20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ
ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਸਟੇਸ਼ਨ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਸਾਂਝਂ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮੁਹੱਲਾ ਚੌਧਰੀਆਂ, ਫਿਲੌਰ ਥਾਣਾ ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦੋਸ਼ੀ ਐਸ.ਆਈ. ਨੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਲਈ ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਕੇਸ ਦਰਜ ਕਰਨ ਅਤੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮਜਬੂਰੀ ਵਿੱਚ, ਉਸਨੇ 1000 ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਅਦਾ ਕਰ ਦਿੱਤੇ ਸਨ। ਸ਼ਿਕਾਇਤਕਰਤਾ ਨੇ ...







