Saturday, August 15
Shadow

Author: admin

ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਇਨ ਕਰ ਸਕਦੇ ਹਨ ਅਪਲਾਈ: ਡਿਪਟੀ ਕਮਿਸ਼ਨਰ

ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਇਨ ਕਰ ਸਕਦੇ ਹਨ ਅਪਲਾਈ: ਡਿਪਟੀ ਕਮਿਸ਼ਨਰ

Punjab
 ਫਾਜ਼ਿਲਕਾ, 5 ਜੁਲਾਈ    ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂ ਦੁੱਗਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਆਨਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ (02/2025 ਇਨਟੇਕ) ਲਈ ਆਨਲਾਈਨ ਪ੍ਰੀਖਿਆ 18 ਅਕਤੂਬਰ 2024 ਤੋਂ ਹੋਣੀ ਹੈ।    ਉਨ੍ਹਾਂ ਕਿਹਾ ਕਿ ਅਗਨੀਪੱਥ ਸਕੀਮ ਤਹਿਤ ਅਗਨੀਵੀਰਵਾਯੂ ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾਂਦੀ ਹੈ। ਭਰਤੀ ਦੀ ਰਜਿਸਟਰੇਸ਼ਨ ਲਈ ਬਿਨੈਕਾਰ  https://agnipathvayu.cdac.in ਵੈਬ ਪੋਰਟਲ  'ਤੇ ਲਾਗਇਨ ਕਰ ਸਕਦੇ ਹਨ। ਬਿਨੈਕਾਰ ਅਗਨਵੀਰਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈ ਸਿਰਫ ਆਨਲਾਈਨ ਮਾਧਿਅਮ ਰਾਹੀਂ ਹੀ ਭੇਜਣ।   ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 3 ਜੁਲਾਈ 2004 ਅਤੇ 03 ਜਨਵਰੀ 2008 ਵਿਚਕਾਰ (ਦੋਵੇ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਸਿਰਫ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਅਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਿ...
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ :  ਜਸਪ੍ਰੀਤ ਸਿੰਘ

ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ

Punjab
ਬਠਿੰਡਾ, 4 ਜੁਲਾਈ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘‘ਜਲ ਸ਼ਕਤੀ ਅਭਿਆਨ ਕੈਚ ਦਾ ਰੇਨ-2024’’ ਤਹਿਤ ‘ਨਾਰੀ ਸ਼ਕਤੀ ਸੇ ਜਲ ਸ਼ਕਤੀ’ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਦੇ ਨਾਲ ਮਨਿਸਟਰੀ ਆਫ ਆਯੂਸ਼ ਦੇ ਡਾਇਰੈਕਟਰ ਸ ਜਸਬੀਰ ਸਿੰਘ, ਸਾਇੰਸਟਿਸਟ ਡੀ ਐਨ.ਡਬਲਿਯੂ.ਆਰ. ਚੰਡੀਗੜ੍ਹ ਸ਼੍ਰੀਮਤੀ ਅਮਨਦੀਪ ਕੌਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਮਨਿਸਟਰੀ ਆਫ ਆਯੂਸ਼ ਦੇ ਡਾਇਰੈਕਟਰ ਸ ਜਸਬੀਰ ਸਿੰਘ, ਸਾਇੰਸਟਿਸਟ ਡੀ ਐਨ.ਡਬਲਿਯੂ.ਆਰ. ਚੰਡੀਗੜ੍ਹ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਅੰਦਰ ਪਾਣੀ ਦੀ ਬੱਚਤ ਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ ਤੇ ਉਨ੍ਹਾਂ ਕੋਲੋਂ ਪਾਣੀ ਦੀ ਬੱਚਤ ਸਬੰਧੀ ਲੋੜੀਂਦੇ ਸੁਝਾਅ ਵੀ ਲਏ। ਇਸ ਮੌਕੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਂਹ ਦੇ ਪਾਣੀ ਨੂੰ ਸਟੋਰ ਕਰਕੇ ਮੁੜ ਵਰਤੋਂ ਯੋਗ ਕਿਵੇ ਕਰਨਾ, ਬੰਦ ਹੋਏ ਬੋਰਵੈਲ, ਮਾਡਲ ਪਾਊਂਡਾਂ, ਐਸਟੀ...
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ

ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ

Punjab
ਬਠਿੰਡਾ, 4 ਜੁਲਾਈ : ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਸ. ਜਗਸੀਰ ਸਿੰਘ ਨੇ ਦੱਸਿਆ ਕਿ ਜਿੱਥੇ ਇਕ ਪਾਸੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਕਾਰਨ ਪੰਜਾਬ ਦੇ ਜ਼ਿਆਦਾਤਰ ਬਲਾਕ ਡਾਰਕ ਜੋਨ ਵਿੱਚ ਜਾ ਰਹੇ ਹਨ, ਜੋ ਕਿ ਆਉਣ ਵਾਲੀਆਂ ਪੀੜੀਆਂ ਲਈ ਚਿੰਤਾ ਦਾ ਵਿਸ਼ਾ ਹੈ ਉਥੇ ਹੀ ਪਿੰਡ ਭਾਗੂ ਦਾ ਵਾਤਾਵਰਣ ਪ੍ਰੇਮੀ ਅਤੇ ਅਗਾਂਹਵਧੂ ਕਿਸਾਨ ਸ.ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਡੀ.ਐਸ.ਆਰ ਵਿਧੀ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰ ਕੇ ਪਾਣੀ ਦੀ ਬੱਚਤ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਲਈ ਪ੍ਰੇਰਨਾਦਾਇਕ ਸਾਬਤ ਹੋ ਰਿਹਾ ਹੈ। ਅਗਾਂਹਵਧੂ ਕਿਸਾਨ ਸ. ਗੁਰਸੇਵਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ 10-20 ਫੀਸਦੀ ਬੱਚਤ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ। ਕਿਸਾਨ ਨੇ ਦੱਸਿਆ ਕਿ ਬਿਜਾਈ ਦੀ ਮਜ਼ਦੂਰੀ ਤੇ ਖਰਚਾ ਘੱਟ ਹੋਣ ਕਾਰਨ ਆਮਦਨ ਵਿੱਚ ਵਾਧਾ ਹੁੰਦਾ ਹੈ ਅਤੇ ਧਰਤੀ ਹੇਠਲਾ ਪਾਣੀ 10-12 ਫੀਸਦੀ ਜ਼ਿਆਦਾ ਰੀਚਾਰਜ ਹੁੰਦਾ ਹੈ ਜੋ ਕਿ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਠੱਲ੍ਹ ਪਾਉਣ ਵਿੱਚ ਇੱਕ ਅਹਿਮ ਕ...
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ

ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ

Punjab
  ਫਰੀਦਕੋਟ, 4 ਜੁਲਾਈ :   ਆਉਣ ਵਾਲੇ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਜਿਲ੍ਹੇ ਵਿੱਚ ਚੱਲ ਰਹੀਆਂ ਡਰੇਨਾਂ ਦੀ ਸਫਾਈ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਪੱਕਾ ਡਰੇਨ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਤੋਂ ਚੱਲ ਰਹੀ ਸਫਾਈ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਚੱਲ ਰਹੀ ਡਰੇਨਾਂ ਦੀ ਸਫ਼ਾਈ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਫਰੀਦਕੋਟ ਜਿਲ੍ਹੇ ਅੰਦਰ ਪੈਂਦੀਆਂ ਕੁੱਲ 35  ਡਰੇਨਾਂ ਦੀ ਸਫਾਈ ਕਰਵਾਈ ਜਾ ਰਹੀ ਹੈ। ਇਨ੍ਹਾਂ ਡਰੇਨਾਂ ਵਿੱਚੋਂ 18 ਡਰੇਨਾਂ ਟੈਂਡਰ ਰਾਹੀਂ, 2 ਡਰੇਨਾਂ ਡਿਪਾਰਟਮੈਂਟ ਮਸ਼ੀਨਰੀ ਰਾਹੀਂ ਅਤੇ 8 ਡਰੇਨਾਂ ਦੀ ਮਗਨਰੇਗਾ ਅਧੀਨ ਸਫਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ  ਬਾਕੀ 6 ਡਰੇਨਾਂ ਦੇ ਟੈਂਡਰ ਲੱਗਣ ਤੋਂ ਬਾਅਦ ਜਲਦ ਹੀ ਸਫਾਈ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕ...
ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ

ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ

Punjab
ਮਾਨਸਾ 4 ਜੁਲਾਈ : ਸਿਹਤ ਵਿਭਾਗ ਵੱਲੋਂ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਜ਼ਿਲ੍ਹੇ ’ਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਅਤੇ 01 ਜੁਲਾਈ ਤੋਂ 30 ਅਗਸਤ ਤੱਕ ਦਸਤ ਰੋਕੂ ਮੁਹਿੰਮ ਅਧੀਨ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਸਿਵਲ ਸਰਜਨ ਡਾ.ਹਰਦੇਵ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੰਵਲਪ੍ਰੀਤ ਬਰਾੜ ਵੱਲੋਂ ਆਮ ਆਦਮੀ ਕਲੀਨਿਕ ਬਹਿਣੀਵਾਲ, ਸਬ ਸੈਂਟਰ ਚਹਿਲਾਂਵਾਲੀ, ਸਬ ਸੈਂਟਰ ਬਣਾਂਵਾਲੀ ਵਿਖੇ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਅਤੇ ਦਸਤ ਰੋਕੂ ਮੁਹਿੰਮ ਦਾ ਜਾਇਜਾ ਲਿਆ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਾਲ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਦਸਤ ਰੋਗ ਦੇ ਇਲਾਜ ਦੀ ਸਹੀ ਜਾਣਕਾਰੀ ਨਾਲ ਹਰ ਸਾਲ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਾਂ ਦੀ ਗਰਭ ਦੌਰਾਨ ਦੇਖਭਾਲ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਜਨੇਪੇ ਕੀਤੇ ਜਾ ਰਹੇ ਹਨ। ਬੱਚਿਆਂ ਨੂੰ ਮਾਰੂ ਰੋਗਾਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ...
ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ -ਅਮਨਦੀਪ ਸਿੰਘ ਗੋਲਡੀ ਮੁਸਾਫਰ

ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ -ਅਮਨਦੀਪ ਸਿੰਘ ਗੋਲਡੀ ਮੁਸਾਫਰ

Punjab
ਅਬੋਹਰ (ਫਾਜ਼ਿਲਕਾ) 4 ਜੁਲਾਈ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਦੇ ਉਪਰਾਲਿਆਂ ਦੀ ਲੜੀ ਤਹਿਤ ਪਿੰਡ ਪਿੰਡ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਹ ਪਿੰਡ ਬੱਲੂਆਣਾ ਵਿੱਚ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਕਾਨੂੰਨ ਤਹਿਤ ਬਣਾਏ ਜਾ ਰਹੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਣ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਰਹੇ ਸਨ। ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਕਿ ਪਿਛਲੇ ਲਗਭਗ ਦੋ ਸਾਲਾਂ ਤੋਂ ਪੰਜਾਬ ਸਰਕਾਰ ਦੇ ਉਪਰਾਲਿਆਂ ਕਾਰਨ ਰਾਜ ਦੇ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਕੋਮਾਂਤਰੀ ਪੱਧਰ ਤੇ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ।  ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਕਿ ਇਸੇ ਲਈ ਪਿੰਡ ਪੱਧਰ ਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਉਹਨਾਂ ਨੇ ਕਿਹਾ ਕਿ ਜੇਕਰ ਸਾਡੇ ਨੌਜਵਾਨ ਖੇਡਾਂ ਨਾਲ ਜੁੜਨਗੇ ਤਾਂ ਉਹ ...
ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ

ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ

Punjab
ਲੁਧਿਆਣਾ, 4 ਜੁਲਾਈ (000) - ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਵੱਡਾ ਬੁਨਿਆਦੀ ਢਾਂਚਾ ਅਪਗ੍ਰੇਡ ਕਰਨ ਲਈ ਤਿਆਰ ਹੈ, ਜਿਸ ਵਿੱਚ ਲੁਧਿਆਣਾ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਮ.ਪੀ. ਲੈਡ ਫੰਡਾਂ ਵਿੱਚੋਂ 2 ਕਰੋੜ ਰੁਪਏ ਦੇ ਯੋਗਦਾਨ ਦਾ ਐਲਾਨ ਕੀਤਾ ਹੈ ਜਿਸਦੇ ਤਹਿਤ ਇੱਕ ਕਰੋੜ ਰੁਪਏ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਹੋਰ 1 ਕਰੋੜ ਰੁਪਏ ਨਾਲ ਨਵੇਂ ਮੈਡੀਕਲ ਉਪਕਰਨਾਂ ਦੀ ਖਰੀਦ ਕੀਤੀ ਜਾਵੇਗੀ। ਇਸ ਦਾ ਉਦੇਸ਼ ਸਿਵਲ ਹਸਪਤਾਲ ਨੂੰ ਪੰਜਾਬ ਵਿੱਚ ਸਭ ਤੋਂ ਵਧੀਆ ਸਿਹਤ ਸਹੂਲਤਾਂ ਵਿੱਚੋਂ ਇੱਕ ਬਣਾਉਣਾ ਹੈ। ਇੱਕ ਕਰੋੜ ਰੁਪਏ ਦੀ ਰਾਸ਼ੀ ਅੱਜ ਦੀ ਮੀਟਿੰਗ ਤੋਂ ਬਾਅਦ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਜਾਰੀ ਕੀਤੀ ਗਈ। ਸਿਵਲ ਹਸਪਤਾਲ ਵਿਖੇ ਵਿਕਾਸ ਕਾਰਜਾਂ ਦੇ ਨਾਲ ਹਲਵਾਰਾ ਹਵਾਈ ਅੱਡੇ ਅਤੇ ਐਨ.ਐਚ.ਏ.ਆਈ. ਦੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾ...
ਸਰਕਾਰੀ ਸਕੀਮਾਂ ਸਮਾਮ ਦੇ ਸਾਰੇ ਵਰਗਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾਣ – ਡਿਪਟੀ ਈ ਐਸ ਏ

ਸਰਕਾਰੀ ਸਕੀਮਾਂ ਸਮਾਮ ਦੇ ਸਾਰੇ ਵਰਗਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾਣ – ਡਿਪਟੀ ਈ ਐਸ ਏ

Punjab
ਅੰਮ੍ਰਿਤਸਰ 4 ਜੁਲਾਈ 2024-- ਨੀਤੀ ਆਯੋਗ, ਨਵੀਂ ਦਿੱਲੀ ਦੁਆਰਾ ਸਪਾਂਸਰ ਕੀਤੇ ਗਏ ਸੰਪੂਰਨਤਾ ਅਭਿਆਨ ਦਾ ਲਾਂਚ ਈਵੈਂਟ ਅਜਨਾਲਾ ਬਲਾਕ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਸਮਾਗਮ ਸਹਾਇਕ ਕਮਿਸ਼ਨਰ ਸੋਨਮ ਆਈ.ਏ.ਐਸ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਨੀਤੀ ਆਯੋਗ ਨਵੀਂ ਦਿੱਲੀ ਦੇ ਅਧਿਕਾਰੀ ਵੀ ਇਸ ਦਾ ਹਿੱਸਾ ਬਣੇ। ਇਹ ਪ੍ਰੋਗਰਾਮ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦੇ ਤਹਿਤ ਆਯੋਜਿਤ ਕੀਤਾ ਗਿਆ ਸੀ ਜਿਸਦਾ ਉਦੇਸ਼ ਸਿਹਤ, ਪੋਸ਼ਣ, ਖੇਤੀਬਾੜੀ, ਸਿੱਖਿਆ ਆਦਿ ਵਰਗੇ ਘੱਟ ਸਕੋਰ ਵਾਲੇ ਸੂਚਕਾਂ ਨੂੰ ਸੰਤ੍ਰਿਪਤ ਕਰਨਾ ਸੀ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਈਐਸਏ ਸ਼੍ਰੀਮਤੀ ਕੰਵਲਜੀਤ ਕੌਰ ਨੇ ਦੱਸਿਆ ਕਿ ਪ੍ਰਸ਼ਾਸਨ ਪੇਂਡੂ ਅਤੇ ਪਛੜੇ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਇਹ ਯਕੀਨੀ ਬਣਾ ਰਿਹਾ ਹੈ ਕਿ ਸਰਕਾਰੀ ਸਕੀਮਾਂ ਸਮਾਜ ਦੇ ਸਾਰੇ ਵਰਗਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਲਾਭ ਪ੍ਰਾਪਤ ਕੀਤਾ ਜਾ ਰਿਹਾ ਹੈ। ਸਮਾਗਮ ਦੇ ਨੋਡਲ ਅਫਸਰ, ਸਹਾਇਕ ਕਮਿਸ਼ਨਰ ਸੋਨਮ ਆਈ.ਏ.ਐਸ ਨੇ ਲੋਕਾਂ ਨੂੰ ਅੱਗੇ ਆਉਣ ਅਤੇ ਸਮਾਜਿਕ ਮੁੱਦਿਆਂ ਨੂੰ...
ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

