Saturday, August 15
Shadow

Author: admin

ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ 11 ਜੁਲਾਈ ਨੂੰ-ਡਿਪਟੀ ਕਮਿਸ਼ਨਰ

ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ 11 ਜੁਲਾਈ ਨੂੰ-ਡਿਪਟੀ ਕਮਿਸ਼ਨਰ

Punjab
ਮਾਨਸਾ, 08 ਜੁਲਾਈ: ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ’ਤੇ ਹੀ ਉਨ੍ਹਾਂ ਦਾ ਹੱਲ ਕਰਨ ਲਈ 11 ਜੁਲਾਈ  ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 01 ਵਜੇ ਤੱਕ ਬਾਬਾ ਪ੍ਰੇਮ ਦਾਸ ਸ਼ੈੱਡ, ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡ ਸਮਾਓਂ, ਖੀਵਾ ਕਲਾਂ, ਹੀਰੋ ਕਲਾਂ, ਮੱਤੀ, ਖੀਵਾ ਖੁਰਦ, ਦਿਆਲੂ ਵਾਲਾ, ਮੌਜੋ ਕਲਾਂ, ਮੌਜੋ ਖ਼ੁਰਦ, ਅਤਲਾ ਕਲਾਂ, ਅਤਲਾ ਖ਼ੁਰਦ ਅਤੇ ਗੁੜਥੜੀ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ’ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਤਸਵੀਰ ਡਿਪਟੀ ਕਮਿਸ਼ਨਰ ਸ੍ਰੀ ...
ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਅਧੀਨ ਸੰਪੂਰਨਤਾ ਅਭਿਆਨ ਦਾ ਉਦਘਾਟਨੀ ਸਮਾਗਮ ਆਯੋਜਿਤ

ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਅਧੀਨ ਸੰਪੂਰਨਤਾ ਅਭਿਆਨ ਦਾ ਉਦਘਾਟਨੀ ਸਮਾਗਮ ਆਯੋਜਿਤ

Punjab
ਮੋਗਾ 8 ਜੁਲਾਈ: ਨੀਤੀ ਆਯੋਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੱਖ-ਵੱਖ ਖਾਸ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ, ਜਿਸ ਤਹਿਤ ਜ਼ਿਲ੍ਹਾ ਮੋਗਾ ਨੂੰ ਐਸਪੀਰੇਸ਼ਨਲ ਜ਼ਿਲ੍ਹਾ ਅਤੇ ਨਿਹਾਲ ਸਿੰਘ ਵਾਲਾ ਨੂੰ ਐਸਪੀਰੇਸ਼ਨਲ ਬਲਾਕ ਘੋਸ਼ਿਤ ਕੀਤਾ ਗਿਆ ਹੈ। ਪ੍ਰੋਗਰਾਮ ਤਹਿਤ ਜ਼ਿਲ੍ਹੇ ਅਤੇ ਬਲਾਕ ਦੇ ਕਮਜ਼ੋਰ ਖੇਤਰਾਂ ਨੂੰ ਮਜ਼ਬੂਤੀ ਦੇਣ ਲਈ ਬਹੁਤ ਸਾਰੇ ਮਹੱਤਵਪੂਰਨ ਕਾਰਜ ਪੂਰੇ ਹੋ ਚੁੱਕੇ ਹਨ ਅਤੇ ਕੁੱਝ ਕਾਰਵਾਈ ਅਧੀਨ ਹਨ। ਪ੍ਰੋਗਰਾਮ ਅਧੀਨ ਵੱਖ ਵੱਖ ਮਹੱਤਵਪੂਰਨ 6 ਪਹਿਲੂਆਂ ਦੇ ਸੰਪੂਰਨਤਾ ਅਭਿਆਨ ਦਾ ਉਦਘਾਟਨੀ ਸਮਾਰੋਹ ਅੱਜ ਆਈ.ਐਸ.ਐਫ. ਕਾਲਜ ਘੱਲ ਕਲਾਂ ਵਿਖੇ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਨੀਤੀ ਆਯੋਗ ਤੋਂ ਸ੍ਰੀਮਤੀ ਸਾਕਸ਼ੀ ਅਧਿਕਾਰੀ ਸੈਕਸ਼ਨ ਅਫ਼ਸਰ, ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਸ...
ਮੋਗਾ ਵਿਖੇ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸ਼ੁਰੂ

