Saturday, August 15
Shadow

Author: admin

ਕੋਟ ਈਸੇ ਖਾਂ ਵਿਖੇ ਪ੍ਰਸ਼ਾਸ਼ਨ ਨੇ ਮੌਕੇ ਉੱਤੇ ਮੁਹਈਆ ਕਰਵਾਈਆਂ ਸੇਵਾਵਾਂ

ਕੋਟ ਈਸੇ ਖਾਂ ਵਿਖੇ ਪ੍ਰਸ਼ਾਸ਼ਨ ਨੇ ਮੌਕੇ ਉੱਤੇ ਮੁਹਈਆ ਕਰਵਾਈਆਂ ਸੇਵਾਵਾਂ

Punjab
ਕੋਟ ਈਸੇ ਖਾਂ, 5 ਜੁਲਾਈ (000) - ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਆਪ ਦੀ ਸਰਕਾਰ-ਆਪ ਦੇ ਦੁਆਰ' ਤਹਿਤ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸੇ ਲੜੀ ਤਹਿਤ ਅੱਜ ਬਲਾਕ ਕੋਟ ਈਸੇ ਖਾਂ ਦੇ ਪਿੰਡਾਂ ਦਾ ਕੈਂਪ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤਾ। ਇਸ ਕੈਂਪ ਵਿਚ ਸੈਂਕੜੇ ਲੋਕਾਂ ਨੇ ਸ਼ਿਰਕਤ ਕਰਕੇ ਆਪਣੇ ਰੁਕੇ ਕੰਮ ਕਰਵਾਏ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਲਈ। ਕਈ ਲਾਭਪਾਤਰੀਆਂ ਨੂੰ ਮੌਕੇ ਉੱਤੇ ਸਰਟੀਫਿਕੇਟ ਜਾਰੀ ਕੀਤੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵੋਟਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਉੱਤੇ ਲੋਕਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਦਿੱਤੀਆਂ ਜਾਣਗੀਆਂ। ਪੰਜਾਬ ...
ਮਿਸ਼ਨ ਆਗਾਜ਼ ਤਹਿਤ ਕੋਰਸ ਪੂਰਾ ਕਰ ਚੁੱਕੇ ਪ੍ਰਾਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੰਡੇ ਸਿਖਲਾਈ ਸਰਟੀਫਿਕੇਟ

ਮਿਸ਼ਨ ਆਗਾਜ਼ ਤਹਿਤ ਕੋਰਸ ਪੂਰਾ ਕਰ ਚੁੱਕੇ ਪ੍ਰਾਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੰਡੇ ਸਿਖਲਾਈ ਸਰਟੀਫਿਕੇਟ

Punjab
ਫ਼ਿਰੋਜ਼ਪੁਰ, 05 ਜੁਲਾਈ 2024:           ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫ਼ਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਿਸ਼ਨ ਆਗਾਜ਼ ਤਹਿਤ ਦਫ਼ਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਚਲਾਏ ਗਏ ਮੁਫ਼ਤ ਕੰਪਿਊਟਰ ਕੋਰਸ ਦੇ ਛੇਵੇਂ ਬੈਚ ਜੋ ਕਿ 22 ਮਾਰਚ 2024 ਤੋਂ 06 ਜੂਨ 2024 ਤੱਕ ਚਲਾਇਆ ਗਿਆ, ਵਿੱਚ ਭਾਗ ਲੈਣ ਵਾਲੇ ਅਤੇ ਕੋਰਸ ਪੂਰਾ ਕਰਨ ਵਾਲੇ 30 ਪ੍ਰਾਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ(ਵਿ)-ਕਮ-ਸੀ.ਈ.ਓ. ਸ਼੍ਰੀ ਅਰੁਨ ਸ਼ਰਮਾ ਵੱਲੋਂ ਸਰਟੀਫ਼ਿਕੇਟ ਤਕਸੀਮ ਕੀਤੇ ਗਏ।           ਇਸ ਮੌਕੇ ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਪ੍ਰਾਰਥੀਆਂ ਨੂੰ ਬੇਸਿਕ ਕੰਪਿਊਟਰ, ਡਿਜੀਟਲ ਲਿਟਰੇਸੀ, ਪਰਸਨੈਲਟੀ ਡਿਵੈਲਪਮੈਂਟ, ਇੰਟਰਵਿਊ ਸਕਿੱਲਜ਼, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਹੁਨਰ ਨੂੰ ਨਿਖਾਰਣ ਲਈ ਲੋੜੀਂਦੀ ਸਿੱਖਿਆ ਦਿੱਤੀ ਗਈ।           ਉਪਰੰਤ ਮੁਫ਼ਤ ਕੰਪਿਊਟਰ ਕੋਰਸ ਦਾ ਸੱਤਵਾਂ ਬੈਚ ਚਾਲੂ ਕੀਤਾ ਗਿਆ ਅਤੇ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਮਨ ਲਗਾ ਕੇ ਕੰਪਿਊਟਰ ਸਿੱਖ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

