ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ
ਚੰਡੀਗੜ੍ਹ, 8 ਜੁਲਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਅਤੇ ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।
ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਸੇਵਾ ਮੁਕਤੀ ਤੇ ਗਰੈਚੁਟੀ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਸਾਮੀਆਂ ਦੀ ਭਰਤੀ, ਮੈਡੀਕਲ ਛੁੱਟੀ, ਆਯੁਸ਼ਮਾਨ ਬੀਮਾ ਯੋਜਨਾ ਨਾਲ ਜੋੜਦੇ ਹੋਏ ਮੁਫ਼ਤ ਇਲਾਜ ਲਈ ਕਾਰਡ ਬਣਾਏ ਜਾਣ, ਮਾਣਭੱਤ...