ਮੋਗਾ ਵਿਖੇ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸ਼ੁਰੂ

Punjab
ਮੋਗਾ, 8 ਜੁਲਾਈ (000) - ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਨਾਲ ਨੀਤੀ ਆਯੋਗ ਵੱਲੋਂ ਮਿਲੀ ਗਰਾਂਟ ਦੇ ਨਾਲ ਮੋਗਾ ਵਿਖੇ ਪੰਜਾਬ ਦਾ ਪਹਿਲਾ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ। ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਇਹ ਪ੍ਰੋਜੈਕਟ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਪਲਾਂਟ ਕਲੀਨਿਕ ਦਾ ਉਦਘਾਟਨ ਅੱਜ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਪਿੰਡ ਦੁੱਨੇਕੇ ਵਿਖੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਲਾਂਟ ਕਲੀਨਿਕ ਵਿੱਚ ਆਈ ਸੀ ਪੀ - ਓ ਈ ਐਸ (ICP-OES) ਮਸ਼ੀਨ ਜੋ ਕਿ ਅਮਰੀਕਾ ਦੀ ਬਣੀ ਹੋਈ ਹੈ, ਸਥਾਪਿਤ ਕਰਨ ਤੋਂ ਇਲਾਵਾ ਕੀੜੇ-ਮਕੌੜੇ ਤੇ ਬਿਮਾਰੀਆਂ ਦੇ ਲਾਈਵ ਸੈਂਪਲ, ਡਿਜੀਟਲ ਮਾਈਕਰੋਸਕੋਪ, ਡਬਲ ਡਿਸਟਿਲਡ ਵਾਟਰ ਮਸ਼ੀਨ ਆਦਿ ਹੋਣਗੇ। ਇਹ ਆਧੁਨਿਕ ਮਸ਼ੀਨ ਜ਼ਮੀਨ ਵਿੱਚ ਮੌਜੂਦ ਸਾਰੇ ਤੱਤਾਂ ਦਾ ਅਧਿਐਨ ਕਰਨ ਦੀ ਸਮਰੱਥਾ ਰੱਖਦੀ ਹੈ। ਜ਼ਮੀਨੀ ਤੱਤਾਂ ਤੋਂ ਇਲਾਵਾ ਜ਼ਮੀਨ ਦੀ ਗੁਣਵੱਤਾ (pH value, EC value etc.) ਆਦਿ ਦੀ ਰਿਪੋਰਟ ਵੀ ਦੇ...
ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ

Punjab
ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਛਾਣ ਅੰਮ੍ਰਿਤਸਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਜੈ ਸ਼ਰਮਾ ਉਰਫ ਸੁੱਖਾ ਪਿਸਤੌਲ ਅੰਬਰਸਰੀਆ ਵਜੋਂ ਹੋਈ ਹੈ, ਜਦਕਿ ਚਾਰ ਮੈਂਬਰਾਂ ਦੀ ਪਛਾਣ ਅੰਮ੍ਰਿਤਸਰ ਦੀ ਸੰਧੂ ਕਾਲੋਨੀ ਦੇ ਨਿਖਿਲ ਸ਼ਰਮਾ ਉਰਫ ਲਾਲਾ, ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਮੋਨੀ, ਅਰਪਿਤ ਠਾਕੁਰ ਅਤੇ ਕਰਨ ਸ਼ਰਮਾ ਦੋਵੇਂ ਵਾਸੀ ਹਿਮਾਚਲ ਪ੍ਰਦੇਸ਼, ਜ਼ਿਲ੍ਹਾ ਬਿਲਾਸਪੁਰ ਸ੍ਰੀ ਨੈਣਾ ਦੇਵੀ, ਵਜੋਂ ਹੋਈ ਹੈ। ਦੋਸ਼ੀ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਦੇ ਖਿਲਾਫ ਅਸਲਾ ਐਕਟ, ਲੁੱਟ-ਖੋਹ ਅਤੇ ਚੋਰੀ ਦੇ ਸੱਤ ਮਾਮਲੇ ਦਰਜ ਹਨ। ਪੁਲਿਸ ਟੀਮਾਂ ...
ਵਿਧਾਇਕ ਫਾਜ਼ਿਲਕਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜਾ

ਵਿਧਾਇਕ ਫਾਜ਼ਿਲਕਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜਾ

Punjab
ਫਾਜ਼ਿਲਕਾ, 8 ਜੁਲਾਈ ਸਿਵਲ ਹਸਪਤਾਲਾਂ ਵਿਖੇ ਸਿਹਤ ਸੇਵਾਵਾਂ ਨੂੰ ਹਰ ਹੀਲੇ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ।ਹਸਪਤਾਲ ਵਿਖੇ ਕਿਸੇ ਵੀ ਨਾਗਰਿਕ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕਰਦਿਆਂ ਕੀਤਾ। ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਦੋਂ ਦੀ ਪੰਜਾਬ ਸਰਕਾਰ ਬਣੀ ਹੈ ਉਦੋਂ ਤੋ ਹੀ ਸਿਹਤ ਸੇਵਾਵਾਂ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲੇ੍ਹ ਅੰਦਰ ਵੀ ਵੱਖ—ਵੱਖ ਮਾਹਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਤਾਇਨਾਤੀ ਦੇ ਨਾਲ—ਨਾਲ ਹਰੇਕ ਲੋੜੀਂਦੀਆਂ ਸਿਹਤ ਸਹੂਲਤਾਂ ਦੀ ਪੂਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਲੋੜੀਂਦੀਆਂ ਸਿਹਤ ਸੁਵਿਧਾਵਾਂ ਦੀ ਪੂਰਤੀ ਹ...
ਜਲੰਧਰ ਪੱਛਮੀ ਜ਼ਿਮਨੀ ਚੋਣ

ਜਲੰਧਰ ਪੱਛਮੀ ਜ਼ਿਮਨੀ ਚੋਣ

Punjab
ਚੰਡੀਗੜ੍ਹ, 8 ਜੁਲਾਈ ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ। ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾ ਦਿੱਤਾ ਹੈ। ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਸੁਚਾਰੂ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕੀਤੀ ਜਾਵੇ।...
8 ਕਰੋੜ ਦੀ ਲਾਗਤ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਹੋਵੇਗਾ ਵਿਸਥਾਰ

8 ਕਰੋੜ ਦੀ ਲਾਗਤ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਹੋਵੇਗਾ ਵਿਸਥਾਰ

Punjab
ਫਰੀਦਕੋਟ 8 ਜੁਲਾਈ, ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਦੀ ਸਹੂਲਤ ਅਤੇ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਹੋਰ ਸੁਖਾਲਾ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਜਲਦ ਹੀ ਵਿਸਥਾਰ ਹੋਣ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੀ ਇੱਕ ਹੋਰ ਇਮਾਰਤ ਜਿਸ ਤੇ ਤਕਰੀਬਨ 8 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ ਇਮਾਰਤ 11 ਮਹੀਨੇ ਵਿੱਚ ਬਣ ਕੇ ਤਿਆਰ ਹੋ ਜਾਵੇਗੀ। ਨਵੀਂ ਇਮਾਰਤ ਦੇ ਕੰਮ ਦਾ ਸ਼ੁੱਭ ਆਰੰਭ ਅੱਜ ਵਿਧਾਇਕ ਫਰੀਦਕੋਟ ਸ. ਸੇਖੋਂ ਨੇ ਆਪਣੇ ਕਰ-ਕਮਲਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ ਅਤੇ ਜਿਲ੍ਹਾ ਅਧਿਕਾਰੀਆਂ ਦੀ ਸਮੁੱਚੀ ਟੀਮ ਦੀ ਹਾਜ਼ਰੀ ਵਿੱਚ ਕੀਤਾ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਰਹਿੰਦੇ ਬਲਾਕ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਤਕਰੀਬਨ 9.71 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਜਿਸ ਏਜੰਸੀ ਨੂੰ ਇਮਾਰਤ ਬਣਾਉਣ ਦੀ ਕੰਮ ਸੌਂਪਿਆ ਗਿਆ ਹੈ, ਉਸ ਵੱਲੋਂ 12.51 ਪ੍ਰਤੀਸ਼ਤ ਘੱਟ ਤੇ 8.21 ਕਰੋੜ ਰੁਪਏ...
ਖੂਸ਼ੀ ਫਾਊਂਡੇਸ਼ਨ ਵੱਲੋਂ ਪਿੰਡ ਕੌੜਿਆਂ ਵਾਲੀ ਵਿਚ ਪੌਦੇ ਲਗਾਏ ਗਏ, ਨਸ਼ਿਆਂ ਖਿਲਾਫ ਕੀਤਾ ਜਾਗਰੂਕ

ਖੂਸ਼ੀ ਫਾਊਂਡੇਸ਼ਨ ਵੱਲੋਂ ਪਿੰਡ ਕੌੜਿਆਂ ਵਾਲੀ ਵਿਚ ਪੌਦੇ ਲਗਾਏ ਗਏ, ਨਸ਼ਿਆਂ ਖਿਲਾਫ ਕੀਤਾ ਜਾਗਰੂਕ