Punjab
ਚੰਡੀਗੜ੍ਹ, 5 ਜੁਲਾਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਬਾਬਤ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਚੋਣ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਨੂੰ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ, ਪਖਾਨਿਆਂ ਅਤੇ ਸ਼ੈੱਡਾਂ ਦਾ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ  ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਸਰੀਰਕ ਤੌਰ ਉੱਤੇ ਅਪਹਾਜ ਵੋਟਰਾਂ ਲਈ ਹਰੇਕ ਪੋਲਿੰਗ ਸਟੇਸ਼ਨ 'ਤੇ ਰੈਂਪ ਤੇ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵੋਟਿੰਗ ਲਈ ਕਤਾਰ ਲੰਬੀ ਹੁੰਦੀ ਹੈ ਤਾਂ...
‘‘ਹਰ ਮਨੁੱਖ ਲਾਵੇ ਇਕ ਰੁੱਖ’’ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਲਗਾਏ ਗਏ ਰੁੱਖ

‘‘ਹਰ ਮਨੁੱਖ ਲਾਵੇ ਇਕ ਰੁੱਖ’’ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਲਗਾਏ ਗਏ ਰੁੱਖ

Punjab
ਫ਼ਿਰੋਜ਼ਪੁਰ, 05 ਜੁਲਾਈ 2024:         ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਰੁੱਖ ਲਗਾ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।           ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਵੱਧ ਰਹੀ ਆਲਮੀ ਤਪਸ਼ ਤੇ ਪ੍ਰਦੂਸ਼ਣ ’ਤੇ ਕਾਬੂ ਪਾਉਣਾ ਸਮੇਂ ਦੀ ਲੋੜ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਹਰ ਮਨੁੱਖ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ ਅਤੇ ਘੱਟੋ-ਘੱਟ ਇਕ ਰੁੱਖ ਜ਼ਰੂਰ ਲਗਾਵੇ। ਉਨ੍ਹਾਂ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮੁਹੱਈਆ ਕਰਵਾਈਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਛੇ ਬਲਾਕਾਂ ਵਿੱਚ ਲੱਗਭਗ 65 ਏਕੜ ਜ਼ਮੀਨ ਤੇ ਰਿਵਾਇਤੀ ਰੁੱਖ ਲਗਾ ਕੇ ਮਿੰਨੀ ਜੰਗਲ ਸਥਾਪਿਤ ਕੀਤੇ ਜਾਣਗੇ। ਇਨ੍ਹਾਂ ਮਿੰਨੀ ਜੰਗਲਾਂ ਦੀ ਸੰਭਾਲ ...
ਪੀਸੀਪੀਐਨਡੀਟੀ ਐਡਵਾਈਜ਼ਰੀ ਕਮੇਟੀ ਦੀ ਦਫਤਰ ਸਿਵਲ ਸਰਜਨ ਫਾਜਿਲਕਾ ਵਿਖੇ ਹੋਈ ਮੀਟਿੰਗ

