Saturday, August 15
Shadow

Author: admin

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

Punjab
ਚੰਡੀਗੜ੍ਹ, 7 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ  ਜਨ-ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ...
ਮੋਗਾ ਵਿਖੇ ਸਥਾਪਤ ਹੋਈ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ

ਮੋਗਾ ਵਿਖੇ ਸਥਾਪਤ ਹੋਈ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ

Punjab
ਮੋਗਾ, 7 ਜੁਲਾਈ (000) - ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਨਾਲ ਨੀਤੀ ਆਯੋਗ ਵੱਲੋਂ ਮਿਲੀ ਗਰਾਂਟ ਦੇ ਨਾਲ ਮੋਗਾ ਵਿਖੇ ਪੰਜਾਬ ਦਾ ਪਹਿਲਾ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ। ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਇਹ ਪ੍ਰੋਜੈਕਟ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਪਲਾਂਟ ਕਲੀਨਿਕ ਦਾ ਉਦਘਾਟਨ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਮਿਤੀ 8 ਜੁਲਾਈ, 2024 ਨੂੰ ਦੁੱਨੇਕੇ ਵਿਖੇ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਪਲਾਂਟ ਕਲੀਨਿਕ ਵਿੱਚ ਆਈ ਸੀ ਪੀ - ਓ ਈ ਐਸ (ICP-OES) ਮਸ਼ੀਨ ਜੋ ਕਿ ਅਮਰੀਕਾ ਦੀ ਬਣੀ ਹੋਈ ਹੈ, ਸਥਾਪਿਤ ਕਰਨ ਤੋਂ ਇਲਾਵਾ ਕੀੜੇ-ਮਕੌੜੇ ਤੇ ਬਿਮਾਰੀਆਂ ਦੇ ਲਾਈਵ ਸੈਂਪਲ, ਡਿਜੀਟਲ ਮਾਈਕਰੋਸਕੋਪ, ਡਬਲ ਡਿਸਟਿਲਡ ਵਾਟਰ ਮਸ਼ੀਨ ਆਦਿ ਹੋਣਗੇ। ਇਹ ਆਧੁਨਿਕ ਮਸ਼ੀਨ ਜ਼ਮੀਨ ਵਿੱਚ ਮੌਜੂਦ ਸਾਰੇ ਤੱਤਾਂ ਦਾ ਅਧਿਐਨ ਕਰਨ ਦੀ ਸਮਰੱਥਾ ਰੱਖਦੀ ਹੈ। ਜ਼ਮੀਨੀ ਤੱਤਾਂ ਤੋਂ ਇਲਾਵਾ ਜ਼ਮੀਨ ਦੀ ਗੁਣਵੱਤਾ (pH value, EC value etc.) ਆ...
ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਸਹਿਰ ਵਿਖੇ 5 ਥਾਵਾਂ ਵਿਖੇ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਸਹਿਰ ਵਿਖੇ 5 ਥਾਵਾਂ ਵਿਖੇ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ

Punjab
ਫਾਜ਼ਿਲਕਾ 6 ਜੁਲਾਈ 2024……. ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ" ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਸਿਵਿਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਐੱਸ ਐਮ ਓ ਡਾ. ਰੋਹਿਤ ਗੋਇਲ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਫ਼ਾਜ਼ਿਲਕਾ ਸ਼ਹਿਰ ਵਿੱਚ 5 ਥਾਵਾਂ ਭੈਰੋ ਬਸਤੀ, ਅਮਨ ਕਲੋਨੀ, ਅਬੋਹਰ ਰੋਡ, ਨਵੀ ਆਬਾਦੀ, ਮਲਕਾਣਾ ਤੇ ਜੁਟੀਆਂ ਮੁਹੱਲੇ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਤੇ ਡੇਂਗੂ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਚੈਕਿੰਗ ਦੌਰਾਨ ਸਿਹਤ ਕਰਮਚਾਰੀ ਰਾਵਿੰਦਰ ਸ਼ਰਮਾ ਅਤੇ ਸੁਖਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ "ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਘਰ ਘਰ ਸਰਵੇ  ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ...
ਜਲਾਲਾਬਾਦ ਦੇ ਵਿਧਾਇਕ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਸ਼ਹੀਦ ਊਧਮ ਸਿੰਘ ਚੌਂਕ ਜਲਾਲਾਬਾਦ ਵਿਖੇ ਰਾਹੀਗਰਾਂ ਨੂੰ ਵੰਡੇ ਮੁਫਤ ਬੂਟੇ

