Saturday, August 15
Shadow

Author: admin

ਬਰਸਾਤ ਦੇ ਮੌਸਮ ਦੌਰਾਨ ਸਕੂਲਾਂ ਵਿੱਚ ਪੌਦੇ ਲਗਾਉਣ ਸਬੰਧੀ ਐਜੂਸੈਟ ਰਾਹੀਂ ਵਿਸ਼ੇਸ਼ ਪ੍ਰੇਰਨਾ ਲੈਕਚਰ

ਬਰਸਾਤ ਦੇ ਮੌਸਮ ਦੌਰਾਨ ਸਕੂਲਾਂ ਵਿੱਚ ਪੌਦੇ ਲਗਾਉਣ ਸਬੰਧੀ ਐਜੂਸੈਟ ਰਾਹੀਂ ਵਿਸ਼ੇਸ਼ ਪ੍ਰੇਰਨਾ ਲੈਕਚਰ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜੁਲਾਈ, 2024: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੰਜਾਬ ਦੇ ਸਕੂਲਾਂ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਤਹਿਤ 389438 ਬੂਟੇ ਲਗਾਏ ਜਾਣੇ ਹਨ, ਜਿਸ ਦੀ ਤਿਆਰੀ ਵੱਜੋਂ ਕਲ੍ਹ ਐਜੂਸੈਟ ਰਾਹੀਂ ਵਿਸ਼ੇਸ਼ ਪ੍ਰੇਰਣਾ ਲੈਕਚਰ ਦਾ ਪ੍ਰਸਾਰਣ ਕੀਤਾ ਗਿਆ। ਸ੍ਰੀ ਕੇ ਕੇ ਯਾਦਵ ਆਈ ਏ ਐਸ ਸਕੱਤਰ ਸਕੂਲ ਸਿੱਖਿਆ ਅਤੇ ਸ਼੍ਰੀ ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਡਵੀਜ਼ਨਲ (ਮੰਡਲ) ਜੰਗਲਾਤ ਅਧਿਕਾਰੀ ਕੰਵਰਦੀਪ ਸਿੰਘ ਆਈ ਐਫ਼ ਐਸ ਅਤੇ ਪਰਮਜੀਤ ਸਿੰਘ, ਡਾਇਰੈਕਟਰ, ਸੈਕਡਰੀ ਸਕੂਲ ਸਿੱਖਿਆ ਵੱਲੋਂ ਸਰਕਾਰੀ ਸਕੂਲ ਦੇ ਸਮੂਹ ਮੁਖੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਹਰਾ ਭਰਾ ਬਣਾਉਣ ਲਈ ਸਾਰੇ ਸਕੂਲਾਂ ਵਿੱਚ ਰੁੱਖ ਲਗਾਉਣ ਦੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ...
ਸਿਹਤ ਵਿਭਾਗ ਵੱਲੋਂ ਐਂਟੀ ਡੇਂਗੂ ਕੈਂਪੇਨ ਤਹਿਤ ਜਾਗਰੂਕਤਾ ਗਤੀਵਿਧੀਆਂ ਸ਼ੁਰੂ