ਪੀਸੀਪੀਐਨਡੀਟੀ ਐਡਵਾਈਜ਼ਰੀ ਕਮੇਟੀ ਦੀ ਦਫਤਰ ਸਿਵਲ ਸਰਜਨ ਫਾਜਿਲਕਾ ਵਿਖੇ ਹੋਈ ਮੀਟਿੰਗ

Punjab
ਫਾਜ਼ਿਲਕਾ, 5 ਜੁਲਾਈ ਜਿਲ੍ਹਾ ਫਾਜਿਲਕਾ ਵਿੱਚ ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣਾ ਅਤੇ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਐਪ੍ਰੋਪ੍ਰੀਏਟ ਅਥਾਰਟੀ ਕਮ ਸਿਵਲ ਸਰਜਨ ਡਾ ਚੰਦਰ ਸ਼ੇਖਰ ਦੀ ਦੇਖ ਰੇਖ ਵਿੱਚ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਸਮੇਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਅਤੇ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਦੀ ਮੀਟਿੰਗ ਵਿੱਚ ਰੇਡੀਓਲੋਜਿਸਟਾਂ/ਹਸਪਤਾਲਾਂ ਦੇ ਮਾਲਕਾਂ ਵੱਲੋਂ ਕਲੀਨਿਕਾਂ/ਹਸਪਤਾਲਾਂ ਵਿੱਚ ਅਲਟ੍ਰਰਾਸਾਉਂਡ ਕਰਨ ਦੀ ਮੰਨਜੂਰੀ ਲੈਣਾ, ਰਜਿਸ਼ਟ੍ਰੇਸ਼ਨਾਂ ਰੱਦ ਕਰਨ, ਨਵੀਆਂ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ, ਅਲਟਰਾ ਸਾਊਂਡ ਸੈਂਟਰਾਂ ਦੀ ਨਿਰੰਤਰ ਇੰਸਪੈਕਸ਼ਨਾਂ ਕਰਨੀਆਂ, ਜਾਗਰੂਕਤਾ ਮੁਹਿੰਮਾਂ ਤੇਜ ਕਰਨ ਅਤੇ ਕਪੈਸਿਟੀ ਬਿੰਲਡਿੰਗ ਵਰਕਸ਼ਾਪ ਕਰਨ ਤੇ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਫੈਸਲੇ ਲਏ ਗਏ। ਡਾ ਚੰਦਰ ਸ਼ੇਖਰ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਜਿਲ੍ਹੇ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸਦਕਾ...
ਮੁੱਖ ਖੇਤੀਬਾੜੀ ਅਫ਼ਸਰ ਨੇ ਮੀਟਿੰਗ ਵਿੱਚ ਖੇਤੀਬਾੜੀ ਅਧਿਕਾਰੀਆਂ ਨੂੰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਹਦਾਇਤਾਂ

ਮੁੱਖ ਖੇਤੀਬਾੜੀ ਅਫ਼ਸਰ ਨੇ ਮੀਟਿੰਗ ਵਿੱਚ ਖੇਤੀਬਾੜੀ ਅਧਿਕਾਰੀਆਂ ਨੂੰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਹਦਾਇਤਾਂ

Punjab
ਸ੍ਰੀ ਮੁਕਤਸਰ ਸਾਹਿਬ, 05 ਜੁਲਾਈ ਡਾ: ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਨਰਮੇਂ ਦੀ ਫ਼ਸਲ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਦੀਆਂ 27 ਪੈਸਟ ਸਰਵੇਲੈਂਸ ਟੀਮਾਂ ਵੱਲੋ ਲਗਾਤਾਰ ਖੇਤਾਂ ਵਿੱਚ ਨਰਮੇਂ ਦੀ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਸਰਵੇਖਣ ਅਨੁਸਾਰ ਅਜੇ ਤੱਕ ਨਰਮੇਂ ਦੀ ਫ਼ਸਲ ਤਸੱਲੀਬਖ਼ਸ਼ ਹੈ ਅਤੇ ਫਸਲ ਉਪਰ ਕਿਸੇ ਵੀ ਕੀਟ ਜਾਂ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਵੱਲੋਂ ਖੇਤੀਬਾੜੀ ਅਧਿਕਾਰੀਆਂ ਨੂੰ ਫ਼ਸਲੀ ਵਿਭਿੰਨਤਾ ਨੂੰ ਉਤਸਾ਼ਹਿਤ ਕਰਨ ਲਈ ਝੋਨੇ ਦੇ ਬਦਲ ਵਜੋਂ ਸਾਉਣੀ ਰੁੱਤ ਦੀਆਂ ਫ਼ਸਲਾਂ ਜਿਵੇਂ ਪਕਾਵੀਂ ਮੱਕੀ ਅਧੀਨ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੱਕੀ ਦੀ ਫ਼ਸਲ ਨੂੰ ਹੋਰ ਜਿ਼ਆਦਾ ਉਤਾਸ਼ਾਹਿਤ ਕਰਨ ਲਈ ਸਾਉਣੀ 2024 ਦੌਰਾਨ ਬੀਜੀ ਜਾਣ ਵਾਲੀ ਪਕਾਵੀਂ ਮੱਕੀ ਪੀ.ਏ.ਯੂ. ਲੁਧਿਆਣਾ ਵੱਲੋਂ ਪ੍ਰਮਾਣਿਤ ਕਿਸਮਾਂ ਦੇ ਬੀਜ਼ ...
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ

National
ਮਾਨਸਾ, 05 ਜੁਲਾਈ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੰਮਕਾਜ ਲਈ ਆਉਣ ਵਾਲੇ ਲੋਕਾਂ ਨੂੰ ਹੋਰ ਵਧੇਰੇ ਸੁਖਾਵੇਂ ਢੰਗ ਅਤੇ ਸਹਾਇਤਾ ਲਈ ‘ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ’ ਖੋਲਿ੍ਹਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਹ ਸਹਾਇਤਾ ਕੇਂਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗਰਾਊਂਡ ਫਲੋਰ ’ਤੇ ਖੋਲਿ੍ਹਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਵਿਭਾਗ ਨਾਲ ਸਬੰਧਤ ਕੰਮ, ਸ਼ਿਕਾਇਤ ਅਤੇ ਉਸ ’ਤੇ ਕੀਤੀ ਜਾ ਰਹੀ ਕਾਰਵਾਈ ਸਬੰਧੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਹਾਇਤਾ ਕੇਂਦਰ ’ਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਡੀ.ਸੀ. ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਨੂੰ ਸਹੀ ਜਾਣਕਾਰੀ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਮਾਰਗਦਰਸ਼ਨ ਕਰਨਗੇ ਤਾਂ ਜੋ ਲੋਕਾਂ ਨੂੰ ਵਿਭਾਗੀ ਅਧਿਕਾਰੀਆਂ ਨੂੰ ਮਿਲਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਹਰ ਰੋਜ਼ ਕੰਮਕਾਜ ਵਾਲੇ ਦਿਨ ਸਵੇਰੇ 09 ਵਜੇ ਤੋਂ...
‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਲੱਖੇਵਾਲੀ ਵਿਖੇ ਲਗਾਇਆ ਗਿਆ ਲੋਕ  ਸਵਿਧਾ ਕੈਂਪ

‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਲੱਖੇਵਾਲੀ ਵਿਖੇ ਲਗਾਇਆ ਗਿਆ ਲੋਕ ਸਵਿਧਾ ਕੈਂਪ

Punjab
ਸ੍ਰੀ ਮੁਕਤਸਰ ਸਾਹਿਬ, 05 ਜੁਲਾਈ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ  ਪਿੰਡ ਲੱਖੇਵਾਲੀ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ , ਇਸ ਕੈਂਪ ਦੀ ਪ੍ਰਧਾਨਗੀ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬਧਤ ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਰਿਹਾਇਸੀ ਸਰਟੀਫਿਕੇਟ, ਮੈਰਿਜ ਰਜਿਸਟਰੇਸ਼ਨ ਸਰਟੀਫਿਕੇਟ, ਮਨਰੇਗਾ ਸਕੀਮ ਨਾਲ ਸਬੰਧਿਤ ਸੇਵਾਵਾਂ ਮੌਕੇ ਤੇ ਲੋੜਵੰਦਾਂ ਨੂੰ ਪ੍ਰਦਾਨ ਕੀਤੀਆਂ ਗਈਆਂ। ਇਸ ਕੈਂਪ ਵਿੱਚ ਲੱਖੇਵਾਲੀ, ਨੰਦਗੜ੍ਹ, ਸੰਮੇਵਾਲੀ ਅਤੇ ਮਦਰੱਸਾ ਦੇ ਵਸਨੀਕਾਂ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂੰ ਕਰਵਾਇਆ ਅਤੇ ਮੌਕੇ ਤੇ ...
ਪ੍ਰਸ਼ਾਸਨ ਅਤੇ ਥਿੰਕ ਗੈਸ ਵੱਲੋਂ ਪਿੰਡ ਲਲਤੋਂ ‘ਚ ਲੈਵਲ-3 ਮੌਕ ਡਰਿੱਲ ਦਾ ਸਫਲ ਆਯੋਜਨ

