀ ਵਿਭਾਗ ਵੱਲੋਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਖੇਤੀਬਾੜੀ ਵਿਭਾਗ ਵੱਲੋਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

Punjab
ਬਠਿੰਡਾ, 9 ਜੁਲਾਈ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਲਗਾਏ ਜਾ ਰਹੇ ਕਿਸਾਨ ਜਾਗਰੂਕਤਾ ਕੈਂਪਾਂ ਦੀ ਲੜੀ ਤਹਿਤ ਪਿੰਡ ਜੀਦਾ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਮਨਦੀਪ ਕੌਰ ਨੇ ਨਰਮੇ ਦੀ ਫ਼ਸਲ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਨਿਸ਼ਾਨੀਆਂ ਅਤੇ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਕਿਸਾਨਾਂ ਨੂੰ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਨਰਮੇ ਦੀ ਫ਼ਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੇ 13.0.45 ਦੀ ਸਪਰੇਅ ਚਾਰ ਵਾਰ ਹਫਤੇ-ਹਫਤੇ ਦੇ ਵਕਫੇ ਤੇ ਕਰਨ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ ਤੇ ਫੁੱਲ ਡੋਡੀ ਡਿੱਗਣ ਦੀ ਸਮੱਸਿਆ ਵੀ ਘੱਟ ਆਉਂਦੀ ਹੈ। ਖੇਤੀਬਾੜੀ ਵਿਕਾਸ ਅਫਸਰ ਡਾ. ਹਰਦੀਪ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਨਾਲ ਦੱਸਿਆ ਤਾਂ ਜੋ ਧਰਤੀ ਦੇ ਡੂੰਘੇ ਹੋ ਰਹੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਵੱਲੋਂ ਵਾਧੂ ਖੇਤੀ ਖਰਚੇ ਘਟਾਉਣ, ਜ਼ਹਿਰਾਂ ਦੀ ਘੱਟ ਵਰਤੋ ਕਰਨ, ਫ਼ਸਲਾਂ ਦ...
ਆਮ ਆਦਮੀ ਕਲੀਨਿਕ ਪੁਰਾਣੇ ਹਸਪਤਾਲ ਫ਼ਾਜ਼ਿਲਕਾ ਵਿਖੇ ਹੁਣ ਸਿਵਲ ਸਰਜਨ ਖੁਦ ਕਰਨਗੇ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ  ਗਰਭਵਤੀ ਮਹਿਲਾਵਾਂ ਦੀ ਜਾਂਚ

ਆਮ ਆਦਮੀ ਕਲੀਨਿਕ ਪੁਰਾਣੇ ਹਸਪਤਾਲ ਫ਼ਾਜ਼ਿਲਕਾ ਵਿਖੇ ਹੁਣ ਸਿਵਲ ਸਰਜਨ ਖੁਦ ਕਰਨਗੇ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਮਹਿਲਾਵਾਂ ਦੀ ਜਾਂਚ

