0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ:ਵਧੀਕ ਡਿਪਟੀ ਕਮਿਸ਼ਨਰ
ਸੰਗਰੂਰ, 22 ਜੂਨ- ਡਿਪਟੀ ਕਮਿਸ਼ਨਰ, ਸੰਗਰੂਰ, ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅੰਕੁਰ ਮਹਿੰਦਰੂ ਦੀ ਪ੍ਰਧਾਨਗੀ ਹੇਠ ਅਤੇ ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਪੋਲੀਓ ਸਬੰਧੀ ਮੀਟਿੰਗ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋ ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਜ ਵਿੱਚ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜ਼ੋ ਜ਼ਿਲ੍ਹੇ ਅੰਦਰ ਕੋਈ ਵੀ 0 ਤੋਂ 5 ਸਾਲ ਦੀ ਉਮਰ ਤਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਭਾਵੇਂ ਕਿ ਦੇਸ਼ ਵਿੱਚੋਂ ਪੋਲੀਓ ਦਾ ਲਗਭਗ ਖਾਤਮਾ ਹੋ ਚੁੱਕਾ ਹੈ ਪਰ ਗੁਆਂਢੀ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਸਬੰਧੀ ਪੋਲੀਓ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨੂੰ ਦੇਖਦਿਆਂ ਸਰਕਾਰ ਵੱਲੋਂ ਇਹ ਮੁਹਿੰਮ ਸ਼ੁਰੂ...







