ਆਮ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋ ਰਹੇ ਹਨ “ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਬਲਕਾਰ ਸਿੰਘ ਸਿੱਧੂ
ਸੇਲਬਰਾਹ (ਬਠਿੰਡਾ) : 9 ਜੁਲਾਈ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਰਾਮਪੁਰਾ ਫੂਲ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੇਲਬਰਾਹ ਵਿਖੇ ਲਗਾਏ ਗਏ ਲੋਕ ਭਲਾਈ ਕੈਂਪ ਦੌਰਾਨ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ ਅਹਿਮਦ ਅਤੇ ਐਸਡੀਐਮ ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਇਸ ਮੌਕੇ ਵਿਧਾਇਕ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਵਿਕਾਸ ਦੇ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ...