Punjab
ਫ਼ਾਜ਼ਿਲਕਾ 9 ਜੁਲਾਈ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਹੁਣ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਪੁਰਾਣੇ ਸਿਵਿਲ ਹਸਪਤਾਲ ਵਿਖੇ ਬਣੇ ਆਮ ਆਦਮੀ ਕਲੀਨਿਕ ਵਿਖੇ ਖੁਦ ਗਰਭ ਵਤੀ ਮਹਿਲਾਵਾਂ ਦੀ ਜਾਂਚ ਅਤੇ ਓ ਪੀ ਡੀ ਕਰਨਗੇ. ਜਿਲਾ ਹਸਪਤਾਲ ਵਿਖੇ ਮੈਡੀਸੀਨ ਦਾ ਸਪੈਸ਼ਲਿਸਟ ਡਾਕਟਰ ਨਾ ਹੋਣ ਕਾਰਨ ਉਹਨਾਂ ਨੇ ਅਪਣੀ ਮਰਜੀ ਨਾਲ ਖੁਦ ਓ ਪੀ ਡੀ ਕਰਨ ਦਾ ਫੈਂਸਲਾ ਕੀਤਾ ਉਹਨਾਂ ਦੇ ਨਾਲ ਜਿਲਾ ਪਰੀਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਵੀ ਮਹਿਲਾਵਾਂ ਦੀ ਜਾਂਚ ਕਰੇਗੀ ਜਿਸ ਨਾਲ ਮਰੀਜਾਂ ਨੂੰ ਫਾਇਦਾ ਮਿਲੇਗਾ। ਅੱਜ ਇਸ ਦੋਰਾਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ ਜਿਸ ਵਿੱਚ ਸਿਵਿਲ ਸਰਜਨ ਅਤੇ ਡਾਕਟਰ ਕਵਿਤਾ ਨੇ ਮਰੀਜਾਂ ਦੀ ਜਾਂਚ ਕੀਤੀ ਅਤੇ ਇਸ ਬਾਰੇ ਏ ਐਨ ਐਮ ਅਤੇ ਆਸ਼ਾ ਵਰਕਰ ਨੂੰ ਹਦਾਇਤ ਕੀਤੀ ਹੈ ਕਿ ਫਾਜ਼ਿਲਕਾ ਖੇਤਰ ਦੀ ਹਾਈ ਰਿਸਕ ਗਰਭਵਤੀ ਮਹਿਲਾ ਦੀ ਲਿਸਟ ਤਿਆਰ ਕਰਕੇ ਉਹਨਾਂ ਕੋਲ ਚੈੱਕ ਕਰਵਾਈਆ ਜਾਵੇ। ਇਸ ਦੇ ਨਾਲ ਟੈਸਟ ਅਤੇ ਈ ਸੀ ਜੀ ਲਈ ਸਟਾਫ ਦੀ ਡਿਊਟੀ ਲਈ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਸਿਵਿਲ ਹਸ...
ਜਿ਼ਲ੍ਹੇ ਵਿੱਚ ਹੁਣ ਤੱਕ 65 ਹਜ਼ਾਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕੀਤੀ ਜਾ ਚੁੱਕੀ ਹੈ ਸਿੱਧੀ ਬਿਜਾਈ

ਜਿ਼ਲ੍ਹੇ ਵਿੱਚ ਹੁਣ ਤੱਕ 65 ਹਜ਼ਾਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕੀਤੀ ਜਾ ਚੁੱਕੀ ਹੈ ਸਿੱਧੀ ਬਿਜਾਈ

Punjab
ਸ੍ਰੀ ਮੁਕਤਸਰ ਸਾਹਿਬ, 9 ਜੁਲਾਈ ਸ਼੍ਰੀਮਤੀ ਬਲਜੀਤ ਕੌਰ, ਮਾਨਯੋਗ ਉਪਮੰਡਲ ਮੈਜਿਸਟ੍ਰੇਟ, ਸ਼੍ਰੀ ਮੁਕਤਸਰ ਸਾਹਿਬ ਜੀ ਦੀ ਪ੍ਰਧਾਨਗੀ ਹੇਠ ਸਾਰੇ ਵੈਰੀਫਕੇਸ਼ਨ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਉਪਮੰਡਲ ਮੈਜਿਸਟੇ੍ਰਟ ਨੇ  ਹਦਾਇਤਾਂ ਕੀਤੀ ਕਿ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਵਾਲੇ ਰਕਬੇ ਦੀ ਵੈਰੀਫਿਕੇਸ਼ਨ ਮੌਕੇ ਤੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇ, ਇਸ ਕੰਮ ਨੂੰ ਪਾਰਦਰਸ਼ੀ ਢੰਗ ਅਤੇ ਪੂਰੀ ਤਨਦੇਹੀ ਨਾਲ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਕੰਮ ਵਿੱਚ ਕਿਸੇ ਵੀ ਤਰਾਂ ਦੀ ਅਣਗਹਿਲੀ ਨਾ ਕੀਤੀ ਜਾਵੇ ਅਤੇ ਇਸ ਕੰਮ ਵਿੱਚ ਪਿੰਡ ਦੇ ਕਿਸਾਨਾਂ ਅਤੇ ਨੰਬਰਦਾਰ ਦਾ ਸਹਿਯੋਗ ਲਿਆ ਜਾਵੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ  ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ। ਸ.ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼...
ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਸਹਾਇਤਾ ਕੇਸਾਂ, ਪਾਕਸੋ ਐਕਟ, ਹਿੱਟ ਐਂਡ ਰੱਣ ਸਬੰਧੀ ਮੀਟਿੰਗ ਦੌਰਾਨ ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਲਿਆ ਜਾਇਜਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਸਹਾਇਤਾ ਕੇਸਾਂ, ਪਾਕਸੋ ਐਕਟ, ਹਿੱਟ ਐਂਡ ਰੱਣ ਸਬੰਧੀ ਮੀਟਿੰਗ ਦੌਰਾਨ ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਲਿਆ ਜਾਇਜਾ

