Saturday, August 15
Shadow

Author: admin

ਅਬੋਹਰ ਦੀ ਕੜਾਕਾ ਸਿੰਘ ਢਾਣੀ ਦੇ ਨਿਵਾਸੀਆਂ ਨੂੰ ਅਵਾਰਾ ਲੜਾਕੂ ਪਸ਼ੂਆਂ ਦੀ ਸਮੱਸਿਆ ਤੋਂ ਮਿਲੀ ਨਿਜਾਤ, ਡਿਪਟੀ ਕਮਿਸ਼ਨਰ ਦਾ ਕੀਤਾ ਧੰਨਵਾਦ

ਅਬੋਹਰ ਦੀ ਕੜਾਕਾ ਸਿੰਘ ਢਾਣੀ ਦੇ ਨਿਵਾਸੀਆਂ ਨੂੰ ਅਵਾਰਾ ਲੜਾਕੂ ਪਸ਼ੂਆਂ ਦੀ ਸਮੱਸਿਆ ਤੋਂ ਮਿਲੀ ਨਿਜਾਤ, ਡਿਪਟੀ ਕਮਿਸ਼ਨਰ ਦਾ ਕੀਤਾ ਧੰਨਵਾਦ

Punjab
ਫਾਜ਼ਿਲਕਾ 6 ਜੁਲਾਈ 2024....  ਪਿਛਲੇ ਕਈ ਦਿਨਾਂ ਤੋਂ ਅਬੋਹਰ ਦੀ ਕੜਾਕਾ ਸਿੰਘ ਢਾਣੀ ਵਿਖ਼ੇ ਅਵਾਰਾ ਲੜਾਕੂ ਪਸ਼ੂ ਵੱਲੋਂ ਲੋਕਾਂ ਤੇ ਰਾਹੀਗਰਾਂ ਦਾ ਜਾਨੀ ਤੇ ਮਾਲੀ ਨੁਕਸਾਨ ਕੀਤਾ ਜਾ ਰਿਹਾ ਸੀ ਜਿਸ ਤੋਂ ਤੰਗ ਪਰੇਸ਼ਾਨ ਆ ਕੇ ਕੜਾਕਾ ਸਿੰਘ ਢਾਣੀ ਵਾਸੀਆਂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨਾਲ ਰਾਬਤਾ ਕਾਇਮ ਕੀਤਾ!  ਦੱਸਣਯੋਗ ਹੈ ਕਿ ਇਹ ਅਵਾਰਾ ਪਸ਼ੂ (ਸਾਨ੍ਹ)  ਪਿੰਡ ਵਾਸੀਆਂ ਤੇ ਆਸ ਪਾਸ ਦੇ ਲੋਕਾਂ ਤੇ ਸਕੂਲੀ ਵਿਦਿਆਰਥੀਆਂ ਦੀ ਮਾਰ ਕੁਟਾਈ ਕਰਦਾ ਸੀ ਤੇ ਪਿੱਛੇ ਵੀ ਲੱਗ ਜਾਂਦਾ ਸੀ!  ਇਸ ਤੋਂ ਇਲਾਵਾ ਇਸ ਅਵਾਰਾ ਪਸ਼ੂ ਨੇ ਰਾਹੀਗਰਾਂ ਦੇ ਵਹੀਕਲਾਂ ਦਾ ਵੀ ਕਾਫੀ ਨੁਕਸਾਨ ਕੀਤਾ!   ਕੜਾਕਾ ਸਿੰਘ ਢਾਣੀ ਦੇ ਯੂਥ ਪ੍ਰਧਾਨ ਸੇਵਕ ਸਿੰਘ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨਾਲ ਰਾਬਤਾ ਕਾਇਮ ਕਰਨ ਤੋਂ ਤੁਰੰਤ ਬਾਅਦ ਹੀ ਉਹਨਾਂ ਨੇ ਨਾ ਕੇਵਲ ਇਸ ਅਵਾਰਾ ਪਸ਼ੂ ਨੂੰ ਹੀ ਚਿਕਵਾਇਆ ਬਲਕਿ 5 ਹੋਰ ਅਵਾਰਾ ਪਸ਼ੂਆਂ ਨੂੰ ਵੀ ਚੁਕਵਾਇਆ! ਕੜਾਕਾ ਸਿੰਘ ਢਾਣੀ ਦੇ ਵਾਸੀਆਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਉਹਨਾਂ ਦੀ ਸਮੱਸਿਆ ਦਾ ਇ...
ਨਰਮੇ ਦੀ ਫਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੋਂ ਬਾਅਦ ਯੂਰੀਆ ਖਾਦ ਦੀ ਦੂਜੀ ਕਿਸ਼ਤ ਪਾ ਦੇਣੀ ਚਾਹੀਦੀ ਹੈ :ਖੇਤੀ ਮਾਹਿਰ