ਸਿਹਤ ਵਿਭਾਗ ਵੱਲੋਂ ਐਂਟੀ ਡੇਂਗੂ ਕੈਂਪੇਨ ਤਹਿਤ ਜਾਗਰੂਕਤਾ ਗਤੀਵਿਧੀਆਂ ਸ਼ੁਰੂ

Punjab
ਮਾਨਸਾ, 05 ਜੁਲਾਈ : ਡੇਂਗੂ ਅਤੇ ਚਿਕਨਗੁਨੀਆ ਦੇ ਸੀਜ਼ਨ ਦੌਰਾਨ ਸਿਹਤ ਵਿਭਾਗ ਵੱਲੋਂ ਐਂਟੀ ਡੇਂਗੂ ਕੈਂਪੇਨ ਤਹਿਤ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਸੰਤੋਸ਼ ਭਾਰਤੀ ਦੀ ਅਗਵਾਈ ਹੇਠ ਬਲਾਕ ਪੱਧਰ ’ਤੇ ‘ਹਰ ਸ਼ੁਕਰਵਾਰ ਡੇਂਗੂ ’ਤੇ ਵਾਰ’ ਤਹਿਤ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਸ੍ਰੀ ਰਾਮ ਕੁਮਾਰ ਨੇ ਦੱਸਿਆ ਕਿ ਪਿਛਲੇ ਸਾਲ ਜਿਹੜ੍ਹੇ ਸ਼ਹਿਰੀ ਜਾਂ ਪੇਂਡੂ ਖੇਤਰਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੇ ਕੇਸ ਜ਼ਿਆਦਾ ਸਨ, ਉਨ੍ਹਾਂ ਖੇਤਰਾਂ ਵਿੱਚ ਟੀਮਾਂ ਬਣਾ ਕੇ ਵਿਸ਼ੇਸ਼ ਤੌਰ ’ਤੇ ਫੀਵਰ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਵਾਰ ਵਧੇਰੇ ਕੇਸਾਂ ਨੂੰ ਹੋਣ ਤੋਂ ਰੋਕਿਆ ਜਾ ਸਕੇ। ਇਸੇ ਤਹਿਤ ਐਸ. ਐਮ. ਓ. ਡਾ. ਇੰਦੂ ਬਾਂਸਲ ਦੀ ਅਗਵਾਈ ਵਿੱਚ ਸਿਹਤ ਬਲਾਕ ਖਿਆਲਾ ਕਲਾਂ ਵਿੱਚ ਆਉਂਦੇ ਵੱਖ ਵੱਖ ਪਿੰਡਾਂ ਵਿੱਚ ਫੀਵਰ ਸਰਵੇ ਕਰਵਾਇਆ ਗਿਆ ਅਤੇ ਡੇਂਗੂ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ...
ਪਿੰਡ ਕੰਮਿਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਿਕਲਾਂ ਦਾ ਕੀਤਾ ਹੱਲ

ਪਿੰਡ ਕੰਮਿਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਿਕਲਾਂ ਦਾ ਕੀਤਾ ਹੱਲ

Punjab
ਫ਼ਰੀਦਕੋਟ 05 ਜੁਲਾਈ,2024 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਕੰਮਿਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਫ਼ਤਰ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਪੁੱਜੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ(ਵਿ) ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ  ਜਿਥੇ ਲੋਕਾਂ ਵਿਚ ਕੈਂਪਾਂ ਦੇ ਪ੍ਰਤੀ ਕਾਫੀ ਉਤਸ਼ਾਹ ਪਾਇਆ ਗਿਆ ਅਤੇ ਉਥੇ ਉਨ੍ਹਾਂ ਵੱਧ-ਚੜ੍ਹ ਕੇ ਇਨ੍ਹਾਂ ਕੈਂਪਾਂ ਵਿਚ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਕੈਂਪਾਂ ਵਿਚ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਨ ਦੇ ਉਦੇਸ਼ ਨਾਲ ਇਹ ਕੈਂਪ ਸ਼ੁਰੂ ਕੀਤੇ ਗਏ ਹਨ । ਇਸ ...
ਡੇਂਗੂ ਤੇ ਮਲੇਰੀਏ ਦਾ ਇਲਾਜ਼ ਸਾਰੇ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ

ਡੇਂਗੂ ਤੇ ਮਲੇਰੀਏ ਦਾ ਇਲਾਜ਼ ਸਾਰੇ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ

Punjab
ਮਾਨਸਾ, 05 ਜੁਲਾਈ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੀਆਂ ਹਦਾਇਤਾਂ ’ਤੇ ਸ੍ਰੀ ਸੰਤੋਸ਼ ਭਾਰਤੀ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਅਗਵਾਈ ਹੇਠ ਲੋਕਾਂ ਨੂੰ ਡੇਂਗੂ ਤੇ ਮਲੇਰੀਏ ਦੇ ਬਚਾਅ ਸੰਬੰਧੀ  ਡਰਾਈ ਡੇਅ ਫਰਾਈ ਡੇਅ ਮੌਕੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਕਾਰਨ ਡੇਂਗੂ ਅਤੇ ਮਲੇਰੀਏ ਦੇ ਮਰੀਜ਼ਾਂ ਵਿਚ ਵਾਧਾ ਹੋਣ ਲੱਗਦਾ ਹੈ, ਮਲੇਰੀਆ ਮਾਦਾ ਐਨੋਫਲੀਜ਼  ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਸਾਨੂੰ ਆਪਣੇ ਆਲੇ ਦੁਆਲੇ ਗਲੀਆਂ ਘਰਾਂ ਵਿੱਚ ਪਏ ਟੁੱਟੇ ਬਰਤਨ, ਟਾਇਰ ਆਦਿ  ਵਿਚ ਕਿਤੇ ਵੀ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ, ਕਿਉਂਕਿ ਮੱਛਰ ਖੜ੍ਹੇ ਪਾਣੀ ਵਿਚ ਅੰਡੇ ਦਿੰਦਾ ਹੈ। ਪੰਜਾਬ ਸਰਕਾਰ ਦੇ ਆਦੇਸ਼ਾਂ ’ਤੇ ਦਫਤਰਾਂ ਅਤੇ ਘਰਾਂ ਵਿਚ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਂਦਾ ਹੈ। ਇਸ ਦਿਨ ਸਾਨੂੰ ਕੂਲਰਾਂ ਦਾ ਪਾਣੀ ਕੱਢ ਕੇ ਚੰਗੀ ਤਰ੍ਹਾਂ ਸੁੱਕਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫਰਿੱਜਾਂ ਦੇ ਪਿੱਛੇ ਲੱਗੀ ਟਰੇਅ ਵਿੱਚ ਪਾਣੀ ਪਾਣੀ ਨਾ ਖੜ੍ਹਾ ਹੋਣ ...
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਰਵੀਨ ਕੌਰ ਨੇ ਵਿਸ਼ਵ ਜੂਨੋਸਿਸ ਦਿਵਸ ਤੇ ਕੀਤੀ ਮਹੱਤਵਪੂਰਣ ਜਾਣਕਾਰੀ ਸਾਂਝੀ

ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਰਵੀਨ ਕੌਰ ਨੇ ਵਿਸ਼ਵ ਜੂਨੋਸਿਸ ਦਿਵਸ ਤੇ ਕੀਤੀ ਮਹੱਤਵਪੂਰਣ ਜਾਣਕਾਰੀ ਸਾਂਝੀ

Punjab
ਮੋਗਾ 5 ਜੁਲਾਈ: 6 ਜੁਲਾਈ ਨੂੰ ਵਿਸ਼ਵ ਜੂਨੋਸਿਸ ਦਿਵਸ ਨਾਲ ਸਬੰਧਤ ਵਿਸ਼ੇਸ਼ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਜੂਨੋਸਿਸ ਅੱਖਰ ਤੋਂ ਮਤਲਬ ਹੈ ਕਿ ਜਾਨਵਰਾਂ ਤੋਂ ਮਨੁੱਖਾਂ ਨੂੰ ਬਿਮਾਰੀਆਂ ਦਾ ਲੱਗਣਾ ਅਤੇ ਫਿਰ ਮਨੁੱਖਾਂ ਤੋਂ ਮਨੁੱਖਾਂ ਜਾਂ ਜਾਨਵਰਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ। ਉਨ੍ਹਾਂ ਦੱਸਿਆ ਕਿ ਇਸ ਦਿਨ  ਫਰਾਂਸ ਦੇ ਇਕ ਵਿਗਿਆਨੀ ਵੱਲੋਂ ਹਲਕਾਅ ਦੀ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ ਸੀ। ਪਿਛਲੇ ਦੋ ਤਿੰਨ ਦਹਾਕਿਆਂ ਤੋਂ ਜੂਨੋਸਿਸ ਬਿਮਾਰੀਆਂ ਵਿੱਚ ਕਾਫੀ ਵਾਧਾ ਹੋਇਆ ਹੈ।ਇਸ ਦਾ ਕਾਰਨ ਵਾਤਾਵਰਨ ਵਿੱਚ ਬਦਲਾਓ ਸ਼ਹਿਰੀਕਰਨ ਜਨਸੰਖਿਆ ਦਾ ਵਧਣਾ ਵੀ ਹੋ ਸਕਦਾ ਹੈ। ਜਿਵੇਂ ਸਾਡੇ ਆਲੇ-ਦੁਆਲੇ ਵੀ ਪਾਲਤੂ , ਜੰਗਲੀ ਅਤੇ ਅਵਾਰਾ ਘੁੰਮਣ ਵਾਲੇ ਜਾਨਵਰ ਅਤੇ ਪੰਛੀ ਹੁੰਦੇ ਹਨ, ਪਰ ਸਾਨੂੰ ਅੱਜ ਦੇ ਸਮੇਂ ਵਿੱਚ ਇਹਨਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਬੈਕਟੀਰੀਅਲ ਬਿਮਾਰੀਆਂ ਜਿਵੇਂ ਕਿ ਲੈਪਟੋਸਪਾਈਰੋਸਿਸ, ਸਲਮੋਨੇਲਾ (ਟਾਈਫਾਈ), ਬਰੂਸੈਲਾ, ਪਲੇਗ, ਅੰਥਰੈਕਸ, ਈਕੌਲੀ...
ਵੇਕ ਅੱਪ ਲੁਧਿਆਣਾ – ਡਿਪਟੀ ਕਮਿਸ਼ਨਰ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਵੇਕ ਅੱਪ ਲੁਧਿਆਣਾ – ਡਿਪਟੀ ਕਮਿਸ਼ਨਰ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Punjab
ਲੁਧਿਆਣਾ, 5 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 'ਵੇਕ ਅੱਪ ਲੁਧਿਆਣਾ' ਮਿਸ਼ਨ ਤਹਿਤ ਟ੍ਰੀ ਏ.ਟੀ.ਐਮ-3.0 ਦੀ ਸ਼ੁਰੂਆਤ ਕੀਤੀ। ਇਹ ਪ੍ਰੋਗਰਾਮ ਐਨ.ਜੀ.ਓ. ਸਿਟੀ ਨੀਡਜ ਦੀ ਭਾਈਵਾਲੀ ਅਤੇ ਐਨ.ਜੀ.ਓ. ਐਕਟ ਹਿਊਮਨ, ਸਮਾਲ ਆਈਡਿਆ, ਗਰੇਟ ਆਈਡਿਆ, ਮਾਰਸ਼ਲ ਏਡ ਅਤੇ ਕਨਫੀਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੇ ਸਮਰਥਨ ਨਾਲ ਆਰੰਭਿਆ ਗਿਆ ਹੈ। ਟ੍ਰੀ ਏ.ਟੀ.ਐਮ-3.0 ਰਾਹੀਂ ਲੋਕਾਂ ਨੂੰ 35000 ਦੇ ਕਰੀਬ ਮੁਫ਼ਤ ਬੂਟੇ ਵੰਡੇ ਜਾਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਾਨਸੂਨ ਸੀਜ਼ਨ ਦੌਰਾਨ ਪਹਿਲਾਂ ਹੀ ਵੱਡੇ ਪੱਧਰ 'ਤੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸਦੇ ਤਹਿਤ ਲੁਧਿਆਣਾ ਵਿੱਚ 11 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਹ ਬਰਸਾਤ ਦੇ ਮੌਸਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1 ਲੱਖ ਬੂਟੇ ਲਗਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਅਤੇ 14 ਜੁਲਾਈ ਨੂੰ ਵੱਡੇ ਪੱਧਰ 'ਤੇ ਪੌਦੇ ਲਗਾਉਣ ਦੀ ਮੁਹਿੰਮ ਵੀ ਉਲੀਕੀ ਗਈ ਹ ਜਿਸਦਾ ਮੁੱਖ ਉਦੇਸ਼ ਉਨ੍ਹਾਂ ਖੇਤਰਾਂ ਵਿੱਚ ਹਰਿਆਲੀ ਵਧਾਉਣਾ ਹੈ ਜਿੱਥੇ ...
ਵਿਧਾਇਕ ਰਣਬੀਰ ਭੁੱਲਰ ਨੇ ਸਤਲੁਜ ਦਰਿਆ ਦੇ ਬੰਨ੍ਹਾਂ ਦਾ ਕੀਤਾ ਨਿਰੀਖਣ