National
ਸ੍ਰੀ ਮੁਕਤਸਰ ਸਾਹਿਬ, 9 ਜੁਲਾਈ ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਸਹਾਇਤਾ ਕੇਸਾਂ, ਪਾਕਸੋ ਐਕਟ, ਹਿੱਟ ਐਂਡ ਰੱਣ ਦੇ ਸਬੰਧੀ ਦੇ ਸਬੰਧ ਵਿੱਚ ਸ੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਤਿਮਾਹੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸ੍ਰੀ ਹਰਪ੍ਰੀਤ ਸਿੰਘ, ਸੂਦਨ ਡਿਪਟੀ ਕਮਿਸ਼ਨਰ, ਸ੍ਰੀਮਤੀ ਅਮਿਤਾ ਸਿੰਘ, ਵਧੀਕ ਜ਼ਿਲ੍ਹਾਂ ਅਤੇ ਸ਼ੈਸ਼ਨ ਜੱਜ, ਸ੍ਰੀ ਅਮਰੀਸ਼ ਕੁਮਾਰ, ਸੀ.ਜੀ.ਐਮ., ਜ਼ਿਲ੍ਹਾ ਅਟਾਰਨੀ,ਸ੍ਰੀ ਮਨਮੀਤ ਸਿੰਘ ਢਿਲੋਂ ਐਸ.ਪੀ. ਡੀ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਡਾ. ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ, ਡਾ. ਅਮਨਦੀਪ ਸਿੰਘ ਐਸ.ਡੀ.ਐਮ. ਗਿੱਦੜਬਾਹਾ,ਐਡਵੋਕੇਟ ਭੁਪਿੰਦਰ ਸਿੰਘ ਚੜੇਵਨ, ਪ੍ਰਧਾਨ ਜ਼ਿਲ੍ਹਾਂ ਬਾਰ ਐਸੋਸੀਏਸ਼ਨ, ਸ੍ਰੀ ਬੂਟਾ ਰਾਮ ਕਾਮਰਾ ਮੈਂਬਰ, ਸ੍ਰੀ ਮਹੇਸ਼ ਕੁਮਾਰ ਪ੍ਰਿੰਸੀਪਲ ਜੱਜ ਜੂਵੀਨਾਇਲ ਜਸਿਟਸ ਬੋਰਡ, ਡਾ. ਸ਼ਿਵਾਨੀ ਨਾਗਪਾਲ, ਸ੍ਰੀ ਜਸਪਾਲ ਸਿੰਘ ਡੀ.ਐਸ.ਪੀ., ਸ੍ਰੀ ਨਵੀਨ ਕੁਮਾਰ ਡੀ.ਐਸ.ਪੀ., ਜ਼ਿਲ੍ਹਾਂ ਬਾਲ ਕਮੇਟੀ ਚੈਅਰਪ੍ਰਸਨ ਆਦਿ ਨੇ ਵੀ ਭਾਗ ਲਿਆ । ਮੀਟਿੰਗ ਦੌਰਾਨ ਚੇਅ...
ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ ਦੀ ਹੋਈ ਸ਼ੁਰੂਆਤ

ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ ਦੀ ਹੋਈ ਸ਼ੁਰੂਆਤ

Punjab
ਫਾਜ਼ਿਲਕਾ, 9 ਜੁਲਾਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸ਼ੁਰੂ ਕੀਤੇ ਨਿਵੇਕਲੇ ਲਰਨ ਐਂਡ ਗ੍ਰੋਅ ( ਸਿਖੋ ਤੇ ਵਧੋ ) ਪ੍ਰੋਗਰਾਮ ਦੇ ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਸਿਖੋਂ ਤੇ ਵਧੋ ਪ੍ਰੋਗਰਾਮ ਦੇ ਦੂਜੇ ਫੇਜ਼ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ (ਲੜਕੇ) ਫਾਜ਼ਿਲਕਾ ਤੋਂ ਕੀਤੀ ਗਈ। ਇਸ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਦਸਵੀ ਜਮਾਤ ਤੋਂ ਬਾਅਦ ਹੀ ਆਪਣੇ ਟੀਚੇ ਨੂੰ ਨਿਰਧਾਰਤ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜ਼ੋ ਭਵਿੱਖ ਵਿਚ ਚੰਗੇ ਮੁਕਾਮਾਂ ਤੇ ਪਹੁੰਚਿਆ ਜਾ ਸਕੇ। ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ਼ ਦੀ ਸ਼ੁਰੂਆਤ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਜ ਸੇਵੀ ਤੇ ਉਦਮੀ ਸ੍ਰੀ ਵਿਕਰਮ ਆਦਿਤਿਆ ਆਹੁਜਾ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਮੌਕਿਆਂ ਦੀ ਕਮੀ ਨਹੀਂ ਹੈ, ਬਸ ਲੋੜ ਹੈ ਸਾਨੂੰ ਆਪਣੇ ਹੁਨਰ ਨੂੰ ਪਹਿਚਾਨਣ ਦੀ ਤੇ ਨਿਖਾਰਨ ਦੀ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਆਪਣੀ ਰੂਚੀ ਦੇ ਅਨੁਸਾਰ ਹੀ ਦਸਵੀਂ ਤੋਂ ਬਾਅਦ ਵਿਸ਼ੇ ਚੁਣਨੇ ਚਾਹੀਦੇ ਹਨ ਤੇ ਉਸ ਸਟਰੀਮ ਅਨੁਸਾ...
ਏ ਡੀ ਸੀ ਅਤੇ ਵਿਧਾਇਕ ਦੇ ਦੋਰੇ ਤੋ ਬਾਅਦ ਸਿਵਲ ਹਸਪਤਾਲ ਵਿਖੇ ਸਫਾਈ ਅਭਿਆਨ ਕੀਤਾ ਸ਼ੁਰੂ

