Sunday, March 15
Shadow

Author: Sukhjinder Singh

ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 27 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ 'ਰੰਗਲਾ ਪੰਜਾਬ ਯੋਜਨਾ' ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ ਪਹਿਲੀ ਕਿਸ਼ਤ ਵਜੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਵਿਕਾਸ ਲਈ 213 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਰੰਗਲਾ ਪੰਜਾਬ ਯੋਜਨਾ' ਪੇਸ਼ ਕੀਤੀ ਗਈ ਸੀ, ਜਿਸ ਵਿੱਚ ਹਰੇਕ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤੌਰ 'ਤੇ 5 ਕਰੋੜ ਰੁਪਏ ਰੱਖੇ ਗਏ ਸਨ। ਵਿੱਤ ਮੰਤਰੀ ਨੇ ਦੱਸਿਆ ਕਿ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿਧਾਇਕਾਂ ਅਤੇ ਅਧਿਕਾਰੀਆਂ 'ਤੇ ਆਧਾਰਿਤ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵਾਂ ਦੇ ਆਧਾਰ 'ਤੇ, ਵੱਖ-ਵੱਖ ਪੰਚਾਇਤਾਂ ਨੂੰ 213 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ। ਵਿੱਤ ਮੰਤਰੀ...
‘ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

Politics, Punjab
ਚੰਡੀਗੜ੍ਹ, 27 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 271 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 271 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,292 ਹੋ ਗਈ ਹੈ। ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 29,678 ਨਸ਼ੀਲੀਆਂ ਗੋਲੀਆਂ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ...
ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

Crime, National, Politics, Punjab
ਚੰਡੀਗੜ੍ਹ, 27 ਨਵੰਬਰ: ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ  ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 2536 ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਦੀ ਅਗਵਾਈ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ। ਇਸ ਸਬੰਧੀ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2086 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 564 ਵਾਹਨ, 79 ਕਿਲੋ ਹੈਰੋਇਨ ਅਤੇ 4.69 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ...
ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਬਟਾਲਾ, 27 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ ਵਿੱਚ ਫਿਰੌਤੀ ਦੀ ਮੰਗ ਉਪਰੰਤ ਕੀਤੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਇੱਕ ਮੁੱਖ ਸਾਥੀ ਨੂੰ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਉਰਫ਼ ਕਾਕਾ ਉਰਫ਼ ਕਵਲਜੀਤ ਵਾਸੀ ਵੈਰੋਵਾਲ ਬਾਵੀਆ, ਬਟਾਲਾ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਆਪਣੇ ਸਾਥੀ ਨਾਲ ਮਿਲ ਕੇ 21 ਨਵੰਬਰ ਨੂੰ ਬਟਾਲਾ ਦੇ ਇੱਕ ਮੋਬਾਈਲ ਸਟੋਰ 'ਤੇ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਨਾਂ 'ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਗੋਲੀ...
ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

National, Politics, Punjab
ਲਖਨ ਮਾਜਰਾ (ਰੋਹਤਕ), 27 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 16 ਸਾਲਾ ਕੌਮੀ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਜਿਸ ਦੀ ਬੀਤੇ ਦਿਨ ਪਿੰਡ ਦੇ ਖੇਡ ਮੈਦਾਨ ਵਿੱਚ ਅਭਿਆਸ ਦੌਰਾਨ ਅਚਾਨਕ ਬਾਸਕਟ ਬਾਲ ਦਾ ਪੋਲ ਡਿੱਗਣ ਕਾਰਨ ਮੌਤ ਹੋ ਗਈ ਸੀ। ਇਸ ਘਟਨਾ ਨੂੰ ਪੂਰੇ ਦੇਸ਼ ਲਈ ਸ਼ਰਮਨਾਕ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨਾਲ ਪੂਰਾ ਖੇਡ ਜਗਤ ਸਦਮੇ ਵਿੱਚ ਹੈ। ਉਨ੍ਹਾਂ ਕਿਹਾ ਕਿ ਰਾਠੀ ਦੇ ਮਾਪਿਆਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਅਭਿਆਸ ਕਰਨ ਗਏ ਪੁੱਤ ਦੀ ਲਾਸ਼ ਘਰ ਆਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਖੇਡਾਂ ਨਾਲ ਪਿਆਰ ਹੈ ਜਿਸ ਕਰਕੇ ਉਹ ਮ੍ਰਿਤਕ ਖਿਡਾਰੀ ਦੇ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਵਿੱਚ ਅਫਸੋਸ ਕਰਨ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪਿੰਡ ਵਾਸੀਆਂ ਨੇ ਬਾਸਕਟਬਾਲ ਮੈਦਾਨ ਦੀ ਖਸਤਾ ਹਾਲਤ ਬਾਰੇ ਕਈ ਵਾਰ ਸ਼ਿਕਾਇਤਾਂ ਵੀ ਦਿੱਤੀਆਂ ਸਨ ਪਰ ਕਿਸੇ ਨੇ ਧਿਆਨ ਨਹੀਂ ਦਿੱਤਾ ਜਿਸ ਕਰਕੇ ਹਰਿਆਣਾ ਸਰਕਾਰ ਨੂੰ ਇਸ ਲਾਪਰਵਾਹੀ ਲਈ ਜ਼ਿੰ...
ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੁਕਾਬਲੇ ਕਰਵਾਉਣ ‘ਤੇ ਜ਼ੋਰ*

ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੁਕਾਬਲੇ ਕਰਵਾਉਣ ‘ਤੇ ਜ਼ੋਰ*

National, Politics, Punjab
ਮਾਨਸਾ, 27 ਨਵੰਬਰ     ਜ਼ਿਲ੍ਹਾ ਮਾਨਸਾ ਵਿੱਚ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਵਿਭਾਗ ਤੇ ਸਿਹਤ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਗਤੀਵਿਧੀਆਂ ਜਾਰੀ ਹਨ।    ਇਸ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨਕਾਰਡ (ਨੈਸ਼ਨਲ ਨਾਰਕੋਟਿਕਸ ਕੋਆਰਡੀਨੇਸ਼ਨ ਪੋਰਟਲ) ਦੀ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ 'ਤੇ ਜ਼ੋਰ ਦਿੱਤਾ। ਇਸ ਮੌਕੇ ਐੱਸਡੀਐਮਜ਼ ਅਤੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਵਲੋਂ ਜਾਗਰੂਕਤਾ ਸੈਮੀਨਾਰ ਲਾਉਣ ਦੇ ਨਾਲ ਨਾਲ ਨਸ਼ਾ ਤਸਕਰਾਂ 'ਤੇ ਵੀ ਸ਼ਿਕੰਜਾ ਕਸਿਆ ਜਾ ਰਿਹਾ ਹੈ। ਇਸ ਮੌਕੇ ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਬਾਰੇ ਰਿਪੋਰਟ ਦਿੱਤੀ। ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਕੀਤੀਆਂ ਜਾ ਰਹੀਆਂ ਇੰਸਪੈਕਸ਼ਨਾਂ ਬਾਰੇ ਦੱਸਿਆ ਗਿਆ। ਡਿਪਟੀ ਕਮਿਸ਼ਨਰ ਨੇ ਇਹ ਚੈਕਿੰਗ ਲਗਾਤਾਰ ਕਰ...
ਸਰਕਾਰੀ ਕਾਲਜ ਰੋਪੜ ਵਿਖੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ

ਸਰਕਾਰੀ ਕਾਲਜ ਰੋਪੜ ਵਿਖੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ

National, Politics, Punjab
ਰੂਪਨਗਰ, 27 ਨਵੰਬਰ: ਸਰਕਾਰੀ ਕਾਲਜ ਰੋਪੜ ਵਿੱਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਅਤੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਦੀ ਅਗਵਾਈ ਵਿੱਚ ਐਚ ਆਈ ਵੀ/ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਰੈਡ ਰਿਬਨ ਕਲੱਬਾਂ ਦੇ ਮੁਕਾਬਲੇ ਆਯੋਜਿਤ ਕਰਵਾਏ ਗਏ। ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਰੂਪਨਗਰ ਦੇ ਛੇ ਕਾਲਜਾਂ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਚਮਕੌਰ ਸਾਹਿਬ, ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸ਼੍ਰੀ ਅਨੰਦਪੁਰ ਸਾਹਿਬ, ਸਰਕਾਰੀ ਕਾਲਜ ਰੂਪਨਗਰ, ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨੰਗਲ, ਖਾਲਸਾ ਕਾਲਜ ਮੋਰਿੰਡਾ ਅਤੇ ਸ਼ਿਵਾਲਿਕ ਕਾਲਜ ਨਯਾ ਨੰਗਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਪੋਸਟਰ ਮੇਕਿੰਗ, ਸਲੋਗਨ ਲੇਖਨ, ਮੌਕੇ ਤੇ ਚਿੱਤਰਕਾਰੀ ਅਤੇ ਕੋਲਾਜ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ। ਯੁਵਕ ਸੇਵਾਵਾਂ ਤੋਂ ਮੈਡਮ ਸੁਮਨਦੀਪ ਕੌਰ ਨੇ ਵੱਖ-ਵੱਖ ਕਾਲਜਾਂ ਤੋਂ ਆਏ ਨੋਡਲ ਅਫਸਰ ਅਤੇ ਉਨ੍ਹਾਂ ਦੇ ਭਾਗੀਦਾਰਾਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ...
ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦਾ ਪਹਿਲਾ ਜੱਥਾ ਰਵਾਨਾ

ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦਾ ਪਹਿਲਾ ਜੱਥਾ ਰਵਾਨਾ

National, Politics, Punjab
ਬਰਨਾਲਾ, 27 ਨਵੰਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦਾ ਬੈਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਵੱਲੋਂ ਦੱਸਿਆ ਕੀ ਅੱਜ ਸ਼ਰਧਾਲੂਆਂ ਨੂੰ ਪਿੰਡ ਲੋਹਗੜ੍ਹ, ਰਾਮਗੜ੍ਹ ਅਤੇ ਅਮਲਾ ਸਿੰਘ ਵਾਲਾ ਤੋਂ ਰਵਾਨਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਲਈ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿ...
ਵਿਧਾਇਕ ਜਿੰਪਾ ਨੇ ਪਿੰਡ ਨੰਗਲ ਸ਼ਹੀਦਾਂ ‘ਚ ਖੇਡ ਮੈਦਾਨ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਪਿੰਡ ਨੰਗਲ ਸ਼ਹੀਦਾਂ ‘ਚ ਖੇਡ ਮੈਦਾਨ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

National, Politics, Punjab
ਹੁਸ਼ਿਆਰਪੁਰ, 27 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪਿੰਡ ਨੰਗਲ ਸ਼ਹੀਦਾ ‘ਚ 28.46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ-ਆਧੁਨਿਕ ਖੇਡ ਮੈਦਾਨ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਜੈਕਟ ਪੇਂਡੂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਸਾਬਤ ਹੋਵੇਗਾ।                 ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡ ਦੇ ਮੈਦਾਨ ਦੀ ਉਸਾਰੀ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਢੁਕਵਾਂ ਪਲੇਟਫਾਰਮ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੈਦਾਨ ਵਿੱਚ ਕ੍ਰਿਕਟ ਪਿੱਚ, ਵਾਲੀਬਾਲ ਕੋਰਟ, ਰਨਿੰਗ ਟਰੈਕ, ਓਪਨ ਜਿੰਮ ਅਤੇ ਦਰਸ਼ਕਾਂ ਦੇ ਬੈਠਣ ਲਈ ਢੁਕਵੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਤਾਂ ਜੋ ਪਿੰਡ ਅਤੇ ਆਸ ਪਾਸ ਦੇ ਖੇਤਰ ਦੇ ਖਿਡਾਰੀ ਆਧੁਨਿਕ ਵਾਤਾਵਰਣ ਵਿੱਚ ਅਭਿਆਸ ਕਰ ਸਕਣ। ਜਿੰਪਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਪੇਂਡੂ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹੇ ਦੇ ਹੋਰ ਪ...
ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

National, Politics, Punjab
*ਫਤਹਿਗੜ੍ਹ ਸਾਹਿਬ, 27 ਨਵੰਬਰ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਹੋਰ ਇਨਕਲਾਬੀ ਪਹਿਲਕਦਮੀ ਕਰਦਿਆਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਜ਼ਮੀਨ-ਜਾਇਦਾਦ ਲਈ ‘ਈਜ਼ੀ ਰਜਿਸਟਰੀ’ (ਸੁਖਾਲੀ ਵਿਵਸਥਾ) ਨੂੰ ਲਾਗੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਸ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਦੇ ਗਵਾਹ ਬਣਨ ਵਾਲੇ ਸਾਰੇ ਲੋਕਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਗੁੰਝਲਦਾਰ ਅਤੇ ਸਮਾਂ ਬਰਬਾਦ ਕਰਨ ਵਾਲੀ ਪ੍ਰਕਿਰਿਆ ਮੰਨਿਆ ਜਾਂਦਾ ਰਿਹਾ ਹੈ ਜਿਸ ਲਈ ਅਕਸਰ ਸਬ-ਰਜਿਸਟਰਾਰ ਦਫਤਰਾਂ ਵਿੱਚ ਵਾਰ-ਵਾਰ ਗੇੜੇ ਲਾ ਕੇ ਖੱਜਲ ਖੁਆਰ ਹੋਣਾ ਪੈਂਦਾ ਸੀ ਅਤੇ ਦੇਰੀ ਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਲਈ ਸਬੰਧਤ ਸਬ-ਰਜਿਸਟਰਾਰ ਦਫਤਰ ਜਾਣਾ ਪੈਂਦਾ ਸੀ, ਜਿਸ ਨਾਲ ਵਾਧੂ ਬੋਝ ਅਤੇ ਅਸੁਵਿਧਾ ਪੈਦਾ ਹੁੰਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ, "ਸੁਖਾਲੀ ਰਜਿਸਟਰੀ" ...