ਜਲਾਲਾਬਾਦ ਦੇ ਵਿਧਾਇਕ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਸ਼ਹੀਦ ਊਧਮ ਸਿੰਘ ਚੌਂਕ ਜਲਾਲਾਬਾਦ ਵਿਖੇ ਰਾਹੀਗਰਾਂ ਨੂੰ ਵੰਡੇ ਮੁਫਤ ਬੂਟੇ

Punjab
ਫਾਜ਼ਿਲਕਾ 3 ਜੁਲਾਈ 2024……           ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਵਣ ਵਿਭਾਗ ਦੇ ਸਹਿਯੋਗ ਸਦਕਾ ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਰਾਹੀਗਰਾਂ ਨੂੰ ਮੁਫਤ ਫਲਦਾਰ ਅਤੇ ਫੁੱਲਦਾਰ ਬੂਟੇ ਵੰਡੇ ਗਏ। ਇਸ ਤੋਂ ਪਹਿਲਾ ਬਸਤੀ ਭੁੰਮਣਸ਼ਾਹ, ਪਿੰਡ ਕਾਹਨੇਵਾਲਾ, ਢੰਡੀ ਖੁਰਦ ਸਮੇਤ ਵੱਖ-ਵੱਖ ਪਿੰਡਾਂ ਵਿੱਚ ਵੀ ਮੁਫਤ ਵਿੱਚ ਬੂਟੇ ਵੰਡੇ ਤੇ ਖੁਦ ਵੀ ਬੂਟੇ ਲਗਾਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੇਂ ਬੂਟੇ ਲਗਾਉਣ ਦਾ ਅਭਿਆਨ ਚਲਾਇਆ ਹੈ ਜਿਸ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਨਰਸਰੀਆਂ ਰਾਹੀਂ ਲੋਕਾਂ ਨੂੰ ਮੁਫਤ ਬੂਟੇ ਵੰਡੇ ਜਾ ਰਹੇ ਹਨ। ਵਿਧਾਇਕ ਗੋਲਡੀ ਕੰਬੋਜ ਨੇ ਜਲਾਲਾਬਾਦ ਸਹਿਰ ਤੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਆਪਣੇ ਘਰਾਂ, ਖੇਤਾਂ, ਪਿੰਡਾਂ ਤੇ ਸ਼ਹਿਰਾਂ ਦੀਆਂ ਖਾਲੀ ਥਾਵਾਂ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਤਾਂ ਜੋ ਸਾਡੇ ਜ਼ਿਲ੍ਹੇ ਨੂੰ ਹਰਾ ਭਰਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬੂਟੇ ਬਿਲਕੁਲ ਮੁਫਤ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜ...
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਵਿਸ਼ਵ ਜੂਨੋਸਿਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਵਿਸ਼ਵ ਜੂਨੋਸਿਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ

Punjab
ਫਾਜ਼ਿਲਕਾ 6 ਜੁਲਾਈ 2024…. ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਜੂਨੋਸੈਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਪਸ਼ੂ ਪਾਲਣ ਵਿਭਾਗ ਫਾਜਿਲਕਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਜਾਨਵਰਾਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਹਲਕਾਅ, ਸਵਾਇਨ ਫਲੂ, ਜਾਪਾਨੀ ਇਨਸਫ਼ਲਾਈਟਸ, ਬਰਡ ਫਲੂ, ਲੈਪਟੋਸਪਾਈਰੋਸਿਸ ਤੋਂ ਬਚਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਨ੍ਹਾਂ ਬਿਮਾਰੀਆਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬਿਮਾਰੀਆਂ ਹਨ ਜੋ ਜਾਨਵਰਾਂ ਤੋਂ ਇਨਸਾਨਾਂ ਵਿੱਚ ਫੈਲਦੀਆਂ ਹਨ। ਉਹਨਾਂ ਕਿਹਾ ਕਿ ਸਾਡੇ ਦੇਸ ਵਿੱਚ ਹਲਕਾਅ (ਰੇਬੀਜ਼) ਦੀ ਬਿਮਾਰੀ ਆਮ ਪ੍ਰਚੱਲਿਤ ਹੈ ਜੋ ਕਿ ਹਲਕੇ ਕੁੱਤੇ ਦੇ ਕੱਟਣ ਨਾਲ ਮਨੁੱਖ ਨੂੰ ਹੋ ਸਕਦੀ ਹੈ, ਪਰ ਇਹ ਬਿਮਾਰੀ ਖ਼ਰਗੋਸ਼, ਬਿੱਲੀ, ਨਿਓਲਾ, ਗਿੱਦੜ ਤੇ ਹੋਰ ਜਾਨਵਾਰਾਂ ਦੇ ਕੱਟਣ ਨਾਲ ਵੀ ਹ...
ਬੂਟਿਆਂ ਦੀ ਵੱਧ ਮੰਗ ਦੇ ਮੱਦੇਨਜ਼ਰ, ਜੰਗਲਾਤ ਵਿਭਾਗ ਨੇ ਲੁਧਿਆਣਾ ‘ਚ 11 ਲੱਖ ਤੋਂ ਵਧਾ ਕੇ 15 ਲੱਖ ਦਾ ਟੀਚਾ ਮਿੱਥਿਆ