ਏ ਡੀ ਸੀ ਅਤੇ ਵਿਧਾਇਕ ਦੇ ਦੋਰੇ ਤੋ ਬਾਅਦ ਸਿਵਲ ਹਸਪਤਾਲ ਵਿਖੇ ਸਫਾਈ ਅਭਿਆਨ ਕੀਤਾ ਸ਼ੁਰੂ

National
ਫਾਜ਼ਿਲਕਾ 9 ਜੁਲਾਈ ਬੀਤੇ ਦਿਨ ਫ਼ਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਏ ਡੀ ਸੀ ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਸਰਕਾਰੀ ਹਸਪਤਾਲ ਦੀ ਕੀਤੀ ਚੈਕਿੰਗ ਤੋ ਬਾਅਦ ਹਸਪਤਾਲ ਨੂੰ ਚਮਕਾਉਣ ਲਈ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੇ ਨਾਲ-ਨਾਲ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਹਸਪਤਾਲ ਦੀ ਸਾਫ ਸਫਾਈ ਲਈ ਸਹਿਯੋਗ ਜਰੂਰ ਦਿਉ। ਅੱਜ ਸੀਨੀਅਰ ਮੈਡੀਕਲ ਅਫਸਰ ਡਾ ਰੋਹਿਤ ਗੋਇਲ ਦੀ ਅਗਵਾਈ ਹੇਠ ਫਾਜ਼ਿਲਕਾ ਵਿਖੇ ਸਟਾਫ ਦੀ ਡਿਊਟੀ ਲਗਾ ਕੇ ਹਸਪਤਾਲ ਨੂੰ ਧੋਇਆ ਜਾ ਰਿਹਾ ਹੈ ਅਤੇ ਖਾਸ ਕਰ ਬਾਥਰੂਮ ਅਤੇ ਟੋਇਲੇਟ ਦੀ ਸਫਾਈ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਬਾਰੇ ਜਾਨਕਾਰੀ ਦਿੰਦੇ ਹੋਏ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ ਰੋਹਿਤ ਗੋਇਲ ਨੇ ਲੋਕਾਂ ਨੂੰ ਗੁਜ਼ਾਰਿਸ਼ ਕੀਤੀ ਹੈ ਕਿ ਹਸਪਤਾਲ ਆਉਣ ਤੋ ਬਾਅਦ ਸਫਾਈ ਪ੍ਰਤੀ ਸਹਿਯੋਗ ਦੇਣ ਕਿਉਂਕਿ ਇਹ ਹਸਪਤਾਲ ਸਾਰੀਆਂ ਦਾ ਹੈ ਅਤੇ ਕੁੜਾ ਇਧਰ ਉਧਰ ਨਾ ਸੁਟ ਕੇ ਡਸਟਬਿਨ ਵਿਚ ਪਾਇਆ ਜਾਵੇ। ਉਹਨਾਂ ਦੱਸਿਆ ਕਿ ਲੋਕ ਟਾਇਲਟ ਦੀ ਵਰਤੋ ਕਰਨ ਤੋ ਬਾਅਦ ਪਾਣੀ ਦਾ ਇਸਤੇਮਾਲ ਜਰੂਰ ਕਰਣ ਤਾਂ ਕਿ ਬਦਬੂ ਦੀ ਸਮਸਿਆ ਨਾ ਆਵੇ। ਉਹਨਾਂ ਦੱਸਿਆ ਕਿ ਹਸਪਤਾ...
ਆਪ ਦੀ ਸਰਕਾਰ, ਆਪ ਦੇ ਦੁਆਰ ਪ੍ਰੋਗਰਾਮ ਤਹਿਤ ਫਾਜ਼ਿਲਕਾ ਵਿਖੇ ਲੱਗਿਆ ਲੋਕ  ਸੁਵਿਧਾ ਕੈਂਪ

ਆਪ ਦੀ ਸਰਕਾਰ, ਆਪ ਦੇ ਦੁਆਰ ਪ੍ਰੋਗਰਾਮ ਤਹਿਤ ਫਾਜ਼ਿਲਕਾ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ

Punjab
ਫਾਜ਼ਿਲਕਾ, 9 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਅੱਜ ਇੱਥੇ ਐਸਡੀਐਮ ਦਫ਼ਤਰ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਵਿਚ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਮੌਕੇ ਤੇ ਪਹੁੰਚ ਕੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਤਰਾਂ ਦੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਕੈਂਪਾਂ ਦੀ ਸਾਰਥਕਤਾ ਇਹੀ ਹੈ ਕਿ ਲੋਕਾਂ ਦਾ ਮਸਲਿਆਂ ਦਾ ਹੱਥੋ ਹੱਥ ਨਬੇੜਾ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇੱਥੋ ਛੱਤ ਹੇਠ ਸਾਰੀਆਂ ਸੇਵਾਵਾਂ ਮਿਲ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਦੀ ਖੱਜਲ ਖੁਆਰੀ ਘੱਟ ਹੋਈ ਹੈ ਅਤੇ ਲੋਕਾਂ ਨੂੰ ਚੰਗੀਆਂ ਸਹੁਲਤਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਦਫ਼ਤਰਾਂ ਵਿਚ ਕੋਈ ਦਿੱਕਤ ਨਾ ਆਵੇ ਅਤੇ ਲੋਕਾਂ ਦੇ...