Saturday, August 15
Shadow

Author: admin

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

Punjab
ਚੰਡੀਗੜ੍ਹ, 6 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੂਨ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਹੈ। ਜੂਨ 2024 ਵਿਚ ਇਹ ਆਮਦਨ 319.33 ਕਰੋੜ ਰੁਪਏ ਸੀ। ਜਿੰਪਾ ਨੇ ਦੱਸਿਆ ਕਿ ਮਈ 2024 ਵਿਚ ਵੀ 526.36 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿਚ ਆਏ ਜਦਕਿ ਮਈ 2023 ਵਿਚ ਇਹ ਰਕਮ 430.63 ਕਰੋੜ ਰੁਪਏ ਸੀ। ਪਿਛਲੇ ਸ...
ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ

ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ

Punjab
ਚੰਡੀਗੜ੍ਹ, 6 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇੰਗਲੈਂਡ ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਇਸ ਜਿੱਤ ਨਾਲ ਹਾਊਸ ਆਫ਼ ਕਾਮਨਜ਼ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਜ਼ਰੀਏ ਵਧਾਈ ਸੰਦੇਸ਼ ਦਿੰਦਿਆਂ ਸ. ਸੰਧਵਾਂ ਨੇ ਤਨਮਨਜੀਤ ਸਿੰਘ ਢੇਸੀ ਅਤੇ ਹੋਰਾਂ ਵੱਲੋਂ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਵੱਡੀਆਂ ਜਿੱਤਾਂ ਦਰਜ ਕਰਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਆਏ ਨਤੀਜਿਆਂ ਵਿੱਚ ਲੇਬਰ ਪਾਰਟੀ ਵਲੋਂ ਦਰਜ ਕੀਤੀ ਹੂੰਝਾਫੇਰੂ ਜਿੱਤ ਨਾਲ ਯੂ.ਕੇ. ਦੀ ਪਾਰਲੀਮੈਂਟ ਵਿੱਚ ਪੰਜਾਬੀਆਂ ਖ਼ਾਸ ਕਰ ਸਿੱਖਾਂ ਨੂੰ ਮਹੱਤਵਪੂਰਨ ਨਮਾਇੰਦਗੀ ਹਾਸਲ ਹੋਈ ਹੈ। ਸਪੀਕਰ ਨੇ ਇਨ੍ਹਾਂ ਚੋਣਾਂ ਵਿੱਚ ਦਰਜ ਜਿੱਤ ਨੂੰ ਇਤਿਹਾਸਕ ਅਤੇ ਪੰਜਾਬੀ ਭਾਈਚਾਰੇ ਲਈ ਇੱਕ ਮੀਲ ਪੱਥਰ ਗਰਦਾਨਦਿਆਂ ਕਿਹਾ ਕਿ ਸਿੱਖ ਆਗੂਆਂ ਦੀ ਇਹ ਜਿੱਤ ਮਾਣ ਕਰਨ ਵਾਲੀ ਅਤੇ ਵਕਾਰੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬਰਤਾਨਵੀ ਪਾਰਲੀਮੈਂਟ ਲਈ ਪਹਿਲੀ ਵਾਰ 10 ਸਿੱਖ ਤੇ ਪੰਜਾਬੀ ਮ...
ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ

ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ

Punjab
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੀ ਵਾਰ ਸੂਬੇ ਵਿਚ ਵਿਸਵ ਜ਼ੂਨੋਸਿਸ ਦਿਵਸ ਰਾਜ ਪੱਧਰ ਤੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਇੱਥੇ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਪਸ਼ੂ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਮਾਗਮ ਨੂੰ ਰਾਜ ਪੱਧਰ ਤੇ ਮਨਾਉਣ ਦਾ ਉਦੇਸ਼ ਹੈ ਕਿ ਲੋਕਾਂ ਵਿਚ ਅਤੇ ਖਾਸ ਕਰਕੇ ਪਸ਼ੂ ਪਾਲਕਾਂ ਵਿਚ ਜਾਨਵਰਾਂ ਤੋਂ ਮਨੁੱਖ ਨੂੰ ਅਤੇ ਮਨੁੱਖ ਤੋਂ ਜਾਨਵਰਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਸੇ ਲੜੀ ਵਿਚ ਵਿਭਾਗ ਨੇ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਤੱਕ ਇਹ ਜਾਣਕਾਰੀ ਪੁੱਜਦੀ ਕਰਨ ਲਈ ਸਕੂਲਾਂ ਵਿਚ ਵੀ ਇਸ ਤਰਾਂ ਦੇ ਜਾਗਰੂਕਤਾ ਭਾਸ਼ਣ ਦੇਣ ਦੀ ਵਿਵਸਥਾ ਕੀਤੀ ਹੈ। ਇਹ ਸਮਾਗਮ ਡੀਏਵੀ ਪਬਲਿਕ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ। ਉਹਨਾਂ ਕਿਹਾ ਕਿ ਇਹ ਦਿਹਾੜਾ ਹਰ ਸਾਲ ਵੱਖ ਵੱਖ ਥਾਵਾਂ ਤੇ ਮਨਾਇਆ ਜਾਵੇਗਾ। ਸ: ਖੁੱਡੀਆਂ ਨੇ ਕਿਹਾ ਕਿ ਇਸ ਸਮੇਂ ਜਦ ਖੇਤਾਂ ਦੇ ਅਕਾਰ ਲਗਾਤਾਰ ਘੱਟ ਰਹੇ ਹ...
ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਚਾਰ ਬੱਚੇ ਰੈਸਕਿਊ ਕਰਵਾਏ

ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਚਾਰ ਬੱਚੇ ਰੈਸਕਿਊ ਕਰਵਾਏ

Punjab
ਚੰਡੀਗੜ੍ਹ, 5 ਜੁਲਾਈ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ ਕਰਕੇ ਚਾਰ ਬੱਚੇ ਰੈਸਕਿਊ ਕਰਵਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਕਿਸੇ ਆਮ ਨਾਗਰਿਕ ਵੱਲੋਂ ਇਹ ਸੂਚਨਾ ਦਿੱਤੀ ਗਈ ਕਿ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਕੁਝ ਬੱਚੇ ਭੀਖ ਮੰਗ ਰਹੇ ਹਨ ਅਤੇ ਕੁਝ ਬੱਚੇ ਸੜਕ ਕਿਨਾਰੇ ਸੁੱਤੇ ਹੋਏ ਹਨ। ਇਸ ਸੂਚਨਾ ਉੱਪਰ ਤੁਰੰਤ ਕਾਰਵਾਈ ਕਰਨ ਲਈ ਉਨ੍ਹਾਂ ਵੱਲੋਂ ਪਟਿਆਲਾ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ, ਜਿਸ ‘ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਦਫਤਰ ਵਲੋਂ ਟੀਮਾਂ ਬਣਾ ਕੇ ਰੇਡ ਕੀਤੀ ਗਈ। ਮੰਤਰੀ ਨੇ ਅੱਗੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਅਤੇ ਸ਼ਹਿਰ ਵਿੱਚ ਛਾਪੇਮਾਰੀ ਕੀਤੀ ਗਈ, ਜਿਸ ਵਿੱਚ ਚਾਰ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਨ੍ਹਾਂ ਵਿਚੋਂ ਤਿੰਨ ਭੀਖ ਮੰਗਦੇ ਪਾਏ ਗਏ ਅਤੇ ਇਕ ਸੜਕ 'ਤੇ ਸੌਂ ਰਿਹਾ ਪਾਇਆ ਗਿਆ। ਬਚਾਏ ਗਏ ਬੱਚਿਆਂ ਨੂੰ ਸੁਰੱਖਿਆ ਟੀਮ ਵਲੋੰ ਆਪਣੇ ਨਾਲ ਲੈ ਲਿਆ...
ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ

Punjab
ਚੰਡੀਗੜ੍ਹ, 5 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਕੁਰਾਲੀ ਦੇ ਸਾਬਕਾ ਨਗਰ ਕੌਂਸਲਰ ਗੌਰਵ ਗੁਪਤਾ ਨੂੰ ਨਗਰ ਕੌਂਸਲ ਜ਼ੀਰਕਪੁਰ ਦੇ ਸਾਬਕਾ ਕਾਰਜਕਾਰੀ ਅਫ਼ਸਰ(ਈ.ਓ) ਗਿਰੀਸ਼ ਵਰਮਾ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਮਦਦ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਗਿਰੀਸ਼ ਵਰਮਾ ਅਤੇ ਉਸਦੇ ਸਾਥੀਆਂ ਸੰਜੀਵ ਕੁਮਾਰ ਵਾਸੀ ਖਰੜ ਅਤੇ ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ, ਜੋ ਕਿ ਕਲੋਨਾਈਜ਼ਰ ਹਨ, ਨੂੰ ਪਹਿਲਾਂ ਹੀ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੋਇਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਅਦਾਲਤ ਨੇ ਇਸ ਮਾਮਲੇ ਦੀ ਅਗਲੇਰੀ ਜਾਂਚ ਲਈ ਗੌਰਵ ਗੁਪਤਾ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਵਿਜੀਲੈਂਸ ਕੋਲ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਗਿਰੀਸ਼ ਵਰਮਾ ਅਤੇ ਹੋਰਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਜੁਟਾਉਣ ਲਈ ਸਾਲ 2022 ਵਿੱਚ ਐਫ.ਆਈ.ਆਰ. ਨੰ. 18 ਦਰਜ ਕੀਤੀ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਗਿਰੀਸ਼ ਵਰਮਾ ਨੇ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦ...
ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 5 ਜੁਲਾਈ ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 870 ਲਾਭਪਾਤਰੀਆਂ ਲਈ 4.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 98, ਫਰੀਦਕੋਟ ਦੇ 128, ਮੋਗਾ ਦੇ 207, ਸ੍ਰੀ ਮੁਕਤਸਰ ਸਾਹਿਬ ਦੇ 237 ਅਤੇ ਰੂਪਨਗ...
ਰਾਸ਼ਟਰੀ ਬਾਲ ਪੁਰਸਕਾਰ ਲਈ ਸਰਕਾਰ ਨੇ ਅਰਜੀਆਂ ਮੰਗੀਆਂ – ਡਿਪਟੀ ਕਮਿਸ਼ਨਰ

ਰਾਸ਼ਟਰੀ ਬਾਲ ਪੁਰਸਕਾਰ ਲਈ ਸਰਕਾਰ ਨੇ ਅਰਜੀਆਂ ਮੰਗੀਆਂ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 5 ਜੁਲਾਈ 2024-- ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵੱਲੋ ਜਾਰੀ ਹਦਾਇਤਾਂ ਬਾਰੇ ਦੱਸਦੇ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨਾ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਣ ਉਪਲੱਬਧੀਆਂ ਹਾਸਿਲ ਕੀਤੀਆ ਹੋਣ। ਉਹ ਅਸਧਾਰਨ ਬੱਚੇ ਜਿਨ੍ਹਾ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸਭਿੱਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ ਤੇ ਮਾਨਤਾ ਦੇ ਹੱਕਦਾਰ ਹਨ, ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ 5 ਤੋ 18 ਸਾਲ ਤੱਕ ਦੀ ਉਮਰ ਦੇ ਹਨ। ਉਨਾਂ ਦੇ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https:/awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਵੈਬਸਾਈਟ ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ  ਤੱਕ ਹੈ। ਅਵਾਰਡ ਵਿੱਚ ਇੱਕ ਮੈਡਲ ਅਤੇ ਪ੍ਰਸ਼ੰ...
ਵਿਸ਼ਵ ਜ਼ੂਨੋਸਿਸ ਦਿਵਸ ਸੰਬਧੀ ਕੀਤੀ ਮੀਟਿੰਗ