ਵਿਧਾਇਕ ਰਣਬੀਰ ਭੁੱਲਰ ਨੇ ਸਤਲੁਜ ਦਰਿਆ ਦੇ ਬੰਨ੍ਹਾਂ ਦਾ ਕੀਤਾ ਨਿਰੀਖਣ

Punjab
ਫ਼ਿਰੋਜ਼ਪੁਰ, 05 ਜੁਲਾਈ 2024.           ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੁੱਠਿਆਂ ਵਾਲਾ, ਧੀਰਾ ਘਾਰਾ ਆਦਿ ਦਾ ਦੌਰਾ ਕੀਤਾ ਅਤੇ ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਦਰਿਆਂ ਬੰਨ੍ਹਾਂ ਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ ਅਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।           ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਬੰਨ੍ਹਾਂ ਦਾ ਨਿਰੀਖਣ ਕਰਨ ਉਪਰੰਤ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਤਲੁਜ ਦਰਿਆ ਦੇ ਬੰਨ੍ਹਾਂ ਦੀ ਸਥਿਤੀ ਜਿੱਥੇ ਕਿਤੇ ਵੀ ਕਮਜ਼ੋਰ ਲੱਗ ਰਹੀ ਹੈ ਉੱਥੇ ਮਿੱਟੀ ਪੁਆ ਕੇ ਬੰਨ੍ਹ ਨੂੰ ਮਜ਼ਬੂਤ ਕਰ ਲਿਆ ਜਾਵੇ ਤਾਂ ਜੋ ਪਾਣੀ ਦਾ ਪੱਧਰ ਵੱਧਣ ਤੇ ਬੰਨ੍ਹ ਟੁੱਟਣ ਦਾ ਖ਼ਤਰਾ ਨਾ ਰਹੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹਲਕੇ ਅੰਦਰ ਪੈਂਦੇ ਸੰਭਾਵੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਲਗਾਤਾਰ ਦੌਰਾ ਕੀਤਾ ਜਾਵੇਗਾ। ਵਿਧਾਇਕ ਸ. ਭੁੱਲਰ ਨੇ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਵਾਂਗ ਹੈ ਅਤੇ ਮੈਂ ਹਰ ਸਮੇਂ ਆਪਣੇ ਪਰਿਵਾਰ ਦੀ ਮੱਦਦ ਲਈ ਤਤਪਰ ਹਾਂ। ...
ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਫ਼ਤੇ ਵਿੱਚ ਲਗਾਏ ਜਾਣਗੇ 2 ਜਨ ਸੁਣਵਾਈ ਕੈਂਪ

ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਫ਼ਤੇ ਵਿੱਚ ਲਗਾਏ ਜਾਣਗੇ 2 ਜਨ ਸੁਣਵਾਈ ਕੈਂਪ

Punjab
ਮਾਨਸਾ, 05 ਜੁਲਾਈ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਘਰਾਂ ਦੇ ਨੇੜੇ ਕਰਨ ਦੇ ਮੰਤਵ ਨਾਲ 09 ਜੁਲਾਈ ਤੋਂ ਹਰੇਕ ਹਫਤੇ ਮੰਗਲਵਾਰ ’ਤੇ ਸ਼ੁੱਕਰਵਾਰ ਵਾਲੇ ਦਿਨ ਪਿੰਡਾਂ ਦੇ ਕਲਸਟਰ ਬਣਾ ਕੇ ਜਨ ਸੁਣਵਾਈ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਹਰੇਕ ਹਫਤੇ ਵੀਰਵਾਰ ਵਾਲੇ ਦਿਨ ਸਵੇਰੇ 09:00 ਵਜੇ ਤੋਂ ਦੁਪਿਹਰ 01:30 ਵਜੇ ਤੱਕ ਉਹ ਆਪਣੇ ਦਫ਼ਤਰ ਵਿੱਚ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਸਬੰਧੀ ਹਰੇਕ ਵੀਰਵਾਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚਣ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਆਮ ਲੋਕਾਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਸਮੂਹ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ ਅਤੇ ਸਮੇਂ ਸਿਰ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਵਾਲੇ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ...
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

Punjab
ਲੁਧਿਆਣਾ, 05 ਜੁਲਾਈ (000) - ਮੌਨਸੂਨ ਸੀਜ਼ਨ ਦੌਰਾਨ ਨੀਵੇਂ ਇਲਾਕਿਆਂ ਵਿੱਚ ਬਰਸਾਤੀ ਪਾਣੀ ਭਰਨ ਤੋਂ ਬਚਾਅ ਲਈ ਅਗਾਊਂ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਨਗਰ ਨਿਗਮ ਜ਼ੋਨ-ਬੀ ਦਫ਼ਤਰ ਵਿਖੇ ਮੀਟਿੰਗ ਦੌਰਾਨ ਨਿਗਮ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਛੀਨਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਗਾਮੀ ਬਰਸਾਤੀ ਮੌਸਮ ਤੋਂ ਪਹਿਲਾਂ ਸੜਕਾਂ ਕਿਨਾਰੇ ਬਣੇ ਨਾਲਿਆਂ ਦੀ ਸਾਫ-ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਵਿਧਾਇਕ ਛੀਨਾ ਅਤੇ ਜ਼ੋਨਲ ਕਮਿਸ਼ਨਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਸਥਾਨਾਂ ਵਿੱਚ ਕੂੜਾ ਨਾ ਸੁੱਟਣ ਕਿਉਂਕਿ ਕੂੜਾ ਸੀਵਰੇਜ ਸਿਸਟਮ ਨੂੰ ਬਲਾਕ ਕਰ ਦਿੰਦਾ ਹੈ ਜਿਸ ਨਾਲ ਸੜ੍ਹਕਾਂ 'ਤੇ ਪਾਣੀ ਭਰ ਜਾਂਦਾ ਹੈ। ਵਿਧਾਇਕ ਛੀਨਾ ਨੇ ਅਧਿਕਾਰੀਆਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਡੇਂਗੂ, ਮਲੇਰੀਆ, ਚਿਕਨਗੁਣੀਆਂ ਆਦਿ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਵੀ ਕਿਹਾ। ਸਾਰੇ ਵਾਰਡਾਂ ਵਿੱਚ ਮੱਛਰਾਂ ਦੇ ...