Punjab
ਫਾਜ਼ਿਲਕਾ, 8 ਜੁਲਾਈ ਫਾਜ਼ਿਲਕਾ ਦੇ ਪਿੰਡ ਕੌੜਿਆਂ ਵਾਲੀ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਵਿਖੇ ਖੁਸ਼ੀ ਫਾਊਂਡੇਸ਼ਨ ਵੱਲੋਂ ਵਣ ਮਹੋਤਸਵ ਮਨਾਇਆ ਗਿਆ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਪੌਦੇ ਲਗਾਏ ਗਏ। ਇਸ ਮੌਕੇ ਮੈਡਮ ਖੁਸਬੂ ਸਾਵਨਸੁਖਾ ਨੇ ਆਖਿਆ ਕਿ ਹਲਕੇ ਵਿਚ 3 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਪੌਦੇ ਲਗਾਉਣਗੇ ਤਾਂ ਸਾਡਾ ਸੂਬਾ ਰੰਗਲਾ ਹੋਵੇਗਾ। ਉਨ੍ਹਾਂ ਨੇ ਅਪੀਲ ਕੀਤੀ ਕਿ ਉਹ ਸਾਰੇ ਲੋਕ ਇਸ ਕੰਮ ਵਿਚ ਸਹਿਯੋਗ ਕਰਨ। ਉਨ੍ਹਾਂ ਨੇ ਇਸ ਮੌਕੇ ਨਸ਼ਿਆਂ ਦੇ ਖਿਲਾਫ ਵੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ ਸਾਰੇ ਸਹਿਯੋਗ ਕਰੀਏ। ਉਨ੍ਹਾਂ ਨੇ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦੀ ਸੂਚਨਾਂ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸਦਾ ਇਲਾਜ ਕਰਵਾਇਆ ਜਾ ਸਕਦਾ ਹੈ। ਇਹ ਇਲਾਜ ਮੁਫ਼ਤ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਗੁਰਪਾਲ ਸਿੰਘ, ਜੈਮਲ ਰਾਮ, ਅਲਕਾ ਜੁਨੇਜਾ ਤੋਂ ਇਲਾਵਾਂ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਵੀ...
ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

Punjab
ਚੰਡੀਗੜ੍ਹ, 8 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਅਤੇ ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ। ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਸੇਵਾ ਮੁਕਤੀ ਤੇ  ਗਰੈਚੁਟੀ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਸਾਮੀਆਂ ਦੀ ਭਰਤੀ, ਮੈਡੀਕਲ ਛੁੱਟੀ, ਆਯੁਸ਼ਮਾਨ ਬੀਮਾ ਯੋਜਨਾ ਨਾਲ ਜੋੜਦੇ ਹੋਏ ਮੁਫ਼ਤ ਇਲਾਜ ਲਈ ਕਾਰਡ ਬਣਾਏ ਜਾਣ, ਮਾਣਭੱਤਾ ਦੁੱਗਣਾ ...
ਪੰਚਾਇਤੀ ਫੰਡਾਂ ‘ਚ ਘਪਲਾ ਕਰਨ ਦੇ ਦੋਸ਼ ‘ਚ ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਚਾਇਤੀ ਫੰਡਾਂ ‘ਚ ਘਪਲਾ ਕਰਨ ਦੇ ਦੋਸ਼ ‘ਚ ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab
ਚੰਡੀਗੜ੍ਹ 8 ਜੁਲਾਈ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਤੋਂ ਪ੍ਰਾਪਤ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੋਨਾ ਦੇ ਵਸਨੀਕ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਅਤੇ ਪਿੰਡ ਹਿਆਲਾ ਦੀ ਸਾਬਕਾ ਸਰਪੰਚ ਹਰਭਜਨ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਹਿਆਲਾ ਵੱਲੋਂ ਆਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਸਬੰਧੀ ਕੀਤੀ ਪੜਤਾਲ ਦੇ ਆਧਾਰ ’ਤੇ ਉਕਤ ਦੋਵਾਂ ਮੁਲਜ਼ਮਾਂ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤ ਨੰਬਰ 13/2017/ਐਸ.ਬੀ.ਐਸ.ਨਗਰ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਸਾਲ 2008 ਤੋਂ ਸਾਲ 2013 ਤੱਕ ਗ੍ਰਾਮ ਪੰਚਾਇਤ ਹਿਆਲਾ ਨੂੰ ਕੁੱਲ 16,45,000 ਰੁਪਏ ਦੀਆਂ ਕੁੱਲ 9 ਗ੍ਰਾਂਟਾਂ ਪ੍ਰਾਪਤ ਹੋਈਆਂ ਸਨ। ਇਸ ਸਬੰਧੀ ਤਤਕਾਲੀ ...