ਵਿਸ਼ਵ ਜ਼ੂਨੋਸਿਸ ਦਿਵਸ ਸੰਬਧੀ ਕੀਤੀ ਮੀਟਿੰਗ

Punjab
ਫ਼ਿਰੋਜ਼ਪੁਰ,5 ਜੁਲਾਈ:           ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ, ਜ਼ਿਲ੍ਹਾ ਹਸਪਤਾਲ ਫ਼ਿਰੋਜ਼ਪੁਰ ਤੋਂ ਮਾਹਿਰ ਡਾਕਟਰਾਂ, ਪਸ਼ੂ ਪਾਲਣ ਵਿਭਾਗ, ਵਣ ਵਿਭਾਗ, ਖ਼ੁਰਾਕ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨੇ ਵੀ ਭਾਗ ਲਿਆ।           ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਹਦਾਇਤ ਕਰਦਿਆਂ ਕਿਹਾ ਕਿ 6 ਜੂਨ ਨੂੰ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਆਮ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਚੇਤ ਕਰਨ ਲਈ ਜਾਗਰੂਕਤਾ ਸੈਮੀਨਾਰ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਜ਼ੂਨੋਟਿਕ ਬਿਮਾਰੀਆਂ ਜਾਨਵਰਾਂ ਵਿਚ ਪੈਦਾ ਹੁੰਦੀਆਂ ਹਨ ਅਤੇ ਮਨੁੱਖਾਂ ਵਿੱਚ ਫੈਲ ਜਾਂਦੀਆਂ ਹਨ। ਲਾਗ ਵਾਲੇ ਜਾਨਵਰ ਦੇ ਕੱਟਣ ਨਾਲ ਜਾਂ ਲਾਗ ਵਾਲੇ ਜਾਨਵਰ ਦੇ ਸਰੀਰਕ ਤਰਲ ਪਦਾਰਥਾਂ ਦੇ ਸੰਪਰਕ ਵਿਚ ਆਉਣ ਨਾਲ ਇਹ ਬਿਮਾਰੀਆਂ ਫੈਲਦੀਆਂ ਹਨ।           ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਯੁਵਰ...
ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ.  ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ

ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ

Punjab
ਅੰਮ੍ਰਿਤਸਰ 5 ਜੁਲਾਈ 2024--- ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਜਿਲ੍ਹਾਂ ਪ੍ਰਸਾਸ਼ਨ ਦੇ ਸਹਿਯੋਗ ਨਾਲ "ਬੇਟੀ ਬਚਾਓ - ਬੇਟੀ ਪੜਾਓ" ਸਕੀਮ ਅਧੀਨ ਲੜਕੀਆਂ ਦੀ ਮੁਫ਼ਤ ਕੋਚਿੰਗ ਕਲਾਸਾਂ ਚਲਾਈਆਂ ਜਾ ਰਹੀਆ ਹਨ। ਜਿਸ ਅਧੀਨ ਲੜਕੀ ਮੁਸਕਾਨ ਪੁਰੀ ਨੇ ਯੂ.ਪੀ.ਐਸ.ਸੀ.  ਸਿਵਲ ਸੇਵਾ 2024 ਦੀ ਮੁਢਲੀ ਪ੍ਰੀਖਿਆ ਪਾਸ ਕੀਤੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ- ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੌਰੀ ਵੱਲੋ ਉਪਰੋਕਤ ਬੱਚੀ ਨੂੰ ਵਧਾਈ ਦਿੰਦਿਆ ਹੋਣ ਵਾਲੀ ਮੁੱਖ ਪ੍ਰੀਖਿਆ ਸਬੰਧੀ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਪ੍ਰੀਖਿਆ ਦੀ ਤਿਆਰੀ ਸਬੰਧੀ ਅਹਿਮ ਨੁਕਤੇ ਸਾਂਝੇ ਕੀਤੇ। ਉਨਾਂ ਪ੍ਰਸਾਸ਼ਨ ਵੱਲੋ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਵਿਦਿਆਰਥੀਆਂ ਨੂੰ ਜਿਲ੍ਹਾਂ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਹੋਰ ਅਜਿਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਰੋਜਗਾਰ ਅਫਸਰ ਸ਼੍ਰੀ ਨਰੇਸ ਕੁਮਾਰ, ਡਿਪਟੀ ਸੀ.ਈ.ਓ ਸ਼੍ਰੀ ਤੀਰਥਪਾਲ ਸਿੰਘ, ਕੈਰੀਅਰ ਕੋਨਸ...
ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਬਿਰਧ ਆਸ਼ਰਮਾਂ ਦਾ ਸੋਸ਼ਲ ਆਡਿਟ ਕਰਨ ਦੇ ਹੁਕਮ ਜਾਰੀ

ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਬਿਰਧ ਆਸ਼ਰਮਾਂ ਦਾ ਸੋਸ਼ਲ ਆਡਿਟ ਕਰਨ ਦੇ ਹੁਕਮ ਜਾਰੀ

Punjab
ਲੁਧਿਆਣਾ, 5 ਜੁਲਾਈ (000) - ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ ਨੇ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਸਾਰੇ ਬਿਰਧ ਆਸ਼ਰਮਾਂ ਦਾ ਸੋਸ਼ਲ ਆਡਿਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਟਰਾਂਸਪੋਰਟ ਵਿਭਾਗ/ਰੋਡਵੇਜ਼/ਪੀ.ਆਰ.ਟੀ.ਸੀ. ਦੇ ਸਥਾਨਕ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਰਕਾਰੀ ਬੱਸਾਂ ਵਿੱਚ ਨੇਤਰਹੀਣਾਂ ਦੇ ਸਹਿਯੋਗੀਆਂ ਲਈ ਮੁਫ਼ਤ ਬੱਸ ਸਫ਼ਰ ਯਕੀਨੀ ਬਣਾਉਣ। ਸਮਾਜਿਕ ਆਡਿਟ 30 ਸਤੰਬਰ, 2024 ਤੱਕ ਮੁਕੰਮਲ ਹੋ ਜਾਵੇਗਾ ਅਤੇ ਅਗਲੀ ਤਿਮਾਹੀ ਮੀਟਿੰਗ ਵਿੱਚ ਇਸਦੀ ਸਮੀਖਿਆ ਕੀਤੀ ਜਾਵੇਗੀ। ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ, ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ, 2016 ਅਤੇ ਸੀਨੀਅਰ ਸਿਟੀਜ਼ਨ ਦੀ ਭਲਾਈ ਅਤੇ ਰੱਖ-ਰਖਾਅ ਐਕਟ 2007 ਦੇ ਉਪਬੰਧਾਂ ਨੂੰ ਲਾਗੂ ਕਰਨ ਸਬੰਧੀ ਮੀਟਿੰਗ ਦੌਰਾਨ ਧਾਲੀਵਾਲ ਨੇ ਸੀਨੀਅਰ ਸਿਟੀਜਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਸੋਸ਼ਲ ਆਡਿਟ ਦੇ ਮੁਕੰਮਲ ਹੋਣ ਤੋਂ ਬਾਅਦ, ਪ੍ਰਸ਼ਾਸਨ ਬਿਰਧ ਆਸ਼ਰਮਾਂ ਵਿੱਚ ਰਹਿਣ ਵਾਲੇ ਹਰੇਕ ਯੋਗ ਵਿਅਕਤੀ ਨੂੰ ਪੈਨਸ਼ਨ ਸਕੀਮ ਅਧੀਨ ਰਜਿਸਟਰ ਕਰੇਗਾ, ਜਿਸ ਵਿੱਚ 58 ਸਾਲ ਜਾਂ ਇਸ...