ਨਰਮੇ ਦੀ ਫਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੋਂ ਬਾਅਦ ਯੂਰੀਆ ਖਾਦ ਦੀ ਦੂਜੀ ਕਿਸ਼ਤ ਪਾ ਦੇਣੀ ਚਾਹੀਦੀ ਹੈ :ਖੇਤੀ ਮਾਹਿਰ

Punjab
 ਫਰੀਦਕੋਟ: 6 ਜੁਲਾਈ 2024 ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਦੇ ਸਹਿਯੋਗ ਨਾਲ ਨਰਮੇ ਦੀ ਫਸਲ ਨੂੰ ਕੀੜੇ ਮਕੌੜਿਆਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਜਾਇਜ਼ਾ ਲੈਣ ਲਈ ਜ਼ਿਲਾ ਪੱਧਰੀ ਤਕਨੀਕੀ ਟੀਮ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਟੀਮ ਵਿੱਚ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ,ਡਾ.ਕਮਲਦੀਪ ਸਿੰਘ ਅਸਿਸਟੈਂਟ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ,ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ (ਆਤਮਾ),ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ,ਜਗਦੀਪ ਸ਼ਰਮਾ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ। ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਕਲ ਪੱਧਰ ਦੀਆ ਟੀਮਾਂ ਵੱਲੋਂ ਨਰਮੇ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਗੁਲਾਬੀ ਸੁੰਡੀ ਦੀ ਨਿਗਰਾਨੀ ਲਈ ਹਰੇਕ ਨਰਮੇ ਦੇ ਖੇਤ ਵਿੱਚ ਇੱਕ ਇੱਕ ਸੈਕਸ ਫੀਰੋਮੋਨ ਟਰੈਪ ਲਗਾਏ ਗਏ ਹਨ ਤਾਂ ਜੋ ਗੁਲਾਬੀ ਸੁੰਡੀ ਦੀ ਆ...
ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖੇ ਸਾਇੰਸ ਗਰੁੱਪ ਦੀ ਪ੍ਰਵਾਨਗੀ ਦੇਣਾ ਸ਼ਲਾਘਾਯੋਗ ਉਪਰਾਲਾ- ਵਿਧਾਇਕ ਗੋਲਡੀ ਮੁਸਾਫਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖੇ ਸਾਇੰਸ ਗਰੁੱਪ ਦੀ ਪ੍ਰਵਾਨਗੀ ਦੇਣਾ ਸ਼ਲਾਘਾਯੋਗ ਉਪਰਾਲਾ- ਵਿਧਾਇਕ ਗੋਲਡੀ ਮੁਸਾਫਰ