Punjab
 ਸ੍ਰੀ ਮੁਕਤਸਰ ਸਾਹਿਬ, 4 ਜੁਲਾਈ ਪਸ਼ੂ ਪਾਲਣ ਵਿਭਾਗ ਵੱਲੋਂ 6 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਜਿਨੋਸਿਸ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਡਾ. ਸਾਮ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਦੱਸਿਆ ਕਿ 6 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਡੀ.ਏ.ਵੀ. ਪਬਲਿਕ ਸਕੂਲ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਹਨਾਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਵੀ ਸ਼ਿਰਕਤ ਕਰਨਗੇ। ਇਸ ਸੈਮੀਨਾਰ ਮੌਕੇ ਪਸ਼ੂਆਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਬਾਰੇ ਅਤੇ ਉਨ੍ਹਾਂ ਤੋਂ ਬਚਾਓ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜ...
05 ਜੁਲਾਈ ਨੂੰ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲੱਖੇਵਾਲੀ ਵਿਖੇ ਲਗਾਇਆ ਜਾਵੇਗਾ ਸਵਿਧਾ ਕੈਂਪ: ਡਿਪਟੀ ਕਮਿਸ਼ਨਰ

05 ਜੁਲਾਈ ਨੂੰ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲੱਖੇਵਾਲੀ ਵਿਖੇ ਲਗਾਇਆ ਜਾਵੇਗਾ ਸਵਿਧਾ ਕੈਂਪ: ਡਿਪਟੀ ਕਮਿਸ਼ਨਰ

Punjab
ਸ੍ਰੀ ਮੁਕਤਸਰ ਸਾਹਿਬ, 04 ਜੁਲਾਈ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਜ਼ਿਲ੍ਹੇ ਦੇ ਪਿੰਡ ਲੱਖੇਵਾਲੀ,  ਸਥਾਨ ਸੱਥ ਵਾਲੀ ਧਰਮਸ਼ਾਲਾ ਵਿਖੇ 05 ਜੁਲਾਈ ਨੂੰ ਸਵੇਰੇ 9.30 ਵਜੇ ਲੋਕ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਨਾਲ ਸੰਬਧਤ ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ| ਉਨ੍ਹਾਂ ਕਿਹਾ ਕਿ ਇਸ ਕੈਂਪ ਦੀ ਪ੍ਰਧਾਨਗੀ ਉਨ੍ਹਾਂ ਵੱਲੋਂ ਖੁਦ ਕੀਤੀ ਜਾ ਰਹੀ ਹੈ ਅਤੇ ਮੌਕੇ ’ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ ਜੇਕਰ ਕਿਸੇ ਕਾਰ...