Tuesday, September 8
Shadow

Author: admin

ਹਵੇਲੀ ਖੁਰਦ ਦੇ ਨੌਜਵਾਨਾਂ ਨੂੰ ਮਿਲਿਆ ਖੇਡ ਸਹੂਲਤਾਂ ਦਾ ਵੱਡਾ ਤੋਹਫ਼ਾ: ਵਿਧਾਇਕ ਦਿਨੇਸ਼ ਚੱਢਾ ਨੇ ਨਵਾਂ ਖੇਡ ਸਟੇਡੀਅਮ ਲੋਕ ਅਰਪਣ ਕੀਤਾ

ਹਵੇਲੀ ਖੁਰਦ ਦੇ ਨੌਜਵਾਨਾਂ ਨੂੰ ਮਿਲਿਆ ਖੇਡ ਸਹੂਲਤਾਂ ਦਾ ਵੱਡਾ ਤੋਹਫ਼ਾ: ਵਿਧਾਇਕ ਦਿਨੇਸ਼ ਚੱਢਾ ਨੇ ਨਵਾਂ ਖੇਡ ਸਟੇਡੀਅਮ ਲੋਕ ਅਰਪਣ ਕੀਤਾ

local news
ਰੂਪਨਗਰ, 25 ਅਗਸਤ: ਪਿੰਡ ਹਵੇਲੀ ਖੁਰਦ ਦੇ ਨੌਜਵਾਨਾਂ ਅਤੇ ਬੱਚਿਆਂ ਲਈ ਖੇਡਾਂ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਸਹੂਲਤ ਦਾ ਵਾਧਾ ਹੋਇਆ ਹੈ। ਪਿੰਡ ਵਿੱਚ ਨਵਾਂ ਖੇਡ ਸਟੇਡੀਅਮ ਤਿਆਰ ਹੋਣ ਉਪਰੰਤ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਇਸ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਇਸ ਉਪਰਾਲੇ ਨੂੰ ਪਿੰਡ ਦੇ ਨੌਜਵਾਨਾਂ ਅਤੇ ਬੱਚਿਆਂ ਲਈ ਮਹੱਤਵਪੂਰਨ ਸਹੂਲਤ ਦੱਸਿਆ ਗਿਆ। ਵਿਧਾਇਕ ਦਿਨੇਸ਼ ਚੱਢਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮਾਹੌਲ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ। ਖੇਡ ਮੈਦਾਨ ਸਿਰਫ਼ ਖੇਡਣ ਦੀ ਥਾਂ ਨਹੀਂ ਹੁੰਦੇ, ਸਗੋਂ ਇਹ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਤਿਆਰ ਕੀਤੇ ਗਏ ਖੇਡ ਸਟੇਡੀਅਮ ਵਿੱਚ ਨੌਜਵਾਨਾਂ ਲਈ ਫੁੱਟਬਾਲ ਦਾ ਮੈਦਾਨ ਅਤੇ ਵਾਲੀਬਾਲ ਲਈ ਵੱਖਰਾ ਕੋਰ...
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

breaking news
ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇੱਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ। ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਹੀ ਸੁਚੱਜੇ ਪ੍ਰਸ਼ਾਸਨ ਦਾ ਆਧਾਰ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸ. ਖੁੱਡੀਆਂ ਨੇ ਕਿਹਾ, “ਅਸੀਂ ਸਿਰਫ਼ ਖਾਲੀ ਆਸਾਮੀਆਂ ਹੀ ਨਹੀਂ ਭਰ ਰਹੇ, ਸਗੋਂ ਇੱਕ ਮਜ਼ਬੂਤ ਅਤੇ ਵਧੇਰੇ ਕੁਸ਼ਲ ਪ੍ਰਸ਼ਾਸਨ ਵੀ ਦੇ ਰਹੇ ਹਾਂ। ਅਸੀਂ ਹਰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

breaking news
ਚੰਡੀਗੜ੍ਹ; 25 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿੱਚ ਵੱਧ ਤੋਂ ਵੱਧ ਚਾਰ ਸੈਸ਼ਨਾਂ ਤੱਕ) ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੀਆਂ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ। ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਫੈਸਲੇ ਨਾਲ ਇਨ੍ਹਾਂ ਮੁਲਾਜ਼ਮਾਂ ਦੀ ਮਹੀਨਾਵਾਰ ਆਮਦਨ ਵਿੱਚ ਸਿੱਧੇ ਤੌਰ ’ਤੇ 2,100 ਰੁਪਏ ਤੱਕ ਦਾ ਵਾਧਾ ਹੋਵੇਗਾ।” ਉਨ੍ਹਾਂ ਨ...
ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਚੰਡੀਗੜ੍ਹ; 25 ਅਗਸਤ:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਜ਼ਰੂਰੀ ਵਸਤੂ ਦੀ ਢੁਕਵੀਂ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਕੋਲ ਪਹਿਲਾਂ ਹੀ ਖੰਡ ਦਾ ਢੁਕਵਾਂ ਸਟਾਕ ਮੌਜੂਦ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਸਮੇਂ ਲੋੜੀਂਦਾ ਸਟਾਕ ਬਰਕਰਾਰ ਰਹੇ। ਖੰਡ ਹਰ ਘਰ ਲਈ ਇੱਕ ਜ਼ਰੂਰੀ ਵਸਤੂ ਹੈ ਅਤੇ ਇਸ ਦੀ ਉਪਲਬਧਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।" ਉਨ੍ਹਾਂ ਅੱਗੇ ਕਿਹਾ ਕਿ ਅਧਿ...
ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