Punjab
ਫਾਜ਼ਿਲਕਾ 7 ਜੁਲਾਈ 2024           ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਯਤਨਾ ਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖ਼ੇ ਸਾਇੰਸ ਗਰੁੱਪ ਦੀ ਪ੍ਰਵਾਨਗੀ ਮਿਲੀ ਹੈ, ਇਹ ਖਬਰ ਸੁਣਦਿਆਂ ਹੀ ਪਿੰਡ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ।  ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਸਿਰਤੋੜ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਸਿੱਖਿਆ ਪੱਖੋਂ ਕਿਸੇ ਵੀ ਤਰ੍ਹਾਂ ਵਾਂਝੇ ਨਾ ਰਹਿ ਜਾਣ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡ ਝੁਰੜ ਖੇੜਾ ਦੇ ਸਰਕਾਰੀ ਸਕੂਲ ਨੂੰ ਪੰਜਾਬ ਸਰਕਾਰ ਵੱਲੋਂ ਜੋ ਸਾਇੰਸ ਗਰੁੱਪ ਦੀ ਪ੍ਰਵਾਨਗੀ ਦਿਤੀ ਗਈ ਹੈ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਿੰਡ ਝੁਰੜ ਖੇੜਾ, ਪੱਟੀ ਸਦੀਕ ਅਤੇ ਆਸ ਪਾਸ ਦੇ ਪਿੰਡਾਂ ਦੇ ਬੱਚੇ ਪੜ੍ਹਨ ਲਈ ਬਾਹਰ ਜਾਂਦੇ ਸਨ ਤੇ ਪਿੰਡ ਝੁਰੜ ਖੇੜਾ ਦੇ ਸਰਕਾਰੀ ਸਕੂਲ ਵਿੱਚ ਬੱਚੇ ਸਾਇੰਸ ਦੀ ਪੜ੍ਹਾਈ ਕਰਕੇ ਆਪਣਾ ਭਵਿੱਖ ਉਜਵਲ ਭਵਿੱਖ ਬਣਾ ਸਕਣਗੇ, ਇਸ ...
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੱਧਰੀ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਲਈ ਤਜ਼ਵੀਜਾਂ ਦੀ ਮੰਗ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੱਧਰੀ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਲਈ ਤਜ਼ਵੀਜਾਂ ਦੀ ਮੰਗ

Punjab
ਮੋਗਾ 6 ਜੁਲਾਈ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਆਮ ਲੋਕਾਂ ਅਤੇ ਪੁਲਿਸ ਵਿੱਚ ਚੰਗੀ/ਸੁਚੱਜੀ ਭਾਈਚਾਰਕ ਸਾਂਝ ਬਨਾਉਣ, ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਨਾਲ ਆਮ ਪਬਲਿਕ ਦਾ ਸਰਲ/ਸੌਖਾ ਰਾਬਤਾ ਕਾਇਮ ਕਰਨ ਲਈ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਏ ਜਾਣ ਲਈ,  ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਵੱਲੋਂ ਤਜ਼ਵੀਜਾਂ ਦੀ ਮੰਗ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਕਮੇਟੀਆਂ ਆਮ ਪਬਲਿਕ, ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਨਾਲ ਤਾਲਮੇਲ ਕਰਕੇ ਨਸ਼ਿਆ ਦੇ ਖਿਲਾਫ ਜਾਗਰੂਕ ਕਰਨ, ਨਸ਼ਿਆ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛਡਾਉਣ ਲਈ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਦੇ ਸਮੱਗਲਰਾਂ ਬਾਰੇ ਗੁਪਤ ਜਾਣਕਾਰੀ ਨੂੰ ਸਾਂਝਾ ਕਰਨ ਦਾ ਕੰਮ ਕਰਨਗੀਆਂ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰ, ਹਲਕਾ ਡੀ.ਐਸ.ਪੀ. ਨਾਲ ਮਿਲ ਕੇ, ਸਬੰਧਤ ਮੁੱਖ ਅਫਸਰ ਥਾਣਾ ਨਾਲ ਰਾਬਤਾ ਕਾਇਮ ਕਰਕੇ ਪਿੰਡ ਪੱਧਰ ਉੱਪਰ ਗ੍ਰਾਮ ਸੁਰੱਖਿਆ ਕਮੇਟੀਆਂ (ਵਿਲੇਜ਼ ਡਿਫੈਂਸ ਕਮੇਟੀਆਂ) ਦੇ ਮੈਂਬਰ ਚੁਣ ਕੇ  ਫਾਈਨਲ ਲਿਸਟ ਤਿਆਰ ਕਰਕੇ ਪ੍ਰਵਾਨਗੀ ਹਿੱਤ ਭੇਜਣਗੀਆਂ। ਤਜ਼ਵੀਜਾਂ...
ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਡਿਪਟੀ ਕਮਿਸ਼ਨਰ

