Saturday, August 15
Shadow

Author: admin

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ

Punjab
ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਛਾਣ ਅੰਮ੍ਰਿਤਸਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਜੈ ਸ਼ਰਮਾ ਉਰਫ ਸੁੱਖਾ ਪਿਸਤੌਲ ਅੰਬਰਸਰੀਆ ਵਜੋਂ ਹੋਈ ਹੈ, ਜਦਕਿ ਚਾਰ ਮੈਂਬਰਾਂ ਦੀ ਪਛਾਣ ਅੰਮ੍ਰਿਤਸਰ ਦੀ ਸੰਧੂ ਕਾਲੋਨੀ ਦੇ ਨਿਖਿਲ ਸ਼ਰਮਾ ਉਰਫ ਲਾਲਾ, ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਮੋਨੀ, ਅਰਪਿਤ ਠਾਕੁਰ ਅਤੇ ਕਰਨ ਸ਼ਰਮਾ ਦੋਵੇਂ ਵਾਸੀ ਹਿਮਾਚਲ ਪ੍ਰਦੇਸ਼, ਜ਼ਿਲ੍ਹਾ ਬਿਲਾਸਪੁਰ ਸ੍ਰੀ ਨੈਣਾ ਦੇਵੀ, ਵਜੋਂ ਹੋਈ ਹੈ। ਦੋਸ਼ੀ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਦੇ ਖਿਲਾਫ ਅਸਲਾ ਐਕਟ, ਲੁੱਟ-ਖੋਹ ਅਤੇ ਚੋਰੀ ਦੇ ਸੱਤ ਮਾਮਲੇ ਦਰਜ ਹਨ। ਪੁਲਿਸ ਟੀਮਾਂ ...
ਸਾਬਕਾ ਅੱਤਵਾਦੀ ਕਤਲ ਮਾਮਲਾ: ਮੁੱਖ ਹਮਲਾਵਰ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼ , ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ ; ਦੋ ਹਥਿਆਰ ਬਰਾਮਦ

ਸਾਬਕਾ ਅੱਤਵਾਦੀ ਕਤਲ ਮਾਮਲਾ: ਮੁੱਖ ਹਮਲਾਵਰ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼ , ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ ; ਦੋ ਹਥਿਆਰ ਬਰਾਮਦ

Punjab
ਚੰਡੀਗੜ੍ਹ/ਜਲੰਧਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਜੰਗ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਮੈਂਬਰ ਸਿਮਰਨਜੀਤ ਸਿੰਘ ਉਰਫ਼ ਬਬਲੂ- ਜੋ ਕਿ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਕਤਲ ਕੇਸ ਵਿਚ  ਮੁੱਖ ਹਮਲਾਵਰ ਹੈ, ਜਲੰਧਰ ਸ਼ਹਿਰ ਦੇ ਬਾਹਰਵਾਰ ਪੁਲਿਸ ਹਿਰਾਸਤ ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਦੌਰਾਨ, ਦੋਵੇਂ ਲੱਤਾਂ ਤੇ ਗੋਲੀਆਂ ਲੱਗਣ ਕਾਰਨ ਫੱਟੜ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ 3 ਅਪ੍ਰੈਲ 2024 ਨੂੰ ਐਸਬੀਐਸ ਨਗਰ ਵਿੱਚ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਉਕਤ ਦੋਸ਼ੀ ਦੀ ਗ੍ਰਿਫਤਾਰੀ ਤੋਂ ਕੁੁਝ ਘੰਟਿਆਂ ਤੋਂ ਬਾਅਦ ਹੀ ਜਦੋਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਮੁਲਜ਼ਮ ਸਿਮਰਨਜੀਤ ਬਬਲੂ ਨੂੰ ਉਸਦੇ ਖੁਲਾਸੇ ਮੁਤਾਬਕ ਦੱਸੇ ਟਿਕਾਣੇ ਤੇ ਉਸ ਵੱਲੋਂ ਰਤਨਦੀਪ ਕਤਲ ਕੇ...
ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ

ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਜੁਲਾਈ: ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਅਤੇ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ  ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਇਸ ਕਵੀ ਦਰਬਾਰ ਦੀ ਪ੍ਰਧਾਨਗੀ ਉੱਘੇ ਗ਼ਜ਼ਲਗੋ ਸਿਰੀ ਰਾਮ ਅਰਸ਼ ਵੱਲੋਂ ਕੀਤੀ ਗਈ ਅਤੇ ਵਿਸ਼ੇਸ਼ ਮਹਿਮਾਨ ਵਜੋਂ ਉੱਘੇ ਸ਼ਾਇਰ ਰਮਨ ਸੰਧੂ ਵੱਲੋਂ ਸ਼ਿਰਕਤ ਕੀਤੀ ਗਈ। ਕਵਿਤਾ-ਪਾਠ ਲਈ ਗੁਰਨਾਮ ਕੰਵਰ, ਡਾ. ਗੁਰਪ੍ਰੀਤ ਸਿੰਘ, ਨੀਲਮ ਨਾਰੰਗ, ਸੁਰਜੀਤ ਸੁਮਨ, ਮਨਜੀਤ ਕੌਰ ਮੁਹਾਲੀ, ਗੁਰਚਰਨ ਸਿੰਘ, ਜਸਵਿੰਦਰ ਸਿੰਘ ਕਾਈਨੌਰ, ਦਿਲਪ੍ਰੀਤ, ਪਰਮਜੀਤ ਪਰਮ, ਮਨਜੀਤਪਾਲ ਸਿੰਘ, ਜਸਪ੍ਰੀਤ ਬਾਵਾ, ਦਰਸ਼ਨ ਤਿਊਣਾ ਵੱਲੋਂ ਸ਼ਮੂਲੀਅਤ ਕੀਤੀ ਗਈ। ਸਮਾਗਮ ਦੇ ਆਰੰਭ ਵਿਚ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਮੁੱਖ ਮਹਿਮਾਨਾਂ, ਕਵੀਆਂ ਅਤੇ ਪਤਵੰਤੇ ਸੱਜਣਾਂ ਨੂੰ‘ਜੀ ਆਇਆਂ ਨੂੰ’ ਕਹਿੰਦਿਆਂ ਕਵੀ ਦਰਬਾਰ ਦੇ ਮਨੋਰਥ ਬਾਰੇ ਜਾਣੂ ਕਰਵਾਇਆ ਗਿਆ। ਉਪਰੰਤ ਸਮੂਹ ਹਾਜ਼ਰੀਨ ਵੱਲੋਂ ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ। ਸ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਚੋਣ ਸਵੀਪ ਟੀਮਾਂ ਦਾ ਵਿਸ਼ੇਸ਼ ਸਨਮਾਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਚੋਣ ਸਵੀਪ ਟੀਮਾਂ ਦਾ ਵਿਸ਼ੇਸ਼ ਸਨਮਾਨ

Punjab
ਲੁਧਿਆਣਾ, 8 ਜੁਲਾਈ (000) - ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਵੱਲੋਂ ਸਵੀਪ ਟੀਮਾਂ ਦੇ ਮੈਂਬਰਾਂ ਨੂੰ ਲੋਕ ਸਭਾ ਚੋਣਾਂ 2024 ਦੌਰਾਨ ਉਨ੍ਹਾਂ ਦੀ ਸ਼ਾਨਦਾਰ ਭੂਮਿਕਾ ਲਈ ਸਨਮਾਨਿਤ ਕੀਤਾ। ਜ਼ਿਲ੍ਹੇ ਵਿੱਚ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਦੇ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਡਮੁੱਲਾ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਸਥਾਨਕ ਸਰਕਾਰੀ ਕਾਲਜ (ਲੜਕੀਆਂ), ਭਾਰਤ ਨਗਰ ਚੌਕ ਵਿਖੇ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਜੋਕਿ ਸਵੀਪ ਗਤੀਵਿਧੀਆਂ ਦੇ ਨੋਡਲ ਅਫ਼ਸਰ ਵੀ ਹਨ, ਨੇ ਦੱਸਿਆ ਕਿ ਅਧਿਕਾਰੀਆਂ ਅਤੇ ਸਟਾਫ਼ ਮੈਂਬਰਾਂ ਦੀ ਜ਼ਿੰਮੇਵਾਰੀ, ਤਨਦੇਹੀ ਅਤੇ ਲਗਨ ਸਦਕਾ ਜ਼ਿਲ੍ਹੇ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਲੋਕ ਸਭਾ ਚੋਣਾਂ ਕਰਵਾਉਣਾ ਆਪਣੇ ਆਪ ਵਿੱਚ ਇੱਕ ਚੁਣੌਤੀ ਹੈ ਅਤੇ ਇਹ ਸਟਾਫ਼ ਦੀ ਲਗਨ ਅਤੇ ਮਿਹਨਤ ਤੋਂ ਬਿਨਾਂ ਸੰਭਵ ਨਹੀਂ ਹੈ। ਉਨ੍ਹਾਂ ਸਮੂਹ ਚੋਣ ਅਮਲੇ ਨੂੰ ਆਪਣੀ ਪੂਰੀ ਡਿਊਟੀ ਬਿਨ੍ਹਾਂ ਅੱਕੇ-ਥੱਕੇ ਤਨਦੇਹ...
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ  ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ

ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ

Punjab
ਮਾਨਸਾ, 07 ਜੁਲਾਈ: ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ’ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 08 ਜੁਲਾਈ ਤੋਂ 28 ਜੁਲਾਈ 2024 ਤੱਕ ਆਨਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅਗਨੀਪਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਵਾਉਣ ਲਈ ਬਿਨੈਕਾਰ http://agnipathvayu.cdac.in  ਵੈੱਬਸਾਈਟ ’ਤੇ ਲਾਗ ਇੰਨ ਕਰ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਬਿਨੈਕਾਰ ਅਗਨਵੀਰ ਵਾਯੂ ਦੀ ਭਰਤੀ ਲਈ ਅਰਜ਼ੀ ਸਿਰਫ ਆਨਲਾਈਨ ਮਾਧਿਅਮ ਰਾਹੀਂ ਹੀ ਭੇਜਣ। ਉਨ੍ਹਾਂ ਕਿਹਾ ਕਿ ਹਦਾਇਤਾਂ ਅਨੁਸਾਰ ਰਜਿਟ੍ਰੇਸ਼ਨ ਦੀ ਮਿਤੀ ’ਚ ਵਾਧਾ ਨਹੀਂ ਕੀਤਾ ਜਾਵੇਗਾ, ਜਿੰਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 03 ਜੁਲਾਈ, 2004 ਅਤੇ 03 ਜਨਵਰੀ 2008 ਵਿਚਕਾਰ (ਦੋਨੋਂ ਤਰੀਕਾਂ ਮਿਲਾ ਕੇ) ਹੋਵੇ, ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਪ੍ਰਾਰਥੀ ਦਾ ਬਾਰ੍ਹਵੀਂ ਕਲਾਸ ਵਿਚ ਮੈਥੇਮੈਟਿਕਸ, ...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ  ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ

Punjab
ਫਰੀਦਕੋਟ 7 ਜੁਲਾਈ 2024( ) ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ । ਬਲਾਕ ਕੋਟਕਪੂਰਾ ਦੇ ਸਰਕਲ ਬਾਜਾਖਾਨਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ  ਡੋਡ ਵਿਚ ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਗੁਰਮਿੰਦਰ ਸਿੰਘ ਬਰਾੜ ਖੇਤੀਬਾੜੀ ਵਿਕਾਸ ਅਫਸਰ  ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਫਰੀਦਕੋਟ ਵੱਲੋਂ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋਂ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਇਆ ਜਾ ਸਕੇ ਅਤੇ ਇਸ ਮੁਹਿੰਮ  ਤਹਿਤ ਗੁਲਾਬੀ ਸੁੰਡੀ ਦੀ ਨਿਗਰਾਨੀ ਲਈ ਹਰੇਕ ਨਰਮੇ ਦੇ ਖੇਤ ਵਿੱਚ ਆਤਮਾ ਤਹਿਤ ਫੀਰੋਮੋਨ ਟਰੈਪ ਲਗਾਏ ਗਏ ਹਨ ਤਾਂ ਜੋ ਗੁਲਾਬੀ ਸੁੰਡੀ ਦੀ ਹਮਲੇ ਬਾਰੇ ਪਤਾ ਲੱਗ ਸਕੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਨਰਮੇ 'ਚ ਕੀੜੇ-ਮਕੌੜਿਆਂ ਦੇ ਹਮਲੇ ਅਤੇ ਰੋਕਥਾਮ ਬਾਰੇ ਪੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋਂ ਨਰਮਾ ਕਾਸ਼ਤਕਾਰਾਂ ਨੂੰ ਤਕਨੀਕੀ ਤੌਰ ਤੇ ਮਜ਼...
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ

ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ

Punjab
 ਫਰੀਦਕੋਟ, 07 ਜੁਲਾਈ,2024   ਮੌਸਮ ਵਿਭਾਗ ਵਲੋਂ ਆਉਣ ਵਾਲੀਆਂ ਬਾਰਸ਼ਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਅਲਰਟ ਉਪਰੰਤ ਜ਼ਿਲ੍ਹੇ ਵਿੱਚ ਵਿੱਢੇ ਗਏ ਡਰੇਨਾਂ ਦੀ ਸਫਾਈ ਸਬੰਧੀ ਕੰਮ ਤੇ ਅੱਜ ਤਸੱਲੀ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁੱਲ 34 ਡਰੇਨਾਂ ਵਿੱਚੋਂ 20 ਦੀ ਮੁਕੰਮਲ ਤੌਰ ਤੇ ਸਫਾਈ ਕੀਤੀ ਜਾ ਚੁੱਕੀ ਹੈ ਅਤੇ ਰਹਿੰਦੀਆਂ 14 ਦਾ ਕੰਮ ਵੀ ਜੰਗੀ ਪੱਧਰ ਤੇ ਜਾਰੀ ਹੈ ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਡਰੇਨਜ਼ ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਦਫ਼ਤਰ ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਮਹਿਕਮੇ ਦੀ ਰੋਜ਼ਾਨਾ ਕਾਰਗੁਜ਼ਾਰੀ ਲਿਖਤੀ ਤੌਰ ਤੇ ਮੁਹੱਈਆ ਕਰਵਾਈ ਜਾ ਰਹੀ ਹੈ । ਐਸ.ਡੀ.ਓ ਸ. ਗੁਰਜੀਤ ਗਿੱਲ ਨੇ ਦੱਸਿਆ ਕਿ ਇਨ੍ਹਾਂ 34 ਡਰੇਨਾਂ ਦੀ ਸਫਾਈ ਨਾਲ ਭਾਰੀ ਬਾਰਿਸ਼ ਦੌਰਾਨ ਪਾਣੀ ਦੀ ਨਿਕਾਸੀ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਡਰੇਨਾਂ ਦੀ ਕੁੱਲ ਲੰਬਾਈ ਤਕਰੀਬਨ 217 ਕਿਲੋਮੀਟਰ ਬਣਦੀ ਹੈ ਜਿਸ ਦੀ ਸਫਾਈ ਦਾ ਕੰਮ ਉੱਚ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਅਤੇ ਦੇਖ-ਰੇਖ ਹੇਠ ਕੀਤਾ ਜਾ ਰਿਹਾ ਹੈ । &nb...
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ: 7 ਜੁਲਾਈ 2024 (    ) ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਹੈਕਟੇਅਰ 3750/- ਰੁਪਏ ਦਿੱਤੇ ਜਾਣਗੇ। ਬਲਾਕ ਫਰੀਦਕੋਟ ਵਿੱਚ ਵੱਖ ਵੱਖ ਪਿੰਡਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ ਲੈਣ ਉਪਰੰਤ ਪਿੰਡ ਚਾਹਲ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਮਜ਼ਦੂਰੀ,ਸਮੇਂ,ਖੇਤੀ ਲਾਗਤ ਖਰਚੇ ਅਤੇ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਹੁਣ ਤੱਕ ਆਨ ਲਾਈਨ ਪੋਰਟਲ ਤੇ ਕੁੱਲ 393 ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਘੋਸ਼ਿਤ 3750/- ਰੁਪਏ ਸਨਮਾਨ ਰਾਸ਼ੀ ਲੈਣ ਲਈ ਆਪਣਾ ਨਾਮ ਦਰਜ ਕਰਵਾਇਆ ਜਾ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਇਨਾਂ ਕਿਸਾਨਾਂ ਵੱਲੋਂ ਤਕਰੀਬਨ ਚਾਰ ਹਜ਼ਾਰ ਏਕੜ ਰਕਬੇ ਵਿੱਚ ਝੋਨੇ ਦੀ ਬਿਜਾਈ ਤਕਨੀਕ ਅਪਣਾ ਕੇ ਝੋਨੇ ਦੀ ਬਿਜਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ...
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ

ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ

Punjab
ਫਾਜ਼ਿਲਕਾ 7 ਜੁਲਾਈ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਿਹਤ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਪਿੰਡ ਖਿਓਵਾਲੀ ਢਾਬ ਵਿਖੇ ਇੱਕ ਮੁਫਤ ਮੈਡੀਕਲ ਚੈੱਕ ਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ ਜਦਕਿ ਕੈਂਪ ਵਿੱਚ ਜ਼ਿਲ੍ਹੇ ਦੇ ਐਸਐਸਪੀ ਡਾ ਪ੍ਰਗਿਆ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।  ਇਸ ਮੌਕੇ ਬੋਲਦਿਆਂ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੇ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਦੇ ਉਪਰਾਲਿਆਂ ਦੀ ਲੜੀ ਤਹਿਤ ਇਹ ਕੈਂਪ ਲਗਾਇਆ ਗਿਆ ਹੈ, ਜਿਸ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਲੋਕਾਂ ਦਾ ਮੈਡੀਕਲ ਚੈਕਅੱਪ ਕਰਕੇ ਮੁਫਤ ਦਵਾਈਆਂ ਦਿੱਤੀਆਂ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਫਾਜ਼ਿਲਕਾ ਵਿਖੇ ਕ੍ਰਿਟੀਕਲ ਕੇਅਰ ਯੂਨਿਟ ਹਸਪਤਾਲ ਸਥਾਪਿਤ ਕਰ ਰਹੀ ਹੈ ਜੋ ਕਿ 50 ਬਿਸਤਰਿਆਂ ਦਾ ਹਸਪਤਾਲ ਹੋਵੇਗਾ। ਇਸ ਤੋਂ ਬਿਨ...
ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ

ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ

Punjab
ਫਾਜ਼ਿਲਕਾ 7 ਜੁਲਾਈ ਫਾਜ਼ਿਲਕਾ ਜ਼ਿਲ੍ਹੇ ਵਿੱਚੋਂ ਨਸ਼ਿਆਂ ਦਾ ਸਮੂਲ ਨਾਸ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਮਿਸ਼ਨ ਨਿਸ਼ਚੇ ਤਹਿਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਖਿਓਵਾਲੀ ਢਾਬ ਵਿੱਚ ਪਿੰਡ ਵਾਸੀਆਂ ਦੇ ਨਾਲ ਸੱਥ ਸਥਾਈ ਲਗਾਈ ਗਈ। ਇਸ ਮੌਕੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ, ਐਸ.ਐਸ.ਪੀ ਡਾ. ਪ੍ਰਗਿਆ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਨੇ ਪਿੰਡ ਵਾਸੀਆਂ ਨਾਲ ਸੱਥ ਵਿੱਚ ਬੈਠ ਕੇ ਨਸ਼ਿਆਂ ਦੇ ਖਿਲਾਫ ਇੱਕ ਸਾਂਝੇ ਅਭਿਆਨ ਦੀ ਰੂਪ ਰੇਖਾ ਤਿਆਰ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮਿਸ਼ਨ ਨਿਸ਼ਚੇ ਦਾ ਉਦੇਸ਼ ਸਮੂਹਿਕ ਕੋਸ਼ਿਸ਼ਾਂ ਨਾਲ ਨਸ਼ੇ ਨੂੰ ਮੁਕੰਮਲ ਤੌਰ ਤੇ ਖਤਮ ਕਰਨਾ ਹੈ। ਉਹਨਾਂ ਨੇ ਕਿਹਾ ਕਿ ਲੋਕ ਪੁਲਿਸ ਨਾਲ ਸੂਚਨਾ ਸਾਂਝੀ ਕਰਨ ਪੁਲਿਸ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਅਜਿਹੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰੇਗੀ। ਐਸ.ਐਸ.ਪੀ ਡਾ ਪ੍ਰਗਿਆ ਜੈਨ ਨੇ ਇਸ ਮੌਕੇ ਕਿਹਾ ਕਿ ਪੁਲਿਸ ਵੱਲੋਂ ਹੁਣ ਜਿੱਥੇ ਨਸ਼ਾ ਵੇਚਣ ਵਾਲੇ ਪਕੜੇ ਜਾ ਰਹੇ ਹਨ ਉੱਥੇ ਨਸ਼ੇ ਤਸਕਰਾਂ ਦੀ ਮਦਦ ...