ਪ੍ਰਸ਼ਾਸਨ ਅਤੇ ਥਿੰਕ ਗੈਸ ਵੱਲੋਂ ਪਿੰਡ ਲਲਤੋਂ ‘ਚ ਲੈਵਲ-3 ਮੌਕ ਡਰਿੱਲ ਦਾ ਸਫਲ ਆਯੋਜਨ

Punjab
ਲੁਧਿਆਣਾ, 5 ਜੁਲਾਈ (000) - ਜ਼ਿਲ੍ਹਾ ਪ੍ਰਸ਼ਾਸਨ ਅਤੇ ਥਿੰਕ ਗੈਸ ਵੱਲੋਂ ਪਿੰਡ ਲਲਤੋਂ ਵਿਖੇ ਲੈਵਲ-3 ਮੌਕ ਡਰਿੱਲ ਨੂੰ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਚਾਰਜ ਪਾਈਪਲਾਈਨ 'ਤੇ ਕਿਸੇ ਤੀਜੀ ਧਿਰ ਦੁਆਰਾ ਖੁਦਾਈ ਦੌਰਾਨ ਗੈਸ ਲੀਕ ਦੇ ਨਤੀਜੇ ਵਜੋਂ ਇੱਕ ਵੱਡੀ ਅੱਗ ਨੂੰ ਦਰਸਾਉਂਦਾ ਇੱਕ ਕਾਲਪਨਿਕ ਦ੍ਰਿਸ਼ ਬਣਾਇਆ ਗਿਆ ਸੀ। ਥਿੰਕ ਗੈਸ ਟੀਮ ਨੇ ਕੰਟਰੋਲ ਰੂਮ, ਐਚ.ਐਸ.ਐਸ.ਈ. ਅਤੇ ਆਪਸੀ ਸਹਾਇਤਾ ਟੀਮਾਂ ਸਮੇਤ ਦਫ਼ਤਰ ਡਿਪਟੀ ਕਮਿਸ਼ਨਰ, ਪੰਜਾਬ ਪੁਲਿਸ, ਪੀ.ਡਬਲਯੂ.ਡੀ., ਫਾਇਰ ਵਿਭਾਗ, ਸੀ.ਐਮ.ਓ, ਖੁਰਾਕ ਅਤੇ ਸਿਵਲ ਸਪਲਾਈ, ਐਨ.ਡੀ.ਆਰ.ਐਫ. ਅਤੇ ਗੇਲ ਨਾਲ ਤਾਲਮੇਲ ਕਰਕੇ ਤੇਜ਼ੀ ਨਾਲ ਕੰਮ ਕੀਤਾ। ਮੌਕ ਡ੍ਰਿਲ ਤੋਂ ਬਾਅਦ, ਵਧੀਆ ਅਭਿਆਸਾਂ, ਪ੍ਰਾਪਤ ਜਾਣਕਾਰੀਆਂ ਅਤੇ ਭਵਿੱਖ ਲਈ ਬਿਹਤਰ ਢੰਗ ਨਾਲ ਤਿਆਰ ਹੋਣ ਲਈ ਸਿੱਖੇ ਗਏ ਪਾਠਾਂ ਦਾ ਵਿਸ਼ਲੇਸ਼ਣ ਕਰਨ ਲਈ ਇੱਕ ਰਸਮੀ ਡੀਬਰੀਫਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਇਹ ਡ੍ਰਿਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਦੀਪਕ ਭਾਟੀਆ ਅਤੇ ਥਿੰਕ ਗੈਸ ਟੀਮ ਦੇ ਹੋਰ ਸੀਨੀਅਰ ਮੈਂਬਰਾਂ ਦੀ ਯੋਗ ਅਗਵਾਈ ਹੇਠ ਕਰਵਾਈ ਗਈ। ਐਸ.ਡੀ.ਐਮ. ਦੀਪਕ ਭਾਟੀਆ ਨੇ ਥਿੰਕ ਗੈਸ ਟੀਮ ...
ਬਾਰੇਕਾ ਵਿਚ ਡੇਂਗੂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਬਾਰੇਕਾ ਵਿਚ ਡੇਂਗੂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

Punjab
ਫਾਜ਼ਿਲਕਾ, 05 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਬਾਰੇਕਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਰਾਜ ਕੁਮਾਰ ਨੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰ ਦੇ ਆਲੇ-ਦੁਆਲੇ ਰੱਖੇ ਖਾਲੀ ਬਰਤਨਾਂ ਵਿੱਚ ਸਾਫ਼ ਪਾਣੀ ਨੂੰ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ ਵਿੱਚ ਨਹੀਂ ਪਲਦਾ ਅਤੇ ਦਿਨ ਵੇਲੇ ਹਮਲਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ। ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ, ਬਰਤਨਾਂ ਆਦਿ ਵਿੱਚ ਖੜ੍ਹੇ ਪਾਣੀ ਦੀ...