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 5 ਜੁਲਾਈ 2024.        ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 21 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐਸ. ਨੇ ਦਿੱਤੀ!      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 7 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 14 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਜੂਨ 2024 ਤੱਕ ਕੁੱਲ 97642 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528  ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 24715, ਗ੍ਰਹਿ ਮਾਮਲੇ ਅਤੇ ਨਿਆਂ ਦੀਆਂ 979, ਪ੍ਰਸੋਨਲ ਦੀਆਂ 16791, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 1498 ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਦੀਆਂ 6236 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਸਮੇਂ ਸਿਰ ...
ਨਸ਼ਿਆਂ ਖਿਲਾਫ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਦੇ ਮੱਦੇਨਜ਼ਰ ਹੁਕਮ ਜਾਰੀ

ਨਸ਼ਿਆਂ ਖਿਲਾਫ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਦੇ ਮੱਦੇਨਜ਼ਰ ਹੁਕਮ ਜਾਰੀ

Punjab
ਬਠਿੰਡਾ, 6 ਜੁਲਾਈ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਨੇ ਜਾਰੀ ਹੁਕਮ ਅਨੁਸਾਰ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਬਠਿੰਡਾ ਵੱਲੋਂ ਧਿਆਨ ਵਿੱਚ ਲਿਆਂਦਾ ਹੈ ਕਿ ਪੁਲਿਸ ਜ਼ਿਲ੍ਹਾ ਬਠਿੰਡਾ ਦੇ ਇਲਾਕੇ ਵਿੱਚ ਆਮ ਲੋਕਾਂ ਅਤੇ ਪੁਲਿਸ ਵਿਚ ਸੁਚੱਜੀ ਭਾਈਚਾਰਕ ਸਾਂਝ ਬਨਾਉਣ ਲਈ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਨਾਲ ਆਮ ਪਬਲਿਕ ਦਾ ਸੋਖਾ ਰਾਬਤਾ ਕਾਇਮ ਕਰਨ ਲਈ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਏ ਜਾਣ ਦੀ ਤਜਵੀਜ਼ ਹੈ। ਹੁਕਮ ਅਨੁਸਾਰ ਇਹ ਕਮੇਟੀਆਂ ਆਮ ਪਬਲਿਕ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਸ਼ਿਆ ਦੇ ਖਿਲਾਫ ਜਾਗਰੂਕ ਕਰਨ, ਨਸ਼ਿਆ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛਡਾਉਣ ਲਈ ਉਤਸ਼ਾਹਤ ਕਰਨ ਅਤੇ ਨਸ਼ਿਆ ਦੇ ਸਮੱਗਲਰਾਂ ਦੀ ਨਕਲੋ ਹਰਕਤ ਬਾਰੇ ਗੁਪਤ ਜਾਣਕਾਰੀ ਨੂੰ ਸਾਂਝਾ ਕਰਨ ਦਾ ਕੰਮ ਕਰਨਗੀਆਂ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰ ਨੂੰ ਹਦਾਇਤ ਜਾਂਦੀ ਹੈ ਕਿ ਉਹ ਸਬੰਧਤ ਮੁੱਖ ਅਫਸਰ ਥਾਣਾ ਨਾਲ ਰਾਬਤਾ ਕਾਇਮ ਕਰਕੇ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀ ਦੇ ਮੈਂਬਰ ਚੁਣ ਕੇ ਲਿਸਟ ਤਿਆਰ ਕਰਕੇ ਸਬੰਧਤ ਉਪ ਮੰਡਲ ਮੈ...
ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਤਹਿਤ 500 ਦੇ ਕਰੀਬ  ਜੂਟ/ਕਪੜੇ ਦੇ ਬੈਗ ਵੰਡੇ

ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਤਹਿਤ 500 ਦੇ ਕਰੀਬ ਜੂਟ/ਕਪੜੇ ਦੇ ਬੈਗ ਵੰਡੇ

Punjab
ਮੋਗਾ 6 ਜੁਲਾਈ: ਸਵੱਛ ਭਾਰਤ ਮਿਸ਼ਨ ਤਹਿਤ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ  ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਅਤੇ ਖਾਲਸਾ ਸੇਵਾ ਸੋਸਾਇਟੀ ਮੋਗਾ ਵੱਲੋਂ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਮਨਾਇਆ ਗਿਆ ਜਿਸ ਵਿੱਚ ਉਹਨਾਂ ਵੱਲੋਂ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਕਿਹਾ ਗਿਆ ਅਤੇ ਜੂਟ/ਕਪੜੇ ਦੇ ਬਣੇ ਬੈਗ ਵੰਡੇ ਗਏ। ਪ੍ਰੋਗਰਾਮ ਦੋਰਾਨ ਅਰੋੜਾ ਮਹਾਂਸਭਾ ਮੋਗਾ, ਭਾਰਤ ਵਿਕਾਸ ਪ੍ਰੀਸ਼ਦ ਮੋਗਾ ਅਤੇ ਸ਼ਹਿਰ ਦੀਆਂ ਹੋਰ ਵੱਖ ਸੰਸਥਾਵਾਂ ਵੱਲੋਂ ਇਸ ਵਿੱਚ ਹਿੱਸਾ ਲਿਆ ਗਿਆ ਅਤੇ ਸ਼ਹਿਰ ਦੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਅਪੀਲ ਕੀਤੀ ਗਈ। ਪਲਾਸਟਿਕ ਤੇ ਇਸ ਤੋਂ ਹੋਣ ਵਾਲੇ ਵਾਤਾਵਰਣ ਦੇ ਨੁਕਸਾਨਾਂ ਬਾਰੇ ਦੱਸਿਆ ਗਿਆ। ਇਸ ਦੌਰਾਨ ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ ਅਤੇ ਅਧਿਕਾਰੀਆਂ ਵੱਲੋਂ ਸ਼ਹਿਰ ਵਾਸੀਆਂ ਨੂੰ ਕਪੜੇ/ਜੂਟ ਦੇ 500 ਦੇ ਕਰੀਬ ਬਣੇ ਬੈਗ ਵੀ ਵੰਡੇ ਗਏ । ਇਸ ਮੋਕੇ ਤੇ ਚੀਫ ਸੈਨਟਰੀ ਇੰਸਪੈਕਟਰ ਸੁਮਨ ਕੁਮਾਰ,  ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਬਰਾੜ ਸੈਨਟਰੀ ਇੰਸਪੈਕਟਰ, ਸਵੱਛ ਭਾਰਤ ਮਿਸ਼ਨ ਦੇ ਸੀ.ਐਫ ਸ਼੍ਰੀਮਤੀ ਸੀਮਾ ਰਾਣੀ, ਗੁਰਭੇਜ ਸਿੰਘ ਮੋਟੀਵ...
ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੇ ਕੀਤਾ ਜੇਲ੍ਹ ਦਾ ਦੌਰਾ

ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੇ ਕੀਤਾ ਜੇਲ੍ਹ ਦਾ ਦੌਰਾ

Punjab
ਅੰਮ੍ਰਿਤਸਰ 6 ਜੁਲਾਈ 2024-- ਮਾਨਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸਾਹਿਬ ਦੇ ਹੁਕਮਾਂ ਤਹਿਤ ਅੱਜ ਸ਼੍ਰੀ ਰਛਪਾਲ ਸਿੰਘ , ਜੱਜ ਸਾਹਿਬ ਵੱਲੋਂ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ੍ਰ਼ੀ ਅਨੁਰਾਗ ਕੁਮਾਰ ਅਜ਼ਾਦ, ਜੇਲ੍ਹ ਸੁਪਰਡੈਂਟ ਵੀ ਜੇਲ੍ਹ ਦੇ ਹੋਰਨਾਂ ਅਫਸਰਾਂ ਸਮੇਤ ਮੌਕੇ ਪਰ ਮੌਜੁਦ ਸਨ। ਇਹ ਦੌਰਾ ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਬਣੇ ਟਾਇਲਟਾ, ਸਨਾਨ-ਘਰ, ਲੰਗਰ-ਘਰ, ਪੀਣ ਵਾਲੇ ਪਾਣੀ ਅਤੇ ਪਾਣੀ ਦੀਆਂ ਟੰਕੀਆਂ ਆਦਿ ਦੀ ਸਾਫ ਸਫਾਈ ਦੇ ਨਿਰਖਣ ਦੇ ਮੰਤਵ ਤੋਂ ਕੀਤਾ ਗਿਆ ਸੀ ਅਤੇ ਇਸ ਦੀ ਰਿਪੇਅਰ ਸਬੰਧੀ ਜੇਲ੍ਹ ਸੁਪਰਡੈੰਟ ਨੂੰ ਜਰੁਰੀ ਹਦਾਇਤਾ ਕੀਤੀਆ ਗਈਆ। ਇਸ ਦੌਰਾਨ ਜੱਜ ਸਾਹਿਬ ਵੱਲੋ ਜੇਲ੍ਹ ਵਿੱਚ ਬੇਰਕਾਂ, ਲੰਗਰ ਘਰ ਆਦਿ ਦਾ ਨਿਰਖਣ ਕੀਤਾ ਗਿਆ, ਜੱਜ ਸਾਹਿਬ ਵੱਲੋਂ ਲੰਗਰ ਘਰ ਵਿੱਚ ਹਵਾਲਾਤੀਆਂ ਵਾਸਤੇ ਬਣ ਰਹੇ ਖਾਣੇ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਜੱਜ ਸਾਹਿਬ ਵੱਲੋਂ ਹਵਾਲਾਤੀਆਂ ਦੀਆ ਮੁਸ਼ਕਿਲਾ ਸੁਣਿਆ ਗਈਆ ਅਤੇ ਉਹਨਾ ਦੇ ਹੱਲ ਵਾਸਤੇ ਸਬੰਧਤ ਅਫਸਰਾਂ ਨੂੰ ਜਰੁਰੀ ਹਦਾਇਤਾ ਜਾਰੀ ਕੀਤੀਆ ਗਈਆ। ਇਸ ਦੇ ਨਾਲ ਹੀ ਜੱਜ ਸਾਹਿਬ ਵੱਲੋਂ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ...
ਵਿਸ਼ਵ ਵਿਸ਼ਵ ਜੂਨੋਸਿਸ ਦਿਵਸ ਮੌਕੇ ਪਸ਼ੂ ਪਾਲਣ ਵਿਭਾਗ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ

ਵਿਸ਼ਵ ਵਿਸ਼ਵ ਜੂਨੋਸਿਸ ਦਿਵਸ ਮੌਕੇ ਪਸ਼ੂ ਪਾਲਣ ਵਿਭਾਗ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ

Punjab
ਫ਼ਿਰੋਜ਼ਪੁਰ, 6 ਜੁਲਾਈ 2024: ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਦੀ ਰਹਿਨੁਮਾਈ ਹੇਠ ਪਸ਼ੂ-ਪਾਲਣ ਵਿਭਾਗ ਫ਼ਿਰੋਜ਼ਪੁਰ ਵੱਲੋਂ ਵਿਸ਼ਵ ਜੂਨੋਸਿਸ ਦਿਵਸ ਸੰਬੰਧੀ ਦਫ਼ਤਰ ਸਿਵਲ ਸਰਜਨ ਦੇ ਸਹਿਯੋਗ ਨਾਲ ਜ਼ਿਲਾ ਪੱਧਰੀ ਜਾਗਰੂਕਤਾ ਕੈੰਪ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾ. ਵਿਨੋਦ ਕੁਮਾਰ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ (ਪਬਲਿਕ ਹੈਲਥ ਮਾਹਿਰ) ਡਾ. ਯੁਵਰਾਜ ਜੂਨੋਸਿਸ ਬਿਮਾਰੀਆਂ ਦੇ ਮਾਹਿਰ ਡਾ. ਸਮਿੰਦਰ ਢਿਲੋਂ ਐਪੀਡੀਮੋਲੋਜਿਸਟ ਨੇ ਨੋੰਵੀ ਤੋਂ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੂੰ ਪਸ਼ੂਆਂ ਤੋਂ ਮਨੁੱਖ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੇ ਲੱਛਣਾਂ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਨੂੰ ਵੱਖ-ਵੱਖ ਜੂਨੋਸਿਸ ਬਿਮਾਰੀਆਂ ਬਾਰੇ ਵਿਸਥਾਰ ਸਹਿਤ ਦੱਸਿਆ ਅਤੇ ਇਨ੍ਹਾਂ ਬਿਮਾਰੀਆਂ ਸਬੰਧੀ ਬੁੱਕਲੈਟਸ ਵੀ ਤਕਸੀਮ ਕੀਤੀਆਂ ਗਈਆਂ। ਇਸ ਕੈਂਪ ਨੂੰ ਲਗਾਉਣ ਵਿੱਚ ਸ੍ਰੀ ਰਾਜੇਸ਼ ਮਹਿਤਾ ਪ੍ਰਿੰ...
ਵਿਧਾਇਕ ਰਣਬੀਰ ਭੁੱਲਰ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ

ਵਿਧਾਇਕ ਰਣਬੀਰ ਭੁੱਲਰ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ

Punjab
ਫ਼ਿਰੋਜ਼ਪੁਰ, 06 ਜੁਲਾਈ 2024: ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਬਾਰਿਸ਼ ਦੋਰਾਨ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ /ਕਰਮਚਾਰੀਆਂ ਨੂੰ ਆਦੇਸ਼ ਦਿੱਤੇ ਕਿ ਸੁਨਿਸ਼ਚਤ ਕੀਤਾ ਜਾਵੇ ਕਿ ਪਲਾਂਟ ਚਾਲੂ ਹਾਲਤ ਵਿਚ ਰਹੇ ਤਾਂ ਜੋ ਮਾਨਸੂਨ ਸੀਜਨ ਦੌਰਾਨ ਭਾਰੀ ਮੀਂਹ ਕਾਰਨ ਸ਼ਹਿਰ ਵਿੱਚ ਕੀਤੇ ਵੀ ਪਾਣੀ ਖੜ੍ਹਣ ਅਤੇ ਸੀਵਰੇਜ ਬਲਾਕ ਹੋਣ ਦੀ ਸਮੱਸਿਆ ਨਾ ਆਵੇ। ਇਸ ਮੌਕੇ ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਕਿ ਪਲਾਂਟ ਲਗਾਤਾਰ ਚਾਲੂ ਰਹੇ ਅਤੇ ਭਾਰੀ ਮੀਂਹ ਦੌਰਾਨ ਸ਼ਹਿਰ ਵਿੱਚ ਪਾਣੀ ਖੜ੍ਹੇ ਹੋਣ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜਸਬੀਰ ਜੋਸਨ, ਮਨੀਸ਼ ਗੁਪਤਾ, ਹਿਮਾਂਸ਼ੂ ਠੱਕਰ ਅਤੇ ਗੁਰਭੇਜ ਸਿੰਘ ਵੀ ਹਾਜ਼ਰ ਸਨ।...