Punjab
ਚੰਡੀਗੜ੍ਹ; 25 ਅਗਸਤ 2026: ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼ ਡਿਸਆਰਡਰ (ਐਸਯੂਡੀ) ਤੋਂ ਪੀੜਤ ਲੋਕ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕੇਂਦਰਾਂ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਚਲਾਏ ਜਾ ਰਹੇ 47 ਓਪਿਓਇਡ ਸਬਸਟੀਟਿਊਸ਼ਨ ਥੈਰੇਪੀ (ਓਐਸਟੀ) ਕੇਂਦਰਾਂ ਦੇ ਨਾਲ-ਨਾਲ ਟਾਰਗੇਟਿਡ ਇੰਟਰਵੈਂਸ਼ਨ ਸੇਵਾਵਾਂ ਰਾਹੀਂ ਹਾਰਮ-ਰਿਡਕਸ਼ਨ ਸਰਵਿਸਿਜ਼ ਦਾ ਲਾਭ ਲੈ ਸਕਦੇ ਹਨ। ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਅਨੁਸਾਰ, ਹਾਰਮ-ਰਿਡਕਸ਼ਨ ਸਰਵਿਸਿਜ਼ ਵਿੱਚ ਅਜਿਹੇ ਕਈ ਉਪਾਅ ਸ਼ਾਮਲ ਹਨ, ਜਿਨ੍ਹਾਂ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਜੁੜੇ ਸਿਹਤ ਅਤੇ ਸਮਾਜਿਕ ਨੁਕਸਾਨਾਂ ਨੂੰ ਘਟਾਉਣਾ ਹੈ, ਜਿਸ ਵਿੱਚ ਐੱਚਆਈਵੀ ਦੀ ਲਾਗ ਵੀ ਸ਼ਾਮਲ ਹੈ। ਸਿਰਫ਼ ਨਸ਼ਿਆਂ ਦੀ ਵਰਤੋਂ ’ਤੇ ਧਿਆਨ ਕੇਂਦਰ...
ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

breaking news
ਚੰਡੀਗੜ੍ਹ, 25 ਅਗਸਤ: ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਜੋ ਕਿ 1 ਜੁਲਾਈ, 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਕਾਰਜਸ਼ੀਲ ਹੈ, ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਦਿਆਰਥੀ ਜਾਣਕਾਰੀ ਦੀ ਘਾਟ, ਪ੍ਰਕਿਰਿਆ ਸਬੰਧੀ ਮੁਸ਼ਕਿਲ ਜਾਂ ਤਕਨੀਕੀ ਸਮੱਸਿਆ ਕਾਰਨ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਚੇਰੀ ਸਿੱਖਿਆ ਨੂੰ ਹਰ ਵਰਗ ਤੱਕ ਪਹੁੰਚਯੋਗ, ਬਰਾਬਰੀ ਵਾਲੀ ਅਤੇ ਕਿਫਾਇਤੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੇ ਉੱਚ ਸਿੱਖਿਆ ਹਾਸਲ ਕਰਨ ਦੇ ਸੁਪਨਿਆਂ ਵ...
41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ

41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ

hot news
ਚੰਡੀਗੜ੍ਹ, 24 ਅਗਸਤ: ਅੱਖਾਂ ਦੇ ਟਰਾਂਸਪਲਾਂਟੇਸ਼ਨ ਲਈ ਕਾਰਨੀਆ ਦੀ ਭਾਰੀ ਕਮੀ ਨੂੰ ਦੂਰ ਕਰਨ ਲਈ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਮੌਤ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਦੀ ਅਪੀਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 41ਵੇਂ ਕੌਮੀ ਅੱਖਾਂ ਦਾਨ ਪੰਦਰਵਾੜੇ ਦੀ ਸ਼ੁਰੂਆਤ ਕੀਤੀ।ਸਿਹਤ ਮੰਤਰੀ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, "ਅੱਖਾਂ ਦਾਨ ਕਰਨਾ ਇੱਕ ਨੇਕ ਕਾਰਜ ਹੈ ਕਿਉਂਕਿ ਇਹ ਕਿਸੇ ਨੇਤਰਹੀਣ ਵਿਅਕਤੀ ਨੂੰ ਨਜ਼ਰ ਦਾ ਤੋਹਫ਼ਾ ਦੇ ਸਕਦਾ ਹੈ।"41ਵਾਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ। ਸਿਹਤ ਵਿਭਾਗ ਇਸ ਪੰਦਰਵਾੜੇ ਦੌਰਾਨ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਸੂਚਨਾ, ਸਿੱਖਿਆ ਅਤੇ ਸੰਚਾਰ ਗਤੀਵਿਧੀਆਂ ਚਲਾਏਗਾ।ਡਾ. ਬਲਬੀਰ ਸਿੰਘ, ਜੋ ਖ਼ੁਦ ਇੱਕ ਅੱਖਾਂ ਦੇ ਸਰਜਨ ਹਨ, ਨੇ ਜਾਣਕਾਰੀ ਦਿੱਤੀ ਕਿ ਕਾਰਨੀਆ ਦੇ ਨੁਕਸਾਨ ਕਾਰਨ ਅੰਨ੍ਹਾਪਣ ਹੁੰਦਾ ਹੈ, ਜਿਸ ਨੂੰ ਕਾਰਨੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

breaking news
ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਉਦਘਾਟਨ ਕਰਕੇ ਜ਼ਮੀਨੀ ਪੱਧਰ 'ਤੇ ਖੇਡਾਂ ਨੂੰ ਹੁਲਾਰਾ ਦੇਣ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਖੇਡ ਮੈਦਾਨਾਂ ਦੀ ਕੁੱਲ ਗਿਣਤੀ 734 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਿੰਡਾਂ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰੇਗੀ ਅਤੇ 'ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ’ ਦੇ ਸੁਨੇਹੇ ਨੂੰ ਉਤਸ਼ਾਹਿਤ ਕਰਦਿਆਂ ਨਸ਼ਿਆਂ ਵਿਰੁੱਧ ਸਰਕਾਰ ਦੀ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਇਸ ਸਾਲ ਪੰਜਾਬ ਭਰ ਵਿੱਚ 1,744 ਕਰੋੜ ਰੁਪਏ ਦੇ ਖੇਡ ਬਜਟ ਨਾਲ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਇਨ੍ਹਾਂ ਮੈਦਾਨਾਂ ਲਈ 1,500 ਕਰੋੜ ਰੁਪਏ ਰੱਖੇ ਸ਼ਾਮਲ ਹਨ।  ਇਸ ਦੇ ਨਾਲ ਖਿਡਾਰੀਆਂ ਨੂੰ ਤਿਆਰੀ ਵਾਸਤੇ ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

local news
ਸੁਨਾਮ, 24 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਵਿੱਚ ਕਰੀਬ 4 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਸਿੱਖਿਆ, ਪੀਣ ਵਾਲੇ ਪਾਣੀ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਪਿੰਡ ਦੁੱਗਾਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਤ...
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

local news
ਤਰਨ ਤਾਰਨ, 24 ਅਗਸਤ :       ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪਿੰਡ ਹਰਦੋ ਚੱਕ ਬਾਂਬਾ ਵਿਖੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ, ਇੰਚਾਰਜ਼, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਇਸ ਖੇਤ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਯੂਨੀਵਰਸਿਟੀ ਵੱਲੋਂ ਕਿਸਾਨਾਂ ਲਈ ਕੀਤੇ ਜਾਣ ਵਾਲੇ ਨਵੇਂ ਖੋਜ ਕਾਰਜਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਉੱਤੇ ਵੀ ਚਾਨਣਾ ਪਾਇਆ। ਡਾ. ਪਰਮਿੰਦਰ ਸਿੰਘ ਸੰਧੂ, ਜ਼ਿਲ੍ਹਾ ਪਸਾਰ ਮਾਹਿਰ (ਫ਼ਸਲ ਵਿਗਿਆਨੀ) ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਦੀ ਵਰਤੋਂ ਕਰਨ ਲਈ ਕਿਹਾ ਜੋ ਬਿਜਾਈ ਅਤੇ ਨਦੀਨ ਨਾਸ਼ਕਾਂ ਦੀ ਸਪਰੇਅ ਨਾਲੋ- ਨਾਲ ਕਰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ, ਖ਼ਰਚੇ ਵਿੱਚ ਕਟੋਤੀ ਅਤੇ ਝੋਨੇ ਤੋਂ ਬਾਅਦ ਹੋਣ ਵਾਲ...