ਬੂਟਿਆਂ ਦੀ ਵੱਧ ਮੰਗ ਦੇ ਮੱਦੇਨਜ਼ਰ, ਜੰਗਲਾਤ ਵਿਭਾਗ ਨੇ ਲੁਧਿਆਣਾ ‘ਚ 11 ਲੱਖ ਤੋਂ ਵਧਾ ਕੇ 15 ਲੱਖ ਦਾ ਟੀਚਾ ਮਿੱਥਿਆ

Punjab
ਲੁਧਿਆਣਾ, 6 ਜੁਲਾਈ (000) - ਲੁਧਿਆਣਾ ਵਿੱਚ ਬੂਟਿਆਂ ਦੀ ਵੱਧ ਮੰਗ ਨੂੰ ਦੇਖਦਿਆਂ ਜੰਗਲਾਤ ਵਿਭਾਗ ਵੱਲੋਂ ਇਸ ਮਾਨਸੂਨ ਵਿੱਚ 11 ਲੱਖ ਬੂਟੇ ਲਾਉਣ ਦੇ ਟੀਚੇ ਨੂੰ ਪਾਰ ਕਰਕੇ 15 ਲੱਖ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਸਰਕਾਰੀ ਵਿਭਾਗਾਂ ਵੱਲੋਂ 3.5 ਲੱਖ ਬੂਟਿਆਂ ਦੀ ਪ੍ਰਸਤਾਵਿਤ ਮੰਗ ਦੇ ਉਲਟ ਜੰਗਲਾਤ ਅਧਿਕਾਰੀਆਂ ਨੂੰ 8.58 ਲੱਖ ਬੂਟਿਆਂ ਦੀ ਮੰਗ ਪ੍ਰਾਪਤ ਹੋਈ ਹੈ, ਜਿਸ ਵਿੱਚੋਂ ਉਹ ਹੁਣ 5 ਜੁਲਾਈ ਤੱਕ 3 ਲੱਖ ਤੋਂ ਵੱਧ ਬੂਟੇ ਸਪਲਾਈ ਕਰ ਚੁੱਕੇ ਹਨ ਅਤੇ ਇਹ ਬੂਟੇ ਸਰਕਾਰੀ ਵਿਭਾਗਾਂ ਨੂੰ ਮੁਫ਼ਤ ਦਿੱਤੇ ਜਾ ਰਹੇ ਹਨ ਜਦੋਂ ਕਿ ਲੋਕ ਇਨ੍ਹਾਂ ਨੂੰ ਬਹੁਤ ਹੀ ਮਾਮੂਲੀ ਕੀਮਤ 'ਤੇ ਖਰੀਦ ਸਕਦੇ ਹਨ। ਜੰਗਲਾਤ ਵਿਭਾਗ ਦੇ ਅਨੁਸਾਰ, ਉੱਚ ਮੰਗ ਨੂੰ ਪੂਰਾ ਕਰਨ ਲਈ, ਉਨ੍ਹਾਂ ਕੋਲ ਲੁਧਿਆਣਾ ਸਰਕਲ ਦੀਆਂ 24 ਨਰਸਰੀਆਂ ਵਿੱਚ ਜਾਮੁਨ, ਅਰਜੁਨ, ਅਮਰੂਦ, ਆਂਵਲਾ, ਕਿੱਕਰ, ਅਮਲਤਾਸ, ਗੁਲਮੋਹਰ, ਸੇਮੂਲ, ਟਾਹਲੀ ਅਤੇ ਨਿੰਮ ਵਰਗੀਆਂ ਦੇਸੀ ਪ੍ਰਜਾਤੀਆਂ ਦੇ 19 ਲੱਖ ਬੂਟੇ ਮੌਜੂਦ ਹਨ। ਇਸ ਦੌਰਾਨ ਸ਼ਨੀਵਾਰ ਨੂੰ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ ਆਈ.ਏ.ਐਸ. ਨੇ ਲੁਧਿਆਣਾ ਵਿਖੇ ਚੱਲ ਰਹੀ ਬੂਟੇ ਲਗਾਉਣ...
ਬਾਲ ਭਿਖਿਆ ਦੇ ਖਾਤਮੇ ਅਤੇ ਉਹਨਾਂ ਦੀ ਮਿਆਰੀ ਸਿੱਖਿਆ, ਕਿੱਤਾਮੁਖੀ ਹੁਨਰ ਆਦਿ ਵਿੱਚ ਮਦਦ ਕਰਨ ਦੇ ਉਦੇਸ਼ ਨਾਲ, ਜ਼ਿਲ੍ਹਾ ਪ੍ਰਸ਼ਾਸਨ ਨੇ ‘ਭੀਖਿਆ ਤੋਂ ਸਿੱਖਿਆ ਤੱਕ’ ਪ੍ਰੋਗਰਾਮ ਸ਼ੁਰੂ ਕੀਤਾ

ਬਾਲ ਭਿਖਿਆ ਦੇ ਖਾਤਮੇ ਅਤੇ ਉਹਨਾਂ ਦੀ ਮਿਆਰੀ ਸਿੱਖਿਆ, ਕਿੱਤਾਮੁਖੀ ਹੁਨਰ ਆਦਿ ਵਿੱਚ ਮਦਦ ਕਰਨ ਦੇ ਉਦੇਸ਼ ਨਾਲ, ਜ਼ਿਲ੍ਹਾ ਪ੍ਰਸ਼ਾਸਨ ਨੇ ‘ਭੀਖਿਆ ਤੋਂ ਸਿੱਖਿਆ ਤੱਕ’ ਪ੍ਰੋਗਰਾਮ ਸ਼ੁਰੂ ਕੀਤਾ

Punjab
ਲੁਧਿਆਣਾ, 6 ਜੁਲਾਈ: ਬਾਲ ਭਿਖਿਆ ਦੇ ਖਾਤਮੇ ਅਤੇ ਉਨ੍ਹਾਂ ਦੀ ਮਿਆਰੀ ਸਿੱਖਿਆ, ਕਿੱਤਾਮੁਖੀ ਹੁਨਰ ਆਦਿ 'ਚ ਮਦਦ ਕਰਨ ਦੇ ਉਦੇਸ਼ ਨਾਲ, ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਵਿੱਚ 'ਭੀਖਿਆ ਤੋਂ ਸਿੱਖਿਆ ਤੱਕ' ਪ੍ਰੋਗਰਾਮ ਸ਼ੁਰੂ ਕੀਤਾ ਹੈ।  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਅਤੇ ਸਰਕਾਰੀ ਵਿਭਾਗਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦਾ ਉਦੇਸ਼ ਬਾਲ ਭਿਖਿਆ ਦਾ ਖ਼ਾਤਮਾ, ਉਨ੍ਹਾਂ ਬੱਚਿਆਂ ਨੂੰ ਸੜਕਾਂ ਤੋਂ ਬਾਹਰ ਕੱਢਣ ਅਤੇ ਉਨ੍ਹਾਂ ਨੂੰ ਸਿੱਖਿਆ ਦੇਣ ਜਾਂ ਉਨ੍ਹਾਂ ਦੇ ਕਿੱਤਾਮੁਖੀ ਹੁਨਰ/ਪ੍ਰਤਿਭਾ ਨੂੰ  ਨਿਖਾਰਨ ਲਈ ਇੱਕ ਰੂਪ-ਰੇਖਾ ਤਿਆਰ ਕਰਨਾ ਹੈ। ਮੀਟਿੰਗ ਵਿੱਚ ਜੀਤ ਫਾਊਂਡੇਸ਼ਨ, ਇਨੀਸ਼ੀਏਟਰਜ਼ ਆਫ ਚੇਂਜ, ਸਵਿਚ ਫਾਰ ਚੇਂਜ, ਹੈਲਪਿੰਗ ਹੈਂਡਸ, ਸਿਟੀ ਨੀਡਜ਼ ਸਮੇਤ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਦੇ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਫੈਲੋ (ਡੀ ਡੀ ਐਫ) ਅੰਬਰ ਬੰਦੋਪਾਧਿਆਏ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ (ਡੀ ਸੀ ਪੀ ਓ) ਰਸ਼ਮੀ ਸੈਣੀ, ਸਕੱਤਰ ਰੈੱਡ ਕਰਾਸ ਸੋਸਾਇਟੀ ਨਵਨੀਤ ਜੋਸ਼ੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ...
ਡਿਪਟੀ ਕਮਿਸ਼ਨਰ ਵੱਲੋਂ ਦੋ ਭੈਣਾਂ ਨਾਲ ਮੁਲਾਕਾਤ, ਆਈ.ਏ.ਐਸ. ਅਫਸਰ ਅਤੇ ਅਧਿਆਪਕ ਬਣ ਕੇ ਦੇਸ਼ ਦੀ ਸੇਵਾ ਕਰਨ ਦੀ ਹੈ ਇੱਛਾ

ਡਿਪਟੀ ਕਮਿਸ਼ਨਰ ਵੱਲੋਂ ਦੋ ਭੈਣਾਂ ਨਾਲ ਮੁਲਾਕਾਤ, ਆਈ.ਏ.ਐਸ. ਅਫਸਰ ਅਤੇ ਅਧਿਆਪਕ ਬਣ ਕੇ ਦੇਸ਼ ਦੀ ਸੇਵਾ ਕਰਨ ਦੀ ਹੈ ਇੱਛਾ

Punjab
ਲੁਧਿਆਣਾ, 6 ਜੁਲਾਈ (000) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਈ-ਐਸਪਾਇਰ ਲੀਡਰਸ਼ਿਪ ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ।  ਦੋ ਭੈਣਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲੀਆਂ। ਮਾਛੀਵਾੜਾ ਇਲਾਕੇ ਦੇ ਪਿੰਡ ਧੂਲੇਵਾਲ ਦੀ ਰਹਿਣ ਵਾਲੀ ਗੁਰਲੀਨ ਕੌਰ (10) ਅਤੇ ਕੋਮਲਦੀਪ ਕੌਰ (7) ਦੋਵਾਂ ਨੂੰ ਉਨ੍ਹਾਂ ਦੇ ਪਿੰਡ ਤੋਂ ਸਰਕਾਰੀ ਗੱਡੀ ਵਿੱਚ ਦਫ਼ਤਰ ਡਿਪਟੀ ਕਮਿਸ਼ਨਰ ਲਿਆਂਦਾ ਗਿਆ। ਜ਼ਿਕਰਯੋਗ ਹੈ ਕਿ ਦੋਵੇਂ ਭੈਣਾਂ ਕੁਝ ਦਿਨ ਪਹਿਲਾਂ ਡਿਪਟੀ ਕਮਿਸ਼ਨਰ ਨੂੰ ਮਿਲੀਆਂ ਸਨ ਅਤੇ ਆਪਣੇ ਸੁਪਨੇ ਸਾਂਝੇ ਕੀਤੇ ਸਨ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਦੋਵਾਂ ਬੱਚਿਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਨ, ਮਾਰਗਦਰਸ਼ਨ ਕਰਨ ਅਤੇ ਖੰਭ ਦੇਣ ਦਾ ਫੈਸਲਾ ਕੀਤਾ। 5ਵੀਂ ਕਲਾਸ ਦੀ ਵਿਦਿਆਰਥਣ ਗੁਰਲੀਨ ਆਈ.ਏ.ਐਸ. ਅਫਸਰ ਬਣਨਾ ਚਾਹੁੰਦੀ ਹੈ ਅਤੇ ਤੀਸਰੀ ਕਲਾਸ ਦੀ ਵਿਦਿਆਰਥਣ ਕੋਮਲਦੀਪ ਦਾ ਅਧਿਆਪਕ ਬਣ ਕੇ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਹੈ। ਦੋਵੇਂ ਭੈਣਾਂ ਨੇ ਡਿਪਟ...
ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ

ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ

Punjab
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੀ ਵਾਰ ਸੂਬੇ ਵਿਚ ਵਿਸਵ ਜ਼ੂਨੋਸਿਸ ਦਿਵਸ ਰਾਜ ਪੱਧਰ ਤੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਇੱਥੇ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਪਸ਼ੂ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਮਾਗਮ ਨੂੰ ਰਾਜ ਪੱਧਰ ਤੇ ਮਨਾਉਣ ਦਾ ਉਦੇਸ਼ ਹੈ ਕਿ ਲੋਕਾਂ ਵਿਚ ਅਤੇ ਖਾਸ ਕਰਕੇ ਪਸ਼ੂ ਪਾਲਕਾਂ ਵਿਚ ਜਾਨਵਰਾਂ ਤੋਂ ਮਨੁੱਖ ਨੂੰ ਅਤੇ ਮਨੁੱਖ ਤੋਂ ਜਾਨਵਰਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਸੇ ਲੜੀ ਵਿਚ ਵਿਭਾਗ ਨੇ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਤੱਕ ਇਹ ਜਾਣਕਾਰੀ ਪੁੱਜਦੀ ਕਰਨ ਲਈ ਸਕੂਲਾਂ ਵਿਚ ਵੀ ਇਸ ਤਰਾਂ ਦੇ ਜਾਗਰੂਕਤਾ ਭਾਸ਼ਣ ਦੇਣ ਦੀ ਵਿਵਸਥਾ ਕੀਤੀ ਹੈ। ਇਹ ਸਮਾਗਮ ਡੀਏਵੀ ਪਬਲਿਕ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ। ਉਹਨਾਂ ਕਿਹਾ ਕਿ ਇਹ ਦਿਹਾੜਾ ਹਰ ਸਾਲ ਵੱਖ ਵੱਖ ਥਾਵਾਂ ਤੇ ਮਨਾਇਆ ਜਾਵੇਗਾ। ਸ: ਖੁੱਡੀਆਂ ਨੇ ਕਿਹਾ ਕਿ ਇਸ ਸਮੇਂ ਜਦ ਖੇਤਾਂ ਦੇ ਅਕਾਰ ਲਗਾਤਾਰ ਘੱਟ ਰਹੇ ਹ...
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ ਵਿਚ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਏ ਗਏ- ਸ੍ਰੀ ਰਾਜ ਕੁਮਾਰ, ਜਿਲਾ ਅਤੇ ਸੈਸ਼ਨਜ਼ ਜੱਜ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ ਵਿਚ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਏ ਗਏ- ਸ੍ਰੀ ਰਾਜ ਕੁਮਾਰ, ਜਿਲਾ ਅਤੇ ਸੈਸ਼ਨਜ਼ ਜੱਜ

Punjab
ਸ੍ਰੀ ਮੁਕਤਸਰ ਸਾਹਿਬ 6  ਜੁਲਾਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ  30.09.2024 ਤੱਕ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵਲੋ  ਜ਼ਿਲ੍ਹਾ ਜੇਲ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਬੇਰਕਾ ਕੋਲ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜੀਆਂ ਵਲੋ ਵੀ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਸ੍ਰੀ ਰਾਜ ਕੁਮਾਰ ਜੀਆ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ ਤੇ ਗੰਦਲੇ ਵਾਤਾਵਰਨ ਵਿਚ ਅਪੰਗ ਸਖਸ਼ੀਅਤ ਵਿਕਸਿਤ ਹੁੰਦੀ ਹੈ ਅਤੇ ਤਨਾਅ ਪੈਦਾ ਹੁੰਦਾ ਹੈ। ਵਾਤਾਵਰਨ ਪ੍ਰਦੂਸ਼ਨ ਦੀ ਸਮਸਿਆ ਦੇ ਹੱਲ ਲਈ 1952 ਵਿਚ ਸੁਯੰਕਤ ਰਾਸ਼ਟਰ ਸੰਗ ਨੇ ਸਟਾਕਹੋਮ (ਸਵੀਡਨ) ਵਿਚ ਦੁਨੀਆ ਭਰ ਵਿਚ ਪਹਿਲਾ ਵਾਤਾਵਰਨ ਸਮੇਲਨ ਆਯੋਜਿਤ ਕੀਤਾ ਗਿਆ ਸੀ। ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ, ਸ੍ਰੀ ਮੁਕਤਸਰ ਸਾਹਿਬ ਵਲੋਂ ਦਸਿਆ ਗਿਆ ਕਿ ਦਰਖਤਾ ਦੀ ਕਟਾਈ ਕਾਰਨ ਬਾਰਿਸ਼ ਨਹੀਂ ਹੋ ਰਹੀ ...